• About
  • Contact
  • Hindi News
  • English News
Saturday, June 14, 2025
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਰਾਸ਼ਟਰਪਤੀ ਵੱਲੋਂ ਮੁਲਾਕਾਤ ਲਈ ਸਮਾਂ ਦੇਣ ਤੋਂ ਇਨਕਾਰ, ਮੁੱਖ ਮੰਤਰੀ ਵੱਲੋਂ ਭਲਕੇ ਦਿੱਲੀ ਵਿਖੇ ਰਾਜਘਾਟ ’ਤੇ ਵਿਧਾਇਕਾਂ ਦੇ ਧਰਨੇ ਦਾ ਐਲਾਨ

ਸੂਬੇ ਦੇ ਆਖ਼ਰੀ ਪਾਵਰ ਪਲਾਂਟ ਦੇ ਕੋਲੇ ਦੀ ਕਮੀ ਕਾਰਨ ਬੰਦ ਹੋਣ ਕਰਕੇ ਸਥਿਤੀ ਨੂੰ ਗੰਭੀਰ ਦੱਸਿਆ

Asli Punjabi by Asli Punjabi
November 4, 2020
in Punjab, ਕਾਰੋਬਾਰ
0
ਰਾਸ਼ਟਰਪਤੀ ਵੱਲੋਂ ਮੁਲਾਕਾਤ ਲਈ ਸਮਾਂ ਦੇਣ ਤੋਂ ਇਨਕਾਰ, ਮੁੱਖ ਮੰਤਰੀ ਵੱਲੋਂ ਭਲਕੇ ਦਿੱਲੀ ਵਿਖੇ ਰਾਜਘਾਟ ’ਤੇ ਵਿਧਾਇਕਾਂ ਦੇ ਧਰਨੇ ਦਾ ਐਲਾਨ
586
SHARES
3.3k
VIEWS
Share on FacebookShare on TwitterShare on Whatsapp

