• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home ਕਾਰੋਬਾਰ

ਪੰਜਾਬ ਨੂੰ ਅਕਤੂਬਰ ਮਹੀਨੇ ਦੌਰਾਨ 1060.76 ਕਰੋੜ ਦਾ ਜੀ.ਐਸ.ਟੀ. ਮਾਲੀਆ ਹਾਸਲ ਹੋਇਆ, ਪਿਛਲੇ ਸਾਲ ਨਾਲੋਂ 14.12 ਫੀਸਦੀ ਇਜਾਫ਼ਾ

ਪਿਛਲੇ ਸਾਲ ਅਕਤੂਬਰ ਮਹੀਨੇ 929.52 ਕਰੋੜ ਰੁਪਏ ਮਾਲੀਆ ਇਕੱਤਰ ਹੋਇਆ

Asli Punjabi by Asli Punjabi
November 6, 2020
in ਕਾਰੋਬਾਰ
0
ਪੰਜਾਬ ਨੂੰ ਅਕਤੂਬਰ ਮਹੀਨੇ ਦੌਰਾਨ 1060.76 ਕਰੋੜ ਦਾ ਜੀ.ਐਸ.ਟੀ. ਮਾਲੀਆ ਹਾਸਲ ਹੋਇਆ, ਪਿਛਲੇ ਸਾਲ ਨਾਲੋਂ 14.12 ਫੀਸਦੀ ਇਜਾਫ਼ਾ
591
SHARES
3.3k
VIEWS
Share on FacebookShare on TwitterShare on Whatsapp

You might also like

ਮੇਗਾ ਪੋ੍ਰਜੈਕਟਾਂ ਨੂੰ ਖਿੱਚਣ ਲਈ ਬਣਾਈ ਵਿਸ਼ੇਸ਼ ਸਬਸਿਡੀ ਯੋਜਨਾ

130 ਕਿਲੋ ਡੋਡਾ ਪੋਸਤ ਸਮੇਤ 2 ਇਟਰ-ਸਟੇਟ ਨਸ਼ਾ ਤਸਕਰ ਗਿਰਫਤਾਰ

ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਪੀ.ਐਸ.ਆਈ.ਈ.ਸੀ. ਦੁਆਰਾ ਜੀ.ਆਰ.ਜੀ. ਡਿਵੈਲਪਰਜ਼ ਦਾ ਪੱਖ ਲੈਣ ਦੇ ਦੋਸ਼ਾਂ ਨੂੰ ਕੋਰਾ ਝੂਠ ਅਤੇ ਬੇਬੁਨਿਆਦ ਕਹਿ ਕੇ ਨਕਾਰਿਆ

