• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result
Asli Punjabi | Latest Punjabi News from India, USA
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result
Asli Punjabi | Latest Punjabi News from India, USA
No Result
View All Result
Home Health

ਮੁੱਖ ਮੰਤਰੀ ਨੇ ਕੋਵਿਡ ਸੰਪਰਕ ਟਰੇਸਿੰਗ 15 ਵਿਅਕਤੀਆਂ ਤੱਕ ਵਧਾਈ, ਆਰ.ਟੀ.-ਪੀ.ਸੀ.ਆਰ. ਲਾਜ਼ਮੀ ਕਰਾਰ ਅਤੇ ਆਰ.ਏ.ਟੀ. ‘ਚ ਛੋਟ

ਹਸਪਤਾਲਾਂ ਲਈ ਸ਼ੱਕੀ ਸੀ.ਟੀ. ਸਕੈਨਾਂ ਦੀ ਜਾਣਕਾਰੀ ਸਿਹਤ ਵਿਭਾਗ ਨਾਲ ਸਾਂਝੀ ਕਰਨੀ ਵੀ ਲਾਜ਼ਮੀ ਕਰਾਰ

Asli Punjabi by Asli Punjabi
November 3, 2020
in Health
0
ਮੁੱਖ ਮੰਤਰੀ ਨੇ ਕੋਵਿਡ ਸੰਪਰਕ ਟਰੇਸਿੰਗ 15 ਵਿਅਕਤੀਆਂ ਤੱਕ ਵਧਾਈ, ਆਰ.ਟੀ.-ਪੀ.ਸੀ.ਆਰ. ਲਾਜ਼ਮੀ ਕਰਾਰ ਅਤੇ ਆਰ.ਏ.ਟੀ. ‘ਚ ਛੋਟ
587
SHARES
3.3k
VIEWS
Share on FacebookShare on TwitterShare on Whatsapp

You might also like

ਪੰਜਾਬ ਵਿੱਚੋਂ ਸਾਲ 2030 ਤਕ ਹੈਪੇਟਾਈਟਸ ਸੀ ਨੂੰ ਖ਼ਤਮ ਕਰ ਦਿੱਤਾ ਜਾਵੇਗਾ: ਬਲਬੀਰ ਸਿੰਘ ਸਿੱਧੂ

ਸੋਨੀ ਨੇ 202 ਸਟਾਫ਼ ਨਰਸਾਂ ਅਤੇ 73 ਪੈਰਾਮੈਡੀਕਲ ਟੈਕਨੀਸ਼ਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਪੰਜਾਬ ਵਿਚ ਦਸਤ ਰੋਕੂ ਪੰਦਰਵਾੜੇ ਅਧੀਨ ਗਤੀਵਿਧੀਆਂ ਜਾਰੀ

