• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home National

ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਅਤੇ ਕਿਸਾਨਾਂ ਦੀ ਰਾਖੀ ਲਈ ਰਾਜਘਾਟ ਤੋਂ ਮਿਸ਼ਨ ਦਾ ਆਗਾਜ਼

ਸੂਬੇ ਨਾਲ ਮਤਰੇਈ ਮਾਂ ਵਾਲਾ ਸਲੂਕ ਅਪਣਾਉਣ 'ਤੇ ਕੇਂਦਰ ਉਪਰ ਤਿੱਖਾ ਹਮਲਾ, ਰਾਜਪਾਲ ਦੀ ਭੂਮਿਕਾ ਉਤੇ ਵੀ ਚੁੱਕੇ ਸਵਾਲ

Asli Punjabi by Asli Punjabi
November 5, 2020
in National, Top Stories, ਕਾਰੋਬਾਰ
0
ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਅਤੇ ਕਿਸਾਨਾਂ ਦੀ ਰਾਖੀ ਲਈ ਰਾਜਘਾਟ ਤੋਂ ਮਿਸ਼ਨ ਦਾ ਆਗਾਜ਼
586
SHARES
3.3k
VIEWS
Share on FacebookShare on TwitterShare on Whatsapp

You might also like

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਨਵੀਂ ਦਿੱਲੀ – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪੰਜਾਬ ਅਤੇ ਇੱਥੋਂ ਦੇ ਕਿਸਾਨਾਂ ਦੀ ਰਾਖੀ ਲਈ ਦਿੱਲੀ ਵਿੱਚ ਰਾਜਘਾਟ ਤੋਂ ਮਿਸ਼ਨ ਦਾ ਆਗਾਜ਼ ਕੀਤਾ। ਇਸ ਮੌਕੇ ਉਨ੍ਹਾਂ ਨੇ ਸੂਬੇ ਨਾਲ ਕੀਤੇ ਜਾ ਰਹੇ ਮਤਰੇਈ ਮਾਂ ਵਾਲੇ ਸਲੂਕ ਲਈ ਕੇਂਦਰ ਸਰਕਾਰ ‘ਤੇ ਤਿੱਖਾ ਹਮਲਾ ਬੋਲਿਆ ਅਤੇ ਰਾਜਪਾਲ ਦੀ ਭੂਮਿਕਾ ‘ਤੇ ਵੀ ਗੰਭੀਰ ਚਿੰਤਾਵਾਂ ਜ਼ਾਹਰ ਕੀਤੀਆਂ ਜਿਨ੍ਹਾਂ ਨੇ ਵਿਧਾਨ ਸਭਾ ਵਿੱਚ ਪਾਸ ਕੀਤੇ ਗਏ ਸੂਬਾਈ ਸੋਧ ਬਿੱਲ ਉਨ੍ਹਾਂ ਨੂੰ ਪੇਸ਼ ਕਰਨ ਦੇ ਕਈ ਹਫ਼ਤਿਆਂ ਬਾਅਦ ਵੀ ਅੱਗੇ ਰਾਸ਼ਟਰਪਤੀ ਨੂੰ ਨਹੀਂ ਭੇਜੇ।ਮੁੱਖ ਮੰਤਰੀ ਨੇ ਕਿਹਾ,”ਰਾਜਪਾਲ ਦੀ ਇਸ ਵਿੱਚ ਨਿਭਾਉਣ ਨਾਲੀ ਕੋਈ ਭੂਮਿਕਾ ਨਹੀਂ ਹੈ, ਉਨ੍ਹਾਂ ਨੂੰ ਹੁਣ ਤੱਕ ਇਹ ਬਿੱਲ ਰਾਸ਼ਟਰਪਤੀ ਨੂੰ ਭੇਜ ਦੇਣੇ ਚਾਹੀਦੇ ਸਨ ਅਤੇ ਅਜਿਹੇ ਮਸਲਿਆਂ ਵਿੱਚ ਉਹ ਤਾਂ ਮਹਿਜ਼ ਪੋਸਟ-ਬੌਕਸ ਹੀ ਹਨ ਤਾਂ ਉਨ੍ਹਾਂ ਨੇ ਅਜੇ ਤੱਕ ਬਿੱਲ ਅੱਗੇ ਕਿਉਂ ਨਹੀਂ ਭੇਜੇ?” ਮੁੱਖ ਮੰਤਰੀ ਨੇ ਕਿਹਾ ਕਿ ਰਾਜਪਾਲ ਉਨ੍ਹਾਂ ਦੀ ਸਰਕਾਰ ਵੱਲੋਂ ਇਕ ਸਾਲ ਪਹਿਲਾਂ ਸੌਂਪੇ ਗਏ ਇਕ ਹੋਰ ਬਿੱਲ ਪੰਜਾਬ ਸਟੇਟ ਲੈਜਿਸਲੇਚਰ (ਪ੍ਰੀਵੈਨਸ਼ਨ ਆਫ ਡਿਸਕੁਆਲੀਫਿਕੇਸ਼ਨ) ਨੂੰ ਅਜੇ ਵੀ ਰੋਕੀ ਬੈਠੇ ਹਨ।