ਚੰਡੀਗੜ੍ਹ – ਪੰਜਾਬ ਦਾ ਅਕਤੂਬਰ 2020 ਮਹੀਨੇ ਦੌਰਾਨ ਕੁੱਲ ਜੀ.ਐਸ.ਟੀ. ਮਾਲੀਆ 1060.76 ਕਰੋੜ ਰੁਪਏ ਰਿਹਾ। ਪਿਛਲੇ ਸਾਲ ਇਸੇ ਮਹੀਨੇ ਦਾ ਕੁੱਲ ਜੀ.ਐਸ.ਟੀ. ਮਾਲੀਆ 929.52 ਕਰੋੜ ਸੀ, ਜੋ ਕਿ ਪਿਛਲੇ ਸਾਲ ਨਾਲੋਂ 14.12 ਫੀਸਦੀ ਦਾ ਵਾਧਾ ਦਰਸਾਉਂਦਾ ਹੈ।ਕੋਵਿਡ-19 ਮਹਾਂਮਾਰੀ ਦੇ ਚੱਲਦਿਆਂ ਆਰਥਿਕ ਗਤੀਵਿਧੀਆਂ ਦੀ ਮੱਠੀ ਰਫਤਾਰ ਤੋਂ ਬਾਅਦ ਚਾਲੂ ਵਿੱਤੀ ਸਾਲ ਦੇ ਪਹਿਲੇ ਪੰਜ ਮਹੀਨਿਆਂ ਵਿੱਚ ਜੀ.ਐਸ.ਟੀ. ਇਕੱਠਾ ਕਰਨ ਵਿੱਚ ਭਾਰੀ ਗਿਰਾਵਟ ਉਪਰੰਤ ਪਿਛਲੇ ਦੋ ਮਹੀਨਿਆਂ ਵਿੱਚ ਅਰਥ ਵਿਵਸਥਾ ਦੇ ਮੁੜ ਪੈਰਾਂ ਉਤੇ ਖੜ੍ਹਨ ਦੇ ਸੰਕੇਤ ਮਿਲਣੇ ਸ਼ੁਰੂ ਹੋ ਗਏ ਹਨ।ਪੰਜਾਬ ਦੇ ਕਰ ਕਮਿਸ਼ਨਰ ਦਫਤਰ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਪਰੈਲ ਤੋਂ ਅਕਤੂਬਰ 2020 ਦੌਰਾਨ ਪੰਜਾਬ ਦਾ ਕੁੱਲ ਜੀ.ਐਸ.ਟੀ. ਮਾਲੀਆ 5746.48 ਕਰੋੜ ਰੁਪਏ ਸੀ ਜਦੋਂ ਕਿ ਪਿਛਲੇ ਸਾਲ ਇਨ੍ਹਾਂ ਛੇ ਮਹੀਨਿਆਂ ਦੇ ਸਮੇਂ ਦੌਰਾਨ ਕੁੱਲ ਜੀ.ਐਸ.ਟੀ. ਮਾਲੀਆ 7719.86 ਕਰੋੜ ਰੁਪਏ ਸੀ। ਇਸ ਤਰ੍ਹਾਂ 25.56 ਫੀਸਦੀ ਗਿਰਾਵਟ ਦਰਜ ਕੀਤੀ ਗਈ ਹੈ। ਸਤੰਬਰ 2020 ਦੇ ਮਹੀਨੇ ਸੁਰੱਖਿਅਤ ਮਾਲੀਆ 2403 ਕਰੋੜ ਹੈ ਜਿਸ ਵਿੱਚੋਂ ਪੰਜਾਬ ਸੂਬੇ ਨੇ 1060 ਕਰੋੜ ਰੁਪਏ ਪ੍ਰਾਪਤ ਕੀਤੇ ਹਨ, ਜੋ ਕਿ ਕੁੱਲ ਸੁਰੱਖਿਅਤ ਮਾਲੀਏ ਦਾ ਕਰੀਬ 44 ਫੀਸਦੀ ਬਣਦਾ ਹੈ। ਇਸ ਤਰ੍ਹਾਂ ਅਕਤੂਬਰ 2020 ਦੇ ਮਹੀਨੇ ਲਈ ਬਕਾਇਆ ਮੁਆਵਜ਼ੇ ਦੀ ਰਕਮ 1343 ਕਰੋੜ ਹੈ ਜੋ ਕਿ ਹਾਲੇ ਤੱਕ ਪ੍ਰਾਪਤ ਨਹੀਂ ਹੋਈ। ਇਸੇ ਤਰ੍ਹਾਂ ਅਪਰੈਲ ਤੋਂ ਸਤੰਬਰ 2020 ਦੇ ਸਮੇਂ ਦੌਰਾਨ ਮੁਆਵਜ਼ੇ ਦੀ ਰਕਮ 10,843 ਕਰੋੜ ਰੁਪਏ ਬਣਦੀ ਹੈ ਜੋ ਕਿ ਬਾਕਾਇਆ ਪਈ ਹੈ।ਰਾਸ਼ਟਰੀ ਕੁੱਲ ਜੀ.ਐਸ.ਟੀ. ਮਾਲੀਆ ਸੰਗ੍ਰਹਿ ਅਕਤੂਬਰ 2020 ਦੇ ਮਹੀਨੇ ਦੌਰਾਨ 1,05,155 ਕਰੋੜ ਰੁਪਏ ਹੈ ਜਦੋਂ ਕਿ ਪਿਛਲੇ ਸਾਲ ਅਕਤੂਬਰ 2019 ਦੇ ਮਹੀਨੇ ਦੌਰਾਨ ਕੁੱਲ ਰਾਸ਼ਟਰੀ ਜੀ.