• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਬਲਬੀਰ ਸਿੱਧੂ ਨੇ 107 ਸਪੈਸ਼ਲਿਸਟ ਡਾਕਟਰਾਂ ਸਮੇਤ 482 ਮੈਡੀਕਲ ਅਧਿਕਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ

ਮੁੱਖ ਮੰਤਰੀ ਨੇ ਕਿਹਾ, ਭਰਤੀ ਨਾਲ ਕੋਵਿਡ ਵਿਰੁੱਧ ਪੰਜਾਬ ਦੀ ਲੜਾਈ ਨੂੰ ਮਿਲੇਗੀ ਮਜ਼ਬੂਤੀ

Asli Punjabi by Asli Punjabi
November 11, 2020
in Punjab, Top Stories
0
ਬਲਬੀਰ ਸਿੱਧੂ ਨੇ 107 ਸਪੈਸ਼ਲਿਸਟ ਡਾਕਟਰਾਂ ਸਮੇਤ 482 ਮੈਡੀਕਲ ਅਧਿਕਾਰੀਆਂ ਨੂੰ ਸੌਂਪੇ ਨਿਯੁਕਤੀ ਪੱਤਰ
588
SHARES
3.3k
VIEWS
Share on FacebookShare on TwitterShare on Whatsapp

