ਚੰਡੀਗੜ੍ਹ – ਡਾ ਬੀ ਆਰ ਅੰਬੇਡਕਰ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਨੂੰ ਲਾਗੂ ਕਰਨ ਲਈ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਪਾਰਟੀ ਸਰਕਾਰ ਦੀ ਅਪੀਲ ਨੂੰ ਜਆਇੰਟ ਐਸੋਸੀਏਸ਼ਨ ਆਫ ਕਾਲੇਜਿਜ਼ (ਜੈਕ) ਨੇ ਅਸਹਿਮਤੀ ਦਾ ਪ੍ਰਗਟਾਵਾ ਕਰਦਿਆਂ ਨਵੀਂ ਸਕੀਮ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ 3 ਲੱਖ ਅਨਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਸਾਲ 2020 -2021 ‘ਚ ਦਾਖਲਾ ਦੇਣ ਤੋਂ ਸਾਫ ਇਨਕਾਰ ਕਰ ਦਿੱਤਾ ਹੈ।ਅੱਜ ਨੈਸ਼ਨਲ ਸ਼ਡਿਊਲਡ ਕਾਸਟਸ਼ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਕਿਹਾ ਕਿ ਕੈਪਟਨ ਸਰਕਾਰ ਅਨਸੂਚਿਤ ਜਾਤੀਆਂ ਦੇ ਗਰੀਬ ਪਰਿਵਾਰਾਂ ਦੇ ਵਿਦਿਆਰਥੀਆਂ ਦਾ ਸੋਸ਼ਣ ਅਤੇ ਭਵਿੱਖ ਬਰਬਾਦ ਕਰ ਰਹੀ ਹੈ। ਉਹਨਾਂ ਅੱਗੇ ਕਿਹਾ ਕਿ ਜੋ ਪੰਜਾਬ ਸਰਕਾਰ ਨੇ ਇਕ ਪਾਸੜ ਫੈਸਲਾ ਲਿਆ ਉਸ ਨੂੰ ਜਆਇੰਟ ਐਸੋਸੀਏਸ਼ਨ ਆਫ ਕਾਲੇਜਿਜ਼ ਦੀ ਜੱਥੇਬੰਦੀ ਦੇ ਆਗੂਆਂ ਨਾਕਾਰ ਕੇ ਨਵੀਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦਾ ਭੋਗ ਪਾ ਦਿੱਤਾ ਹੈ।1650 ਕਾਲਜਾਂ ਅਤੇ ਯੂਨੀਵਰਸਿਟੀਆਂ ਦੀ ਜੱਥੇਬੰਦੀ ਜੈਕ ਦੇ ਆਗੂਆਂ ਨੇ ਕਿਹਾ ਕਿ ਅਸੀਂ ਕੈਪਟਨ ਸਰਕਾਰ ਦੀ 60-40 ਵਾਲੀ ਪਾਲਿਸੀ ਦਾ ਵਿਰੋਧ ਕੀਤਾ ਗਿਆ ਹੈ ।ਸ੍ਰ ਕੈਂਥ ਨੇ ਕਿਹਾ ਕਿ ਅਨਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨਾਲ ਕੈਪਟਨ ਸਰਕਾਰ ਰਾਜਨੀਤੀ ਕਰਨਾ ਬੰਦ ਕਰੇ, ਸਮਾਜਿਕ ਨਿਆਂ ਤੇ ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਤਰੰਤ ਹਟਾਉਣ ਅਤੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਘਟਾਲੇ ਦੀ ਸੀਬੀਆਈ ਤੋਂ ਜਾਂਚ ਕਰਾਉਣ ਦੀ ਸਿਫਾਰਸ਼ ਕਰਾਉਣ ਦੀ ਨੈਤਿਕ ਜਮੇਵਾਰੀ ਨੂੰ ਨਿਭਾਉਣ। ਕਾਂਗਰਸ ਪਾਰਟੀ ਦਾ ਦਲਿਤ ਹਿਤੈਸ਼ੀ ਚਹੇਰਾ ਅਨਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ਘਾਤਕ ਅਤੇ ਭਵਿੱਖ ਨੂੰ ਬਰਬਾਦ ਕਰਨ ਵਾਲਾ ਸਾਬਿਤ ਹੋ ਗਿਆ ਹੈ।ਸ੍ਰ ਕੈਂਥ ਨੇ ਕਿਹਾ ਕਿ ਪਿਛਲੇ ਦਿਨੀਂ ਕਾਂਗਰਸ ਪਾਰਟੀ ਦੇ ਅਨਸੂਚਿਤ ਜਾਤੀ ਵਿਧਾਇਕਾਂ ਅਤੇ ਮੰਤਰੀਆਂ ਨੇ ਕੈਪਟਨ ਅਮਰਿੰਦਰ ਸਿੰਘ ਦੇ ਕਹਿਣ ਤੇ ਗਰੁੱਪ ਫੋਟੋ ਖਿੱਚਵਾਉਣ ਰਾਹੀਂ ਸਹਿਮਤੀ ਸੰਦੇਸ਼ ਵਿੱਚ ਕਦੇ ਵੀ ਕਾਮਯਾਬ ਨਹੀਂ ਹੋਣਗੇ।