• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਫ਼ੈਂਸੀ ਨੰਬਰ ਲੈਣ ਵਾਲਿਆਂ ਲਈ ਪੰਜਾਬ ਦੇ ਟਰਾਂਸਪੋਰਟ ਵਿਭਾਗ ਵਲੋਂ ਈ-ਨਿਲਾਮੀ ਸਹੂਲਤ ਦੀ ਸ਼ੁਰੂਆਤ: ਰਜ਼ੀਆ ਸੁਲਤਾਨਾ

ਸਾਰਾ ਸਾਲ ਚੱਲੇਗੀ ਈ-ਨਿਲਾਮੀ, ਜ਼ਿਆਦਾ ਪਾਰਦਰਸ਼ੀ ਅਤੇ ਲੋਕ ਪੱਖੀ ਫੈਸਲਾ

Asli Punjabi by Asli Punjabi
November 13, 2020
in Punjab, ਕਾਰੋਬਾਰ
0
ਫ਼ੈਂਸੀ ਨੰਬਰ ਲੈਣ ਵਾਲਿਆਂ ਲਈ ਪੰਜਾਬ ਦੇ ਟਰਾਂਸਪੋਰਟ ਵਿਭਾਗ ਵਲੋਂ ਈ-ਨਿਲਾਮੀ ਸਹੂਲਤ ਦੀ ਸ਼ੁਰੂਆਤ: ਰਜ਼ੀਆ ਸੁਲਤਾਨਾ
588
SHARES
3.3k
VIEWS
Share on FacebookShare on TwitterShare on Whatsapp