ਐਸ.ਟੀ. ਦਾ ਮਾਲੀਆ 95,380 ਕਰੋੜ ਰੁਪਏ ਇਕੱਤਰ ਹੋਇਆ। ਉਨ੍ਹਾਂ ਅੱਗੇ ਦੱਸਿਆ ਕਿ ਅਪਰੈਲ ਤੋਂ ਅਕਤੂਬਰ 2020 ਦੇ ਸਮੇਂ ਦੌਰਾਨ ਕੁੱਲ ਰਾਸ਼ਟਰੀ ਜੀ.ਐਸ.ਟੀ. ਮਾਲੀਆ 5,59,746 ਕਰੋੜ ਰੁਪਏ ਇਕੱਤਰ ਹੋਇਆ ਜਦੋਂ ਕਿ ਇਸੇ ਸਮੇਂ ਦੌਰਾਨ ਪਿਛਲੇ ਸਾਲ 2019 ਵਿੱਚ 7,01,673 ਕਰੋੜ ਰੁਪਏ ਇਕੱਤਰ ਹੋਇਆ ਸੀ। ਇਸ ਤਰ੍ਹਾਂ ਇਸ ਸਾਲ ਪਿਛਲੇ ਸਾਲ ਨਾਲੋਂ 20.22 ਫੀਸਦੀ ਗਿਰਾਵਟ ਦਰਜ ਕੀਤੀ ਗਈ। ਜੀ.ਐਸ.ਟੀ. ਤੋਂ ਇਲਾਵਾ ਪੰਜਾਬ ਸੂਬੇ ਨੂੰ ਵੈਟ ਅਤੇ ਸੀ.ਐਸ.ਟੀ. ਤੋਂ ਵੀ ਟੈਕਸ/ਮਾਲੀਆ ਪ੍ਰਾਪਤ ਹੁੰਦਾ ਹੈ। ਵੈਟ ਅਤੇ ਸੀ.ਐਸ.ਟੀ. ਇਕੱਤਰ ਕਰਨ ਵਿੱਚ ਪ੍ਰਮੁੱਖ ਯੋਗਦਾਨ ਕਰਨ ਵਾਲੇ ਉਤਪਾਦ ਸ਼ਰਾਬ ਅਤੇ ਪੰਜ ਪੈਟਰੋਲੀਅਮ ਉਤਪਾਦ ਹਨ। ਅਕਤੂਬਰ 2020 ਦੇ ਮਹੀਨੇ ਵਿੱਚ ਵੈਟ ਅਤੇ ਸੀ.ਐਸ.ਟੀ. ਦੀ ਕੁਲੈਕਸ਼ਨ 536.33 ਕਰੋੜ ਰੁਪਏ ਹੈ, ਜਦੋਂ ਕਿ ਪਿਛਲੇ ਸਾਲ ਅਕਤੂਬਰ 2019 ਦੇ ਮਹੀਨੇ ਲਈ ਇਹ ਕਲੈਕਸ਼ਨ 447.17 ਕਰੋੜ ਰੁਪਏ ਸੀ। ਇਸ ਤਰ੍ਹਾਂ ਇਸ ਸਾਲ ਪਿਛਲੇ ਸਾਲ ਦੇ ਮੁਕਾਬਲੇ 21.14 ਫੀਸਦੀ ਦਾ ਵਾਧਾ ਦਰਜ ਕੀਤਾ ਗਿਆ। ਅਪਰੈਲ ਤੋਂ ਅਕਤੂਬਰ 2020 ਲਈ ਵੈਟ ਅਤੇ ਸੀ.ਐਸ.ਟੀ. ਕੁੱਲ ਮਾਲੀਆ 3037.67 ਕਰੋੜ ਰੁਪਏ ਰਿਹਾ ਹੈ ਜੋ ਕਿ ਪਿਛਲੇ ਸਾਲ ਦੇ ਇਸੇ ਸਮੇਂ ਦੌਰਾਨ ਕੁੱਲ ਮਾਲੀਆ 3176.64 ਕਰੋੜ ਰੁਪਏ ਸੀ, ਜੋ ਕਿ 3.97 ਫੀਸਦੀ ਦੀ ਗਿਰਾਵਟ ਨੂੰ ਦਰਸਾਉਂਦਾ ਹੈ।ਜੀ.ਐਸ.ਟੀ., ਵੈਟ ਤੇ ਸੀ.ਐਸ.ਟੀ. ਨੂੰ ਜੇ ਇਕੱਠਿਆਂ ਵਾਚਿਆ ਜਾਵੇ ਤਾਂ ਅਕਤੂਬਰ 2020 ਦੌਰਾਨ ਕਰ ਦੀ ਉਗਰਾਹੀ 1597.09 ਕਰੋੜ ਰੁਪਏ ਸੀ ਜਦੋਂ ਕਿ ਪਿਛਲੇ ਸਾਲ ਅਕਤੂਬਰ 2019 ਦੌਰਾਨ ਇਹੋ ਉਗਰਾਹੀ 1376.69 ਕਰੋੜ ਰੁਪਏ ਸੀ। ਇਸ ਤਰ੍ਹਾਂ ਸਤੰਬਰ ਮਹੀਨੇ ਸਾਲ 2020 ਦੀ ਉਗਰਾਹੀ ਬੀਤੇ ਵਰ੍ਹੇ ਨਾਲੋਂ 220.40 ਕਰੋੜ ਰੁਪਏ (16 ਫੀਸਦੀ) ਵੱਧ ਰਹੀ।

