• About
  • Contact
  • Hindi News
  • English News
Sunday, March 8, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਪੰਜਾਬ ‘ਚ ਸਰੋਤਾਂ ਦੀ ਸੁਚੱਜੀ ਵਰਤੋਂ ਦੀ ਯੋਜਨਾਬੰਦੀ ਅਤੇ ਪ੍ਰਭਾਵਸ਼ਾਲੀ ਫੈਸਲੇ ਲੈਣ ਵਿੱਚ ਮਿਲੇਗੀ ਮਦਦ

Asli Punjabi by Asli Punjabi
November 11, 2020
in Punjab, ਕਾਰੋਬਾਰ
0
ਪੰਜਾਬ ‘ਚ ਸਰੋਤਾਂ ਦੀ ਸੁਚੱਜੀ ਵਰਤੋਂ ਦੀ ਯੋਜਨਾਬੰਦੀ ਅਤੇ ਪ੍ਰਭਾਵਸ਼ਾਲੀ ਫੈਸਲੇ ਲੈਣ ਵਿੱਚ ਮਿਲੇਗੀ ਮਦਦ
588
SHARES
3.3k
VIEWS
Share on FacebookShare on TwitterShare on Whatsapp

You might also like

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

ਚੰਡੀਗੜ – ਵਿੱਤ ਅਤੇ ਯੋਜਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਪੰਜਾਬ ਭਵਨ ਵਿਖੇ ਇਕ ਸਮਾਗਮ ਦੌਰਾਨ ਦੋ ਜੀ.ਆਈ.ਐਸ (ਭੂਗੋਲਿਕ ਸੂਚਨਾ ਸਿਸਟਮ) ਵੈੱਬ ਪੋਰਟਲਾਂ ਦੀ ਸ਼ੁਰੂਆਤ ਕੀਤੀ। ਇਹ ਸਮਾਗਮ ਪੰਜਾਬ ਦੇ ਯੋਜਨਾਬੰਦੀ ਵਿਭਾਗ ਦੇ ਆਰਥਿਕ ਅਤੇ ਅੰਕੜਾ ਸੰਗਠਨ (ਈਐਸਓ), ਵਲੋਂ ਭਾਸਕਾਚਾਰੀਆ ਨੈਸ਼ਨਲ ਇੰਸਟੀਚਿਊਟ ਫਾਰ ਸਪੇਸ ਐਪਲੀਕੇਸ਼ਨਜ਼ ਅਤੇ ਜੀਓ-ਇਨਫਰਮੇਟਿਕਸ (ਬੀ.ਆਈ.ਐਸ.ਏ.ਜੀ), ਇਲੈਕਟ੍ਰਾਨਿਕਸ ਅਤੇ ਇਨਫਰਮੇਸ਼ਨ ਟੈਕਨੋਲੋਜੀ (ਐਮਈਆਈਟੀਵਾਈ) ਮੰਤਰਾਲਾ, ਭਾਰਤ ਸਰਕਾਰ ਅਤੇ ਪੰਜਾਬ ਰਿਮੋਟ ਸੈਂਸਿੰਗ ਸੈਂਟਰ, ਲੁਧਿਆਣਾ ਦੇ ਸਹਿਯੋਗ ਨਾਲ ਕਰਵਾਇਆ ਗਿਆ। ਵਿੱਤ ਮੰਤਰੀ ਨੇ ਕਿਹਾ ਕਿ ‘ਪੰਜਾਬ ਜੀ.ਆਈ.ਐਸ’ ਅਤੇ ‘ਵਿਲੇਜ ਜੀ.ਆਈ.