• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਸੜਕਾਂ ਤੇ ਇਮਾਰਤਾਂ ਦਾ ਨਾਮ ਹੁਣ ਕਲਾ, ਸਭਿਆਚਾਰ, ਇਤਿਹਾਸ ਦੀਆਂ ਉੱਘੀਆਂ ਸ਼ਖਸੀਅਤਾਂ ਦੇ ਨਾਂ ‘ਤੇ ਰੱਖਿਆ ਜਾਵੇਗਾ: ਲੋਕ ਨਿਰਮਾਣ ਮੰਤਰੀ ਵਿਜੈ ਇੰਦਰ ਸਿੰਗਲਾ

ਖਰੜ-ਬੱਸੀ ਪਠਾਣਾਂ ਸੜਕ ਦਾ ਨਾਮ ਉੱਘੇ ਪੰਜਾਬੀ ਇਤਿਹਾਸਕਾਰ ਗਿਆਨੀ ਦਿੱਤ ਸਿੰਘ ਦੇ ਨਾਮ 'ਤੇ ਰੱਖਿਆ: ਸਿੰਗਲਾ

Asli Punjabi by Asli Punjabi
November 15, 2020
in Punjab
0
ਸੜਕਾਂ ਤੇ ਇਮਾਰਤਾਂ ਦਾ ਨਾਮ ਹੁਣ ਕਲਾ, ਸਭਿਆਚਾਰ, ਇਤਿਹਾਸ ਦੀਆਂ ਉੱਘੀਆਂ ਸ਼ਖਸੀਅਤਾਂ ਦੇ ਨਾਂ ‘ਤੇ ਰੱਖਿਆ ਜਾਵੇਗਾ: ਲੋਕ ਨਿਰਮਾਣ ਮੰਤਰੀ ਵਿਜੈ ਇੰਦਰ ਸਿੰਗਲਾ
586
SHARES
3.3k
VIEWS
Share on FacebookShare on TwitterShare on Whatsapp