Previous Post

ਪੰਜਾਬ ਰਾਈਟ ਟੂ ਬਿਜ਼ਨੈਸ ਐਕਟ ਤਹਿਤ ਸੂਬੇ ਦਾ ਪਹਿਲਾ ਸਰਟੀਫਿਕੇਟ ਪਟਿਆਲਾ ‘ਚ ਜਾਰੀ

Next Post

ਡਾਕਟਰੀ ਸਿੱਖਿਆ ਵਿਭਾਗ ਵਲੋਂ ਆਖ਼ਰੀ ਸਾਲ ਦੀਆਂ ਕਲਾਸਾਂ 9 ਨਵੰਬਰ ਤੋਂ ਸ਼ੁਰੂ ਕਰਨ ਦਾ ਫੈਸਲਾ

Asli Punjabi

Asli Punjabi

Related Posts

ਮੇਗਾ ਪੋ੍ਰਜੈਕਟਾਂ ਨੂੰ ਖਿੱਚਣ ਲਈ ਬਣਾਈ ਵਿਸ਼ੇਸ਼ ਸਬਸਿਡੀ ਯੋਜਨਾ
National

ਮੇਗਾ ਪੋ੍ਰਜੈਕਟਾਂ ਨੂੰ ਖਿੱਚਣ ਲਈ ਬਣਾਈ ਵਿਸ਼ੇਸ਼ ਸਬਸਿਡੀ ਯੋਜਨਾ

by Asli Punjabi
August 3, 2021
130 ਕਿਲੋ ਡੋਡਾ ਪੋਸਤ ਸਮੇਤ 2 ਇਟਰ-ਸਟੇਟ ਨਸ਼ਾ ਤਸਕਰ ਗਿਰਫਤਾਰ
National

130 ਕਿਲੋ ਡੋਡਾ ਪੋਸਤ ਸਮੇਤ 2 ਇਟਰ-ਸਟੇਟ ਨਸ਼ਾ ਤਸਕਰ ਗਿਰਫਤਾਰ

by Asli Punjabi
July 30, 2021
ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਪੀ.ਐਸ.ਆਈ.ਈ.ਸੀ. ਦੁਆਰਾ ਜੀ.ਆਰ.ਜੀ. ਡਿਵੈਲਪਰਜ਼ ਦਾ ਪੱਖ ਲੈਣ ਦੇ ਦੋਸ਼ਾਂ ਨੂੰ ਕੋਰਾ ਝੂਠ ਅਤੇ ਬੇਬੁਨਿਆਦ ਕਹਿ ਕੇ ਨਕਾਰਿਆ
Punjab

ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਪੀ.ਐਸ.ਆਈ.ਈ.ਸੀ. ਦੁਆਰਾ ਜੀ.ਆਰ.ਜੀ. ਡਿਵੈਲਪਰਜ਼ ਦਾ ਪੱਖ ਲੈਣ ਦੇ ਦੋਸ਼ਾਂ ਨੂੰ ਕੋਰਾ ਝੂਠ ਅਤੇ ਬੇਬੁਨਿਆਦ ਕਹਿ ਕੇ ਨਕਾਰਿਆ

by Asli Punjabi
July 30, 2021
ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ -2017 ਤਹਿਤ ਕੀਤੀਆਂ ਮਹੱਤਵਪੂਰਨ ਪਹਿਲਕਦਮੀਆਂ ਨੇ ਉਦਯੋਗਾਂ ਨੂੰ ਉਤਸ਼ਾਹਤ ਕਰਨ ਲਈ ਬਿਹਤਰ ਮਾਹੌਲ ਸਿਰਜਿਆ: ਸੁੰਦਰ ਸ਼ਾਮ ਅਰੋੜਾ
Punjab

ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ -2017 ਤਹਿਤ ਕੀਤੀਆਂ ਮਹੱਤਵਪੂਰਨ ਪਹਿਲਕਦਮੀਆਂ ਨੇ ਉਦਯੋਗਾਂ ਨੂੰ ਉਤਸ਼ਾਹਤ ਕਰਨ ਲਈ ਬਿਹਤਰ ਮਾਹੌਲ ਸਿਰਜਿਆ: ਸੁੰਦਰ ਸ਼ਾਮ ਅਰੋੜਾ

by Asli Punjabi
July 29, 2021
ਜੰਗਲਾਤ ਵਿਭਾਗ ਪੰਜਾਬ ਵਿੱਚ ਰੇਸ਼ਮ ਉਤਪਾਦਨ ਦਾ ਪ੍ਰਾਜੈਕਟ ਲਾਗੂ ਕਰੇਗਾ: ਧਰਮਸੋਤ
Punjab

ਜੰਗਲਾਤ ਵਿਭਾਗ ਪੰਜਾਬ ਵਿੱਚ ਰੇਸ਼ਮ ਉਤਪਾਦਨ ਦਾ ਪ੍ਰਾਜੈਕਟ ਲਾਗੂ ਕਰੇਗਾ: ਧਰਮਸੋਤ

by Asli Punjabi
July 29, 2021
Next Post
ਡਾਕਟਰੀ ਸਿੱਖਿਆ ਵਿਭਾਗ ਵਲੋਂ ਆਖ਼ਰੀ ਸਾਲ ਦੀਆਂ ਕਲਾਸਾਂ 9 ਨਵੰਬਰ ਤੋਂ ਸ਼ੁਰੂ ਕਰਨ ਦਾ ਫੈਸਲਾ

ਡਾਕਟਰੀ ਸਿੱਖਿਆ ਵਿਭਾਗ ਵਲੋਂ ਆਖ਼ਰੀ ਸਾਲ ਦੀਆਂ ਕਲਾਸਾਂ 9 ਨਵੰਬਰ ਤੋਂ ਸ਼ੁਰੂ ਕਰਨ ਦਾ ਫੈਸਲਾ

Recommended

ਕੌਣ ਸੀ ਪੰਜਾਬ ਦਾ ਮਸ਼ਹੂਰ ਗਾਇਕ ਅਮਰ ਸਿੰਘ ਚਮਕੀਲਾ, ਜਿਸ ਨੂੰ 27 ਸਾਲ ਦੀ ਉਮਰ ਵਿੱਚ ਪਤਨੀ ਅਮਰਜੋਤ ਸਮੇਤ ਕਤਲ ਕਰ ਦਿੱਤਾ ਗਿਆ ਸੀ ?

ਕੌਣ ਸੀ ਪੰਜਾਬ ਦਾ ਮਸ਼ਹੂਰ ਗਾਇਕ ਅਮਰ ਸਿੰਘ ਚਮਕੀਲਾ, ਜਿਸ ਨੂੰ 27 ਸਾਲ ਦੀ ਉਮਰ ਵਿੱਚ ਪਤਨੀ ਅਮਰਜੋਤ ਸਮੇਤ ਕਤਲ ਕਰ ਦਿੱਤਾ ਗਿਆ ਸੀ ?

May 31, 2023
ਕੇਜਰੀਵਾਲ ਨੇ ਲੋਕ ਨਾਇਕ ਜੈ ਪ੍ਰਕਾਸ਼ ਨਾਰਾਇਣ ਹਸਪਤਾਲ ਵਿੱਚ ਟੀਕਾਕਰਨ ਦਾ ਲਿਆ ਜਾਇਜ਼ਾ

ਕੇਜਰੀਵਾਲ ਨੇ ਲੋਕ ਨਾਇਕ ਜੈ ਪ੍ਰਕਾਸ਼ ਨਾਰਾਇਣ ਹਸਪਤਾਲ ਵਿੱਚ ਟੀਕਾਕਰਨ ਦਾ ਲਿਆ ਜਾਇਜ਼ਾ

January 17, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In