• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਮਾਲ ਗੱਡੀਆਂ ਚਲਾਉਣ ਦੇ ਮਾਮਲੇ ‘ਤੇ ਕੈਪਟਨ ਅਮਰਿੰਦਰ ਸਿੰਘ ਨੇ ਅਮਿਤ ਸ਼ਾਹ ਨਾਲ ਗੱਲਬਾਤ ਕੀਤੀ; ਕਿਹਾ, ਜਲਦੀ ਹੱਲ ਲਈ ਆਸਵੰਦ

ਪੰਜਾਬ ਵਿੱਚ ਅਮਨ ਤੇ ਕਾਨੂੰਨ ਵਿਵਸਥਾ ਦੀ ਕੋਈ ਸਮੱਸਿਆ ਨਹੀਂ, ਮਾਲ ਗੱਡੀਆਂ ਦੀ ਆਵਾਜਾਈ ਲਈ ਸਾਰੇ ਟਰੈਕ ਕਿਸਾਨਾਂ ਵੱਲੋਂ ਖਾਲੀ ਕੀਤੇ ਗਏ

Asli Punjabi by Asli Punjabi
November 9, 2020
in Punjab, Top Stories, ਕਾਰੋਬਾਰ
0
ਮਾਲ ਗੱਡੀਆਂ ਚਲਾਉਣ ਦੇ ਮਾਮਲੇ ‘ਤੇ ਕੈਪਟਨ ਅਮਰਿੰਦਰ ਸਿੰਘ ਨੇ ਅਮਿਤ ਸ਼ਾਹ ਨਾਲ ਗੱਲਬਾਤ ਕੀਤੀ; ਕਿਹਾ, ਜਲਦੀ ਹੱਲ ਲਈ ਆਸਵੰਦ
589
SHARES
3.3k
VIEWS
Share on FacebookShare on TwitterShare on Whatsapp