ਰਾਜਘਾਟ ਵਿਖੇ ਰਾਸ਼ਟਰ ਪਿਤਾ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੈਰ-ਰਸਮੀ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਰਾਸ਼ਟਰਪਤੀ ਵੱਲੋਂ ਉਨ੍ਹਾਂ ਅਤੇ ਪੰਜਾਬ ਦੇ ਵਿਧਾਇਕਾਂ ਨੂੰ ਮਿਲਣ ਲਈ ਸਮਾਂ ਦੇਣ ਤੋਂ ਇਨਕਾਰ ਕਰਨ ‘ਤੇ ਅਫਸੋਸ ਜ਼ਾਹਰ ਕੀਤਾ ਜਿਨ੍ਹਾਂ ਨੇ ਸੂਬੇ ਨਾਲ ਜੁੜੇ ਗੰਭੀਰ ਮਸਲਿਆਂ ਨੂੰ ਉਨ੍ਹਾਂ ਦੇ ਧਿਆਨ ਵਿੱਚ ਲਿਆਉਣਾ ਸੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ,”ਉਹ ਰਾਸ਼ਟਰ ਦੇ ਮੁਖੀ ਹਨ ਅਤੇ ਅਸੀਂ ਪੰਜਾਬ ਵਿੱਚ ਮੌਜੂਦਾ ਸਥਿਤੀ ਬਾਰੇ ਉਨ੍ਹਾਂ ਨੂੰ ਦੱਸਣਾ ਚਾਹੁੰਦੇ ਸਨ। ਉਨ੍ਹਾਂ ਨੂੰ ਉਮੀਦ ਸੀ ਕਿ ਰਾਸ਼ਟਰਪਤੀ ਕੇਂਦਰ ਸਰਕਾਰ ਨਾਲ ਗੱਲਬਾਤ ਕਰਨਗੇ।”ਰਾਜਘਾਟ ਵਿਖੇ ਜਾਣ ਲਈ ਮੁੱਖ ਮੰਤਰੀ ਨਾਲ ਸਿਰਫ ਪੰਜਾਬ ਦੇ ਕਾਂਗਰਸ ਦੇ ਸੰਸਦ ਮੈਂਬਰ ਹੀ ਹਾਜ਼ਰ ਸਨ ਕਿਉਂ ਜੋ ਦਿੱਲੀ ਪੁਲੀਸ ਨੇ ਸਿਰਫ ਉਨ੍ਹਾਂ ਨੂੰ ਹੀ ਜਾਣ ਦੀ ਇਜਾਜ਼ਤ ਦਿੱਤੀ ਸੀ।ਇਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਦਾ ਪੰਜਾਬ ਪ੍ਰਤੀ ਮਤਰੇਈ ਮਾਂ ਨਾਲ ਵਤੀਰਾ ਪੂਰੀ ਤਰ੍ਹਾਂ ਗਲਤ ਹੈ। ਉਨ੍ਹਾਂ ਕਿਹਾ ਕਿ ਸੂਬੇ ਨੂੰ ਮਾਰਚ ਮਹੀਨੇ ਤੋਂ ਜੀ.ਐਸ.ਟੀ. ਦੀ ਅਦਾਇਗੀ ਨਹੀਂ ਕੀਤੀ ਗਈ ਅਤੇ ਸੰਵਿਧਾਨਕ ਗਾਰੰਟੀ ਦਾ 10,000 ਕਰੋੜ ਰੁਪਏ ਅਜੇ ਵੀ ਬਕਾਇਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਆਫਤ ਰਾਹਤ ਫੰਡ ਵੀ ਬੰਦ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ,”ਸਾਡੇ ਕੋਲ ਪੈਸਾ ਨਹੀਂ ਹੈ, ਸਾਡੇ ਕੋਲ ਭੰਡਾਰ ਮੁੱਕ ਗਏ ਹਨ।” ਉਨ੍ਹਾਂ ਕਿਹਾ,”ਅਸੀਂ ਇਸ ਸਥਿਤੀ ਵਿੱਚ ਕਿਵੇਂ ਬਚ ਸਕਦੇ ਹਨ?”