• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਸ਼੍ਰੋਮਣੀ ਕਮੇਟੀ ਨੇ ਭਾਈ ਰਣਜੀਤ ਸਿੰਘ ਦੇ ਦੋਸ਼ਾਂ ਨੂੰ ਨਕਾਰਿਆ

ਝੂਠੀ ਬਿਆਨਬਾਜ਼ੀ ਕਰਕੇ ਸੰਗਤ ਨੂੰ ਗੁੰਮਰਾਹ ਕਰਨਾ ਕੌਮਪ੍ਰਸਤੀ ਨਹੀਂ-ਸ਼੍ਰੋਮਣੀ ਕਮੇਟੀ

Asli Punjabi by Asli Punjabi
November 8, 2020
in Punjab
0
ਸ਼੍ਰੋਮਣੀ ਕਮੇਟੀ ਨੇ ਭਾਈ ਰਣਜੀਤ ਸਿੰਘ ਦੇ ਦੋਸ਼ਾਂ ਨੂੰ ਨਕਾਰਿਆ
587
SHARES
3.3k
VIEWS
Share on FacebookShare on TwitterShare on Whatsapp

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਅੰਮ੍ਰਿਤਸਰ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਾਈ ਰਣਜੀਤ ਸਿੰਘ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਸਾਹਮਣੇ ਧਰਨੇ ਦੌਰਾਨ ਸ਼੍ਰੋਮਣੀ ਕਮੇਟੀ ’ਤੇ ਲਗਾਏ ਬੇ-ਬੁਨਿਆਦ ਇਲਜ਼ਾਮਾਂ ਦਾ ਖੰਡਨ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ ਨੇ ਕਿਹਾ ਕਿ ਭਾਈ ਰਣਜੀਤ ਸਿੰਘ ਝੂਠੀ ਬਿਆਨਬਾਜ਼ੀ ਕਰਕੇ ਸੰਗਤ ਨੂੰ ਗੁੰਮਰਾਹ ਕਰ ਰਹੇ ਹਨ, ਜਦਕਿ ਸ਼੍ਰੋਮਣੀ ਕਮੇਟੀ ਦਾ ਕੰਮਕਾਜ ਬਿਲਕੁਲ ਪਾਰਦਰਸ਼ੀ ਅਤੇ ਨਿਯਮਾਂ ਅਨੁਸਾਰ ਹੈ। ਉਨ੍ਹਾਂ ਕਿਹਾ ਕਿ ਭਾਈ ਰਣਜੀਤ ਸਿੰਘ ਕੌਮ ਅੰਦਰ ਦੁਬਿਧਾ ਅਤੇ ਫੁੱਟ ਪਾਉਣ ਦਾ ਯਤਨ ਨਾ ਕਰਨ, ਕਿਉਂਕਿ ਇਹ ਕੌਮ ਦੇ ਭਲੇ ਵਿਚ ਨਹੀਂ ਹੈ। ਝੂਠੀ ਬਿਆਨਬਾਜ਼ੀ ਕਰਕੇ ਸੰਗਤ ਨੂੰ ਗੁੰਮਰਾਹ ਕਰਨਾ ਕੌਮਪ੍ਰਸਤੀ ਨਹੀਂ ਹੈ। ਉਨ੍ਹਾਂ ਕਿਹਾ ਕਿ ਭਾਈ ਰਣਜੀਤ ਸਿੰਘ ਸਤਿਕਾਰਤ ਅਹੁਦੇ ’ਤੇ ਰਹੇ ਹਨ, ਉਨ੍ਹਾਂ ਨੂੰ ਝੂਠੀ ਬਿਆਨਬਾਜ਼ੀ ਸ਼ੋਭਾ ਨਹੀਂ ਦੇਂਦੀ। ਸ਼੍ਰੋਮਣੀ ਕਮੇਟੀ ਬੁਲਾਰੇ ਨੇ ਕਿਹਾ ਕਿ ਭਾਈ ਰਣਜੀਤ ਸਿੰਘ ਵੱਲੋਂ ਪਾਵਨ ਸਰੂਪਾਂ ਸਬੰਧੀ ਮਨਘੜਤ ਬਿਆਨਬਾਜ਼ੀ ਤੋਂ ਸਪੱਸ਼ਟ ਹੋ ਗਿਆ ਹੈ ਕਿ ਉਹ ਕੇਵਲ ਇਸ ਮੁੱਦੇ ’ਤੇ ਰਾਜਨੀਤੀ ਕਰ ਰਹੇ ਹਨ। ਉਨ੍ਹਾਂ ਆਖਿਆ ਕਿ ਪਬਲੀਕੇਸ਼ਨ ਵਿਭਾਗ ਵਿੱਚੋਂ ਪਾਵਨ ਸਰੂਪਾਂ ਦੀ ਭੇਟਾ ਗਬਨ ਕਰਨ ਵਾਲੇ ਅਤੇ ਇਸ ਨਾਲ ਸਬੰਧਤ ਹੋਰ ਮੁਲਾਜ਼ਮਾਂ ’ਤੇ ਜਾਂਚ ਕਮਿਸ਼ਨ ਦੀ ਰਿਪੋਰਟ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾ ਚੁੱਕੀ ਹੈ ਅਤੇ ਜਾਂਚ ਰਿਪੋਰਟ ਵੈੱਬਸਾਈਟ ’ਤੇ ਉਪਲੱਬਧ ਹੈ। ਉਨ੍ਹਾਂ ਆਖਿਆ ਕਿ ਭਾਈ ਰਣਜੀਤ ਸਿੰਘ ਨੇ ਕਿਹਾ ਸੀ ਕਿ ਅਸਲ ਜਾਂਚ ਰਿਪੋਰਟ ਕੁਝ ਹੋਰ ਹੈ, ਪਰੰਤੂ ਇਨ੍ਹਾਂ ਨੇ ਆਪਣੇ ਪ੍ਰਦਰਸ਼ਨ ਦੌਰਾਨ ਕੇਵਲ ਮਨਘੜਤ ਗੱਲਾਂ ਕਰਕੇ ਸੰਗਤ ਨੂੰ ਗੁੰਮਰਾਹ ਕਰਨ ਦਾ ਯਤਨ ਹੀ ਕੀਤਾ ਹੈ। ਉਨ੍ਹਾਂ ਕਿਹਾ ਕਿ ਗੱਲਾਂ ਬਾਤਾਂ ਨਾਲ ਰਿਪੋਰਟ ਨੂੰ ਗਲਤ ਸਾਬਤ ਨਹੀਂ ਕੀਤਾ ਜਾ ਸਕਦਾ ਅਤੇ ਇਸ ਗੱਲ ਬਾਰੇ ਭਾਈ ਰਣਜੀਤ ਸਿੰਘ ਖੁਦ ਵੀ ਜਾਣਦੇ ਹਨ।ਭਾਈ ਰਣਜੀਤ ਸਿੰਘ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਰੋਜ਼ਾਨਾ ਚੜ੍ਹਤ ਅਤੇ ਕੜਾਹ ਪ੍ਰਸ਼ਾਦ ਦੀ ਵਟਕ ਬਾਰੇ ਦਿੱਤੇ ਅੰਕੜੇ ’ਤੇ ਵੀ ਸਵਾਲ ਉਠਾਏ। ਉਨ੍ਹਾਂ ਆਖਿਆ ਕਿ ਭਾਈ ਰਣਜੀਤ ਸਿੰਘ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਤੇ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਤੋਂ ਗੋਲਕ ਤੇ ਕੜਾਹ ਪ੍ਰਸ਼ਾਦ ਦੇ ਰੋਜ਼ਾਨਾ 4 ਕਰੋੜ ਚੜ੍ਹਾਵੇ ਦੀ ਗਲਤ ਜਾਣਕਾਰੀ ਸੰਗਤ ਨੂੰ ਦੇਣਾ ਤਰਕ ਸੰਗਤ ਨਹੀਂ ਹੈ। ਬੁਲਾਰੇ ਨੇ ਦੱਸਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਅਤੇ ਇਨ੍ਹਾਂ ਨਾਲ ਸਬੰਧਤ 40 ਦੇ ਕਰੀਬ ਗੁਰਦੁਆਰਾ ਸਾਹਿਬਾਨ ਦੀ ਆਮ ਦਿਨਾਂ ਵਿਚ ਹਰ ਮਹੀਨੇ ਦੀ ਚੜ੍ਹਤ ਔਸਤਨ 12 ਕਰੋੜ ਰੁਪਏ ਦੇ ਕਰੀਬ ਹੁੰਦੀ ਹੈ। ਇਸ ਤਰ੍ਹਾਂ ਇਨ੍ਹਾਂ ਸਾਰੇ ਗੁਰਦੁਆਰਿਆਂ ਦੀ ਰੋਜ਼ਾਨਾ ਚੜ੍ਹਤ ਕਰੀਬ 40 ਲੱਖ ਹੈ। ਇਸੇ ਤਰ੍ਹਾਂ ਸ੍ਰੀ ਦਰਬਾਰ ਸਾਹਿਬ ਦੇ ਪ੍ਰਬੰਧ ਨਾਲ ਸਬੰਧਤ ਸਾਰੇ ਗੁਰਦੁਆਰਿਆਂ ਤੋਂ ਕੜਾਹ ਪ੍ਰਸ਼ਾਦ ਦੀ ਵਟਕ ਰੋਜ਼ਾਨਾ 12 ਲੱਖ ਰੁਪਏ ਦੇ ਕਰੀਬ ਹੈ। ਇਹ ਚੜ੍ਹਾਵਾ ਕੋਰੋਨਾ ਦੌਰਾਨ ਨਾ-ਮਾਤਰ ਹੀ ਰਹਿ ਗਿਆ ਸੀ। ਉਨ੍ਹਾਂ ਕਿਹਾ ਕਿ ਚੰਗਾ ਹੁੰਦਾ ਜੇਕਰ ਭਾਈ ਰਣਜੀਤ ਸਿੰਘ ਆਪਣੇ ਆਲੇ-ਦੁਆਲੇ ਬੈਠੇ ਸ਼੍ਰੋਮਣੀ ਕਮੇਟੀ ਮੈਂਬਰਾਂ ਤੋਂ ਚੜ੍ਹਤ ਬਾਰੇ ਠੀਕ ਜਾਣਕਾਰੀ ਹਾਸਲ ਕਰ ਲੈਂਦੇ।ਸ਼੍ਰੋਮਣੀ ਕਮੇਟੀ ਬੁਲਾਰੇ ਨੇ ਭਾਈ ਰਣਜੀਤ ਸਿੰਘ ਵੱਲੋਂ 400 ਸੇਵਾਦਾਰਾਂ ਦੀ ਨਿੱਜੀ ਵਰਤੋਂ ਦੇ ਇਲਜ਼ਾਮ ਨੂੰ ਵੀ ਨਕਾਰਿਆ ਹੈ। ਉਨ੍ਹਾਂ ਕਿਹਾ ਕਿ ਭਾਈ ਰਣਜੀਤ ਸਿੰਘ ਗੁਰਦੁਆਰਾ ਪ੍ਰਬੰਧਾਂ ਦੇ ਨਾਂ ’ਤੇ ਸੰਗਤ ਵਿਚ ਭੁਲੇਖੇ ਪੈਦਾ ਕਰ ਕੇ ਕੌਮ ਨੂੰ ਖਾਨਾਜੰਗੀ ਵੱਲ ਧੱਕ ਰਹੇ ਹਨ। ਇਸ ਦਾ ਭਾਈ ਰਣਜੀਤ ਸਿੰਘ ਨੂੰ ਨਿੱਜੀ ਲਾਭ ਤਾਂ ਹੋ ਸਕਦਾ ਹੈ, ਪਰ ਕੌਮ ਨੂੰ ਨਹੀਂ।