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਚੰਡੀਗੜ੍ਹ – ਕਲਾ ਅਤੇ ਸਭਿਆਚਾਰਕ ਖੇਤਰ ਦੀਆਂ ਉੱਘੀਆਂ ਸ਼ਖ਼ਸੀਅਤਾਂ ਦੇ ਯੋਗਦਾਨ ਨੂੰ ਬਣਦਾ ਮਾਣ ਸਨਮਾਨ ਦੇਣ ਲਈ ਵੱਡਾ ਫ਼ੈਸਲਾ ਲੈਂਦਿਆਂ ਪੰਜਾਬ ਦੇ ਲੋਕ ਨਿਰਮਾਣ ਵਿਭਾਗ ਵਲੋਂ ਸੜਕਾਂ ਅਤੇ ਇਮਾਰਤਾਂ ਦਾ ਨਾਂ ਰੱਖਣ ਦੀ ਆਪਣੀ ਨੀਤੀ ਵਿੱਚ ਸੋਧ ਕੀਤੀ ਗਈ ਹੈ। ਇਸ ਦੀ ਪੁਸ਼ਟੀ ਕਰਦਿਆਂ ਲੋਕ ਨਿਰਮਾਣ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਦੱਸਿਆ ਕਿ ਸੋਧ ਤੋਂ ਪਹਿਲਾਂ ਸੜਕਾਂ ਜਾਂ ਇਮਾਰਤਾਂ ਦਾ ਨਾਮ ਸਿਰਫ਼ ਧਾਰਮਿਕ ਸ਼ਖ਼ਸੀਅਤਾਂ, ਬਹਾਦਰੀ ਪੁਰਸਕਾਰ ਪ੍ਰਾਪਤ ਕਰਨ ਵਾਲੀਆਂ ਸਿਵਲ ਜਾਂ ਸੈਨਿਕ ਸ਼ਖ਼ਸੀਅਤਾਂ, ਜੰਗ ਦੇ ਸ਼ਹੀਦਾਂ, ਸੁਤੰਤਰਤਾ ਸੈਨਾਨੀਆਂ ਜਾਂ ਓਲੰਪਿਕ ਜਾਂ ਵਿਸ਼ਵ ਪੱਧਰ ਦੀ ਚੈਂਪੀਅਨਸ਼ਿਪ ਦੇ ਜੇਤੂਆਂ ਦੇ ਨਾਮ ‘ਤੇ ਰੱਖਿਆ ਜਾਂਦਾ ਸੀ।ਕੈਬਨਿਟ ਮੰਤਰੀ ਨੇ ਕਿਹਾ, “ਸਾਡੀ ਸਰਕਾਰ ਨੇ ਇਸ ਨੀਤੀ ਵਿੱਚ ਪ੍ਰਸਿੱਧ ਪੰਜਾਬੀ ਇਤਿਹਾਸਕਾਰਾਂ ਅਤੇ ਸਾਡੇ ਪੰਜਾਬੀ ਸਭਿਆਚਾਰ ਦੀਆਂ ਨਾਮਵਰ ਸ਼ਖ਼ਸੀਅਤਾਂ ਨੂੰ ਸ਼ਾਮਲ ਕਰਨ ਦਾ ਫ਼ੈਸਲਾ ਕੀਤਾ ਹੈ ਅਤੇ ਇਸ ਸੋਧ ਅਨੁਸਾਰ ਸਭ ਤੋਂ ਪਹਿਲਾਂ ਸੜਕ ਦਾ ਨਾਮ ਪ੍ਰਸਿੱਧ ਪੰਜਾਬੀ ਇਤਿਹਾਸਕਾਰ ਗਿਆਨੀ ਦਿੱਤ ਸਿੰਘ ਜੀ ਦੇ ਨਾਮ ‘ਤੇ ਰੱਖਿਆ ਗਿਆ ਹੈ।”ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਵਾਨਗੀ ਤੋਂ ਬਾਅਦ ਉੱਘੇ ਪੰਜਾਬੀ ਇਤਿਹਾਸਕਾਰ ਗਿਆਨੀ ਦਿੱਤ ਸਿੰਘ ਦੇ ਸਮਾਜ ਪ੍ਰਤੀ ਯੋਗਦਾਨ ਨੂੰ ਬਣਦਾ ਮਾਣ ਸਤਿਕਾਰ ਦੇਣ ਲਈ ਖਰੜ-ਬੱਸੀ ਪਠਾਣਾਂ ਸੜਕ (ਓ.ਡੀ.ਆਰ.-12) ਦਾ ਨਾਮ ਗਿਆਨੀ ਜੀ ਦੇ ਨਾਮ ‘ਤੇ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ 12.45 ਕਿਲੋਮੀਟਰ ਲੰਮੀ ਇਸ ਸੜਕ ਦੀ ਮੁਰੰਮਤ ਦਾ ਕੰਮ ਵੀ ਚੱਲ ਰਿਹਾ ਹੈ, ਜਿਸ ਦੀ ਅਨੁਮਾਨਤ ਲਾਗਤ 4.68 ਕਰੋੜ ਰੁਪਏ ਹੈ ਅਤੇ ਇਹ ਕੰਮ 31 ਮਾਰਚ, 2021 ਤੱਕ ਮੁਕੰਮਲ ਕਰ ਦਿੱਤਾ ਜਾਵੇਗਾ।ਸ੍ਰੀ ਸਿੰਗਲਾ ਨੇ ਕਿਹਾ ਕਿ ਗਿਆਨੀ ਦਿੱਤ ਸਿੰਘ ਪ੍ਰਸਿੱਧ ਇਤਿਹਾਸਕਾਰ ਹੋਣ ਦੇ ਨਾਲ-ਨਾਲ ਵਿਦਵਾਨ, ਕਵੀ ਅਤੇ ਸੰਪਾਦਕ ਵਜੋਂ ਵੀ ਜਾਣੇ ਜਾਂਦੇ ਹਨ। ਉਹ ਸਿੰਘ ਸਭਾ ਲਹਿਰ ਦੇ ਉਘੇ ਸੁਧਾਰਕ ਸਨ, ਜਿਨ੍ਹਾਂ ਨੇ ਸਿੱਖ ਧਰਮ ਬਾਰੇ 70 ਤੋਂ ਵੱਧ ਕਿਤਾਬਾਂ ਲਿਖੀਆਂ, ਜਿਨ੍ਹਾਂ ਵਿਚੋਂ ਸਭ ਤੋਂ ਮਸ਼ਹੂਰ ਖ਼ਾਲਸਾ ਅਖ਼ਬਾਰ ਹੈ।ਸ੍ਰੀ ਸਿੰਗਲਾ ਨੇ ਅੱਗੇ ਦੱਸਿਆ ਕਿ ਇਹ ਮਾਮਲਾ ਬੱਸੀ ਪਠਾਣਾਂ ਤੋਂ ਵਿਧਾਇਕ ਸ੍ਰੀ ਗੁਰਪ੍ਰੀਤ ਸਿੰਘ ਜੀ.ਪੀ. ਦੀ ਰਸਮੀ ਸਿਫ਼ਾਰਸ਼ ਤੋਂ ਬਾਅਦ ਉਨ੍ਹਾਂ ਦੇ ਧਿਆਨ ਵਿਚ ਆਇਆ। ਇਸ ਤੋਂ ਬਾਅਦ, ਉਨ੍ਹਾਂ ਨੇ ਤੁਰੰਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਮਾਮਲੇ ਨੂੰ ਤਰਜੀਹ ਨਾਲ ਵਿਚਾਰਿਆ ਜਾਵੇ ਜਿਸ ਪਿੱਛੋਂ ਹੁਣ ਇਸ ਸੜਕ ਦਾ ਨਾਮ ਗਿਆਨੀ ਦਿੱਤ ਸਿੰਘ ਦੇ ਨਾਮ ‘ਤੇ ਰੱਖਿਆ ਗਿਆ ਹੈ।