You might also like

Bathinda Big News ਇੰਸਟਗਰਾਮ ਤੇ ਅਸ਼ਲੀਲ ਵੀਡੀਓ ਪਾਉਣ ਕਾਰਨ ਹੋਇਆ ਭਾਬੀ ਕਮਲ ਕੌਰ ਦਾ ਕਤਲ

ਖੇਤੀ ਮਸ਼ੀਨਰੀ/ਸੰਦਾਂ ਦਾ ਡਰਾਅ ਕੱਢ ਕੇ ਲਾਭਪਾਤਰੀਆਂ ਦੀ ਕੀਤੀ ਚੋਣ

ਖਾਣ-ਪੀਣ ਦੀਆਂ ਵਸਤਾਂ ਦੀ ਸਫ਼ਾਈ ਨੂੰ ਮੁੱਖ ਰੱਖਦੇ ਹੋਏ ਪਾਬੰਦੀ ਦੇ ਹੁਕਮ ਜਾਰੀ

ਚੰਡੀਗੜ – ਭਾਰਤ ਦੇ ਰਾਸ਼ਟਰਪਤੀ ਵੱਲੋਂ ਮੁਲਾਕਾਤ ਲਈ ਸਮਾਂ ਦੇਣ ਤੋਂ ਨਾਂਹ ਕਰਨ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਐਲਾਨ ਕੀਤਾ ਕਿ ਉਹ ਕੱਲ ਦਿੱਲੀ ਦੇ ਰਾਜਘਾਟ ਵਿਖੇ ਵਿਧਾਇਕਾਂ ਦੇ ਕ੍ਰਮਵਾਰ (ਰਿਲੇਅ) ਧਰਨੇ ਦੀ ਅਗਵਾਈ ਕਰਨਗੇ ਤਾਂ ਜੋ ਕੇਂਦਰ ਸਰਕਾਰ ਵੱਲੋਂ ਮਾਲ ਗੱਡੀਆਂ ਦੀ ਆਵਾਜਾਈ ਦੀ ਇਜਾਜ਼ਤ ਨਾ ਦਿੱਤੇ ਜਾਣ ਦੇ ਮੱਦੇਨਜ਼ਰ ਸੂਬੇ ਦੇ ਬਿਜਲੀ ਸੰਕਟ ਅਤੇ ਜ਼ਰੂਰੀ ਵਸਤਾਂ ਦੀ ਸਥਿਤੀ ਗੰਭੀਰ ਹੋਣ ਵੱਲ ਧਿਆਨ ਦਿਵਾਇਆ ਜਾ ਸਕੇ।ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਮਾਲ ਗੱਡੀਆਂ ਮੁਲਤਵੀ ਕੀਤੇ ਜਾਣ ਕਾਰਨ ਪੈਦਾ ਹੋਇਆ ਸੰਕਟ ਡੂੰਘਾ ਹੁੰਦਾ ਜਾ ਰਿਹਾ ਹੈ ਜਿਸ ਦੇ ਸਿੱਟੇ ਵਜੋਂ ਸਾਰੇ ਪਾਵਰ ਪਲਾਂਟ ਪੂਰੀ ਤਰਾਂ ਬੰਦ ਹੋ ਗਏ ਹਨ ਅਤੇ ਇਸ ਦੇ ਨਾਲ ਹੀ ਖੇਤੀਬਾੜੀ ਅਤੇ ਸਬਜ਼ੀਆਂ ਦੀ ਸਪਲਾਈ ਵਿੱਚ ਵੀ ਕਾਫੀ ਹੱਦ ਤੱਕ ਵਿਘਨ ਪਿਆ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਉਨਾਂ ਨੇ ਰਾਜਘਾਟ ਵਿਖੇ ਸੰਕੇਤਿਕ ਧਰਨਾ ਦੇਣ ਦਾ ਫੈਸਲਾ ਇਸ ਕਰਕੇ ਕੀਤਾ ਹੈ ਤਾਂ ਜੋ ਕੇਂਦਰ ਸਰਕਾਰ ਦਾ ਧਿਆਨ ਸੂਬੇ ਦੀ ਨਾਜ਼ੁਕ ਸਥਿਤੀ ਵੱਲ ਦਿਵਾਇਆ ਜਾ ਸਕੇ। ਉਨਾਂ ਅੱਗੇ ਕਿਹਾ ਕਿ ਦਿੱਲੀ ਵਿੱਚ ਧਾਰਾ 144 ਲੱਗੀ ਹੋਣ ਦੇ ਮੱਦੇਨਜ਼ਰ ਵਿਧਾਇਕ ਪੰਜਾਬ ਭਵਨ ਤੋਂ 4-4 ਦੇ ਜੱਥਿਆਂ ਵਿੱਚ ਰਾਸ਼ਟਰਪਿਤਾ ਦੀ ਸਮਾਧੀ ਵੱਲ ਜਾਣਗੇ ਅਤੇ ਉਹ ਖੁਦ ਪਹਿਲੇ ਜੱਥੇ ਦੀ ਸਵੇਰੇ 10:30 ਅਗਵਾਈ ਕਰਨਗੇ।ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੀਆਂ ਹੋਰਨਾਂ ਪਾਰਟੀਆਂ ਦੇ ਵਿਧਾਇਕਾਂ ਨੂੰ ਸੂਬੇ, ਜੋ ਕਿ ਆਖਰੀ ਨਿੱਜੀ ਪਾਵਰ ਪਲਾਂਟ ਦੇ ਅੱਜ ਬੰਦ ਹੋ ਜਾਣ ਕਾਰਨ ਔਕੜ ਭਰੀ ਸਥਿਤੀ ਵਿੱਚੋਂ ਲੰਘ ਰਿਹਾ ਹੈ, ਦੇ ਹਿੱਤਾਂ ਨੂੰ ਵੇਖਦੇ ਹੋਏ ਇਨਾਂ ਧਰਨਿਆਂ ਵਿੱਚ ਹਿੱਸਾ ਲੈਣ ਦੀ ਮੁੜ ਅਪੀਲ ਕੀਤੀ। ਜੀ.ਵੀ.ਕੇ. ਨੇ ਇਹ ਐਲਾਨ ਕੀਤਾ ਹੈ ਕਿ ਉਹ ਅੱਜ ਦੁਪਿਹਰ ਤਿੰਨ ਵਜੇ ਤੋਂ ਸੰਚਾਲਨ ਬੰਦ ਕਰ ਦੇਵੇਗਾ ਕਿਉਂਕਿ ਕੋਲੇ ਦੀ ਮਾਤਰਾ ਪੂਰੀ ਤਰਾਂ ਖਤਮ ਹੋ ਚੁੱਕੀ ਹੈ। ਸੂਬੇ ਵਿੱਚ ਸਰਕਾਰੀ ਤੇ ਹੋਰ ਨਿੱਜੀ ਪਾਵਰ ਪਲਾਂਟ ਪਹਿਲਾਂ ਹੀ ਬੰਦ ਹੋ ਚੁੱਕੇ ਹਨ।ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਸੂਬੇ ਦੀ ਸਥਿਤੀ ਬੇਹਦ ਗੰਭੀਰ ਹੈ ਕਿਉਂਕਿ ਕਿਸਾਨਾਂ ਦੇ ਮਾਲ ਗੱਡੀਆਂ ਦੀ ਆਵਾਜਾਈ ਨਾ ਰੋਕਣ ਦੇ ਫੈਸਲੇ ਦੇ ਬਾਵਜੂਦ ਵੀ ਰੇਲਵੇ ਵੱਲੋਂ ਇਨਾਂ ਮਾਲ ਗੱਡੀਆਂ ਨੂੰ ਚਾਲੂ ਨਾ ਕੀਤੇ ਜਾਣ ਕਾਰਨ ਸੂਬੇ ਕੋਲ ਕੋਲਾ, ਯੂਰੀਆ/ਡੀ.ਏ.ਪੀ. ਅਤੇ ਹੋਰ ਜ਼ਰੂਰੀ ਵਸਤਾਂ ਖਤਮ ਹੋ ਚੁੱਕੀਆਂ ਹਨ। ਉਨਾਂ ਅੱਗੇ ਕਿਹਾ ਕਿ ਅੱਜ ਬਿਜਲੀ ਖਰੀਦ ਦੀ ਇਸ ਦੀ ਬੋਲੀ ਨੂੰ ਇਜਾਜ਼ਤ ਨਾ ਮਿਲਣ ਕਾਰਨ ਸੂਬੇ ਨੂੰ ਬਿਜਲੀ ਦੀ ਭਾਰੀ ਘਾਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਇਸ ਦੇ ਨਾਲ ਹੀ ਖੇਤੀਬਾੜੀ ਸਬੰਧੀ ਅਤੇ ਸਬਜ਼ੀਆਂ ਦੀ ਸਪਲਾਈ ’ਤੇ ਵੀ ਮਾੜਾ ਅਸਰ ਪਿਆ ਹੈ ਤੇ ਹਾਈ ਲੌਸ ਫੀਡਰਾਂ ਦੀ ਬਿਜਲੀ ਸਪਲਾਈ ਕੱਟੀ ਜਾ ਚੁੱਕੀ ਹੈ। ਸੂਬੇ ਦੇ ਲੋਕ ਹਨੇਰੇ ਵਿੱਚ ਤਿਉਹਾਰ ਮਨਾਉਣ ਦੇ ਕੰਢੇ ’ਤੇ ਖੜੇ ਹਨ।