You might also like

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

ਚੰਡੀਗੜ- ਸੂਬੇ ਵਿੱਚ ਮਾਲ ਗੱਡੀਆਂ ਦੀ ਸੁਚਾਰੂ ਅਤੇ ਸੁਰੱਖਿਅਤ ਆਵਾਜਾਈ ਲਈ ਆਪਣੀ ਵਚਨਬੱਧਤਾ ਦੁਹਰਾਉਂਦਿਆ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਤਵਾਰ ਨੂੰ ਕਿਹਾ ਕਿ ਉਨਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਗੱਲ ਕੀਤੀ ਹੈ ਕਿ ਉਹ ਰੇਲ ਸੇਵਾਵਾਂ ਬਹਾਲ ਕਰਨਾ ਯਕੀਨੀ ਬਣਾਉਣ ਲਈ ਆਪਣਾ ਦਖਲ ਦੇਣ। ਮੁੱਖ ਮੰਤਰੀ ਨੇ ਕਿਹਾ ਕਿ ਉਹ ਇਸ ਮਾਮਲੇ ਦੇ ਜਲਦੀ ਹੱਲ ਲਈ ਆਸਵੰਦ ਹਨ।ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਬੀਤੇ ਕੱਲ ਗੱਲ ਕਰ ਕੇ ਸਥਿਤੀ ਉਤੇ ਵਿਚਾਰ ਚਰਚਾ ਕੀਤੀ ਅਤੇ ਇਹ ਯਕੀਨ ਦਿਵਾਇਆ ਕਿ ਪੰਜਾਬ ਅਤੇ ਗੁਆਂਢੀ ਸੂਬਿਆਂ ਹਿਮਾਚਲ ਪ੍ਰਦੇਸ਼, ਲੱਦਾਖ ਅਤੇ ਜੰਮੂ ਤੇ ਕਸ਼ਮੀਰ ਵਿੱਚ ਜ਼ਰੂਰੀ ਵਸਤਾਂ ਦੀ ਸਪਲਾਈ ਦੀ ਸਹੂਲਤ ਲਈ ਰੇਲ ਸੇਵਾਵਾਂ ਨੂੰ ਮੁੜ ਬਹਾਲ ਕਰਨ ਵਿੱਚ ਅਮਨ ਤੇ ਕਾਨੂੰਨ ਵਿਵਸਥਾ ਦੀ ਕੋਈ ਚਿੰਤਾ ਨਹੀਂ ਹੈ। ਰੇਲ ਗੱਡੀਆਂ ਦੇ ਬੰਦ ਹੋਣ ਕਾਰਨ ਸਾਰਿਆਂ ਨੂੰ ਭਾਰੀ ਨੁਕਸਾਨ ਝੱਲਣਾ ਪੈ ਰਿਹਾ ਹੈ। ਸੁਰੱਖਿਆ ਦੀ ਚਿੰਤਾ ਵੱਲ ਇਸ਼ਾਰਾ ਕਰਦਿਆਂ ਉਨਾਂ ਕਿਹਾ ਕਿ ਜੇਕਰ ਰੇਲਵੇ ਵੱਲੋਂ ਤੁਰੰਤ ਮਾਲ ਗੱਡੀਆਂ ਚਲਾਉਣ ਦਾ ਫੈਸਲਾ ਨਾ ਕੀਤਾ ਗਿਆ ਤਾਂ ਲੱਦਾਖ ਵਿੱਚ ਰੱਖਿਆ ਬਲਾਂ ਅਤੇ ਘਾਟੀ ਵਿੱਚ ਬਰਫਬਾਰੀ ਤੋਂ ਪਹਿਲਾਂ ਜ਼ਰੂਰੀ ਸੇਵਾਵਾਂ ਨਾ ਪੁੱਜਦੀਆਂ ਹੋਣ ਕਾਰਨ ਦੇਸ਼ ਨੂੰ ਗੰਭੀਰ ਖਤਰਾ ਹੋ ਸਕਦਾ ਹੈ।ਇਸ ਮੁੱਦੇ ਉਤੇ ਫੈਲਾਈ ਜਾ ਰਹੀ ਗੁੰਮਰਾਹਕੁਨ ਜਾਣਕਾਰੀ ਦਾ ਖੰਡਨ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮਾਲ ਗੱਡੀਆਂ ਦੀ ਆਵਾਜਾਈ ਲਈ ਕਿਸਾਨਾਂ ਵੱਲੋਂ ਸਾਰੇ ਰੇਲਵੇ ਟਰੈਕ ਖਾਲੀ ਕਰ ਦਿੱਤੇ ਗਏ ਹਨ। ਉਨਾਂ ਗ੍ਰਹਿ ਮੰਤਰੀ ਨੂੰ ਇਸ ਗੱਲ ਤੋਂ ਜਾਣੂੰ ਕਰਵਾਇਆ ਕਿ ਜ਼ਮੀਨੀ ਪੱਧਰ ‘ਤੇ ਸਥਿਤੀ ਪੂਰਨ ਸ਼ਾਂਤਮਈ ਤੇ ਮਾਲ ਗੱਡੀਆਂ ਦੀ ਸੁਰੱਖਿਅਤ ਆਵਾਜਾਈ ਲਈ ਪੂਰੀ ਢੁੱਕਵੀਂ ਹੈ। ਉਨਾਂ ਕਿਹਾ ਕਿ ਅੰਦੋਲਨਕਾਰੀ ਕਿਸਾਨਾਂ ਨੇ ਆਪਣੇ ਰੋਸ ਪ੍ਰਦਰਸ਼ਨਾਂ ਦੌਰਾਨ ਪਿਛਲੇ ਕੁਝ ਹਫਤਿਆਂ ਦੌਰਾਨ ਪੰਜਾਬ ਵਿੱਚ ਕਿਸੇ ਵੀ ਥਾਂ ਸ਼ਾਂਤੀ ਭੰਗ ਨਹੀਂ ਕੀਤੀ।ਰੇਲਵੇ ਮੰਤਰੀ ਪਿਯੂਸ਼ ਗੋਇਲ ਨੂੰ ਪਹਿਲਾਂ ਦਿਵਾਏ ਆਪਣੇ ਭਰੋਸੇ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਅਮਿਤ ਸ਼ਾਹ ਨੂੰ ਦੱਸਿਆ ਕਿ ਉਨਾਂ ਪੰਜਾਬ ਪੁਲਿਸ ਨੂੰ ਨਿਰਦੇਸ਼ ਦਿੱਤੇ ਹਨ ਕਿ ਰੇਲ ਟਰੈਕਾਂ ਦੀ ਸੁਰੱਖਿਆ ਜਿਹੜੇ ਕਿਸਾਨਾਂ ਯੂਨੀਅਨਾਂ ਵੱਲੋਂ ਪਹਿਲਾਂ ਹੀ ਖਾਲੀ ਕਰ ਦਿੱਤੇ ਗਏ ਹਨ ਅਤੇ ਮਾਲ ਗੱਡੀਆਂ ਦੀ ਸੁਚਾਰੂ ਆਵਾਜਾਈ ਯਕੀਨੀ ਬਣਾਉਣ ਲਈ ਰੇਲਵੇ ਪ੍ਰੋਟੈਕਸ਼ਨ ਫੋਰਸ (ਆਰ.ਪੀ.ਐਫ.) ਨੂੰ ਪੂਰਾ ਸਹਿਯੋਗ ਦਿੱਤਾ ਜਾਵੇ। ਉਨਾਂ ਇਸ ਗੱਲ ਉਤੇ ਜ਼ੋਰ ਦਿੱਤਾ ਕਿ ਰੇਲ ਸੇਵਾਵਾਂ ਦੀ ਜਲਦ ਤੋਂ ਜਲਦ ਬਹਾਲੀ ਲਈ ਕੇਂਦਰ ਤੇ ਸੂਬਾ ਸਰਕਾਰ ਦੋਵਾਂ ਦੀ ਸਾਂਝੀ ਜ਼ਿੰਮੇਵਾਰੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨ ਯੂਨੀਅਨਾਂ ਨਾਲ ਨੇੜਿਓ ਜੁੜੀ ਹੋਈ ਹੈ ਕਿ ਉਨਾਂ ਨੂੰ ਯਾਤਰੀ ਗੱਡੀਆਂ ਦੇ ਆਉਣ-ਜਾਣ ਦੀ ਆਗਿਆ ਦੇਣ ਲਈ ਨਾਕਾਬੰਦੀ ਚੁਕਾਉਣ ਲਈ ਵੀ ਪ੍ਰੇਰਿਆ ਜਾਵੇ ਤਾਂ ਜੋ ਦੀਵਾਲੀ ਦੇ ਤਿਉਹਾਰ ਮੌਕੇ ਡੇਢ ਲੱਖ ਸੈਨਿਕਾਂ ਸਮੇਤ ਹੋਰ ਪੰਜਾਬੀ ਆਪਣੇ ਘਰ ਆ ਸਕਣ। ਇਸ ਸਬੰਧੀ ਉਨਾਂ ਦੇ ਕਈ ਮੰਤਰੀ ਕਿਸਾਨ ਯੂਨੀਅਨਾਂ ਨਾਲ ਨਿਰੰਤਰ ਵਿਚਾਰ ਵਟਾਂਦਰਾ ਕਰ ਰਹੇ ਹਨ। ਇਸ ਮਾਮਲੇ ਵਿੱਚ ਕੇਂਦਰ ਸਰਕਾਰ ਨੂੰ ਤੁਰੰਤ ਕਦਮ ਉਠਾਉਂਦਿਆਂ ਰੇਲਵੇ ਨੂੰ ਨਿਰਦੇਸ਼ ਦੇਣੇ ਚਾਹੀਦੇ ਹਨ ਕਿ ਉਹ ਸੂਬੇ ਵਿੱਚੋਂ ਮਾਲ ਗੱਡੀਆਂ ਦੀ ਆਵਾਜਾਈ ਬਹਾਲੀ ਕਰਵਾਉਣ ਲਈ ਕਹਿਣ।ਇਹ ਦੱਸਦਿਆਂ ਕਿ ਰੇਲਵੇ ਸੇਵਾਵਾਂ ਦੀ ਜਲਦੀ ਬਹਾਲੀ ਕਰਵਾਉਣਾ ਪੰਜਾਬ ਦੇ ਹਿੱਤ ਵਿੱਚ ਹੈ, ਕੈਪਟਨ ਅਮਰਿੰਦਰ ਸਿੰਘ ਨੇ ਇਸ ਮੁੱਦੇ ਦਾ ਸਿਆਸੀਕਰਨ ਕਰਨ ਲਈ ਭਾਜਪਾ ਆਗੂਆਂ ਸਣੇ ਵਿਰੋਧੀਆਂ ਦੀਆਂ ਕੋਸ਼ਿਸ਼ਾਂ ਨੂੰ ਮੰਦਭਾਗਾ ਕਰਾਰ ਦਿੱਤਾ। ਉਨਾਂ ਕਿਹਾ ਕਿ ਇਸ ਮੁੱਦੇ ਉਤੇ ਉਹ ਪਹਿਲਾਂ ਹੀ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ.ਨੱਢਾ ਨੂੰ ਖੁੱਲਾ ਪੱਤਰ ਲਿਖ ਕੇ ਆਪਣੀਆਂ ਚਿੰਤਾਵਾਂ ਜ਼ਾਹਰ ਕਰ ਚੁੱਕੇ ਹਨ ਜਿੱਥੇ ਉਨਾਂ ਖੇਤੀ ਕਾਨੂੰਨਾਂ ਕਾਰਨ ਕਿਸਾਨਾਂ ਵਿੱਚ ਪੈਦਾ ਹੋਈ ਅਸ਼ਾਂਤੀ ਦੇ ਚੱਲਦਿਆਂ ਖੜੀ ਹੋਈ ਇਸ ਸਮੱਸਿਆ ਦੇ ਸੁਖਾਵੇਂ ਹੱਲ ਲਈ ਕੇਂਦਰ ਅਤੇ ਰਾਜ ਨੂੰ ਸਾਂਝੀਆਂ ਕੋਸ਼ਿਸ਼ਾਂ ਕਰਨ ਦਾ ਸੱਦਾ ਦਿੱਤਾ ਸੀ। ਮੁੱਖ ਮੰਤਰੀ ਨੇ ਕਿਹਾ ਕਿ ਸਥਿਤੀ ਦੀ ਗੰਭੀਰਤਾ ਨੂੰ ਦੇਖਦਿਆਂ ਦੇਸ਼ ਦੇ ਹਿੱਤ ਵਿੱਚ ਇਸ ਮਾਮਲੇ ਨੂੰ ਹੱਲ ਕਰਨ ਲਈ ਇਕੱਠੇ ਹੋਣ ਦਾ ਵੇਲਾ ਆ ਗਿਆ ਹੈ।