Previous Post

ਦੀਵਾਲੀ ਮੌਕੇ ਕਿਸੇ ਵੀ ਧਿਰ ਨੂੰ ਦਫਤਰ ਨਾ ਸੱਦਿਆ ਜਾਵੇ : ਵਿਜੀਲੈਂਸ ਬਿਊਰੋ ਵੱਲੋਂ ਆਦੇਸ਼

Next Post

ਕੋਵਿਡ-19 ਦੇ ਬਾਵਜੂਦ ਮਿਲਕਫੈਡ ਨੇ ਆਪਣੀ ਸਮਰੱਥਾ ਵਿੱਚ ਵਾਧਾ ਕੀਤਾ: ਸੁਖਜਿੰਦਰ ਸਿੰਘ ਰੰਧਾਵਾ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਕੋਵਿਡ-19 ਦੇ ਬਾਵਜੂਦ ਮਿਲਕਫੈਡ ਨੇ ਆਪਣੀ ਸਮਰੱਥਾ ਵਿੱਚ ਵਾਧਾ ਕੀਤਾ: ਸੁਖਜਿੰਦਰ ਸਿੰਘ ਰੰਧਾਵਾ

ਕੋਵਿਡ-19 ਦੇ ਬਾਵਜੂਦ ਮਿਲਕਫੈਡ ਨੇ ਆਪਣੀ ਸਮਰੱਥਾ ਵਿੱਚ ਵਾਧਾ ਕੀਤਾ: ਸੁਖਜਿੰਦਰ ਸਿੰਘ ਰੰਧਾਵਾ

Recommended

ਗੁਰਦੁਆਰਾ ਚੋਣ ਲਈ ਵੋਟਰਾਂ ਦੀ ਗਿਣਤੀ ਵਿੱਚ ਵੱਡਾ ਘਾਟਾ ਗੰਭੀਰ ਚਿੰਤਾ ਅਤੇ ਚਿੰਤਨ ਦਾ ਵਿਸ਼ਾ”

February 2, 2024
ਕੈਨੇਡਾ : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਸਟਾਫ ਦੇ 6 ਮੈਂਬਰ ਕੋਵਿਡ-19 ਪਾਜ਼ੀਟਿਵ ਪਾਏ ਗਏ

December 23, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In