ਉਨਾਂ ਅੱਗੇ ਕਿਹਾ ਕਿ ਰੇਲਵੇ ਵੱਲੋਂ ਮਾਲ ਗੱਡੀਆਂ ਦੀ ਆਵਾਜਾਈ ਨੂੰ ਨਿਰੰਤਰ ਅਤੇ ਬੇਵਜਾ ਮੁਅੱਤਲ ਕੀਤੇ ਜਾਣ ਨਾਲ ਜੰਮੂ ਕਸ਼ਮੀਰ, ਲੱਦਾਖ ਅਤੇ ਹਿਮਾਚਲ ਪ੍ਰਦੇਸ਼ ਵਰਗੇ ਹੋਰ ਸੂਬਿਆਂ ਲਈ ਗੰਭੀਰ ਸਿੱਟੇ ਨਿਕਲ ਰਹੇ ਹਨ। ਉਨਾਂ ਨੇ ਮੁੜ ਸਾਵਧਾਨ ਕਰਦਿਆਂ ਕਿਹਾ ਕਿ ਜੇਕਰ ਫੌਜਾਂ ਤੱਕ ਬਰਫਬਾਰੀ ਤੋ ਪਹਿਲਾਂ ਜ਼ਰੂਰੀ ਸਪਲਾਈ ਨਾ ਪਹੁੰਚਾਈ ਗਈ ਤਾਂ ਸਾਡੀਆਂ ਸੈਨਾਵਾਂ ਨੂੰ ਦੁਸ਼ਮਣ ਦੀ ਮਾਰ ਹੇਠ ਆਉਣ ਵਿੱਚ ਦੇਰ ਨਹੀਂ ਲੱਗੇਗੀ।ਵਿਧਾਨ ਸਭਾ ਇਜਲਾਸ ਤੋਂ ਤੁਰੰਤ ਬਾਅਦ ਸਾਰੀਆਂ ਪਾਰਟੀਆਂ ਨੇ ਖੇਤੀ ਬਿੱਲਾਂ ਦੇ ਮੁੱਦੇ ’ਤੇ ਰਾਸ਼ਟਰਪਤੀ ਦੇ ਦਖਲ ਲਈ ਉਨਾਂ ਨੂੰ ਮਿਲਣ ਵਾਸਤੇ 4 ਨਵੰਬਰ ਦਾ ਸਮਾਂ ਮੰਗਣ ਦਾ ਸਰਬਸੰਮਤੀ ਨਾਲ ਫੈਸਲਾ ਕੀਤਾ ਸੀ ਅਤੇ ਮੁੱਖ ਮੰਤਰੀ ਦਫ਼ਤਰ ਨੇ 21 ਅਕਤੂਬਰ ਨੂੰ ਰਾਸ਼ਟਰਪਤੀ ਭਵਨ ਨੂੰ ਪੱਤਰ ਭੇਜ ਕੇ ਮੀਟਿੰਗ ਦਾ ਸਮਾਂ ਮੰਗਿਆ ਸੀ। 29 ਅਕਤੂਬਰ ਨੂੰ ਮੁੜ ਯਾਦ ਪੱਤਰ ਭੇਜਿਆ ਗਿਆ ਜਿਸ ਦੇ ਜਵਾਬ ਵਿੱਚ ਮੁੱਖ ਮੰਤਰੀ ਦਫ਼ਤਰ ਨੂੰ ਬੀਤੇ ਦਿਨ ਪ੍ਰਾਪਤ ਹੋਏ ਅਰਧ ਸਰਕਾਰੀ ਪੱਤਰ ਵਿੱਚ ਮੀਟਿੰਗ ਲਈ ਕੀਤੀ ਗਈ ਬੇਨਤੀ ਨੂੰ ਇਸ ਅਧਾਰ ’ਤੇ ਰੱਦ ਕਰ ਦਿੱਤਾ ਗਿਆ ਕਿ ਸੂਬਾਈ ਸੋਧ ਬਿੱਲ ਅਜੇ ਰਾਜਪਾਲ ਕੋਲ ਵਿਚਾਰ ਲਈ ਲੰਬਿਤ ਪਏ ਹਨ। ਇਸ ਤੋਂ ਬਾਅਦ ਮੁੱਖ ਮੰਤਰੀ ਦਫਤਰ ਵੱਲੋਂ ਬੀਤੇ ਦਿਨ ਭੇਜੇ ਗਏ ਇਕ ਹੋਰ ਪੱਤਰ ਵਿੱਚ ਦਰਸਾਇਆ ਗਿਆ ਕਿ ਮੁੱਖ ਮੰਤਰੀ ਅਤੇ ਹੋਰ ਵਿਧਾਇਕਾਂ ਨੂੰ ਮੌਜੂਦਾ ਸਥਿਤੀ ਰਾਸ਼ਟਰਪਤੀ ਦੇ ਧਿਆਨ ਵਿੱਚ ਲਿਆਉਣ ਅਤੇ ਮਸਲਿਆਂ ਦੇ ਹੱਲ ਲਈ ਉਨਾਂ ਨੂੰ ਮਿਲਣ ਲਈ ਸਮਾਂ ਦਿੱਤੇ ਜਾਣ ਦੀ ਲੋੜ ਹੈ। ਹਾਲਾਂਕਿ, ਰਾਸ਼ਟਰਪਤੀ ਦਫ਼ਤਰ ਨੇ ਜਵਾਬ ਵਿੱਚ ਕਿਹਾ,‘‘ਪਹਿਲੇ ਕਾਰਨਾਂ ਦੇ ਸੰਦਰਭ ਵਿੱਚ ਇਸ ਵੇਲੇ ਇਹ ਬੇਨਤੀ ਪ੍ਰਵਾਨ ਨਹੀਂ ਕੀਤੀ ਜਾ ਸਕਦੀ।’’ਇਸ ਸਥਿਤੀ ’ਤੇ ਚਿੰਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿੱਥੋਂ ਤੱਕ ਧਾਰਾ 254 () ਤਹਿਤ ਲਿਆਂਦੇ ਗਏ ਸੂਬਾਈ ਸੋਧ ਬਿੱਲਾਂ ਦਾ ਸਬੰਧ ਹੈ, ਸੰਵਿਧਾਨਕ ਉਪਬੰਧਾਂ ਦੇ ਮੁਤਾਬਕ ਰਾਜਪਾਲ ਦੀ ਭੂਮਿਕਾ ਬਿੱਲ ਅੱਗੇ ਰਾਸ਼ਟਰਪਤੀ ਨੂੰ ਭੇਜੇ ਜਾਣ ਤੱਕ ਸੀਮਿਤ ਹੈ। ਉਨਾਂ ਕਿਹਾ ਕਿ ਇਕੱਲਾ ਇਹ ਮੁੱਦਾ ਨਹੀਂ ਜਿਸ ਸਬੰਧੀ ਰਾਸ਼ਟਰਪਤੀ ਦੇ ਦਖਲ ਦੀ ਲੋੜ ਹੈ।ਮੁੱਖ ਮੰਤਰੀ ਨੇ ਪੰਜਾਬ ਦੇ ਕਾਂਗਰਸੀ ਸੰਸਦ ਮੈਂਬਰਾਂ ਨੂੰ ਮਿਲਣ ਲਈ ਦੋ ਕੇਂਦਰੀ ਮੰਤਰੀਆਂ ਵੱਲੋਂ ਇਨਕਾਰ ਕਰਨ ਦਾ ਗੰਭੀਰ ਨੋਟਿਸ ਲਿਆ ਹੈ ਜਿਨਾਂ ਨੇ ਸੂਬੇ ਲਈ ਮਹੱਤਵਪੂਰਨ ਗੰਭੀਰ ਮਸਲਿਆਂ ਨੂੰ ਵਿਚਾਰਨਾ ਸੀ। ਮੰਤਰੀਆਂ ਨੇ ਰੇਲਵੇ ਅਤੇ ਵਿੱਤ ਮੰਤਰਾਲਿਆਂ ਪਾਸੋਂ ਮਾਲ ਗੱਡੀਆਂ ਦੀ ਮੁਅੱਤਲੀ ਅਤੇ ਜੀ.ਐਸ.ਟੀ. ਦੇ ਬਕਾਏ ਦੀ ਅਦਾਇਗੀ ਨਾ ਹੋਣ ਦੇ ਮਾਮਲੇ ਵਿਚਾਰਨ ਲਈ ਸਮਾਂ ਮੰਗਿਆ ਸੀ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਪ੍ਰਤੀ ਕੇਂਦਰ ਸਰਕਾਰ ਦੇ ਮਤਰੇਈ ਮਾਂ ਵਾਲੇ ਸਲੂਕ ਨੇ ਸੂਬੇ ਨੂੰ ਡੂੰਘੇ ਸੰਕਟ ਵਿੱਚ ਧੱਕ ਦਿੱਤਾ ਹੈ। ਉਨਾਂ ਨੇ ਹਾਲ ਦੀਆਂ ਪ੍ਰਸਥਿਤੀਆਂ ਨੂੰ ਭਾਰਤ ਦੇ ਸੰਵਿਧਾਨਕ ਸੰਘੀ ਢਾਂਚੇ ਦੇ ਵਿਰੁੱਧ ਕਰਾਰ ਦਿੱਤਾ। ਉਨਾਂ ਨੇ ਖਬਰਦਾਰ ਕਰਦਿਆਂ ਕਿਹਾ ਕਿ ਜੇਕਰ ਸਥਿਤੀ ਨਾ ਸੰਭਾਲੀ ਤਾਂ ਮੁਲਕ, ਜੋ ਜਮਹੂਰੀ ਸੰਘਵਾਦ ਦੀਆਂ ਨੀਹਾਂ ’ਤੇ ਟਿਕਿਆ ਹੋਇਆ ਹੈ, ਵਿੱਚ ਵੱਡੀ ਉਥਲ-ਪੁਥਲ ਅਤੇ ਆਫ਼ਤ ਖੜੀ ਹੋ ਸਕਦੀ ਹੈ।

Previous Post

ਦੋ ਸਰਕਾਰੀ ਸਕੂਲਾਂ ਦਾ ਨਾਮ ਮਹਾਨ ਕ੍ਰਾਂਤੀਕਾਰੀ ਸ਼ਹੀਦ ਊਧਮ ਸਿੰਘ ਦੇ ਨਾਂ ‘ਤੇ ਰੱਖਿਆ

Next Post

ਰੋਹਿਤ ਪਲੇਅ ਆਫ ਚ ਖੇਡਣ ਦਾ ਫੈਸਲਾ ਲੈਣ ਦੌਰਾਨ ਚੌਕਸੀ ਵਰਤੇ : ਗਾਂਗੁਲੀ

Asli Punjabi

Asli Punjabi

Related Posts

Bathinda Big News ਇੰਸਟਗਰਾਮ ਤੇ ਅਸ਼ਲੀਲ ਵੀਡੀਓ ਪਾਉਣ ਕਾਰਨ ਹੋਇਆ ਭਾਬੀ ਕਮਲ ਕੌਰ ਦਾ ਕਤਲ
Punjab

Bathinda Big News ਇੰਸਟਗਰਾਮ ਤੇ ਅਸ਼ਲੀਲ ਵੀਡੀਓ ਪਾਉਣ ਕਾਰਨ ਹੋਇਆ ਭਾਬੀ ਕਮਲ ਕੌਰ ਦਾ ਕਤਲ

by Asli Punjabi
June 13, 2025
ਖੇਤੀ ਮਸ਼ੀਨਰੀ/ਸੰਦਾਂ ਦਾ ਡਰਾਅ ਕੱਢ ਕੇ ਲਾਭਪਾਤਰੀਆਂ ਦੀ ਕੀਤੀ ਚੋਣ
Punjab

ਖੇਤੀ ਮਸ਼ੀਨਰੀ/ਸੰਦਾਂ ਦਾ ਡਰਾਅ ਕੱਢ ਕੇ ਲਾਭਪਾਤਰੀਆਂ ਦੀ ਕੀਤੀ ਚੋਣ

by Asli Punjabi
June 13, 2025
ਖਾਣ-ਪੀਣ ਦੀਆਂ ਵਸਤਾਂ ਦੀ ਸਫ਼ਾਈ ਨੂੰ ਮੁੱਖ ਰੱਖਦੇ ਹੋਏ ਪਾਬੰਦੀ ਦੇ ਹੁਕਮ ਜਾਰੀ
Punjab

