ਚੰਡੀਗੜ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਸੋਨੀਪਤ ਅਤੇ ਪਾਣੀਪਤ ਵਿਚ ਜਹਿਰੀਲੀ ਸ਼ਰਾਬ ਪੀਣ ਨਾਲ ਹੋਈ ਲੋਕਾਂ ਦੀ ਮੌਤ ‘ਤੇ ਦੁੱਖ ਅਤੇ ਹਮਦਰਦੀ ਪ੍ਰਗਟਾਉਂਦੇ ਹੋਏ ਮੁਆਵਜੇ ਵੱਜੋਂ 2-2 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ| ਇਹ ਰਾਹਤ ਰਕਮ ਮੁੱਖ ਮੰਤਰੀ ਰਾਹਤ ਫੰਡ ਤੋਂ ਦਿੱਤੀ ਜਾਵੇਗੀ|ਮੁੱਖ ਮੰਤਰੀ ਨੇ ਕਿਹਾ ਕਿ ਇਸ ਸਬੰਧ ਵਿਚ ਪੁਲਿਸ ਨੇ ਗ੍ਰਿਫਤਾਰੀ ਕੀਤੀ ਹੈ ਅਤੇ ਮਾਮਲੇ ਵਿਚ ਅੱਗੇ ਦੀ ਜਾਂਚ ਜਾਰੀ ਹੈ| ਉਨਾਂ ਕਿਹਾ ਕਿ ਇਸ ਨੈਟਵਰਕ ਦਾ ਪਰਦਾਫਾਸ਼ ਕਰਨ ਲਈ ਸਖਤ ਦਿਸ਼ਾ-ਨਿਰਦੇਸ਼ ਦਿੱਤੇ ਹਨ|ਸ੍ਰੀ ਮਨੋਹਰ ਲਾਲ ਨੇ ਕਿਹਾ ਕਿ ਸੂਬਾ ਸਰਕਾਰ੍ਰ ਵੱਲੋਂ ਸ਼ਰਾਬ ਦੀ ਨਾਜਾਇਜ ਵਿਕਰੀ ਵਿਚ ਸ਼ਾਮਿਲ ਪਏ ਜਾਣ ਵਾਲੇ ਅਧਿਕਾਰੀ, ਕਰਮਚਾਰੀ, ਠੇਕੇਦਾਰ ਜਾਂ ਸ਼ਰਾਬ ਮਾਫਿਆ ਦੇ ਖਿਲਾਫ ਸਖਤ ਕਰਵਾਈ ਅਮਲ ਵਿਚ ਲਿਆਈ ਜਾਵੇਗੀ|ਉਨਾਂ ਕਿਹਾ ਕਿ ਮੌਜ਼ੂਦਾ ਸੂਬਾ ਸਰਕਾਰ ਵੱਲੋਂ ਇਸ ਤਰਾਂ ਮਾਮਲਿਆਂ ਨੂੰ ਰੋਕਣ ਲਈ ਸਖਤ ਕਾਰਵਾਈ ਕੀਤੀ ਜਾ ਰਹੀ ਹੈ|