ਚੰਡੀਗੜ੍ਹ – ਕੋਵਿਡ ਦੇ ਘਟਦੇ ਜਾ ਰਹੇ ਮਾਮਲਿਆਂ ਦੇ ਬਾਵਜੂਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਪਾਜ਼ੇਟਿਵ ਮਰੀਜ਼ਾਂ ਦੀ ਸੰਪਰਕ ਟਰੇਸਿੰਗ ਦੀ ਗਿਣਤੀ ਵਧਾ ਕੇ 15 ਵਿਅਕਤੀਆਂ ਤੱਕ ਕਰ ਦਿੱਤੀ ਹੈ ਅਤੇ ਸੀ.ਟੀ. ਸਕੈਨ ਕਰਨ ਵਾਲੇ ਹਸਪਤਾਲਾਂ ਤੇ ਰੇਡੀਔਲੋਜੀ ਲੈਬਾਰੇਟਰੀਆਂ ਲਈ ਇਹ ਲਾਜ਼ਮੀ ਕਰਾਰ ਦਿੱਤਾ ਹੈ ਕਿ ਅਜਿਹੇ ਮਰੀਜ਼ਾਂ ਬਾਰੇ, ਕੋਰੋਨਾਵਾਇਰਸ ਦਾ ਸ਼ੱਕ ਪੈਣ ‘ਤੇ, ਸੂਬਾ ਪ੍ਰਸ਼ਾਸਨ ਨੂੰ ਜਾਣਕਾਰੀ ਦਿੱਤੀ ਜਾਵੇ। ਇਹ ਕਦਮ ਕੋਵਿਡ ਦੇ ਦੂਜੇ ਪੜਾਅ ਦੇ ਖਦਸ਼ਿਆਂ ਦੇ ਮੱਦੇਨਜ਼ਰ ਕੋਵਿਡ ਪ੍ਰਬੰਧਨ ਪ੍ਰਣਾਲੀਆਂ ਨੂੰ ਮਜ਼ਬੂਤ ਕਰਨ ਦੇ ਹਿੱਸੇ ਵਜੋਂ ਚੁੱਕੇ ਗਏ ਹਨ।ਕੋਵਿਡ ਦੀ ਦਵਾਈ ਦੀ ਪ੍ਰਕ੍ਰਿਆ ਨੂੰ ਸਚੱਜੇ ਢੰਗ ਨਾਲ ਚਲਾਉਣ ਅਤੇ ਤਰਜੀਹ ਦੇਣ ਲਈ ਮੁੱਖ ਮੰਤਰੀ ਨੇ ਇੱਕ ਸੂਬਾ ਪੱਧਰੀ ਤਿੰਨ ਧਿਰੀ ਦਵਾਈ ਨਿਗਰਾਨੀ ਪ੍ਰਣਾਲੀ ਵਿਕਸਤ ਕੀਤੇ ਜਾਣ ਦੇ ਹਕਮ ਦਿੱਤੇ ਹਨ ਜਿਸ ਵਿਚ ਇੱਕ ਸੰਚਾਲਨ ਕਮੇਟੀ ਅਤੇ ਸੂਬਾ ਤੇ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਸ਼ਾਮਲ ਹੋਵੇਗੀ।ਕਝ ਹੋਰ ਸੂਬਿਆਂ ਦੇ ਉਲਟ ਜਿੱਥੇ ਕਿ ਘੱਟ ਭਰੋਸੇਯੋਗ ਰੈਪਿਡ ਐਂਟੀਜਨ ਟੈਸਟਿੰਗ (ਆਰ.ਏ.ਟੀ.) ਦਾ ਇਸਤੇਮਾਲ ਕੀਤਾ ਜਾਂਦਾ ਹੈ, ਕੈਪਟਨ ਅਮਰਿੰਦਰ ਸਿੰਘ ਨੇ ਸਿਹਤ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਆਰ.ਟੀ.-ਪੀ.ਸੀ.ਆਰ. ਨੂੰ ਲਾਜ਼ਮੀ ਕਰਾਰ ਦਿੱਤਾ ਜਾਵੇ ਜਦੋਂ ਕਿ ਆਰ.ਏ.ਟੀ. ਵਿਚ ਛੋਟ ਦਿੱਤੀ ਜਾਵੇ ਅਤੇ ਇਸ ਦੇ ਨਾਲ ਹੀ ਉਨ੍ਹਾਂ ਜ਼ਮੀਨੀ ਸਥਿਤੀ ਦਾ ਅੰਦਾਜ਼ਾ ਲਾਉਣ ਲਈ ਇਕ ਹੋਰ ‘ਸੀਰੋ’ ਸਰਵੇਖਣ ਕਰਵਾਉਣ ਦੇ ਹਕਮ ਦਿੱਤੇ। ਹੋਰ ਚੁੱਕੇ ਗਏ ਕਦਮਾਂ ਵਿਚ ਉਨ੍ਹਾਂ ਨੇ ਜ਼ਿਲ੍ਹਾ ਹਸਪਤਾਲਾਂ ਵਿਚ 24 ਘੰਟੇ 7 ਦਿਨ ਟੈਸਟਿੰਗ ਸਵਿਧਾ ਮਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਅਤੇ ਇਸ ਦੇ ਨਾਲ ਹੀ ਇਹ ਵੀ ਹਕਮ ਦਿੱਤੇ ਕਿ ਸਿਹਤ ਸੰਸਥਾਵਾਂ ਵਿਚ ਆਉਣ ਵਾਲੇ ਬਖਾਰ/ਹੋਰ ਲੱਛਣਾਂ ਵਾਲੇ ਸਾਰੇ ਮਾਮਲਿਆਂ ਦੀ ਆਰ.