ਐਸ’ ਨਾਮੀਂ ਵੈੱਬ ਪੋਰਟਲ ਸੂਬੇ ਦੇ ਵੱਖ-ਵੱਖ ਵਿਭਾਗਾਂ ਨੂੰ ਸੁਚਾਰੂ ਪ੍ਰਸਾਸ਼ਨ ਅਤੇ ਲੋਕ ਪੱਖੀ ਸੇਵਾਵਾਂ ਦੇਣ ਵਿਚ ਲਾਭਕਾਰੀ ਸਿੱਧ ਹੋਣਗੇ। ਉਨਾਂ ਕਿਹਾ ਕਿ ਇਨਾਂ ਦੀ ਵਰਤੋਂ ਨਾਲ ਸੂਬੇ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀ ਖੁਸ਼ਹਾਲੀ ਵਿਚ ਵੀ ਵਾਧਾ ਹੋਵੇਗਾ ਕਿਉਂ ਕਿ ਵੱਖ-ਵੱਖ ਸਕੀਮਾਂ ਬਣਾਉਣ ਅਤੇ ਲੋਕਾਂ ਨੂੰ ਚੰਗਾ ਪ੍ਰਸਾਸ਼ਨ ਦੇਣ ਵਿਚ ਇਨਾਂ ਵੈੱਬ ਪੋਰਟਲਾਂ ਤੋਂ ਲਿਆ ਡਾਟਾ ਸਕਾਰਾਤਮਕ ਭੂਮਿਕਾ ਅਦਾ ਕਰੇਗਾ। ਉਨਾਂ ਦੱਸਿਆ ਕਿ ਪੋਰਟਲ ://…/ਈਐਸਓ ਵਲੋਂ ਤਿਆਰ ਕੀਤਾ ਗਿਆ ਹੈ ਅਤੇ ਇਸ ‘ਤੇ ਪਾਈ ਗਈ ਜਾਣਕਾਰੀ ਜ਼ਮੀਨੀ ਪੱਧਰ ‘ਤੇ ਪਿੰਡਾਂ ਦੀ ਵਿਆਪਕ ਯੋਜਨਾਬੰਦੀ ਅਤੇ ਵਿਕਾਸ ਲਈ ਸਹਾਈ ਹੋਵੇਗੀ। ਇਸੇ ਤਰਾਂ ਪੋਰਟਲ ://…// ਵਿੱਚ ਰਾਜ ਸਰਕਾਰ ਦੇ ਪ੍ਰਮੁੱਖ ਵਿਭਾਗਾਂ ਜਿਵੇਂ ਕਿ ਪਸ਼ੂ ਪਾਲਣ ਵਿਭਾਗ, ਨਹਿਰੀ, ਜਨਗਣਨਾ, ਸਿੱਖਿਆ, ਸਿਹਤ, ਸੇਵਾ ਕੇਂਦਰ, ਐਮ.ਪੀ.ਐਲ.ਏ.ਡੀ, ਸੈਰ ਸਪਾਟਾ ਅਤੇ ਜਲ ਸਰੋਤ ਵਿਭਾਗਾਂ ਦੀ ਜਾਣਕਾਰੀ ਸ਼ਾਮਲ ਹੈ। ਵਿੱਤ ਮੰਤਰੀ ਨੇ ਕਿਹਾ ਕਿ ਜੀ.ਆਈ.ਐਸ ਤਕਨਾਲੋਜੀ ਨਾਲ ਜ਼ਮੀਨੀ ਪੱਧਰ ‘ਤੇ ਫੈਸਲੇ ਲੈਣ ਵਿਚ ਮਦਦ ਮਿਲੇਗੀ। ਪੰਜਾਬ ਸਰਕਾਰ ਵਿੱਚ ਯੋਜਨਾਬੰਦੀ ਅਤੇ ਹੋਰ ਫੈਸਲੇ ਲੈਣ ਲਈ ਜੀ.ਆਈ.ਐਸ ਤਕਨਾਲੋਜੀ ਨੂੰ ਅਪਨਾਉਣ ਦੀ ਜ਼ਰੂਰਤ ‘ਤੇ ਜ਼ੋਰ ਦਿੰਦਿਆਂ ਉਨਾਂ ਕਿਹਾ ਕਿ ਪੰਜਾਬ ਦੇ ਸਾਰੇ ਵੱਡੇ ਵਿਭਾਗਾਂ ਦੀ ਜਾਣਕਾਰੀ ਜੀ.ਆਈ.ਐਸ ਦੇ ਪਹਿਲੇ ਪੜਾਅ ਵਿੱਚ ਸ਼ਾਮਲ ਕਰ ਲਈ ਗਈ ਹੈ। ਉਨਾਂ ਉਮੀਦ ਪ੍ਰਗਟਾਉਂਦਿਆਂ ਕਿਹਾ ਕਿ ਇਹ ਦੋਵੇਂ ਪੋਰਟਲ ‘ਪੰਜਾਬ ਜੀ.ਆਈ.ਐਸ’ ਅਤੇ ‘ਵਿਲੇਜ ਜੀ.ਆਈ.ਐਸ’ ਸੂਬੇ ਵਿੱਚ ਯੋਜਨਾਬੰਦੀ ਦੇ ਉਦੇਸ਼ਾਂ ਲਈ ਕਾਫ਼ੀ ਲਾਭਦਾਇਕ ਸਾਬਤ ਹੋਣਗੇ।ਸਮਾਗਮ ਦੌਰਾਨ ਵਧੀਕ ਮੁੱਖ ਸਕੱਤਰ ਪ੍ਰਸ਼ਾਸਕੀ ਸੁਧਾਰਾਂ ਅਨਿਰੁਧ ਤਿਵਾੜੀ ਨੇ ਜੀ.