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਚੰਡੀਗੜ੍ਹ – ਲੋਕ-ਪੱਖੀ ਪਹਿਲਕਦਮੀ ਤਹਿਤ, ਪੰਜਾਬ ਸਰਕਾਰ ਦੇ ਟਰਾਂਸਪੋਰਟ ਵਿਭਾਗ ਵਲੋਂ ਰਿਜ਼ਰਵਡ ਨੰਬਰਾਂ (ਫ਼ੈਂਸੀ ਨੰਬਰ) ਲਈ ਇਕ ਉਪਭੋਗਤਾ ਪੱਖੀ ਈ-ਆਕਸ਼ਨ ਨੀਤੀ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਨਾਲ ਆਮ ਲੋਕਾਂ ਨੂੰ ਰਜਿਸਟਰਿੰਗ ਅਥਾਰਟੀ ਦੇ ਦਫ਼ਤਰ ਜਾਣ ਤੋਂ ਛੋਟ ਮਿਲੇਗੀ ਅਤੇ ਉਹ ਆਪਣੇ ਘਰ ਤੋਂ ਇਸ ਪ੍ਰਕਿਰਿਆ ਵਿਚ ਸ਼ਾਮਲ ਹੋ ਸਕਣਗੇ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਲੋਕਾਂ ਦੀ ਸਹੂਲਤ ਲਈ ਇਹ ਇਕ ਮਹੱਤਵਪੂਰਨ ਪਹਿਲਕਦਮੀ ਹੈ। ਉਹਨਾਂ ਕਿਹਾ ਕਿ ਰਾਖਵੇਂ ਨੰਬਰਾਂ (ਫ਼ੈਂਸੀ ਨੰਬਰਾਂ) ਦੀ ਈ-ਆਕਸ਼ਨ ਵੈਬ ਐਪਲੀਕੇਸ਼ਨ ‘ਵਾਹਨ 4.0’ ਰਾਹੀਂ ਕੀਤੀ ਜਾਵੇਗੀ ਜੋ ਭਾਰਤ ਸਰਕਾਰ ਵਲੋਂ ਡਿਜਾਇਨ ਅਤੇ ਤਿਆਰ ਕੀਤੀ ਗਈ ਹੈ। ਉਹਨਾਂ ਕਿਹਾ ਕਿ ਵਿਭਾਗ ਵਲੋਂ ਸਾਰੇ ਰਾਖਵੇਂ ਨੰਬਰਾਂ ਨੂੰ ਜਨਤਕ ਤੌਰ ‘ਤੇ 24 ਘੰਟੇ ਅਤੇ ਸੱਤੋ ਦਿਨ ਉਪਲਬਧ ਕਰਵਾਉਣ ਹਿੱਤ ਇਹ ਨਵੀਂ ਉਪਭੋਗਤਾ ਅਨੁਕੂਲ ਈ-ਨਿਲਾਮੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ। ਉਹਨਾਂ ਕਿਹਾ ਕਿ ਈ- ਨਿਲਾਮੀ ਵਿਚ ਹਿੱਸਾ ਲੈਣ ਲਈ ਰਜਿਸਟ੍ਰੇਸ਼ਨ ਹਰ ਐਤਵਾਰ ਨੂੰ ਤਿੰਨ ਦਿਨਾਂ (ਐਤਵਾਰ ਤੋਂ ਮੰਗਲਵਾਰ) ਲਈ ਖੁੱਲ੍ਹੀ ਰਹੇਗੀ।ਈ-ਨਿਲਾਮੀ ਦੀ ਸ਼ੁਰੂਆਤ ਕਰਨ ਤੋਂ ਬਾਅਦ, ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਨੰਬਰਾਂ ਦੀ ਬੋਲੀ ਅਗਲੇ ਦੋ ਦਿਨਾਂ (ਬੁੱਧਵਾਰ ਅਤੇ ਵੀਰਵਾਰ ) ਨੂੰ ਲਗਾਈ ਜਾ ਸਕੇਗੀ। ਉਹਨਾਂ ਅੱਗੇ ਕਿਹਾ ਕਿ ਸਫ਼ਲ ਬੋਲੀਕਾਰ ਅਗਲੇ ਦੋ ਦਿਨਾਂ ਭਾਵ ਸ਼ਨੀਵਾਰ ਅੱਧੀ ਰਾਤ ਤੱਕ ਆਨਲਾਈਨ ਈ-ਨਿਲਾਮੀ ਪਲੇਟਫਾਰਮ ‘ਤੇ ਅਦਾਇਗੀ ਕਰਨਗੇ। ਉਹਨਾਂ ਕਿਹਾ ਕਿ ਇਹ ਸਹੂਲਤ ਗਜ਼ਟਿਡ ਛੁੱਟੀ ਵਾਲੇ ਦਿਨ ਵੀ ਉਪਲਬਧ ਹੋਵੇਗੀ। ਟਰਾਂਸਪੋਰਟ ਮੰਤਰੀ ਨੇ ਅੱਗੇ ਕਿਹਾ ਕਿ ਈ-ਨਿਲਾਮੀ ਵਿੱਚ ਹਿੱਸਾ ਲੈਣ ਲਈ ਹਰੇਕ ਰਾਖਵੇਂ ਨੰਬਰ ਲਈ 1000 ਰੁਪਏ ਦੀ ਨਾ-ਮੋੜਣਯੋਗ ਰਜਿਸਟ੍ਰੇਸ਼ਨ ਫੀਸ ਹੋਵੇਗੀ ਅਤੇ ਬੋਲੀ ਪ੍ਰਕਿਰਿਆ ਦੀ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ, ਸਫਲ ਅਤੇ ਅਸਫਲ ਬੋਲੀਕਾਰਾਂ ਦੇ ਨਤੀਜੇ ‘ਵਾਹਨ 4.0’ ਦੀ ਵੈਬਸਾਈਟ ‘ਤੇ ਅਪਲੋਡ ਕੀਤੇ ਜਾਣਗੇ ਅਤੇ ਸਫ਼ਲ ਬੋਲੀਕਾਰਾਂ ਨੂੰ ਐਸ.