• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਖਿਆਲੀ ਪੁਲਾਉ ਪੁਕਾਉਣੇ ਬੰਦ ਕਰੋ, ਤੁਸੀਂ ਸੱਤਾ ਵਿੱਚ ਨਹੀਂ ਆਉਣ ਵਾਲੇ- ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਬਾਦਲ ਨੂੰ ਦਿੱਤਾ ਜਵਾਬ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਵੱਲੋਂ ਧਰਮਸੋਤ ਖਿਲਾਫ ਲਾਏ ਦੋਸ਼ ਬੇਬੁਨਿਆਦ ਕਰਾਰ, ਬੇਕਸੂਰ ਪੰਜਾਬੀਆਂ ਨੂੰ ਜੇਲ੍ਹ 'ਚ ਸੁੱਟਣ ਵਾਲੀ ਮਾਨਸਿਕਤਾ ਦਾ ਪ੍ਰਗਟਾਵਾ ਦੱਸਿਆ

Asli Punjabi by Asli Punjabi
November 4, 2020
in Punjab, Top Stories
0
ਖਿਆਲੀ ਪੁਲਾਉ ਪੁਕਾਉਣੇ ਬੰਦ ਕਰੋ, ਤੁਸੀਂ ਸੱਤਾ ਵਿੱਚ ਨਹੀਂ ਆਉਣ ਵਾਲੇ- ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਬਾਦਲ ਨੂੰ ਦਿੱਤਾ ਜਵਾਬ
586
SHARES
3.3k
VIEWS
Share on FacebookShare on TwitterShare on Whatsapp