ਖਾਣ-ਪੀਣ ਦੀਆਂ ਵਸਤਾਂ ਦੀ ਸਫ਼ਾਈ ਨੂੰ ਮੁੱਖ ਰੱਖਦੇ ਹੋਏ ਪਾਬੰਦੀ ਦੇ ਹੁਕਮ ਜਾਰੀ

by Asli Punjabi
June 13, 2025
ਸਾਊਥ ਬਲਾਕ ਦੇ ਵਸਨੀਕਾਂ ਨੂੰ 24 ਘੰਟੇ ਨਿਰਵਿਘਨ ਪਾਣੀ ਦੀ ਸਪਲਾਈ ਦਿੱਤੀ ਜਾਵੇਗੀ – ਵਿਧਾਇਕ ਰਾਜਿੰਦਰਪਾਲ ਕੌਰ ਛੀਨਾ
Punjab

ਸਾਊਥ ਬਲਾਕ ਦੇ ਵਸਨੀਕਾਂ ਨੂੰ 24 ਘੰਟੇ ਨਿਰਵਿਘਨ ਪਾਣੀ ਦੀ ਸਪਲਾਈ ਦਿੱਤੀ ਜਾਵੇਗੀ – ਵਿਧਾਇਕ ਰਾਜਿੰਦਰਪਾਲ ਕੌਰ ਛੀਨਾ

by Asli Punjabi
June 13, 2025
ਛੇਵੇਂ ਪਾਤਸ਼ਾਹ ਵੱਲੋਂ ਪਹਿਲੀ ਜੰਗ ਫ਼ਤਹਿ ਕਰਨ ਦੀ ਯਾਦ ’ਚ ਸਜਾਇਆ ਨਗਰ ਕੀਰਤਨ
Punjab

ਛੇਵੇਂ ਪਾਤਸ਼ਾਹ ਵੱਲੋਂ ਪਹਿਲੀ ਜੰਗ ਫ਼ਤਹਿ ਕਰਨ ਦੀ ਯਾਦ ’ਚ ਸਜਾਇਆ ਨਗਰ ਕੀਰਤਨ

by Asli Punjabi
June 13, 2025
Next Post
ਰੋਹਿਤ ਪਲੇਅ ਆਫ ਚ ਖੇਡਣ ਦਾ ਫੈਸਲਾ ਲੈਣ ਦੌਰਾਨ ਚੌਕਸੀ ਵਰਤੇ : ਗਾਂਗੁਲੀ

ਰੋਹਿਤ ਪਲੇਅ ਆਫ ਚ ਖੇਡਣ ਦਾ ਫੈਸਲਾ ਲੈਣ ਦੌਰਾਨ ਚੌਕਸੀ ਵਰਤੇ : ਗਾਂਗੁਲੀ

Recommended

ਕੈਨੇਡਾ: ਸਰੀ ਰੇਲ ਯਾਰਡ ਹਾਦਸੇ ਵਿਚ ਪੰਜਾਬੀ ਨੌਜਵਾਨ ਦੀ ਮੌਤ

ਕੈਨੇਡਾ: ਸਰੀ ਰੇਲ ਯਾਰਡ ਹਾਦਸੇ ਵਿਚ ਪੰਜਾਬੀ ਨੌਜਵਾਨ ਦੀ ਮੌਤ

June 3, 2020
ਸਾਰਾ ਅਲੀ ਖਾਨ ਦੇ ਡਰਾਇਵਰ ਨੂੰ ਹੋਇਆ ਕੋਰੋਨਾ

ਸਾਰਾ ਅਲੀ ਖਾਨ ਦੇ ਡਰਾਇਵਰ ਨੂੰ ਹੋਇਆ ਕੋਰੋਨਾ

July 14, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਹਿਮਦਾਬਾਦ ਹਾਦਸੇ ਵਿਚ ਬਚੇ ਇਕਲੌਤੇ ‘ਵਿਸ਼ਵਾਸ’ ਨੂੰ ਮਿਲੇ PM ਮੋਦੀ, ਦੱਸੀ ਸਾਰੀ ਕਹਾਣੀ
Top Stories