ਟੀ.-ਪੀ.ਸੀ.ਆਰ. ਟੈਸਟਿੰਗ ਕੀਤੀ ਜਾਵੇ ਅਤੇ ਫਲੂ ਕਾਰਨਰਾਂ ਵਿਚ ਆਉਣ ਵਾਲੇ ਸਮੂਹ ਮਰੀਜ਼ਾਂ ਦੀ ਵੀ ਆਰ.ਟੀ.-ਪੀ.ਸੀ.ਆਰ ਟੈਸਟਿੰਗ ਕੀਤੀ ਜਾਵੇ। ਉਨ੍ਹਾਂ ਇਸ ਗੱਲ ਦੀ ਲੋੜ ‘ਤੇ ਜ਼ੋਰ ਦਿੱਤਾ ਕਿ ਕਈ ਸਥਾਨਾਂ ਉੱਤੇ ਵਾਕ-ਇਨ-ਟੈਸਟਿੰਗ ਦਾ ਪ੍ਰਬੰਧ ਕੀਤਾ ਜਾਵੇ ਅਤੇ ਸਿਹਤ ਵਿਭਾਗ ਨੂੰ ਕਿਹਾ ਕਿ ਮੋਹਾਲੀ ਵਿਚ ਹੁੰਦੀ ਆਊਟਡੋਰ ਟੈਸਟਿੰਗ ਵਰਗੇ ਸਥਾਨਕ ਉਪਰਾਲਿਆਂ ਰਾਹੀਂ ਟੈਸਟਿੰਗ ਵਧਾਉਣਾ ਵਿਚਾਰਿਆ ਜਾਵੇ।ਮੁੱਖ ਮੰਤਰੀ ਨੇ ਸਿਹਤ ਵਿਭਾਗ ਨੂੰ ਕਿਹਾ ਕਿ ਨਿੱਜੀ ਅਤੇ ਸਰਕਾਰੀ ਹਸਪਤਾਲਾਂ ਪਾਸੋਂ ਕੋਵਿਡ ਦੀ ਮੌਤ ਦਰ ਸਬੰਧੀ ਜਾਣਕਾਰੀ ਹਾਸਲ ਕੀਤੀ ਜਾਵੇ ਅਤੇ 9 ਨਵੰਬਰ ਤੱਕ ਆਡਿਟ ਪੂਰਾ ਕੀਤਾ ਜਾਵੇ ਤਾਂ ਜੋ ਨਵੰਬਰ ਦੇ ਮੱਧ ਤੱਕ ਇਸ ਸਬੰਧੀ ਜ਼ਰੂਰੀ ਕਦਮ ਚੁੱਕੇ ਜਾ ਸਕਣ। ਦੂਜੇ ਪੜਾਅ ਦੀ ਤਿਆਰੀ ਯਕੀਨੀ ਬਣਾਉਣ ਦੀ ਮਹੱਤਤਾ ਉੱਤੇ ਜ਼ੋਰ ਦਿੰਦੇ ਹੋਏ ਉਨ੍ਹਾਂ ਨੇ ਵਿਭਾਗ ਨੂੰ ਇਹ ਨਿਰਦੇਸ਼ ਵੀ ਦਿੱਤੇ ਕਿ ਅਮਲੇ ਦੀ ਘਾਟ, ਖਾਸ ਕਰਕੇ ਐਲ-2 ਸੰਸਥਾਨਾਂ ਵਿਚ, ਨੂੰ ਪੂਰਾ ਕਰਨ ਲਈ ਪੂਰਾ ਤਾਣ ਲਾਇਆ ਜਾਵੇ। ਉਨ੍ਹਾਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਪ੍ਰਗਟਾਏ ਖਦਸ਼ੇ ਬਾਬਤ ਇਹ ਵੀ ਕਿਹਾ ਕਿ ਜਿਨ੍ਹਾਂ ਦੀ ਚੋਣ ਹੋ ਚੁੱਕੀ ਹੈ, ਉਨ੍ਹਾਂ ਨੂੰ ਤਰੰਤ ਹੀ ਨਿਯਕਤੀ ਪੱਤਰ ਦਿੱਤੇ ਜਾਣ ਅਤੇ ਜਆਇੰਨ ਕਰਨ ਲਈ ਕਿਹਾ ਜਾਵੇ।ਮੈਡੀਕਲ ਅਤੇ ਸਿਹਤ ਮਾਹਰਾਂ ਤੇ ਅਧਿਕਾਰੀਆਂ ਦੀ ਇੱਕ ਮੀਟਿੰਗ ਦੀ ਵਰਚਅਲ ਢੰਗ ਨਾਲ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਲਮੀ ਰਝਾਨ ਦੇ ਮੱਦੇਨਜ਼ਰ ਹੋਰ ਵੀ ਜ਼ਿਆਦਾ ਖਤਰਨਾਕ ਦੂਜੇ ਪੜਾਅ ਦੀ ਸੰਭਾਵਨਾ ਦੇ ਮੱਦੇਨਜ਼ਰ ਕੋਈ ਵੀ ਢਿੱਲ-ਮੱਠ ਵਰਤੇ ਜਾਣ ਖਿਲਾਫ ਚਿਤਾਵਨੀ ਦਿੱਤੀ। ਉਨ੍ਹਾਂ ਸਮੂਹ ਸਮਾਜਿਕ ਅਤੇ ਧਾਰਮਿਕ ਇਕੱਠ ਕਰਨ ਵਾਲੇ ਪ੍ਰਬੰਧਕਾਂ, ਜਿਨ੍ਹਾਂ ਨੂੰ ਇਨ੍ਹਾਂ ਇਕੱਠਾਂ ਦੀ ਇਜਾਜ਼ਤ ਦਿੱਤੀ ਗਈ ਹੈ, ਨੂੰ ਇਨ੍ਹਾਂ ਵਿਚ ਸ਼ਾਮਲ ਹੋਣ ਵਾਲੇ ਲੋਕਾਂ ਨੂੰ ਆਪਣੀ ਜਾਂਚ ਕਰਵਾਉਣ ਲਈ ਪ੍ਰੇਰਿਤ ਕਰਨ ਦਾ ਸੱਦਾ ਵੀ ਦਿੱਤਾ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਨਾਗਰਿਕ ਸੰਗਠਨਾਂ ਅਤੇ ਗੈਰ-ਸਰਕਾਰੀ ਸੰਸਥਾਵਾਂ ਨੂੰ ਹੱਲਾਸ਼ੇਰੀ ਦਿੱਤੀ ਜਾਵੇ ਅਤੇ ਲੋਕ ਸਾਂਝੇਦਾਰੀ ਪ੍ਰੋਗਰਾਮ ਰਾਹੀਂ ਲੋਕਾਂ ਤੱਕ ਪਹੁੰਚ ਬਣਾਈ ਜਾਵੇ ਤਾਂ ਜੋ ਇਸ ਦਿਵਾਲੀ ਸੀਜ਼ਨ ਮੌਕੇ ਪਟਾਕਿਆਂ ਦੇ ਇਸਤੇਮਾਲ ਤੋਂ ਗਰੇਜ਼ ਕਰਨ ਲਈ ਲੋਕਾਂ ਨੂੰ ਉਤਸ਼ਾਹਤ ਕੀਤਾ ਜਾ ਸਕੇ।ਇਸ ਗੱਲ ਨੂੰ ਵਿਸ਼ੇਸ਼ ਧਿਆਨ ਦਿੰਦੇ ਹੋਏ ਕਿ ਲੋਕ ਹਣ ਕੋਵਿਡ ਜਾਂਚ ਕਰਵਾਉਣ ਦੀ ਥਾਂ ਵੱਡੀ ਪੱਧਰ ‘ਤੇ ਸੀ.ਟੀ.ਸਕੈਨਾਂ ਉੱਤੇ ਭਰੋਸਾ ਕਰ ਰਹੇ ਹਨ, ਮੁੱਖ ਮੰਤਰੀ ਨੇ ਸਿਹਤ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਸੀ.ਟੀ. ਸਕੈਨ ਕਰਵਾਉਣ ਲਈ ਆਉਣ ਵਾਲੇ ਲੋਕਾਂ ਬਾਰੇ ਜਾਣਕਾਰੀ ਸਿਹਤ ਵਿਭਾਗ ਨਾਲ ਸਾਂਝੀ ਕੀਤੀ ਜਾਵੇ। ਸੂਬਾ ਸਰਕਾਰ ਦੀ ਸਿਹਤ ਸਬੰਧੀ ਮਾਹਿਰ ਕਮੇਟੀ ਦੇ ਮਖੀ ਡਾ. ਕੇ.ਕੇ. ਤਲਵਾੜ ਨੇ ਇਸ ਤੋਂ ਪਹਿਲਾਂ ਕਿਹਾ ਕਿ ਜੇਕਰ ਰੋਕ ਨਾ ਲਾਈ ਗਈ ਤਾਂ ਲੋਕਾਂ ਵੱਲੋਂ ਖਦ ਦੀ ਜਾਂਚ ਸਿਰਫ ਸੀ.ਟੀ. ਸਕੈਨਾਂ ਤੱਕ ਮਹਿਦੂਦ ਰੱਖੇ ਜਾਣ ਦਾ ਰਝਾਨ ਸੂਬੇ ਲਈ ਖਤਰਨਾਕ ਸਾਬਤ ਹੋ ਸਕਦਾ ਹੈ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਵੈਕਸੀਨ ਮੌਜੂਦ ਹੋ ਜਾਣ ‘ਤੇ ਵੰਡ ਨੂੰ ਯਕੀਨੀ ਬਣਾਉਣ ਲਈ ਸਿਹਤ ਕਾਮਿਆਂ ਅਤੇ ਵੱਖ-ਵੱਖ ਬਿਮਾਰੀਆਂ ਤੋਂ ਪੀੜਤ ਲੋਕਾਂ ਸਮੇਤ ਹੋਰ ਲੋੜਵੰਦ ਵਰਗਾਂ ਨੂੰ ਪਹਿਲ ਦਿੱਤੀ ਜਾਵੇਗੀ। ਉਨ੍ਹਾਂ ਨੇ ਮੁੱਖ ਸਕੱਤਰ ਦੀ ਅਗਵਾਈ ਵਿੱਚ ਸੂਬਾਈ ਸੰਚਾਲਨ ਕਮੇਟੀ ਦਾ ਗਠਨ ਕਰਨ ਅਤੇ ਪ੍ਰਗਤੀ ਦੀ ਨਿਗਾਰਨੀ ਲਈ ਮਹੀਨਾਵਾਰ ਮੀਟਿੰਗਾਂ ਦੇ ਹਕਮ ਦਿੱਤੇ। ਇਸੇ ਤਰ੍ਹਾਂ ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਦੀ ਅਗਵਾਈ ਵਿੱਚ ਸੂਬਾਈ ਟਾਸਕ ਫੋਰਸ ਵੱਲੋਂ ਹਰੇਕ 15 ਦਿਨਾਂ ਬਾਅਦ ਮੀਟਿੰਗ ਕੀਤੀ ਜਾਇਆ ਕਰੇਗੀ ਜਦਕਿ ਜ਼ਿਲ੍ਹਾ ਪੱਧਰ ਉਤੇ ਜ਼ਿਲ੍ਹਾ ਟਾਸਕ ਫੋਰਸ ਦੀ ਅਗਵਾਈ ਜ਼ਿਲ੍ਹਾ ਮੈਜਿਸਟ੍ਰੇਟ ਕਰਨਗੇ ਜੋ ਹਫ਼ਤਾਵਰੀ ਮੀਟਿੰਗ ਕਰਨਗੇ।ਮੁੱਖ ਮੰਤਰੀ ਨੇ ਪੂਰੀ ਤਰ੍ਹਾਂ ਸਚੇਤ ਰਹਿਣ ਅਤੇ ਟੈਸਟਿੰਗ ਵਧਾਉਣ ਦੀ ਲੋੜ ‘ਤੇ ਜ਼ੋਰ ਦਿੱਤਾ ਤਾਂ ਕਿ ਸਥਿਤੀ ਜੋ ਪਿਛਲੇ ਕਝ ਹਫਤਿਆਂ ਵਿੱਚ ਸਧਰੀ ਹੈ, ਮੜ ਖਰਾਬ ਨਾ ਹੋਵੇ। ਮੁੱਖ ਮੰਤਰੀ ਨੇ ਕਿਹਾ ਕਿ ਪਾਜ਼ੇਟਿਵ ਦਰ ਘਟ ਕੇ ਲਗਪਗ 2 ਫੀਸਦੀ ‘ਤੇ ਆ ਗਈ ਹੈ ਪਰ ਸੂਬਾ ਕਿਸੇ ਵੀ ਸੂਰਤ ਵਿੱਚ ਅਵੇਸਲਾ ਨਹੀਂ ਹੋ ਸਕਦਾ। ਉਨ੍ਹਾਂ ਨੇ ਉਸ ਵੇਲੇ ਤੱਕ ਲੋਕਾਂ ਨੂੰ ਕੋਵਿਡ ਸਬੰਧੀ ਸਾਰੇ ਸਿਹਤ ਪ੍ਰੋਟੋਕਾਲਾਂ ਦੀ ਪਾਲਣ ਯਕੀਨੀ ਬਣਾਉਣ ਲਈ ਕਿਹਾ ਜਦੋਂ ਤੱਕ ਕਿ ਕੋਈ ਅਸਰਦਾਰ ਦਵਾਈ ਨਹੀਂ ਆ ਜਾਂਦੀ ਹੈ।
ਮੁੱਖ ਮੰਤਰੀ ਨੇ ਸਬੰਧਤ ਵਿਭਾਗਾਂ ਨੂੰ ਨਵੰਬਰ ਮਹੀਨੇ ਵਿੱਚ ਸਮਰਪਿਤ ਤੌਰ ‘ਤੇ ਸਿਹਤ, ਪਲੀਸ, ਮਾਲ ਦੇ ਸਟਾਫ ਅਤੇ ਹੋਰ ਸਿਵਲੀਅਨ ਸਟਾਫ ਦੀ ਟੈਸਟਿੰਗ ਕਰਵਾਉਣ ਲਈ ਆਖਿਆ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਕੋਵਿਡ ਰਿਸਪਾਂਸ ਲਈ ਪਹਿਲਾਂ ਹੀ ਲਗਪਗ 900 ਕਰੋੜ ਰਪਏ ਪ੍ਰਵਾਨ ਕਰ ਦਿੱਤੇ ਹਨ ਅਤੇ ਪਖਤਾ ਤਿਆਰੀਆਂ ਅਤੇ ਬਿਹਤਰ ਰਿਸਪਾਂਸ ਨੂੰ ਯਕੀਨੀ ਬਣਾਉਣ ਲਈ ਫੰਡਾਂ ਨੂੰ ਰਕਾਵਟ ਨਹੀਂ ਬਣਨ ਦਿੱਤਾ ਜਾਵੇਗਾ। ਉਨ੍ਹਾਂ ਨੇ ਸਿਹਤ ਵਿਭਾਗ ਨੂੰ ਇਕ ਲੱਖ ਦੀ ਆਬਾਦੀ ਪਿੱਛੇ ਘੱਟੋ-ਘੱਟ 100 ਟੈਸਟਾਂ ਨਾਲ ਇਕ ਦਿਨ ਵਿੱਚ ਟੈਸਟਿੰਗ ਦੀ ਸਮਰੱਥਾ 30000 ਤੱਕ ਵਧਾਉਣ ਲਈ ਆਖਿਆ।