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਚੰਡੀਗੜ – ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਇੱਥੇ 107 ਮਾਹਰ ਡਾਕਟਰਾਂ ਸਮੇਤ 482 ਮੈਡੀਕਲ ਅਧਿਕਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਨੁਸਾਰ ਇਸ ਕਦਮ ਨਾਲ ਕੋਵਿਡ ਮਹਾਂਮਾਰੀ ਦੌਰਾਨ ਸੂਬੇ ਦੇ ਸਿਹਤ ਢਾਂਚੇ ਨੂੰ ਹੋਰ ਮਜ਼ਬੂਤੀ ਮਿਲੇਗੀ।107 ਮਾਹਰ ਡਾਕਟਰਾਂ, ਜਿਨਾਂ ਨੂੰ ਜ਼ਿਲਾ ਹਸਪਤਾਲਾਂ ਅਤੇ ਸਬ-ਡਵੀਜ਼ਨਲ ਹਸਪਤਾਲਾਂ ਵਿੱਚ ਡਾਕਟਰਾਂ ਦੀ ਕਮੀ ਨੂੰ ਦੂਰ ਕਰਨ ਲਈ ਲਗਾਏ ਜਾਣ ਦੀ ਸੰਭਾਵਨਾ ਹੈ, ਵਿੱਚ 19 ਈ.ਐਨ.ਟੀ., 32 ਪੈਥੋਲੋਜਿਸਟ, 7 ਮੈਡੀਸਨ, 18 ਅੱਖਾਂ ਦੇ ਮਾਹਰ, 4 ਮਨੋਰੋਗ ਮਾਹਰ, 11 ਚਮੜੀ ਅਤੇ 16 ਓਰਥੋ ਮਾਹਰ ਭਰਤੀ ਕੀਤੇ ਗਏ ਹਨ। ਇਸ ਤੋਂ ਇਲਾਵਾ, ਐਮਰਜੈਂਸੀ ਸੇਵਾਵਾਂ ਦੀ ਘਾਟ ਨੂੰ ਦੂਰ ਕਰਨ ਲਈ 375 ਨਵੇਂ ਮੈਡੀਕਲ ਅਧਿਕਾਰੀ (ਜਨਰਲ) ਭਰਤੀ ਕੀਤੇ ਗਏ ਹਨ। ਇਹ ਕਦਮ, ਜਿਸ ਨਾਲ ਕੋਵਿਡ ਵਿਰੁੱਧ ਪੰਜਾਬ ਦੀ ਲੜਾਈ ਨੂੰ ਮਜ਼ਬੂਤੀ ਮਿਲੇਗੀ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ‘ਘਰ ਘਰ ਰੋਜ਼ਗਾਰ’ ਯੋਜਨਾ ਤਹਿਤ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਾਉਣ ਸਬੰਧੀ ਰਾਜ ਸਰਕਾਰ ਦੇ ਰਣਨੀਤਕ ਕਦਮਾਂ ਦਾ ਇਕ ਹਿੱਸਾ ਹੈ। ਇਸ ਫਲੈਗਸ਼ਿਪ ਸਕੀਮ ਤਹਿਤ ਸਿਹਤ ਵਿਭਾਗ ਨੇ ਸਾਲ 2017 ਤੋਂ ਲੈ ਕੇ 2019 ਤੱਕ ਕੁੱਲ 7000 ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ ਦੀ ਭਰਤੀ ਕੀਤੀ ਸੀ, ਜਦੋਂ ਕਿ ਹੋਰ 3940 ਅਸਾਮੀਆਂ ‘ਤੇ ਭਰਤੀ ਪ੍ਰਕਿਰਿਆ ਅਧੀਨ ਹੈ।ਮੁੱਖ ਮੰਤਰੀ ਨੇ ਬਾਅਦ ਵਿਚ ਇਕ ਵਰਚੁਅਲ ਕੋਵਿਡ ਸਮੀਖਿਆ ਮੀਟਿੰਗ ਵਿਚ ਕਿਹਾ ਕਿ ਇਹ ਉਮੀਦ ਹੈ ਕਿ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਨਵੇਂ ਭਰਤੀ ਕੀਤੇ ਕਰਮਚਾਰੀ ਜਲਦ ਹੀ ਜੁਆਇਨ ਕਰਕੇ ਕੋਵਿਡ ਰਿਸਪਾਂਸ ਵਿੱਚ ਆਪਣੀਆਂ ਸੇਵਾਵਾਂ ਦੇਣਗੇ। ਉਨਾਂ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਨੂੰ ਆਪਣੀ ਭਰਤੀ ਪ੍ਰਕਿਰਿਆ ਅਤੇ ਟੈਕਨੀਸ਼ੀਅਨਜ਼ ਲਈ ਰੈਗੂਲਰ ਭਰਤੀ ਦੀ ਯੋਜਨਾ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਵੀ ਦਿੱਤੇ।