ਅਹਿਮਦਾਬਾਦ ਹਾਦਸੇ ਵਿਚ ਬਚੇ ਇਕਲੌਤੇ ‘ਵਿਸ਼ਵਾਸ’ ਨੂੰ ਮਿਲੇ PM ਮੋਦੀ, ਦੱਸੀ ਸਾਰੀ ਕਹਾਣੀ

June 13, 2025
ਪ੍ਰਧਾਨ ਮੰਤਰੀ ਮੋਦੀ ਅਹਿਮਦਾਬਾਦ ਜਹਾਜ਼ ਹਾਦਸੇ ਵਾਲੀ ਥਾਂ ‘ਤੇ ਪਹੁੰਚੇ
Top Stories

ਪ੍ਰਧਾਨ ਮੰਤਰੀ ਮੋਦੀ ਅਹਿਮਦਾਬਾਦ ਜਹਾਜ਼ ਹਾਦਸੇ ਵਾਲੀ ਥਾਂ ‘ਤੇ ਪਹੁੰਚੇ

June 13, 2025
ਲੋਕਾਂ ਨੂੰ ਹੁਣ ਵਟਸਐਪ ’ਤੇ ਮਿਲੇਗੀ ਜਮ੍ਹਾਂਬੰਦੀ : MLA ਸ਼ੈਰੀ ਕਲਸੀ
Top Stories

ਲੋਕਾਂ ਨੂੰ ਹੁਣ ਵਟਸਐਪ ’ਤੇ ਮਿਲੇਗੀ ਜਮ੍ਹਾਂਬੰਦੀ : MLA ਸ਼ੈਰੀ ਕਲਸੀ

June 13, 2025
Bathinda Big News ਇੰਸਟਗਰਾਮ ਤੇ ਅਸ਼ਲੀਲ ਵੀਡੀਓ ਪਾਉਣ ਕਾਰਨ ਹੋਇਆ ਭਾਬੀ ਕਮਲ ਕੌਰ ਦਾ ਕਤਲ
Punjab

Bathinda Big News ਇੰਸਟਗਰਾਮ ਤੇ ਅਸ਼ਲੀਲ ਵੀਡੀਓ ਪਾਉਣ ਕਾਰਨ ਹੋਇਆ ਭਾਬੀ ਕਮਲ ਕੌਰ ਦਾ ਕਤਲ

June 13, 2025
ਭੂਮੀ ਚੌਹਾਨ ਦੀ ਅਹਿਮਦਾਬਾਦ ਹਵਾਈ ਹਾਦਸੇ ਵਿਚ ਇਸ ਤਰ੍ਹਾਂ ਬਚੀ ਜਾਨ ?
National

ਭੂਮੀ ਚੌਹਾਨ ਦੀ ਅਹਿਮਦਾਬਾਦ ਹਵਾਈ ਹਾਦਸੇ ਵਿਚ ਇਸ ਤਰ੍ਹਾਂ ਬਚੀ ਜਾਨ ?

June 13, 2025
ਖੇਤੀ ਮਸ਼ੀਨਰੀ/ਸੰਦਾਂ ਦਾ ਡਰਾਅ ਕੱਢ ਕੇ ਲਾਭਪਾਤਰੀਆਂ ਦੀ ਕੀਤੀ ਚੋਣ
Punjab

ਖੇਤੀ ਮਸ਼ੀਨਰੀ/ਸੰਦਾਂ ਦਾ ਡਰਾਅ ਕੱਢ ਕੇ ਲਾਭਪਾਤਰੀਆਂ ਦੀ ਕੀਤੀ ਚੋਣ

June 13, 2025
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In