ਐਮ.ਐਸ. ਅਤੇ ਈਮੇਲ ਰਾਹੀਂ ਸੂਚਿਤ ਵੀ ਕੀਤਾ ਜਾਵੇਗਾ।ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਸਫ਼ਲ ਬੋਲੀਕਾਰ ਨੂੰ ਬੋਲੀ ਖ਼ਤਮ ਹੋਣ ਦੀ ਤਰੀਕ ਤੋਂ ਤਿੰਨ ਦਿਨਾਂ ਦੇ ਅੰਦਰ ਬੋਲੀ ਦੀ ਰਕਮ ਜਮ੍ਹਾ ਕਰਵਾਉਣੀ ਪਵੇਗੀ, ਨਹੀਂ ਤਾਂ ਉਹਨਾਂ ਦਾ ਨੰਬਰ ਰੱਦ ਕਰ ਦਿੱਤਾ ਜਾਵੇਗਾ ਅਤੇ ਉਹ ਨੰਬਰ ਅਗਲੀ ਈ-ਨਿਲਾਮੀ ਲਈ ਉਪਲਬਧ ਕਰਵਾ ਦਿੱਤਾ ਜਾਵੇਗਾ। ਉਹਨਾਂ ਦੱਸਿਆ ਕਿ ਇਸ ਤੋਂ ਪਹਿਲਾਂ ਬੋਲੀਕਾਰ ਨੂੰ ਨਿਯਤ ਕੀਮਤ ਦਾ 50 ਫ਼ੀਸਦ ਜਮ੍ਹਾ ਕਰਾਉਣਾ ਪੈਂਦਾ ਸੀ ਅਤੇ ਦਿੱਕਤ ਇਹ ਸੀ ਕਿ ਅਸਫ਼ਲ ਬੋਲੀਕਾਰ ਨੂੰ ਰੀਫੰਡ ਲੈਣ ਵਿਚ ਕਾਫ਼ੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈਂਦਾ ਸੀ। ਉਹਨਾਂ ਦੱਸਿਆ ਕਿ ਸਫ਼ਲ ਬੋਲੀਕਾਰ ਵਲੋਂ ਲਿਆ ਗਿਆ ਫ਼ੈਂਸੀ ਨੰਬਰ ਅਲਾਟਮੈਂਟ ਲੈਟਰ ਮਿਲਣ ਤੋਂ 15 ਦਿਨਾਂ ਦੇ ਅੰਦਰ ਆਪਣੇ ਵਾਹਨ ‘ਤੇ ਲਗਾਉਣਾ ਪਵੇਗਾ, ਨਹੀਂ ਤਾਂ ਇਹ ਰੱਦ ਹੋ ਜਾਵੇਗਾ ਅਤੇ ਅਗਲੀ ਈ-ਨਿਲਾਮੀ ਲਈ ਉਪਲਬਧ ਕਰਵਾ ਦਿੱਤਾ ਜਾਵੇਗਾ।ਟਰਾਂਸਪੋਰਟ ਮੰਤਰੀ ਨੇ ਅੱਗੇ ਦੱਸਿਆ ਕਿ ਇਸ ਨਵੀਂ ਨੀਤੀ ਤਹਿਤ ਪਹਿਲਾਂ ਨਿਲਾਮ ਨਾ ਹੋਏ ਨੰਬਰ ਵੀ ਈ-ਨੀਲਾਮੀ ਲਈ ਉਪਲੱਬਧ ਰਹਿਣਗੇ ਅਤੇ ਹੋਰ ਜ਼ਿਆਦਾ ਲੋਕ ਰਾਖਵਾਂ ਨੰਬਰ ਪ੍ਰਾਪਤ ਕਰਨ ਲਈ ਬੋਲੀ ਵਿਚ ਹਿੱਸਾ ਲੈਣ ਸਕਣਗੇ। ਉਹਨਾਂ ਅੱਗੇ ਕਿਹਾ ਕਿ ਹੁਣ ਈ-ਨਿਲਾਮੀ ਵਿਚ ਐਕਟਿਵ ਸੀਰੀਜ਼ ਦੇ ਰਿਜ਼ਰਵਡ ਨੰਬਰ ਪੂਰਾ ਸਾਲ ਬੋਲੀ ਲਈ ਉਪਲਬਧ ਰਹਿਣਗੇ। ਇਸ ਪ੍ਰਕਿਰਿਆ ਸਬੰਧੀ ਵਿਸਥਾਰਤ ਨੋਟੀਫਿਕੇਸ਼ਨ www.punjabtransport.org ‘ਤੇ ਉਪਲਬਧ ਹੈ। ਉਹਨਾਂ ਨਵੀਂ ਨੀਤੀ ਦੇ ਲਾਭਾਂ ਬਾਰੇ ਦੱਸਦਿਆਂ ਕਿਹਾ ਕਿ ਇਹ ਪਾਰਦਰਸ਼ੀ ਨੀਤੀ ਲੋਕਾਂ ਨੂੰ ਵਧੇਰੇ ਵਿਕਲਪ ਦੇਵੇਗੀ ਅਤੇ ਇਹ ਨੀਤੀ ਕਿਫਾਇਤੀ ਵੀ ਹੈ ਕਿਉਂਕਿ ਹੁਣ ਬੋਲੀ ਵਿੱਚ ਹਿੱਸਾ ਲੈਣ ਲਈ ਸਿਰਫ਼ 1000 ਰੁਪਏ ਦੇਣ ਦੀ ਲੋੜ ਹੈ ਜਦੋਂ ਕਿ ਪਹਿਲਾਂ ਰਾਖਵੀਂ ਰਾਸ਼ੀ ਦਾ 50 ਫ਼ੀਸਦ ਜਮ੍ਹਾ ਕਰਵਾਉਣਾ ਪੈਂਦਾ ਸੀ।