ਮਹੀਨਾਵਾਰ ਟੈਸਟਿੰਗ ਲਈ ਪ੍ਰਮੁੱਖ ਖੇਤਰਾਂ ਵਿੱਚ ਸਿਹਤ ਵਰਕਰ, ਸਰਕਾਰੀ ਅਮਲਾ, ਉਦਯੋਗਿਕ ਕਾਮੇ, ਪਰਵਾਸੀ ਮਜ਼ਦੂਰ (ਮੰਡੀਆਂ, ਮਜ਼ਦੂਰਾਂ ਦੇ ਰਿਹਾਇਸ਼ੀ ਇਲਾਕੇ, ਭੱਠਿਆਂ ਆਦਿ), ਦਫ਼ਤਰਾਂ ਅਤੇ ਵਪਾਰਕ ਥਾਵਾਂ, ਮਾਰਕੀਟ, ਸਕੂਲਾਂ/ਕਾਲਜਾਂ ਮਲਟੀਪਲੈਕਸ, ਕੰਟੇਨਮੈਂਟ/ਮਾਈਕ੍ਰੋ ਕੰਟੇਨਮੈਂਟ ਜ਼ੋਨ, ਹੋਰ ਬਿਮਾਰੀਆਂ ਨਾਲ ਪੀੜਤ ਵਿਅਕਤੀਆਂ, ਢਾਬਿਆਂ/ਰੈਸਟੋਰੈਂਟਾਂ ਦੇ ਟੈਸਟ ਕੀਤੇ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਵਰਗਾਂ ਵਿੱਚੋਂ ਘੱਟੋ-ਘੱਟ 50 ਫੀਸਦੀ ਸੈਂਪਲ ਲਏ ਜਾਣੇ ਚਾਹੀਦੇ ਹਨ। ਉਨ੍ਹਾਂ ਨੇ ਸਿਹਤ ਅਤੇ ਮੈਡੀਕਲ ਸਿੱਖਿਆ ਵਿਭਾਗਾਂ ਨੂੰ ਪ੍ਰਮੁੱਖ ਇਲਾਕਿਆਂ ਨੂੰ ਦਰਸਾਉਂਦੇ ਹਫ਼ਤਾਵਰੀ ਸੈਂਪਲਿੰਗ/ਨਿਗਰਾਨੀ ਲਈ ਯੋਜਨਾ ਤਿਆਰ ਕਰਨ ਲਈ ਆਖਿਆ।ਸਿਹਤ ਸਕੱਤਰ ਹਸਨ ਲਾਲ ਨੇ ਕਿਹਾ ਕਿ ਬਠਿੰਡਾ, ਫਰੀਦਕੋਟ, ਫਾਜ਼ਿਲਕਾ, ਫਿਰੋਜ਼ਪਰ, ਮੋਹਾਲੀ, ਮਕਤਸਰ ਅਤੇ ਪਠਾਨਕੋਟ ਵਿੱਚ ਵਿਸ਼ੇਸ਼ ਤੌਰ ‘ਤੇ ਟੈਸਟਿੰਗ ਵਧਾਉਣ ਦੀ ਲੋੜ ਹੈ।ਮੈਡੀਕਲ ਸਿੱਖਿਆ ਸਕੱਤਰ ਡੀ.ਕੇ. ਤਿਵਾੜੀ ਨੇ ਕਿਹਾ ਕਿ ਇਸ ਵੇਲੇ ਤਿੰਨ ਮੈਡੀਕਲ ਕਾਲਜਾਂ ਵਿੱਚ 95 ਮਰੀਜ਼ ਦਾਖਲ ਹਨ ਅਤੇ ਪਿਛਲੇ ਇਕ ਹਫ਼ਤੇ ਵਿੱਚ ਇਨ੍ਹਾਂ ਸੰਸਥਾਵਾਂ ਵਿੱਚ ਕੋਈ ਮੌਤ ਨਹੀਂ ਹੋਈ। ਉਨ੍ਹਾਂ ਨੇ ਮੀਟਿੰਗ ਵਿੱਚ ਇਹ ਵੀ ਦੱਸਿਆ ਕਿ ਕੁੱਲ 462 ਸਿਹਤ ਵਰਕਰ ਪਾਜ਼ੇਵਿਟ ਪਾਏ ਗਏ ਜਿਨ੍ਹਾਂ ਵਿੱਚੋਂ 17 ਅਜੇ ਵੀ ਪੀੜਤ ਹਨ ਪਰ ਖਸ਼ਕਿਸਮਤੀ ਨਾਲ ਇਨ੍ਹਾਂ ਵਿੱਚੋਂ ਕਿਸੇ ਦੀ ਵੀ ਮੌਤ ਨਹੀਂ ਹੋਈ। ਉਨ੍ਹਾਂ ਨੇ ਅੱਗੇ ਖਲਾਸਾ ਕੀਤਾ ਕਿ ਮੈਡੀਕਲ ਕਾਲਜਾਂ ਵਿੱਚ ਕਲਾਸਾਂ ਮੜ ਸ਼ਰੂ ਕਰਨ ਲਈ ਭਾਰਤ ਸਰਕਾਰ ਦੀ ਮਨਜ਼ੂਰੀ ਦੀ ਉਡੀਕ ਕੀਤੀ ਜਾ ਰਹੀ ਹੈ।ਇਸੇ ਦੌਰਾਨ ਮੁੱਖ ਮੰਤਰੀ ਨੇ ਅੱਜ ਲੌਕਡਾਊਨ ਦੇ ਸਮੇਂ ਤੋਂ ਕੋਵਿਡ ਵਿਰੁੱਧ ਲੜਾਈ ਵਿੱਚ ਸੂਬਾ ਸਰਕਾਰ ਦੇ ਯਤਨਾਂ ਨੂੰ ਦਰਸਾਉਂਦੀ ਕਿਤਾਬ ਜਾਰੀ ਕੀਤੀ। ਇਸ ਕਿਤਾਬ ਨੂੰ ਮਗਸੀਪਾ ਵੱਲੋਂ ਅਰਨੈਸਟ ਐਂਡ ਯੰਗ ਦੀ ਭਾਈਵਾਲੀ ਨਾਲ ਤਿਆਰ ਕੀਤਾ ਗਿਆ ਹੈ।