Previous Post

ਹਰਿਆਣਾ ਦੇ ਮੁੱਖ ਮੰਤਰੀ ਨੇ ਜਹਿਰੀਲੀ ਸ਼ਰਾਬ ਪੀਣ ਨਾਲ ਹੋਈ ਲੋਕਾਂ ਦੀ ਮੌਤ ‘ਤੇ ਦੁੱਖ ਪ੍ਰਗਟਾਇਆ

Next Post

ਹਰਿਆਣਾ ਰਾਜ ਹਜ ਕਮੇਟੀ ਨੇ ਸਾਲ 2021 ਲਈ ਹਾਜੀਆਂ ਤੋਂ ਬਿਨੈ ਮੰਗੇ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਹਰਿਆਣਾ ਰਾਜ ਹਜ ਕਮੇਟੀ ਨੇ ਸਾਲ 2021 ਲਈ ਹਾਜੀਆਂ ਤੋਂ ਬਿਨੈ ਮੰਗੇ

ਹਰਿਆਣਾ ਰਾਜ ਹਜ ਕਮੇਟੀ ਨੇ ਸਾਲ 2021 ਲਈ ਹਾਜੀਆਂ ਤੋਂ ਬਿਨੈ ਮੰਗੇ

Recommended

ਅਮਿਤ ਸ਼ਾਹ ਨੂੰ ਏਮਜ਼ ‘ਚ ਦਾਖਲ ਕਰਵਾਇਆ

ਅਮਿਤ ਸ਼ਾਹ ਨੂੰ ਏਮਜ਼ ‘ਚ ਦਾਖਲ ਕਰਵਾਇਆ

August 18, 2020
ਏਅਰ ਏਸ਼ੀਆ ਦੇ ਜਹਾਜ਼ ਦੀ ਕੋਚੀ ਵਿੱਚ ਕਰਵਾਈ ਐਮਰਜੈਂਸੀ ਲੈਂਡਿੰਗ

ਏਅਰ ਏਸ਼ੀਆ ਦੇ ਜਹਾਜ਼ ਦੀ ਕੋਚੀ ਵਿੱਚ ਕਰਵਾਈ ਐਮਰਜੈਂਸੀ ਲੈਂਡਿੰਗ

September 11, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In