You might also like

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

ਚੰਡੀਗੜ੍ਹ – ਸੁਖਬੀਰ ਬਾਦਲ ਵੱਲੋਂ ਅਕਾਲੀ ਦਲ ਦੀ ਸਰਕਾਰ ਬਣਨ ‘ਤੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਜੇਲ੍ਹ ਭੇਜਣ ਦੀ ਦਿੱਤੀ ਧਮਕੀ ਦੀ ਖਿੱਲੀ ਉਡਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਅਕਾਲੀ ਲੀਡਰ ਨੂੰ ਦਿਨ ਦਿਹਾੜੇ ਸੁਪਨੇ ਨਾ ਵੇਖਣ ਲਈ ਆਖਿਆ ਹੈ ਕਿਉਂਕਿ ਉਨ੍ਹਾਂ ਦੀ ਪਾਰਟੀ ਛੇਤੀ ਕੀਤਿਆਂ ਸੂਬੇ ਦੀ ਸੱਤਾ ‘ਚ ਨਹੀਂ ਆਉਣ ਵਾਲੀ।ਸੁਖਬੀਰ ਬਾਦਲ ਵੱਲੋਂ ਧਰਮਸੋਤ ਨੂੰ ਦਿੱਤੀ ਧਮਕੀ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ,”ਪੰਜਾਬ ਵਿੱਚ ਅਗਲੀ ਸਰਕਾਰ ਬਣਾਉਣ ਬਾਰੇ ਤੁਹਾਡੇ ਸੁਪਨੇ ਕਦੀ ਵੀ ਸਾਕਾਰ ਨਹੀਂ ਹੋਣਗੇ। ਪੰਜਾਬ ਦੇ ਲੋਕ ਅਕਾਲੀ-ਭਾਜਪਾ ਦੇ 10 ਸਾਲਾਂ ਦੇ ਕੁਸ਼ਾਸਨ ਦੌਰਾਨ ਤੁਹਾਡੇ ਵੱਲੋਂ ਕੀਤੀਆਂ ਵਧੀਕੀਆਂ ਨੂੰ ਅਜੇ ਤੱਕ ਭੁੱਲੇ ਨਹੀਂ ਹਨ।”ਅਕਾਲੀ ਦਲ ਦੇ ਪ੍ਰਧਾਨ ਵੱਲੋਂ ਉਨ੍ਹਾਂ ਉੱਪਰ ਕੈਬਨਿਟ ਮੰਤਰੀ ਨੂੰ ਬਚਾਉਣ ਦੇ ਲਾਏ ਦੋਸ਼ਾਂ ਨੂੰ ਰੱਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੁਖਬੀਰ ਬਾਦਲ ਨੂੰ ਅਜਿਹੇ ਬੇਸ਼ਰਮੀ ਭਰੇ ਝੂਠਾਂ ਅਤੇ ਬੇਬੁਨਿਆਦ ਦਾਅਵਿਆਂ ਰਾਹੀਂ ਲੋਕਾਂ ਨੂੰ ਗੁੰਮਰਾਹ ਕਰਨ ਤੋਂ ਬਾਜ਼ ਆਉਣਾ ਚਾਹੀਦਾ ਹੈ। ਉਨ੍ਹਾਂ ਨੇ ਸੁਖਬੀਰ ਬਾਦਲ ਨੂੰ ਕਿਹਾ ਕਿ ਸੂਬੇ ਦੇ ਲੋਕ ਤੁਹਾਡੇ ਬੇਸਿਰ-ਪੈਰ ਦੋਸ਼ਾਂ ਦੇ ਜਾਲ ਵਿੱਚ ਨਹੀਂ ਫਸਣ ਵਾਲੇ। ਉਨ੍ਹਾਂ ਨੇ ਅਕਾਲੀ ਦਲ ਦੇ ਪ੍ਰਧਾਨ ਵੱਲੋਂ ਦਿੱਤੀ ਧਮਕੀ ਨੂੰ ਬਦਲਾਖੋਰੀ ਮਾਨਸਿਕਤਾ ਦਾ ਪ੍ਰਗਟਾਵਾ ਦੱਸਿਆ। ਉਨ੍ਹਾਂ ਕਿਹਾ ਕਿ ਇਹ ਉਹੀ ਮਾਨਸਿਕਤਾ ਹੈ ਜਿਨ੍ਹਾਂ ਨੇ ਅਕਾਲੀ-ਭਾਜਪਾ ਦੇ ਸਾਸ਼ਨਕਾਲ ਦੌਰਾਨ ਹਜ਼ਾਰਾਂ ਬੇਕਸੂਰ ਪੰਜਾਬੀਆਂ ਨੂੰ ਝੂਠੇ ਕੇਸਾਂ ਵਿੱਚ ਫਸਾ ਕੇ ਜੇਲ੍ਹਾਂ ਦੀਆਂ ਸਲਾਖਾਂ ਪਿੱਛੇ ਸੁੱਟਿਆ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਅਜੇ ਵੀ ਬਾਦਲਾਂ ਦੀ ਬਦਲਾਖੋਰੀ ਦੇ ਸਤਾਏ ਹੋਏ ਪੀੜਤਾਂ ਨੂੰ ਨਿਆਂ ਦੇਣ ਦੀ ਕੋਸ਼ਿਸ਼ ਕਰ ਰਹੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਜਿੱਥੋਂ ਤੱਕ ਧਰਮਸੋਤ ਦਾ ਸਬੰਧ ਹੈ, ਅਸਲ ਗੱਲ ਇਹ ਹੈ ਕਿ ਇਸ ਮਾਮਲੇ ਵਿੱਚ ਗਬਨ ਦਾ ਕੋਈ ਵੀ ਸਬੂਤ ਸਾਹਮਣੇ ਨਹੀਂ ਆਇਆ। ਉਨ੍ਹਾਂ ਕਿਹਾ ਕਿ ਤਿੰਨ ਵਧੀਕ ਮੁੱਖ ਸਕੱਤਰਾਂ ਦੀ ਇਕ ਕਮੇਟੀ ਵੱਲੋਂ ਵਜ਼ੀਫਾ ਘੁਟਾਲੇ ਦੇ ਦੋਸ਼ਾਂ ਦੀ ਵਿਸਥਾਰਤ ਜਾਂਚ ਕੀਤੀ ਗਈ ਜਿਸ ਤੋਂ ਬਾਅਦ ਮੁੱਖ ਸਕੱਤਰ ਨੇ ਵੀ ਜਾਂਚ ਕੀਤੀ ਤੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਆਖਰ ਵਿੱਚ ਉਨ੍ਹਾਂ ਨੇ ਖੁਦ ਵੀ ਸਮੁੱਚੇ ਤੱਥਾਂ ਦੀ ਜਾਂਚ ਕੀਤੀ ਅਤੇ ਕਿਸੇ ਤਰ੍ਹਾਂ ਦੀ ਗੜਬੜੀ ਨਹੀਂ ਪਾਈ ਗਈ। ਉਨ੍ਹਾਂ ਕਿਹਾ ਕਿ ਸੁਖਬੀਰ ਇਸ ਮੁੱਦੇ ‘ਤੇ ਕਾਵਾਂਰੌਲੀ ਪਾ ਕੇ ਝੂਠ ਨੂੰ ਸੱਚ ਵਿੱਚ ਨਹੀਂ ਬਦਲ ਸਕਦਾ।ਕੋਰੇ ਝੂਠ ਫੈਲਾਉਣ ਲਈ ਸੁਖਬੀਰ ਬਾਦਲ ਨੂੰ ਫਿਟਕਾਰ ਪਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਲੀਡਰ ਵੱਲੋਂ ਦਲਿਤ ਵਿਦਿਆਰਥੀਆਂ ਨਾਲ ਅਨਿਆਂ ਦੀ ਗੱਲ ਕਰਨਾ ਨਿਰੀ ਪਾਖੰਡਬਾਜ਼ੀ ਹੈ ਜਦਕਿ ਕੇਂਦਰ ਸਰਕਾਰ, ਜਿਸ ਵਿੱਚ ਅਕਾਲੀ ਵੀ ਭਾਈਵਾਲ ਸਨ, ਨੇ ਪੋਸਟ ਮੈਟ੍ਰਿਕ ਐਸ.ਸੀ. ਸਕਾਲਰਸ਼ਿਪ ਸਕੀਮ ਇਕਦਮ ਖਤਮ ਕਰ ਕੇ ਇਨ੍ਹਾਂ ਵਿਦਿਆਰਥੀਆਂ ਨਾਲ ਘੋਰ ਬੇਇਨਸਾਫੀ ਕੀਤੀ ਹੈ। ਮੁੱਖ ਮੰਤਰੀ ਨੇ ਸੁਖਬੀਰ ਨੂੰ ਕਿਹਾ,”ਜੇਕਰ ਤੁਹਾਨੂੰ ਦਲਿਤ ਵਿਦਿਆਰਥੀਆਂ ਨਾਲ ਸੱਚਮੁਚ ਹੀ ਕੋਈ ਸਰੋਕਾਰ ਹੈ ਤਾਂ ਤੁਸੀਂ ਐਨ.ਡੀ.ਏ. ਸਰਕਾਰ ਨੂੰ ਅਜਿਹੀ ਬੇਇਨਸਾਫੀ ਕਰਨ ਦੀ ਆਗਿਆ ਕਿਉਂ ਦਿੱਤੀ?” ਉਨ੍ਹਾਂ ਕਿਹਾ ਕਿ ਦੋਗਲਾਪਨ ਅਕਾਲੀਆਂ ਦੇ ਚਰਿੱਤਰ ਦਾ ਅਨਿੱਖੜਵਾਂ ਅੰਗ ਬਣ ਚੁੱਕਾ ਹੈ ਜਿਸ ਕਰਕੇ ਅਕਾਲੀ ਆਪਣੀ ਅਸਲੀਅਤ ਤੋਂ ਪਰਦਾ ਚੁੱਕੇ ਜਾਣ ਦੀ ਵੀ ਪਰਵਾਹ ਨਹੀਂ ਕਰਦੇ।ਸੂਬੇ ਵਿੱਚ ਕਾਂਗਰਸੀ ਵਿਧਾਇਕਾਂ ਵੱਲੋਂ ਮਾਫੀਆ ਚਲਾਉਣ ਬਾਰੇ ਸੁਖਬੀਰ ਦੇ ਲਾਏ ਦੋਸ਼ਾਂ ਨੂੰ ਰੱਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਅਕਾਲੀ ਦਲ ਦਾ ਪ੍ਰਧਾਨ ਆਪਣੀ ਪਾਰਟੀ ਦੇ ਵਿਧਾਇਕਾਂ ਤੇ ਲੀਡਰਾਂ ਨੂੰ ਸੱਤਾਧਾਰੀ ਪਾਰਟੀ ਦੇ ਵਿਧਾਇਕਾਂ ਨਾਲ ਰਲਗੱਡ ਨਾ ਕਰੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਵਿਧਾਇਕਾਂ ਦੇ ਉਲਟ ਕਾਂਗਰਸੀ ਵਿਧਾਇਕ ਮਾਫੀਆ ਨਹੀਂ ਚਲਾਉਂਦੇ ਸਗੋਂ ਇਸ ਦਾ ਸਫਾਇਆ ਕਰਦੇ ਹਨ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਦੇ ਇਹ ਬੇਬੁਨਿਆਦ ਦੋਸ਼ ਉਸ ਦੀ ਹਰ ਹਾਲ ਵਿੱਚ ਸੱਤਾ ਵਿੱਚ ਆਉਣ ਦੀ ਬੁਖਲਾਹਟ ਦਾ ਪ੍ਰਗਟਾਵਾ ਕਰਦੇ ਹਨ ਅਤੇ ਖਾਸ ਕਰਕੇ ਉਸ ਵੇਲੇ ਜਦੋਂ ਕੇਂਦਰੀ ਖੇਤੀ ਕਾਨੂੰਨਾਂ ਦੇ ਮੁੱਦੇ ‘ਤੇ ਉਸ ਦੀ ਪਾਰਟੀ ਪੂਰੀ ਤਰ੍ਹਾਂ ਨੁੱਕਰੇ ਲੱਗ ਚੁੱਕੀ ਹੈ।