Previous Post

ਪੰਜਾਬ ਸਰਕਾਰ ਵਲੋਂ ਓਮਿਦਯਾਰ ਨੈਟਵਰਕ ਇੰਡੀਆ ਦੀ ਭਾਈਵਾਲੀ ਨਾਲ ਬਹਤ ਛੋਟੇ, ਛੋਟੇ ਅਤੇ ਦਰਮਿਆਨੇ ਪੱਧਰ ਦੇ ਉਦਯੋਗਾਂ ਦੀ ਸਹਾਇਤਾ ਲਈ ਗੇਮ ਨਾਲ ਸਮਝੌਤਾ ਸਹੀਬੱਧ

Next Post

ਸੂਬੇ ਵਿਚ ਕਰਵਾਏ ਗਏ ਦੂਜੇ ਪੜਾਅ ਦੇ ਸੀਰੋ ਸਰਵੇ ਵਿਚ 14.8 ਫੀਸਦੀ ਲੋਕਾਂ ਵਿਚ ਐਂਟੀਬਾਡੀਜ ਪਾਈ ਗਈ – ਸਿਹਤ ਅਤੇ ਗ੍ਰਹਿ ਮੰਤਰੀ

Asli Punjabi

Asli Punjabi

Related Posts

ਪੰਜਾਬ ਵਿੱਚੋਂ ਸਾਲ 2030 ਤਕ ਹੈਪੇਟਾਈਟਸ ਸੀ ਨੂੰ ਖ਼ਤਮ ਕਰ ਦਿੱਤਾ ਜਾਵੇਗਾ: ਬਲਬੀਰ ਸਿੰਘ ਸਿੱਧੂ
Health

ਪੰਜਾਬ ਵਿੱਚੋਂ ਸਾਲ 2030 ਤਕ ਹੈਪੇਟਾਈਟਸ ਸੀ ਨੂੰ ਖ਼ਤਮ ਕਰ ਦਿੱਤਾ ਜਾਵੇਗਾ: ਬਲਬੀਰ ਸਿੰਘ ਸਿੱਧੂ

by Asli Punjabi
July 29, 2021
ਸੋਨੀ ਨੇ 202 ਸਟਾਫ਼ ਨਰਸਾਂ ਅਤੇ 73 ਪੈਰਾਮੈਡੀਕਲ ਟੈਕਨੀਸ਼ਨਾਂ ਨੂੰ ਸੌਂਪੇ ਨਿਯੁਕਤੀ ਪੱਤਰ
Health