ਇਸ ਤੋਂ ਪਹਿਲਾਂ ਆਪਣੀ ਰਿਹਾਇਸ਼ ਵਿਖੇ ਸਿਹਤ ਮੰਤਰੀ ਨੇ ਨਵੇਂ ਭਰਤੀ ਕੀਤੇ ਮੈਡੀਕਲ ਅਫਸਰਾਂ (ਜਨਰਲ) ਅਤੇ ਮਾਹਰ ਡਾਕਟਰਾਂ ਨੂੰ ਆਪਣੀ ਡਿਊਟੀ ਵਚਨਬੱਧਤਾ ਅਤੇ ਤਨਦੇਹੀ ਨਾਲ ਨਿਭਾਉਣ ਅਤੇ ਜ਼ਿੰਮੇਵਾਰੀ ਨਾਲ ਕੋਰੋਨਾਵਾਇਰਸ ਵਿਰੁੱਧ ਲੜਾਈ ਵਿੱਚ ਸੂਬੇ ਦੀਆਂ ਕੋਸ਼ਿਸ਼ਾਂ ਵਿਚ ਸਹਿਯੋਗ ਦੇਣ ਦੀ ਸਹੁੰ ਚੁਕਾਈ। ਨਵੇਂ ਭਰਤੀ ਕੀਤੇ ਗਏ ਕਰਮਚਾਰੀਆਂ ਨੂੰ ਸਾਰੇ ਮਰੀਜ਼ਾਂ ਦਾ ਬਿਨਾਂ ਕਿਸੇ ਪੱਖਪਾਤ ਦੇ ਇਲਾਜ ਕਰਨ ਦੀ ਅਪੀਲ ਕਰਦਿਆਂ, ਉਨਾਂ ਉਮੀਦ ਜ਼ਾਹਰ ਕੀਤੀ ਕਿ ਉਕਤ ਕਰਮਚਾਰੀ ਇਮਾਨਦਾਰੀ ਨਾਲ ਆਪਣੀਆਂ ਸੇਵਾਵਾਂ ਨਿਭਾਉਣਗੇ ਅਤੇ ਕੋਵਿਡ ਕਰਕੇ ਬਣੀ ਸਥਿਤੀ ਵਿੱਚ ਅੱਗੇ ਹੋਰ ਸੁਧਾਰ ਲਈ ਆਪਣਾ ਯੋਗਦਾਨ ਪਾਉਣਗੇ ਜੋ ਇਸ ਸਮੇਂ ਪੰਜਾਬ ਵਿੱਚ ਕੰਟਰੋਲ ਹੇਠ ਹੈ। ਉਨਾਂ ਇਹ ਵੀ ਉਮੀਦ ਕੀਤੀ ਕਿ ਉਕਤ ਕਰਮਚਾਰੀ ਸੂਬੇ ਵਿੱਚ ਸਮੁੱਚੀਆਂ ਸਿਹਤ ਸੇਵਾਵਾਂ ਨੂੰ ਹੁਲਾਰਾ ਦੇਣ ਵਿੱਚ ਵੀ ਸਹਾਇਤਾ ਪ੍ਰਦਾਨ ਕਰਨਗੇ।ਸਿਹਤ ਮੰਤਰੀ ਅੱਗੇ ਕਿਹਾ ਕਿ ਸਿਹਤ ਕਰਮਚਾਰੀ ਮਹਾਂਮਾਰੀ ਤੋਂ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਲਈ ਮਾਰਚ 2020 ਤੋਂ ਅਣਥੱਕ ਮਿਹਨਤ ਕਰ ਰਹੇ ਹਨ। ਉਨਾਂ ਕਿਹਾ ਕਿ ਇਨਾਂ ਕਰਮਚਾਰੀਆਂ ਨੇ ਆਪਣੀਆਂ ਜਾਨਾਂ ਨੂੰ ਖ਼ਤਰੇ ਵਿੱਚ ਪਾ ਕੇ ਮਰੀਜ਼ਾਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਹਨ ਅਤੇ ਕਿਹਾ ਕਿ ਸੂਬਾ ਸਰਕਾਰ ਆਪਣੇ ਪੱਧਰ ’ਤੇ ਇਨਾਂ ਕੋਵਿਡ ਯੋਧਿਆਂ ਦੀ ਹਰ ਸੰਭਵ ਢੰਗ ਨਾਲ ਸਹਾਇਤਾ ਕਰ ਰਹੀ ਹੈ। ਉਨਾਂ ਕਿਹਾ ਕਿ ਕੋਰੋਨਾਵਾਇਰਸ ਵਿਰੁੱਧ ਲੜਾਈ ਵਿੱਚ ਆਪਣੀਆਂ ਜਾਨਾਂ ਗੁਆਉਣ ਵਾਲੇ ਸਿਹਤ ਕਰਮਚਾਰੀਆਂ ਦੇ ਪਰਿਵਾਰਕ ਮੈਂਬਰਾਂ ਲਈ 50 ਲੱਖ ਰੁਪਏ ਦੀ ਵਿੱਤੀ ਸਹਾਇਤਾ ਤੋਂ ਇਲਾਵਾ ਉਨਾਂ ਦੀ ਸਹਾਇਤਾ ਲਈ ਹੋਰ ਕਈ ਕਦਮ ਉਠਾਏ ਗਏ ਹਨ।ਨਵੇਂ ਨਿਯੁਕਤ ਕੀਤੇ ਗਏ ਡਾਕਟਰਾਂ ਨੂੰ ਵਧਾਈ ਦਿੰਦਿਆਂ ਡਾਇਰੈਕਟਰ ਸਿਹਤ ਸੇਵਾਵਾਂ ਡਾ. ਮਨਜੀਤ ਸਿੰਘ ਨੇ ਉਨਾਂ ਨੂੰ ਮਿਆਰੀ ਸਿਹਤ ਸੇਵਾਵਾਂ ਦੇਣ ਅਤੇ ਮਰੀਜ਼ਾਂ ਦਾ ਵਧੀਆ ਢੰਗ ਨਾਲ ਇਲਾਜ ਕਰਨ ਲਈ ਸਖ਼ਤ ਮਿਹਨਤ ਕਰਨ ਵਾਸਤੇ ਪ੍ਰੇਰਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਿਹਤ ਮੰਤਰੀ ਦੇ ਓ.ਐਸ.ਡੀ. ਡਾ. ਬਲਵਿੰਦਰ ਸਿੰਘ ਅਤੇ ਡਾਇਰੈਕਟਰ ਸਹਿਕਾਰੀ ਬੈਂਕ ਮੁਹਾਲੀ ਸ੍ਰੀ ਹਰਕੇਸ਼ ਚੰਦ ਸ਼ਰਮਾ ਵੀ ਹਾਜ਼ਰ ਸਨ।