ਮੁੱਖ ਮੰਤਰੀ ਨੇ ਡਾ. ਮਨਮੋਹਨ ਸਿੰਘ ਦੇ ਕਾਰਜਕਾਲ ਨੂੰ ਯਾਦ ਕਰਦਿਆਂ ਕਿਹਾ ਕਿ ਇਕ ਵਾਰ ਉਨ੍ਹਾਂ ਨੇ ਡਾ. ਮਨਮੋਹਨ ਸਿੰਘ ਜੀ ਨੂੰ ਪੁੱਛਿਆ ਸੀ ਕਿ ਉਹ ਪੰਜਾਬ ਵਿੱਚ ਅਕਾਲੀਆਂ ਨੂੰ ਵੱਧ ਤਵੱਜੋਂ ਕਿਉਂ ਦਿੰਦੇ ਹਨ ਤਾਂ ਪ੍ਰਧਾਨ ਮੰਤਰੀ ਨੇ ਜਵਾਬ ਦਿੱਤਾ ਸੀ ਕਿ ਕੇਂਦਰ ਸਰਕਾਰ ਦੇ ਮੁਖੀ ਹੋਣ ਦੇ ਨਾਤੇ ਉਹ ਸਾਰਿਆਂ ਨਾਲ ਇਕੋ ਜਿਹਾ ਰਵੱਈਆ ਅਪਣਾਉਂਦੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਸੀ ਕਿ ਮੌਜੂਦਾ ਕੇਂਦਰ ਸਰਕਾਰ ਵੀ ਸੂਬਾ ਸਰਕਾਰ ਪ੍ਰਤੀ ਇਹੀ ਪਹੁੰਚ ਅਪਣਾਉਂਦੀ।ਭਾਵੇਂ ਉਨ੍ਹਾਂ ਨੇ ਖੇਤੀ ਬਿੱਲਾਂ ਅਤੇ ਪ੍ਰਦਰਸ਼ਨਕਾਰੀ ਕਿਸਾਨਾਂ ਵੱਲੋਂ ਮਾਲ ਗੱਡੀਆਂ ਦੀ ਆਵਾਜਾਈ ਵਿੱਚ ਢਿੱਲ ਦੇਣ ਦੇ ਬਾਵਜੂਦ ਰੇਲਵੇ ਦੁਆਰਾ ਇਨ੍ਹਾਂ ਗੱਡੀਆਂ ਦੀ ਸੇਵਾ ਬਹਾਲ ਨਾ ਕਰਨ ਬਾਰੇ ਸੂਬੇ ਦੀਆਂ ਚਿੰਤਾਵਾਂ ਉਠਾਉਣ ਲਈ ਅਜੇ ਤੱਕ ਪ੍ਰਧਾਨ ਮੰਤਰੀ ਪਾਸੋਂ ਸਮਾਂ ਨਹੀਂ ਮੰਗਿਆ ਅਤੇ ਮੁੱਖ ਮੰਤਰੀ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਪਾਰਟੀ ਦੇ ਸੰਸਦ ਮੈਂਬਰਾਂ ਨੇ ਵੱਖ-ਵੱਖ ਕੇਂਦਰੀ ਮੰਤਰੀਆਂ ਪਾਸੋਂ ਮਿਲਣ ਲਈ ਸਮਾਂ ਮੰਗਿਆ ਹੈ। ਮੁੱਖ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਨੇ ਖੁਦ ਕੇਂਦਰੀ ਰੇਲਵੇ ਮੰਤਰੀ ਪਿਯੂਸ਼ ਗੋਇਲ ਨਾਲ ਗੱਲ ਕੀਤੀ ਜਿਨ੍ਹਾਂ ਨੇ ਮਾਲ ਗੱਡੀਆਂ ਦੀ ਸੁਰੱਖਿਆ ਦੀ ਗਾਰੰਟੀ ਦੇਣ ਲਈ ਆਖਿਆ ਸੀ। ਉਨ੍ਹਾਂ ਕਿਹਾ ਕਿ ਆਖਰਕਾਰ ਇਸ ਦੀ ਵੀ ਲੋੜ ਨਹੀਂ ਰਹੀ ਕਿਉਂਕਿ ਕਿਸਾਨਾਂ ਨੇ ਦੋ ਪ੍ਰਾਈਵੇਟ ਪਲਾਂਟਾਂ, ਜਿੱਥੇ ਉਨ੍ਹਾਂ ਨੇ ਕੋਲਾ ਭੇਜਣ ਲਈ ਅਜੇ ਵੀ ਨਾਕਾਬੰਦੀ ਕੀਤੀ ਹੋਈ ਹੈ, ਨੂੰ ਛੱਡ ਕੇ ਬਾਕੀ ਸਾਰੀਆਂ ਗੱਡੀਆਂ ਚਲਾਉਣ ਦੀ ਆਗਿਆ ਦੇ ਦਿੱਤੀ ਹੈ। ਉਨ੍ਹਾਂ ਕਿਹਾ,”ਦੂਜੇ ਰੈਲ ਟਰੈਕਾਂ ‘ਤੇ ਮਾਲ ਗੱਡੀਆਂ ਚਲਾਉਣ ਦੀ ਇਜਾਜ਼ਤ ਕਿਉਂ ਨਹੀਂ ਦਿੱਤੀ ਜਾ ਸਕਦੀ?”ਇਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਆਪਣੇ ਸਿਆਸੀ ਹਿੱਤਾਂ ਲਈ ਕੇਂਦਰੀ ਕਾਨੂੰਨਾਂ ‘ਤੇ ਪਾਖੰਡਬਾਜ਼ੀ ਕਰ ਰਹੇ ਹਨ। ਉਨ੍ਹਾਂ ਨੇ ਪੇਸ਼ੀਨਗੋਈ ਕੀਤੀ ਕਿ ਪੰਜਾਬ ਵਿੱਚ ਅਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਕਾਲੀ ਮੁੜ ਭਾਰਤੀ ਜਨਤਾ ਪਾਰਟੀ ਨਾਲ ਸਾਂਝ ਪਾ ਲੈਣਗੇ।ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਮਿਸ਼ਨ ਦੀ ਸ਼ੁਰੂਆਤ ਰਾਜਘਾਟ ਤੋਂ ਕਰਨ ਦਾ ਰਸਤਾ ਇਸ ਕਰਕੇ ਚੁਣਿਆ ਹੈ ਕਿਉਂਕਿ ਮਹਾਤਮਾ ਗਾਂਧੀ ਨੇ ਲੱਖਾਂ ਕਿਸਾਨਾਂ ਨਾਲ ਭਾਰਤ ਦੀ ਪਛਾਣ ਕੀਤੀ ਸੀ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਅੱਜ ਦਾ ਪ੍ਰੋਗਰਾਮ ਪੰਜਾਬ ਦੇ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਵੱਲੋਂ ‘ਮੋਰਚਾਬੰਦੀ’ ਨਹੀਂ ਹੈ ਸਗੋਂ ਸੂਬੇ ਨੂੰ ਦਰਪੇਸ਼ ਸੰਕਟ ਭਾਰਤ ਦੇ ਲੋਕਾਂ ਦੇ ਧਿਆਨ ਵਿੱਚ ਲਿਆਉਣ ਦਾ ਯਤਨ ਹੈ।ਕੈਪਟਨ ਅਮਰਿੰਦਰ ਸਿੰਘ ਨੇ ਬਾਅਦ ਵਿੱਚ ਜੰਤਰ ਮੰਤਰ ਤੋਂ ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਦਾ ਕ੍ਰਮਵਾਰ (ਰਿਲੇਅ) ਧਰਨਾ ਸ਼ੁਰੂ ਕੀਤਾ ਜਿਸ ਵਿੱਚ ਲੋਕ ਇਨਸਾਫ ਪਾਰਟੀ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਨਾਲ-ਨਾਲ ਪੰਜਾਬੀ ਏਕਤਾ ਪਾਰਟੀ ਦੇ ਵਿਧਾਇਕ ਸੁਖਪਾਲ ਖਹਿਰਾ ਅਤੇ ਸ਼੍ਰੋਮਣੀ ਅਕਾਲੀ ਦਲ (ਡੈਮੋਕ੍ਰੇਟਿਕ) ਦੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਵੀ ਸ਼ਾਮਲ ਹੋਏ। ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ ‘ਤੇ ਧਰਨੇ ਵਿੱਚ ਸ਼ਾਮਲ ਨਾ ਹੋਣ ਦਾ ਦਬਾਅ ਸੀ ਕਿਉਂਕਿ ਦਿੱਲੀ ਵਿੱਚ ਉਨ੍ਹਾਂ ਦੀ ਸਰਕਾਰ ਵੱਲੋਂ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਸੋਧ ਬਿੱਲ ਪਾਸ ਨਹੀਂ ਕੀਤੇ ਗਏ।