Previous Post

ਗਊ ਦੇ ਗੋਬਰ ਤੋਂ ਬਣੇ ਦੀਵਿਆਂ ਤੇ ਹੋਰ ਸਮੱਗਰੀ ਦੀ ਮੰਗ ਵਧੀ-ਸਚਿਨ ਸ਼ਰਮਾ

Next Post

ਸਿਹਤ ਮੰਤਰੀ ਬਲਬੀਰ ਸਿੱਧੂ ਨੇ 24 ਬੀਐਲਐਸ ਐਂਬੂਲੈਂਸਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਸਿਹਤ ਮੰਤਰੀ ਬਲਬੀਰ ਸਿੱਧੂ ਨੇ 24 ਬੀਐਲਐਸ ਐਂਬੂਲੈਂਸਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਸਿਹਤ ਮੰਤਰੀ ਬਲਬੀਰ ਸਿੱਧੂ ਨੇ 24 ਬੀਐਲਐਸ ਐਂਬੂਲੈਂਸਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

Recommended

2022 ਵਿੱਚ ਸੱਤਾ ਦਾ ਘੋੜਾ ਸਾਡਾ ਹੋਵੇਗਾ ਜਾਂ ਘੋੜੇ ਦੀ ਲਗਾਮ ਸਾਡੇ ਹੱਥਾਂ ਵਿੱਚ ਹੋਵੇਗੀ – ਜਸਵੀਰ ਸਿੰਘ ਗੜ੍ਹੀ

2022 ਵਿੱਚ ਸੱਤਾ ਦਾ ਘੋੜਾ ਸਾਡਾ ਹੋਵੇਗਾ ਜਾਂ ਘੋੜੇ ਦੀ ਲਗਾਮ ਸਾਡੇ ਹੱਥਾਂ ਵਿੱਚ ਹੋਵੇਗੀ – ਜਸਵੀਰ ਸਿੰਘ ਗੜ੍ਹੀ

March 20, 2021
ਭਾਈ ਲੌਂਗੋਵਾਲ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਲਏ ਕਈ ਅਹਿਮ ਫੈਸਲੇ

ਭਾਈ ਲੌਂਗੋਵਾਲ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਲਏ ਕਈ ਅਹਿਮ ਫੈਸਲੇ

May 18, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In