ਆਈ.ਐਸ ਅਤੇ ਆਈ.ਟੀ ਟੈਕਨਾਲੋਜੀ ਨੂੰ ਏਕੀਕਿ੍ਰਤ ਕਰਨ ‘ਤੇ ਜ਼ੋਰ ਦਿੱਤਾ ਤਾਂ ਜੋ ਲੋਕਾਂ ਦੇ ਫਾਇਦੇ ਲਈ ਮਜ਼ਬੂਤ ਨੀਤੀਆਂ ਬਣਾਉਣ ਵਿਚ ਸਰਕਾਰ ਦੀ ਮਦਦ ਹੋ ਸਕੇ। ਉਨਾਂ ਖੇਤੀਬਾੜੀ, ਜਲ ਸਰੋਤ, ਪੇਂਡੂ ਅਤੇ ਸ਼ਹਿਰੀ ਵਿਕਾਸ ਯੋਜਨਾਬੰਦੀ ਵਿੱਚ ਜੀ.ਆਈ.ਐਸ ਤਕਨਾਲੋਜੀ ਦੀ ਵਧੇਰੇ ਕੁਸ਼ਲਤਾ ਨਾਲ ਵਰਤੋਂ ਕਰਨ ‘ਤੇ ਜ਼ੋਰ ਦਿੱਤਾ।ਆਪਣੇ ਸੰਬੋਧਨ ਵਿੱਚ ਪੰਜਾਬ ਸਰਕਾਰ ਦੇ ਆਰਥਿਕ ਸਲਾਹਕਾਰ ਐਮ.ਐਲ ਸ਼ਰਮਾ ਨੇ ਕਿਹਾ ਕਿ ਭੂਗੋਲਿਕ ਜਾਣਕਾਰੀ ਪ੍ਰਣਾਲੀ (ਜੀ.ਆਈ.ਐਸ) ਨੀਤੀਗਤ ਢਾਂਚੇ ਅਤੇ ਰੋਜ਼ਮਰਾ ਦੀ ਯੋਜਨਾਬੰਦੀ ਲਈ ਪ੍ਰਭਾਵਸ਼ਾਲੀ ਫੈਸਲੇ ਲੈਣ ਵਿੱਚ ਅਹਿਮ ਭੂਮਿਕਾ ਨਿਭਾਏਗਾ। ਉਨਾਂ ਕਿਹਾ ਕਿ ਜੀ.ਆਈ.ਐਸ ਤਕਨਾਲੋਜੀ ਕੁਦਰਤੀ, ਸਮਾਜਕ, ਸਭਿਆਚਾਰਕ ਭਿੰਨਤਾਵਾਂ ਨੂੰ ਸਮਝਣ ਅਤੇ ਭਵਿੱਖ ਦੀਆਂ ਚੁਣੌਤੀਆਂ ਲਈ ਰੂਪ ਰੇਖਾ ਤਿਆਰ ਕਰਨ ਲਈ ਇਕ ਸ਼ਾਨਦਾਰ ਉੱਦਮ ਹੈ।ਭਾਰਤ ਸਰਕਾਰ ਦੇ ਇਲੈਕਟ੍ਰਾਨਿਕਸ ਅਤੇ ਆਈ.ਟੀ. ਮੰਤਰਾਲੇ ਦੇ ਕੌਮੀ ਈ-ਗਵਰਨੈੱਸ ਡਵੀਜ਼ਨ ਦੇ ਪ੍ਰੈਜ਼ੀਡੈੱਟ ਅਤੇ ਸੀ.ਈ.ਓ ਅਭਿਸ਼ੇਕ ਸਿੰਘ ਅਤੇ ਬਿਸਾਗ-ਐਨ, ਇਲੈਕਟ੍ਰਾਨਿਕਸ ਅਤੇ ਆਈ.ਟੀ. ਮੰਤਰਾਲੇ ਦੇ ਡਾਇਰੈਕਟਰ ਜਨਰਲ ਡਾ. ਟੀ.ਪੀ ਸਿੰਘ ਨੇ ਜੀ.ਆਈ.ਐਸ ਡਾਟਾਬੇਸ ਤਿਆਰ ਕਰਨ ਲਈ ਪੰਜਾਬ ਸਰਕਾਰ ਦੇ ਯਤਨਾਂ ਦੀ ਸ਼ਲਾਘਾ ਕੀਤੀ।ਇਸ ਮੌਕੇ ਆਰਥਿਕ ਅਤੇ ਅੰਕੜਾ ਸੰਗਠਨ ਦੇ ਸੰਯੁਕਤ ਡਾਇਰੈਕਟਰ ਹਰਵਿੰਦਰ ਸਿੰਘ ਅਤੇ ਪ੍ਰੋਜੈਕਟ ਲੀਡਰ ਡਾ. ਆਰ.ਕੇ.ਸੇਤੀਆ ਨੇ ਕਿਹਾ ਕਿ ਇਨਾਂ ਵੈੱਬ ਪੋਰਟਲਾਂ ਦੀ ਸ਼ੁਰੂਆਤ ਇਕ ਇਤਿਹਾਸਕ ਫੈਸਲਾ ਹੈ ਕਿਉਂਕਿ ਇਹ ਪ੍ਰਭਾਵਸ਼ਾਲੀ ਢੰਗ ਨਾਲ ਪੰਜਾਬ ਦੇ ਵਿਆਪਕ ਵਿਕਾਸ ਨੂੰ ਯਕੀਨੀ ਬਣਾਉਣ ਵਿਚ ਅਹਿਮ ਭੂਮਿਕਾ ਅਦਾ ਕਰਨਗੇ।