Previous Post

ਬਲਬੀਰ ਸਿੰਘ ਸਿੱਧੂ ਨੇ 68 ਨਵ-ਨਿਯੁਕਤ ਅਤੇ ਪਦ-ਉੱਨਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਦਿੱਤੇ

Next Post

ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਬਾਈਡੇਨ ਦੀ ਨੀਤੀ ਹੋਵੇਗੀ ਵੱਖਰੀ

Asli Punjabi

Asli Punjabi

Related Posts

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

by Asli Punjabi
March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

by Asli Punjabi
March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

by Asli Punjabi
March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

by Asli Punjabi
March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

by Asli Punjabi
March 3, 2026
Next Post
ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਬਾਈਡੇਨ ਦੀ ਨੀਤੀ ਹੋਵੇਗੀ ਵੱਖਰੀ

ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਬਾਈਡੇਨ ਦੀ ਨੀਤੀ ਹੋਵੇਗੀ ਵੱਖਰੀ

Recommended

ਪ੍ਰੋ. ਗੰਡਮ ਦੀ ਕਾਵਿ-ਸੰਗ੍ਰਹਿ- ‘ਬੁੱਲ ਸੀਤਿਆਂ ਸਰਨਾ ਨਈਂ’ ‘ਤੇ ਵਿਚਾਰ-ਗੋਸ਼ਟੀ

ਪ੍ਰੋ. ਗੰਡਮ ਦੀ ਕਾਵਿ-ਸੰਗ੍ਰਹਿ- ‘ਬੁੱਲ ਸੀਤਿਆਂ ਸਰਨਾ ਨਈਂ’ ‘ਤੇ ਵਿਚਾਰ-ਗੋਸ਼ਟੀ

January 21, 2025
ਪੰਜਾਬ ਸਰਕਾਰ ਵੱਲੋਂ ਪ੍ਰੋ: ਗੁਰਦਿਆਲ ਸਿੰਘ ਦੀ ਪੰਜਾਬੀ ਸਾਹਿਤ ਨੂੰ ਵਡਮੁੱਲੀ ਦੇਣ ਨੂੰ ਸਮਰਪਿਤ ਰਾਜ ਪੱਧਰੀ ਅਵਾਰਡ ਦੀ ਸਥਾਪਨਾ: ਤਿ੍ਰਪਤ ਬਾਜਵਾ

ਪੰਜਾਬ ਸਰਕਾਰ ਵੱਲੋਂ ਪ੍ਰੋ: ਗੁਰਦਿਆਲ ਸਿੰਘ ਦੀ ਪੰਜਾਬੀ ਸਾਹਿਤ ਨੂੰ ਵਡਮੁੱਲੀ ਦੇਣ ਨੂੰ ਸਮਰਪਿਤ ਰਾਜ ਪੱਧਰੀ ਅਵਾਰਡ ਦੀ ਸਥਾਪਨਾ: ਤਿ੍ਰਪਤ ਬਾਜਵਾ

December 5, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In