Previous Post

ਸਮੂਹ ਸਰਕਾਰੀ ਸਕੂਲਾਂ ਵਿੱਚ ‘ਪੰਜਾਬੀ ਹਫਤੇ’ ਦੇ ਸਬੰਧ ’ਚ ਮੁਕਾਬਲੇ ਸ਼ੁਰੂ

Next Post

ਤਾਲਾਬੰਦੀ ਦੌਰਾਨ ਪ੍ਰਵਾਸੀ ਮਜਦੂਰਾਂ ਦੀਆਂ ਮੁਸ਼ਕਿਲਾਂ ਅਤੇ ਦਰਦ ਨੂੰ ਹੱਲ ਕਰਨ ਤੋਂ ਭੱਜ ਗਈ ਸੀ ਮੋਦੀ ਅਤੇ ਨਿਤੀਸ਼ ਸਰਕਾਰ: ਰਾਹੁਲ ਗਾਂਧੀ

Asli Punjabi

Asli Punjabi

Related Posts

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ
Top Stories

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

by Asli Punjabi
March 18, 2026
ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
Top Stories

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

by Asli Punjabi
March 18, 2026
ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ
Top Stories

ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ

by Asli Punjabi
March 18, 2026
Himachal Dress Code: ਕਰਮਚਾਰੀਆਂ ਅਤੇ ਅਧਿਕਾਰੀਆਂ ਲਈ ਡਰੈੱਸ ਕੋਡ ਜਾਰੀ, ਪੜ੍ਹੋ ਸਰਕਾਰ ਦੇ ਤਾਜ਼ਾ ਹੁਕਮ
National

Himachal Dress Code: ਕਰਮਚਾਰੀਆਂ ਅਤੇ ਅਧਿਕਾਰੀਆਂ ਲਈ ਡਰੈੱਸ ਕੋਡ ਜਾਰੀ, ਪੜ੍ਹੋ ਸਰਕਾਰ ਦੇ ਤਾਜ਼ਾ ਹੁਕਮ

by Asli Punjabi
March 18, 2026
Next Post
ਤਾਲਾਬੰਦੀ ਦੌਰਾਨ ਪ੍ਰਵਾਸੀ ਮਜਦੂਰਾਂ ਦੀਆਂ ਮੁਸ਼ਕਿਲਾਂ ਅਤੇ ਦਰਦ ਨੂੰ ਹੱਲ ਕਰਨ ਤੋਂ ਭੱਜ ਗਈ ਸੀ ਮੋਦੀ ਅਤੇ ਨਿਤੀਸ਼ ਸਰਕਾਰ: ਰਾਹੁਲ ਗਾਂਧੀ

ਤਾਲਾਬੰਦੀ ਦੌਰਾਨ ਪ੍ਰਵਾਸੀ ਮਜਦੂਰਾਂ ਦੀਆਂ ਮੁਸ਼ਕਿਲਾਂ ਅਤੇ ਦਰਦ ਨੂੰ ਹੱਲ ਕਰਨ ਤੋਂ ਭੱਜ ਗਈ ਸੀ ਮੋਦੀ ਅਤੇ ਨਿਤੀਸ਼ ਸਰਕਾਰ: ਰਾਹੁਲ ਗਾਂਧੀ

Recommended

ਗਲਤ ਇਤਿਹਾਸ ਦੱਸ ਕੇ ਗੁਰਦੁਆਰਾ ਸਾਹਿਬ ਬਣਾਉਣ ਦੇ ਸਬੰਧ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਦਿੱਤਾ ਮੰਗ ਪੱਤਰ

ਗਲਤ ਇਤਿਹਾਸ ਦੱਸ ਕੇ ਗੁਰਦੁਆਰਾ ਸਾਹਿਬ ਬਣਾਉਣ ਦੇ ਸਬੰਧ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਦਿੱਤਾ ਮੰਗ ਪੱਤਰ

August 18, 2020
ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪਰਮਿਟਾਂ ਦੀ ਗ਼ੈਰ-ਕਾਨੂੰਨੀ ਕਲੱਬਿੰਗ ਵਿਰੁੱਧ ਸਖ਼ਤ ਕਾਰਵਾਈ: ਜਾਂਚ ਦੇ ਹੁਕਮ

ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪਰਮਿਟਾਂ ਦੀ ਗ਼ੈਰ-ਕਾਨੂੰਨੀ ਕਲੱਬਿੰਗ ਵਿਰੁੱਧ ਸਖ਼ਤ ਕਾਰਵਾਈ: ਜਾਂਚ ਦੇ ਹੁਕਮ

September 19, 2024

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In