ਅੰਮ੍ਰਿਤਸਰ – ਸ਼੍ਰੋਮਣੀ ਗਰਦਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗਰੂ ਰਾਮਦਾਸ ਜੀ ਦੇ ਪ੍ਰਕਾਸ਼ ਪਰਬ ਮੌਕੇ ਬੀਤੀ ਰਾਤ ਗਰਦਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਅਲੌਕਿਕ ਰਾਗ ਤੇ ਪੜਤਾਲ ਗਾਇਨ ਕੀਰਤਨ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਦਲ ਬਾਬਾ ਬਿਧੀ ਚੰਦ ਸੰਪਰਦਾ ਦੇ ਮਖੀ ਬਾਬਾ ਅਵਤਾਰ ਸਿੰਘ ਸਰਸਿੰਘ, ਗਿਆਨੀ ਮਾਨ ਸਿੰਘ, ਗਿਆਨੀ ਬਲਵਿੰਦਰ ਸਿੰਘ, ਗਿਆਨੀ ਮੋਹਨ ਸਿੰਘ, ਗਿਆਨ ਜਸਵਿੰਦਰ ਸਿੰਘ, ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਸਮੇਤ ਵੱਡੀ ਗਿਣਤੀ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ। ਸਮਾਗਮ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸੰਗਤਾਂ ਨੂੰ ਸ੍ਰੀ ਗਰੂ ਰਾਮਦਾਸ ਜੀ ਦੇ ਪ੍ਰਕਾਸ਼ ਪਰਬ ਦੀ ਵਧਾਈ ਦਿੰਦਿਆਂ ਬਾਣੀ ਅਤੇ ਬਾਣੇ ਨਾਲ ਜੜਨ ਦੀ ਪ੍ਰੇਰਣਾ ਕੀਤੀ। ਇਸ ਮੌਕੇ ਉਨ੍ਹਾਂ ਸ੍ਰੀ ਗਰੂ ਰਾਮਦਾਸ ਜੀ ਵੱਲੋਂ ਸ੍ਰੀ ਅੰਮ੍ਰਿਤਸਰ ਦੀ ਸਥਾਪਨਾ ਦੇ ਇਤਿਹਾਸ ਨੂੰ ਵੀ ਸੰਗਤਾਂ ਨਾਲ ਸਾਂਝਾ ਕੀਤਾ। ਇਸ ਦੌਰਾਨ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪੁੱਜੀਆਂ ਸ਼ਖ਼ਸੀਅਤਾਂ ਨੂੰ ਗਰੂ ਬਖ਼ਸ਼ਿਸ ਸਿਰੋਪਾਓ ਦੇ ਕੇ ਨਿਵਾਜਿਆ। ਕੀਰਤਨ ਦਰਬਾਰ ਦੌਰਾਨ ਭਾਈ ਰਵਿੰਦਰ ਸਿੰਘ, ਭਾਈ ਗਰਮੀਤ ਸਿੰਘ ਸ਼ਾਂਤ, ਡਾ. ਗਰਨਾਮ ਸਿੰਘ, ਭਾਈ ਮਨਿੰਦਰ ਸਿੰਘ, ਭਾਈ ਕਲਦੀਪ ਸਿੰਘ, ਭਾਈ ਰਣਧੀਰ ਸਿੰਘ, ਡਾ. ਗਰਿੰਦਰ ਸਿੰਘ ਬਟਾਲਾ, ਭਾਈ ਅਵਤਾਰ ਸਿੰਘ ਹਸ਼ਿਆਰਪਰ, ਭਾਈ ਦਵਿੰਦਰ ਸਿੰਘ, ਡਾ. ਅਲੰਕਾਰ ਸਿੰਘ, ਭਾਈ ਜਸਪਿੰਦਰ ਸਿੰਘ, ਭਾਈ ਹਰਜੋਤ ਸਿੰਘ ਜ਼ਖ਼ਮੀ ਦੇ ਰਾਗੀ ਜਥਿਆਂ ਸਮੇਤ ਸ਼ਹੀਦ ਸਿੱਖ ਮਿਸ਼ਨਰੀ ਕਾਲਜ ਦੇ ਵਿਦਿਆਰਥੀਆਂ ਨੇ ਵੱਖ-ਵੱਖ ਰਾਗਾਂ ਵਿਚ ਕੀਰਤਨ ਕਰਕੇ ਵਿਸਮਾਦੀ ਮਾਹੌਲ ਨਾਲ ਜੋੜਿਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸ. ਗਰਮੀਤ ਸਿੰਘ ਬੂਹ, ਸ. ਸਵਿੰਦਰ ਸਿੰਘ ਸਭਰਵਾਲ, ਸ. ਗਰਤੇਜ ਸਿੰਘ ਢੱਡੇ, ਬਾਬਾ ਜੀਤ ਸਿੰਘ ਜੌਹਲਾਂ ਵਾਲੇ, ਭਾਈ ਸਖਜੀਤ ਸਿੰਘ ਘਨਈਆ, ਮੀਤ ਸਕੱਤਰ ਸ. ਕਲਵਿੰਦਰ ਸਿੰਘ ਰਮਦਾਸ, ਸ. ਗਰਿੰਦਰ ਸਿੰਘ ਮਥਰੇਵਾਲ, ਮੈਨੇਜਰ ਸ. ਮਖਤਾਰ ਸਿੰਘ ਚੀਮਾ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।