Previous Post

ਬਲਬੀਰ ਸਿੱਧੂ ਨੇ ਮੌਕੇ ‘ਤੇ ਗੁਣਵੱਤਾ ਜਾਂਚ ਕਰਨ ਵਾਲੀਆਂ 3 ਹੋਰ ਫੂਡ ਸੇਫਟੀ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

Next Post

ਨੋਟਬੰਦੀ ਦੇ ਜਸ਼ਨ ਮਨਾਉਣਾ ਪੀੜਤਾਂ ਦੀ ਕਬਰ ਤੇ ਕੇਕ ਕੱਟਣ ਵਾਂਗ : ਸ਼ਿਵ ਸੈਨਾ

Asli Punjabi

Asli Punjabi

Related Posts

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ
Punjab

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

by Asli Punjabi
March 3, 2026
ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ
Punjab

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

by Asli Punjabi
March 3, 2026
ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ
Punjab

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

by Asli Punjabi
November 26, 2025
Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ
Punjab

Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ

by Asli Punjabi
November 26, 2025
ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ
Punjab

ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ

by Asli Punjabi
November 26, 2025
Next Post
ਨੋਟਬੰਦੀ ਦੇ ਜਸ਼ਨ ਮਨਾਉਣਾ ਪੀੜਤਾਂ ਦੀ ਕਬਰ ਤੇ ਕੇਕ ਕੱਟਣ ਵਾਂਗ : ਸ਼ਿਵ ਸੈਨਾ

ਨੋਟਬੰਦੀ ਦੇ ਜਸ਼ਨ ਮਨਾਉਣਾ ਪੀੜਤਾਂ ਦੀ ਕਬਰ ਤੇ ਕੇਕ ਕੱਟਣ ਵਾਂਗ : ਸ਼ਿਵ ਸੈਨਾ

Recommended

100 ਗ੍ਰਾਮ ਸਮੈਕ ਦੇ ਨਾਲ ਦਿੱਲੀ ਨਿਵਾਸੀ ਗਿਰਫਤਾਰ

100 ਗ੍ਰਾਮ ਸਮੈਕ ਦੇ ਨਾਲ ਦਿੱਲੀ ਨਿਵਾਸੀ ਗਿਰਫਤਾਰ

June 15, 2021
ਨਵਜੋਤ ਸਿਧੂ ਨੇ ਕੈਂਸਰ ਨਾਲ ਜੂਝ ਰਹੀ ਪਤਨੀ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ

ਨਵਜੋਤ ਸਿਧੂ ਨੇ ਕੈਂਸਰ ਨਾਲ ਜੂਝ ਰਹੀ ਪਤਨੀ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ

August 10, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In