ਅੰਮ੍ਰਿਤਸਰ -ਸ਼੍ਰੋਮਣੀ ਗਰਦਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗਰੂ ਰਾਮਦਾਸ ਜੀ ਦਾ ਪ੍ਰਕਾਸ਼ ਪਰਬ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ, ਇਸ਼ਨਾਨ ਕਰ ਕੇ ਗਰੂ ਸਾਹਿਬ ਦੀਆਂ ਖਸ਼ੀਆਂ ਪ੍ਰਾਪਤ ਕੀਤੀਆਂ। ਪ੍ਰਕਾਸ਼ ਪਰਬ ਦੇ ਸਬੰਧ ਵਿਚ ਅੱਜ ਗਰਦਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਪੁੱਜੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਵਿਚਾਰ ਸਾਂਝੇ ਕਰਦਿਆਂ ਚੌਥੇ ਪਾਤਸ਼ਾਹ ਸ੍ਰੀ ਗਰੂ ਰਾਮਦਾਸ ਜੀ ਦੇ ਪ੍ਰਕਾਸ਼ ਪਰਬ ਦੀ ਸੰਗਤ ਨੂੰ ਵਧਾਈ ਦਿੱਤੀ ਅਤੇ ਗਰੂ ਸਾਹਿਬ ਦੇ ਉਪਦੇਸ਼ਾਂ ’ਤੇ ਚੱਲਣ ਦੀ ਪ੍ਰੇਰਣਾ ਕੀਤੀ। ਉਨ੍ਹਾਂ ਪ੍ਰਕਾਸ਼ ਪਰਬ ਸਮਾਗਮਾਂ ਸਮੇਂ ਸੇਵਾ ਨਿਭਾਉਣ ਵਾਲੀਆਂ ਸਭਾ-ਸਸਾਇਟੀਆਂ ਅਤੇ ਫੁੱਲਾਂ ਦੀ ਸਜਾਵਟ ਦੀ ਸੇਵਾ ਕਰਨ ਵਾਲੀ ਮੁੰਬਈ ਦੀ ਸੰਗਤ ਦਾ ਧੰਨਵਾਦ ਵੀ ਕੀਤਾ। ਇਸ ਉਪਰੰਤ ਲਗਾਤਾਰ ਸਜਾਏ ਗਏ ਧਾਰਮਿਕ ਦੀਵਾਨਾਂ ਵਿਚ ਕੌਮ ਦੇ ਮਹਾਨ ਰਾਗੀ, ਢਾਡੀ ਤੇ ਕਵੀਸ਼ਰ ਜੱਥਿਆਂ ਨੇ ਸੰਗਤਾਂ ਨੂੰ ਗਰਬਾਣੀ ਕੀਰਤਨ ਅਤੇ ਸ੍ਰੀ ਗਰੂ ਰਾਮਦਾਸ ਜੀ ਦੇ ਜੀਵਨ ਇਤਿਹਾਸ ਨਾਲ ਜੋੜਿਆ। ਇਸ ਮੌਕੇ ਸਿੰਘ ਸਾਹਿਬ ਗਿਆਨੀ ਜਸਵੰਤ ਸਿੰਘ, ਕਥਾਵਾਚਕ ਭਾਈ ਪਿੰਦਰਪਾਲ ਸਿੰਘ, ਭਾਈ ਗਰਬਖ਼ਸ਼ ਸਿੰਘ ਖਾਲਸਾ, ਸ. ਜਗਸੀਰ ਸਿੰਘ ਮਾਂਗੇਆਣਾ, ਭਾਈ ਮਨਜੀਤ ਸਿੰਘ, ਸ. ਗਰਮੇਲ ਸਿੰਘ ਸੰਗਤਪਰਾ, ਸ. ਗਰਮੀਤ ਸਿੰਘ ਬੂਹ, ਸ. ਭਗਵੰਤ ਸਿੰਘ ਸਿਆਲਕਾ, ਸ. ਬਲਦੇਵ ਸਿੰਘ ਚੂੰਘਾ, ਭਾਈ ਅਜਾਇਬ ਸਿੰਘ ਅਭਿਆਸੀ, ਸ. ਸਖਵਰਸ਼ ਸਿੰਘ ਪੰਨੂ, ਸ. ਪ੍ਰਿਤਪਾਲ ਸਿੰਘ, ਸ. ਅਵਤਾਰ ਸਿੰਘ ਵਣਵਾਲਾ, ਸ. ਮਹਿੰਦਰ ਸਿੰਘ ਆਹਲੀ, ਸ. ਸਖਦੇਵ ਸਿੰਘ ਭੂਰਾਕੋਹਨਾ, ਸ. ਕਲਵਿੰਦਰ ਸਿੰਘ ਰਮਦਾਸ, ਸ. ਗਰਿੰਦਰ ਸਿੰਘ ਮਥਰੇਵਾਲ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਮਖਤਾਰ ਸਿੰਘ ਚੀਮਾ, ਸ. ਮਲਕੀਤ ਸਿੰਘ ਬਹਿੜਵਾਲ, ਸ. ਦਰਸ਼ਨ ਸਿੰਘ ਲੌਂਗੋਵਾਲ, ਸ. ਪਰਮਜੀਤ ਸਿੰਘ ਖਾਲਸਾ ਆਦਿ ਮੌਜੂਦ ਸਨ। ਪ੍ਰਕਾਸ਼ ਪਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਅਤੇ ਗਰਦਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਜਲੌ ਵੀ ਸੰਗਤ ਲਈ ਆਕਰਸ਼ਣ ਦਾ ਕੇਂਦਰ ਬਣੇ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਪ੍ਰਗਟਾਈ, ਜਿਨ੍ਹਾਂ ਨੂੰ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਗਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਤੋਂ ਇਲਾਵਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਸਮੇਤ ਆਦਿ ਸ਼ਖ਼ਸੀਅਤਾਂ ਨੇ ਵੀ ਗਰੂ ਸਾਹਿਬ ਦੇ ਪਾਵਨ ਦਰਬਾਰ ਵਿਖੇ ਹਾਜ਼ਰੀ ਭਰੀ।