Previous Post

ਮੁੱਖ ਮੰਤਰੀ ਵੱਲੋਂ ਦਿਵਾਲੀ ਅਤੇ ਗੁਰਪੁਰਬ ‘ਤੇ ਸੂਬੇ ‘ਚ ਦੋ ਘੰਟਿਆਂ ਲਈ ਹਰੇ ਪਟਾਕੇ ਚਲਾਉਣ ਦੀ ਇਜਾਜ਼ਤ

Next Post

ਹਰਿਆਣਾ ਰਾਜ ਚੋਣ ਕਮਿਸ਼ਨ ਨੇ ਮੇਅਰ, ਨਗਰ ਨਿਗਮ ਮੈਂਬਰਾਂ, ਨਗਰ ਪਰਿਸ਼ਦ ਤੇ ਨਗਰ ਪਾਲਿਕਾ ਮੈਂਬਰਾਂ ਲਈ ਚੋਣ ਖਰਚ ਵਿਚ ਵਾਧਾ ਕੀਤਾ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
Next Post
ਹਰਿਆਣਾ ਰਾਜ ਚੋਣ ਕਮਿਸ਼ਨ ਨੇ ਮੇਅਰ, ਨਗਰ ਨਿਗਮ ਮੈਂਬਰਾਂ, ਨਗਰ ਪਰਿਸ਼ਦ ਤੇ ਨਗਰ ਪਾਲਿਕਾ ਮੈਂਬਰਾਂ ਲਈ ਚੋਣ ਖਰਚ ਵਿਚ ਵਾਧਾ ਕੀਤਾ

ਹਰਿਆਣਾ ਰਾਜ ਚੋਣ ਕਮਿਸ਼ਨ ਨੇ ਮੇਅਰ, ਨਗਰ ਨਿਗਮ ਮੈਂਬਰਾਂ, ਨਗਰ ਪਰਿਸ਼ਦ ਤੇ ਨਗਰ ਪਾਲਿਕਾ ਮੈਂਬਰਾਂ ਲਈ ਚੋਣ ਖਰਚ ਵਿਚ ਵਾਧਾ ਕੀਤਾ

Recommended

ਆਪ ਦੀ ਦਿੱਲੀ ਸਰਕਾਰ ਨੇ ਕੋਰੋਨਾ ਫ਼ਤਿਹ ਕਿੱਟਾਂ ਦੇ ਮੁਕਾਬਲੇ ਬਹੁਤ ਮਹਿੰਗੇ ਮੁੱਲ `ਤੇ ਆਕਸੀਮੀਟਰਾਂ ਦੀ ਖ਼ਰੀਦ ਕੀਤੀ: ਬਲਬੀਰ ਸਿੱਧੂ

ਆਪ ਦੀ ਦਿੱਲੀ ਸਰਕਾਰ ਨੇ ਕੋਰੋਨਾ ਫ਼ਤਿਹ ਕਿੱਟਾਂ ਦੇ ਮੁਕਾਬਲੇ ਬਹੁਤ ਮਹਿੰਗੇ ਮੁੱਲ `ਤੇ ਆਕਸੀਮੀਟਰਾਂ ਦੀ ਖ਼ਰੀਦ ਕੀਤੀ: ਬਲਬੀਰ ਸਿੱਧੂ

June 12, 2021
ਕਿਸਾਨਾਂ ਦਾ ਦਿੱਲੀ ਕੂਚ ਹਰਿਆਣਾ ਵਿੱਚ ਕਿਸਾਨਾਂ ਨੇ ਬੈਰੀਕੇਡ ਤੋੜੇ

ਕਿਸਾਨਾਂ ਦਾ ਦਿੱਲੀ ਕੂਚ ਹਰਿਆਣਾ ਵਿੱਚ ਕਿਸਾਨਾਂ ਨੇ ਬੈਰੀਕੇਡ ਤੋੜੇ

November 26, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In