Previous Post

ਬਿਹਾਰ ਵਿਧਾਨ ਸਭਾ ਚੋਣਾਂ ਦੇ ਦੂਜੇ ਦੌਰ ਦੌਰਾਨ 3 ਵਜੇ ਤੱਕ 45 ਫੀਸਦੀ ਵੋਟਾਂ ਪਈਆਂ

Next Post

ਸ਼ਾਮਲਾਤ ਦੇ ਗਲਤ ਇੰਤਕਾਲ ਦੇ ਦੋਸ਼ਾਂ ਹੇਠ ਵਿਜੀਲੈਂਸ ਵੱਲੋਂ ਨਾਇਬ ਤਹਿਸੀਲਦਾਰ, ਪਟਵਾਰੀ, ਨੰਬਰਦਾਰ ਤੇ ਪ੍ਰੋਪਰਟੀ ਡੀਲਰ ਗਿ੍ਰਫਤਾਰ

Asli Punjabi

Asli Punjabi

Related Posts

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

by Asli Punjabi
March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

by Asli Punjabi
March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

by Asli Punjabi
March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

by Asli Punjabi
March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

by Asli Punjabi
March 3, 2026
Next Post
ਸ਼ਾਮਲਾਤ ਦੇ ਗਲਤ ਇੰਤਕਾਲ ਦੇ ਦੋਸ਼ਾਂ ਹੇਠ ਵਿਜੀਲੈਂਸ ਵੱਲੋਂ ਨਾਇਬ ਤਹਿਸੀਲਦਾਰ, ਪਟਵਾਰੀ, ਨੰਬਰਦਾਰ ਤੇ ਪ੍ਰੋਪਰਟੀ ਡੀਲਰ ਗਿ੍ਰਫਤਾਰ

ਸ਼ਾਮਲਾਤ ਦੇ ਗਲਤ ਇੰਤਕਾਲ ਦੇ ਦੋਸ਼ਾਂ ਹੇਠ ਵਿਜੀਲੈਂਸ ਵੱਲੋਂ ਨਾਇਬ ਤਹਿਸੀਲਦਾਰ, ਪਟਵਾਰੀ, ਨੰਬਰਦਾਰ ਤੇ ਪ੍ਰੋਪਰਟੀ ਡੀਲਰ ਗਿ੍ਰਫਤਾਰ

Recommended

ਭਾਰਤੀ ਕ੍ਰਿਕਟਰ ਕਰੁਣਾਲ ਪੰਡਯਾ ਦਾ ਟਵਿਟਰ ਅਕਾਊਂਟ ਹੈਕ

ਭਾਰਤੀ ਕ੍ਰਿਕਟਰ ਕਰੁਣਾਲ ਪੰਡਯਾ ਦਾ ਟਵਿਟਰ ਅਕਾਊਂਟ ਹੈਕ

January 27, 2022
ਡਿਪਟੀ ਕਮਿਸ਼ਨਰ ਵੱਲੋਂ ਲੋੜਵੰਦ ਨੂੰ ਦਿੱਤੀ ਗਈ ਦਸ ਹਜ਼ਾਰ ਦੀ ਵਿੱਤੀ ਮਦਦ

ਡਿਪਟੀ ਕਮਿਸ਼ਨਰ ਵੱਲੋਂ ਲੋੜਵੰਦ ਨੂੰ ਦਿੱਤੀ ਗਈ ਦਸ ਹਜ਼ਾਰ ਦੀ ਵਿੱਤੀ ਮਦਦ

August 3, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In