ਸੋਨੀ ਨੇ 202 ਸਟਾਫ਼ ਨਰਸਾਂ ਅਤੇ 73 ਪੈਰਾਮੈਡੀਕਲ ਟੈਕਨੀਸ਼ਨਾਂ ਨੂੰ ਸੌਂਪੇ ਨਿਯੁਕਤੀ ਪੱਤਰ

by Asli Punjabi
July 28, 2021
ਪੰਜਾਬ ਵਿਚ ਦਸਤ ਰੋਕੂ ਪੰਦਰਵਾੜੇ ਅਧੀਨ ਗਤੀਵਿਧੀਆਂ ਜਾਰੀ
Health

ਪੰਜਾਬ ਵਿਚ ਦਸਤ ਰੋਕੂ ਪੰਦਰਵਾੜੇ ਅਧੀਨ ਗਤੀਵਿਧੀਆਂ ਜਾਰੀ

by Asli Punjabi
July 28, 2021
ਸਿਹਤ ਵਿਭਾਗ ਕਰੋਨਾ ਦੀ ਤੀਜੀ ਲਹਿਰ ਦਾ ਮੁਕਾਬਲਾ ਕਰਨ ਲਈ ਤਿਆਰ-ਬਲਬੀਰ ਸਿੰਘ ਸਿੱਧੂ
Health

ਸਿਹਤ ਵਿਭਾਗ ਕਰੋਨਾ ਦੀ ਤੀਜੀ ਲਹਿਰ ਦਾ ਮੁਕਾਬਲਾ ਕਰਨ ਲਈ ਤਿਆਰ-ਬਲਬੀਰ ਸਿੰਘ ਸਿੱਧੂ

by Asli Punjabi
July 27, 2021
ਸ਼ਹਿਰੀ ਖੇਤਰਾਂ ਤੋਂ ਡੇਂਗੂ ਦੇ 80 ਫ਼ੀਸਦ ਮਾਮਲੇ ਸਾਹਮਣੇ ਆਏ: ਬਲਬੀਰ ਸਿੱਧੂ
Health

ਸ਼ਹਿਰੀ ਖੇਤਰਾਂ ਤੋਂ ਡੇਂਗੂ ਦੇ 80 ਫ਼ੀਸਦ ਮਾਮਲੇ ਸਾਹਮਣੇ ਆਏ: ਬਲਬੀਰ ਸਿੱਧੂ

by Asli Punjabi
July 23, 2021
Next Post
ਸੂਬੇ ਵਿਚ ਕਰਵਾਏ ਗਏ ਦੂਜੇ ਪੜਾਅ ਦੇ ਸੀਰੋ ਸਰਵੇ ਵਿਚ 14.8 ਫੀਸਦੀ ਲੋਕਾਂ ਵਿਚ ਐਂਟੀਬਾਡੀਜ ਪਾਈ ਗਈ – ਸਿਹਤ ਅਤੇ ਗ੍ਰਹਿ ਮੰਤਰੀ

ਸੂਬੇ ਵਿਚ ਕਰਵਾਏ ਗਏ ਦੂਜੇ ਪੜਾਅ ਦੇ ਸੀਰੋ ਸਰਵੇ ਵਿਚ 14.8 ਫੀਸਦੀ ਲੋਕਾਂ ਵਿਚ ਐਂਟੀਬਾਡੀਜ ਪਾਈ ਗਈ - ਸਿਹਤ ਅਤੇ ਗ੍ਰਹਿ ਮੰਤਰੀ

Recommended

ਬੀ.ਸੀ. ਵਿਚ ਤਿੰਨ ਦਿਨਾਂ ਦੌਰਾਨ ਕੋਵਿਡ-19 ਦੇ 2,239 ਨਵੇਂ ਕੇਸ ਅਤੇ 18 ਮੌਤਾਂ

ਬੀ.ਸੀ. ਵਿਚ ਤਿੰਨ ਦਿਨਾਂ ਦੌਰਾਨ ਕੋਵਿਡ-19 ਦੇ 2,239 ਨਵੇਂ ਕੇਸ ਅਤੇ 18 ਮੌਤਾਂ

September 28, 2021
ਰਾਹੁਲ ਗਾਂਧੀ ਵਲੋਂ ਬਿਹਾਰ ਵਿੱਚ ਲੜਕੀ ਨੂੰ ਜਿਉਂਦਾ ਸਾੜਨ ਦੇ ਮਾਮਲੇ ਨੂੰ ਦਬਾਉਣ ਸੰਬਧੀ ਸਰਕਾਰ ਦੀ ਨਿਖੇਧੀ

ਦਿੱਲੀ ਵਿੱਚ ਕੋਰੋਨਾ ਮਾਹਾਂਮਾਰੀ ਕਾਰਨ ਕੇਜਰੀਵਾਲ ਸਰਕਾਰ ਵਲੋਂ ਵਿਆਹ ਵਿੱਚ ਦਿੱਤੀ ਛੋਟ ਵਾਪਿਸ

November 18, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In