ਅੰਮ੍ਰਿਤਸਰ – ਵੱਡੀਆਂ ਕੁਰਬਾਨੀਆਂ ਤੋਂ ਬਾਅਦ ਹੋਂਦ ਵਿਚ ਆਈ ਸਿੱਖ ਕੌਮ ਦੀ ਪ੍ਰਤੀਨਿਧ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੌ ਸਾਲਾ ਸਥਾਪਨਾ ਦਿਵਸ ਸਬੰਧੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦੀ ਸਥਾਪਨਾ ਸ਼ਤਾਬਦੀ ਦਾ ਮੁੱਖ ਸਮਾਗਮ 17 ਨਵੰਬਰ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋ ਰਿਹਾ ਹੈ। ਇਸ ਨੂੰ ਸਮਰਪਿਤ ਸਮਾਗਮਾਂ ਦੀ ਆਰੰਭਤਾ ਬੀਤੇ ਦਿਨੀਂ ਇਤਿਹਾਸਕ ਚਿੱਤਰ ਪ੍ਰਦਰਸ਼ਨੀ ਨਾਲ ਕੀਤੀ ਗਈ ਸੀ। ਪੰਥਕ ਰਵਾਇਤ ਅਨੁਸਾਰ ਅੱਜ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਏ, ਜਿਸ ਦੇ ਭੋਗ 17 ਨਵੰਬਰ ਨੂੰ ਪੈਣਗੇ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਸਮੇਤ ਸਿੱਖ ਪੰਥ ਦੀਆਂ ਕਈ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ। ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਸਮੇਂ ਅਰਦਾਸ ਭਾਈ ਸੁਲਤਾਨ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਮਲਕੀਤ ਸਿੰਘ ਨੇ ਸਰਵਣ ਕਰਵਾਇਆ। ਇਸ ਦੌਰਾਨ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸਿੱਖਾਂ ਦੀ ਨੁਮਾਇੰਦਾ ਸੰਸਥਾ ਸ਼੍ਰੋਮਣੀ ਕਮੇਟੀ ਨੇ ਆਪਣੇ ਸੌ ਸਾਲ ਦੇ ਸਫ਼ਰ ਦੌਰਾਨ ਇਤਿਹਾਸਕ ਪ੍ਰਾਪਤੀਆਂ ਕੀਤੀਆਂ ਹਨ। ਇਸ ਦੌਰਾਨ ਕੌਮੀ ਮਸਲਿਆਂ ਦੀ ਪੈਰਵਾਈ ਅਤੇ ਸਿਹਤ, ਸਿੱਖਿਆ ਦੇ ਖੇਤਰ ਵਿਚ ਜ਼ਿਕਰਯੋਗ ਭੂਮਿਕਾ ਨਿਭਾਉਣ ਦੇ ਨਾਲ-ਨਾਲ ਲੋਕ ਭਲਾਈ ਦੇ ਕਾਰਜ ਵੀ ਸਿੱਖ ਸੰਸਥਾ ਨੇ ਕੀਤੇ ਹਨ। ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ ਵੀ ਸ਼੍ਰੋਮਣੀ ਕਮੇਟੀ ਨਿਰੰਤਰ ਯਤਨਸ਼ੀਲ ਰਹੀ ਹੈ ਅਤੇ ਭਵਿੱਖ ਵਿਚ ਵੀ ਆਪਣੀ ਸਥਾਪਨਾ ਦੇ ਮੰਤਵ ਦੀ ਸੇਧ ਵਿਚ ਕਾਰਜਸ਼ੀਲ ਰਹੇਗੀ। ਉਨ੍ਹਾਂ ਕਿਹਾ ਕਿ ਸ਼ਤਾਬਦੀ ਮੌਕੇ ਮੁੱਖ ਸਮਾਗਮ ਇਤਿਹਾਸਕ ਹੋਵੇਗਾ, ਜਿਸ ਵਿਚ ਪੰਥ ਦੀ ਪ੍ਰਮੁੱਖ ਸ਼ਖ਼ਸੀਅਤਾਂ ਸ਼ਿਰਕਤ ਕਰਨਗੀਆਂ।ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਹੋਰਨਾਂ ਤੋਂ ਇਲਾਵਾ ਹੈੱਡ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ, ਸੀਨੀਅਰ ਅਕਾਲੀ ਆਗੂ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ, ਸਾਬਕਾ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਜੂਨੀਅਰ ਮੀਤ ਪ੍ਰਧਾਨ ਸ. ਗੁਰਬਖ਼ਸ਼ ਸਿੰਘ ਖ਼ਾਲਸਾ, ਜਨਰਲ ਸਕੱਤਰ ਸ. ਹਰਜਿੰਦਰ ਸਿੰਘ ਧਾਮੀ, ਅੰਤ੍ਰਿੰਗ ਮੈਂਬਰ ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸਾਬਕਾ ਕਾਰਜਕਾਰੀ ਪ੍ਰਧਾਨ ਸ. ਅਲਵਿੰਦਰਪਾਲ ਸਿੰਘ ਪੱਖੋਕੇ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਮ ਸਿੰਘ, ਭਾਈ ਮਨਜੀਤ ਸਿੰਘ, ਸ. ਭਗਵੰਤ ਸਿੰਘ ