• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਸ਼ਾਮਲਾਤ ਦੇ ਗਲਤ ਇੰਤਕਾਲ ਦੇ ਦੋਸ਼ਾਂ ਹੇਠ ਵਿਜੀਲੈਂਸ ਵੱਲੋਂ ਨਾਇਬ ਤਹਿਸੀਲਦਾਰ, ਪਟਵਾਰੀ, ਨੰਬਰਦਾਰ ਤੇ ਪ੍ਰੋਪਰਟੀ ਡੀਲਰ ਗਿ੍ਰਫਤਾਰ

ਅਦਾਲਤ ਵੱਲੋਂ ਵਿਜੀਲੈਂਸ ਨੂੰ ਹੋਰ ਤਫ਼ਤੀਸ਼ ਲਈ ਸੱਤ ਦਿਨਾਂ ਦਾ ਪੁਲਿਸ ਰਿਮਾਂਡ

Asli Punjabi by Asli Punjabi
November 4, 2020
in Punjab, ਕਾਰੋਬਾਰ
0
ਸ਼ਾਮਲਾਤ ਦੇ ਗਲਤ ਇੰਤਕਾਲ ਦੇ ਦੋਸ਼ਾਂ ਹੇਠ ਵਿਜੀਲੈਂਸ ਵੱਲੋਂ ਨਾਇਬ ਤਹਿਸੀਲਦਾਰ, ਪਟਵਾਰੀ, ਨੰਬਰਦਾਰ ਤੇ ਪ੍ਰੋਪਰਟੀ ਡੀਲਰ ਗਿ੍ਰਫਤਾਰ
588
SHARES
3.3k
VIEWS
Share on FacebookShare on TwitterShare on Whatsapp

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਚੰਡੀਗੜ – ਪੰਜਾਬ ਵਿਜੀਲੈਂਸ ਬਿਊਰੋ ਨੇ ਪਿੰਡ ਸੂੰਕ, ਤਹਿਸੀਲ ਮਾਜਰੀ, ਜਿਲਾ ਐਸ.ਏ.ਐਸ. ਨਗਰ ਵਿਖੇ ਸ਼ਮਲਾਤ ਜਮੀਨ ਦੇ ਹਿੱਸਿਆਂ ਦੀ ਵੰਡ ਸਬੰਧੀ ਘਪਲੇਬਾਜੀ ਕਰਨ ਦੇ ਦੋਸ਼ਾਂ ਹੇਠ 8 ਦੋਸ਼ੀਆਂ ਖਿਲਾਫ ਮੁਕੱਦਮਾ ਦਰਜ ਕਰਕੇ ਇੱਕ ਨਾਇਬ ਤਹਿਸੀਲਦਾਰ, ਪਟਵਾਰੀ ਤੇ ਪ੍ਰੋਪਰਟੀ ਡੀਲਰ ਸ਼ਾਮ ਲਾਲ ਗੁੱਜਰ ਅਤੇ ਗੁਰਨਾਮ ਸਿੰਘ ਨੰਬਰਦਾਰ ਨੂੰ ਗਿ੍ਰਫਤਾਰ ਕਰ ਲਿਆ ਗਿਆ ਹੈ। ਇੰਨਾਂ ਗਿ੍ਰਫਤਾਰ ਦੋਸ਼ੀਆਂ ਨੂੰ ਅੱਜ ਮੁਹਾਲੀ ਦੀ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੇ ਅਦਾਲਤ ਵੱਲੋਂ ਦੋਸ਼ੀਆਂ ਦਾ 7 ਦਿਨ ਦਾ ਪੁਲਿਸ ਰਿਮਾਂਡ ਦੇ ਦਿੱਤਾ ਗਿਆ ਹੈ। ਇਹ ਮੁਕੱਦਮਾ ਅਤੇ ਦੋਸ਼ੀਆਂ ਦੀ ਗਿ੍ਰਫਤਾਰੀ ਐਫ.ਆਈ.ਆਰ. ਨੰਬਰ 13 ਮਿਤੀ 02-11-2020 ਅ/ਧ 409, 420, 465, 466, 467, 471, 120-ਬੀ ਆਈ.ਪੀ.ਸੀ. ਅਤੇ 7, 7 (ਏ) ਭਿ੍ਰਸ਼ਟਾਚਾਰ ਰੋਕੂ ਕਾਨੂੰਨ ਹੇਠ ਵਿਜੀਲੈਂਸ ਇੰਨਕੁਆਰੀ ਦੀ ਪੜਤਾਲ ਉਪਰੰਤ ਕੀਤੀ ਗਈ ਹੈ। ਹੋਰ ਵੇਰਵੇ ਦਿੰਦਿਆਂ ਉਂਨਾਂ ਦੱਸਿਆ ਕਿ ਉਕਤ ਕੇਸ ਦੀ ਪੜਤਾਲ ਦੌਰਾਨ ਦਸਤਾਵੇਜਾਂ ਤੋਂ ਪਾਇਆ ਗਿਆ ਹੈ ਕਿ ਪਿੰਡ ਸੂੰਕ ਦੀ ਸ਼ਾਮਲਾਤ ਬਾਰੇ ਏ.ਡੀ.ਸੀ. (ਵਿਕਾਸ) ਵੱਲੋਂ ਮਿਤੀ 01-07-2016 ਦੇ ਫੈਸਲੇ ਅਨੁਸਾਰ ਉਸ ਵਕਤ ਦੇ ਨਾਇਬ ਤਹਿਸੀਲਦਾਰ ਮਾਜਰੀ ਵਰਿੰਦਰਪਾਲ ਸਿੰਘ ਧੂਤ, ਕਾਨੂੰਗੋ ਰਘਵੀਰ ਸਿੰਘ ਅਤੇ ਪਟਵਾਰੀ ਇਕਬਾਲ ਸਿੰਘ ਵੱਲੋਂ ਸ਼ਾਮ ਲਾਲ ਪ੍ਰੋਪਰਟੀ ਡੀਲਰ, ਗੁਰਨਾਮ ਸਿੰਘ ਨੰਬਰਦਾਰ ਅਤੇ ਹੋਰ ਪ੍ਰੋਪਰਟੀ ਡੀਲਰਾਂ ਆਦਿ ਨਾਲ ਮਿਲ ਕੇ ਜਮੀਨ ਦੇ ਹਿੱਸਿਆਂ ਦੀ ਵੰਡ ਸਬੰਧੀ ਇੰਤਕਾਲ ਦਰਜ ਕੀਤੇ ਗਏ ਪਰ ਇੰਤਕਾਲ ਕਰਨ ਸਮੇਂ ਇਹਨਾ ਵਿਅਕਤੀਆਂ ਵੱਲੋਂ 1295 ਏਕੜ ਜ਼ਮੀਨ ਦੀ ਵੰਡ ਵਿੱਚੋਂ ਪਿੰਡ ਸੂੰਕ ਦੇ 24 ਹਿੱਸੇਦਾਰ, ਜਿਹਨਾ ਵਿੱਚ ਬਲਜੀਤ ਕੌਰ ਪਤਨੀ ਕਿਸ਼ਨ ਸਿੰਘ, ਨਸੀਬ ਸਿੰਘ ਪੁੱਤਰ ਗੰਗਾ ਸਿੰਘ, ਬੰਤਾ ਸਿੰਘ ਪੁੱਤਰ ਚੰਨਣ ਸਿੰਘ, ਉਜਾਗਰ ਸਿੰਘ ਪੁੱਤਰ ਠਾਕੁਰ ਸਿੰਘ ਆਦਿ ਦੇ ਤਕਰੀਬਨ 117 ਏਕੜ ਜਮੀਨ ਦੇ ਹਿੱਸੇ ਘੱਟ ਕਰ ਦਿੱਤੇ ਗਏ ਜਦਕਿ ਕਈ ਅਜਿਹੇ ਹਿੱਸੇਦਾਰ ਵੀ ਜੋੜ ਦਿੱਤੇ ਜੋ ਇਸ ਪਿੰਡ ਦੇ ਵਸਨੀਕ ਹੀ ਨਹੀਂ ਹਨ ਇਹਨਾਂ ਵਿੱਚ ਰਾਮ ਕਿ੍ਰਸ਼ਨ ਪੁੱਤਰ ਛਿੱਤਰੂ ਰਾਮ, ਕੁਲਵਿੰਦਰ ਸਿੰਘ ਪੁੱਤਰ ਹਜਾਰਾ ਸਿੰਘ ਸ਼ਾਮਲ ਹਨ ਜਿੰਨਾ ਦੇ ਹਿੱਸੇ ਵੱਧ ਪਾਏ ਗਏ ਹਨ। ਇਸ ਤਰਾਂ ਜ਼ਮੀਨ ਦੇ ਹਿੱਸਿਆਂ ਨੂੰ ਵਧਾਉਣ-ਘਟਾਉਣ ਕਰਕੇ 99 ਏਕੜ 4 ਕਨਾਲ 14.32 ਮਰਲੇ ਦਾ ਫਰਕ ਹੋਣਾ ਪਾਇਆ ਗਿਆ ਹੈ ਅਤੇ ਕਈ ਇਹੋ-ਜਿਹੇ ਹਿੱਸੇਦਾਰ ਹਨ, ਜੋ ਇਸ ਪਿੰਡ ਦੇ ਵਸਨੀਕ ਹੀ ਨਹੀਂ ਹਨ ਅਤੇ ਵਿਜੀਲੈਂਸ ਪੜਤਾਲ ਦੌਰਾਨ ਇਹ ਵਿਅਕਤੀ ਟਰੇਸ ਵੀ ਨਹੀਂ ਹੋਏ। ਇਸ ਇੰਤਕਾਲ ਤੋਂ ਬਾਅਦ ਨਾਇਬ ਤਹਿਸੀਲਦਾਰ ਵਰਿੰਦਰਪਾਲ ਸਿੰਘ ਧੂਤ, ਕਾਨੂੰਗੋ ਰਘਵੀਰ ਸਿੰਘ ਅਤੇ ਪਟਵਾਰੀ ਇਕਬਾਲ ਸਿੰਘ ਵੱਲੋਂ ਪ੍ਰੋਪਰਟੀ ਡੀਲਰ ਸ਼ਾਮ ਲਾਲ ਗੁੱਜਰ, ਤਰਸੇਮ ਲਾਲ, ਬਲਬੀਰ ਸਿੰਘ, ਜਸਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਮਨਬੀਰ ਸਿੰਘ, ਕਾਬਲ ਸਿੰਘ ਅਤੇ ਗੁਰਨਾਮ ਸਿੰਘ ਨੰਬਰਦਾਰ ਨਾਲ ਮਿਲ ਕੇ ਇਹ ਜਮੀਨ ਮੁਖਤਿਆਰਨਾਮਿਆਂ ਰਾਹੀਂ ਅੱਗੋਂ ਆਨੰਦ ਖੋਸਲਾ, ਨਿਸ਼ਾਨ ਸਿੰਘ ਆਦਿ ਵਿਅਕਤੀਆਂ ਨੂੰ ਕਰੋੜਾਂ ਰੁਪਏ ਵਿੱਚ ਵੇਚ ਦਿੱਤੀ ਗਈ।ਉਪਰੋਕਤ ਮੁਕੱਦਮੇ ਵਿੱਚ ਦੋਸ਼ੀਆਂ ਵਿੱਚੋਂ ਨਾਇਬ ਤਹਿਸੀਲਦਾਰ ਵਰਿੰਦਰਪਾਲ ਸਿੰਘ ਧੂਤ, ਪਟਵਾਰੀ ਇਕਬਾਲ ਸਿੰਘ, ਪ੍ਰੋਪਰਟੀ ਡੀਲਰ ਸ਼ਾਮ ਲਾਲ ਗੁੱਜਰ ਅਤੇ ਗੁਰਨਾਮ ਸਿੰਘ ਨੰਬਰਦਾਰ ਨੂੰ ਗਿ੍ਰਫਤਾਰ ਕਰ ਲਿਆ ਗਿਆ ਹੈ ਅਤੇ ਅਗਲੇਰੀ ਤਫਤੀਸ਼ ਜਾਰੀ ਹੈ।

Previous Post

ਖਿਆਲੀ ਪੁਲਾਉ ਪੁਕਾਉਣੇ ਬੰਦ ਕਰੋ, ਤੁਸੀਂ ਸੱਤਾ ਵਿੱਚ ਨਹੀਂ ਆਉਣ ਵਾਲੇ- ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਬਾਦਲ ਨੂੰ ਦਿੱਤਾ ਜਵਾਬ

Next Post

ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਵਲੋਂ ਮੁੱਖ ਸਕੱਤਰ ਪੰਜਾਬ ਨਾਲ ਮੁਲਾਕਾਤ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਵਲੋਂ ਮੁੱਖ ਸਕੱਤਰ ਪੰਜਾਬ ਨਾਲ ਮੁਲਾਕਾਤ

ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਵਲੋਂ ਮੁੱਖ ਸਕੱਤਰ ਪੰਜਾਬ ਨਾਲ ਮੁਲਾਕਾਤ

Recommended

ਅਮਰੀਕਾ ਵਿੱਚ 14ਵੀਂ ਮੰਜ਼ਲ ਤੋਂ ਪੌੜੀਆਂ ਟੁੱਟ ਕੇ ਡਿੱਗਣ ਕਾਰਨ 3 ਵਿਅਕਤੀਆਂ ਦੀ ਮੌਤ

ਅਮਰੀਕਾ ਵਿੱਚ 14ਵੀਂ ਮੰਜ਼ਲ ਤੋਂ ਪੌੜੀਆਂ ਟੁੱਟ ਕੇ ਡਿੱਗਣ ਕਾਰਨ 3 ਵਿਅਕਤੀਆਂ ਦੀ ਮੌਤ

October 8, 2020
ਖੜ੍ਹੇ ਟਰੱਕ ਨਾਲ ਕਾਰ ਟਕਰਾਉਣ ਕਾਰਨ ਪਰਿਵਾਰ ਦੇ 6 ਜੀਆਂ ਦੀ ਮੌਤ

ਖੜ੍ਹੇ ਟਰੱਕ ਨਾਲ ਕਾਰ ਟਕਰਾਉਣ ਕਾਰਨ ਪਰਿਵਾਰ ਦੇ 6 ਜੀਆਂ ਦੀ ਮੌਤ

April 25, 2024

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In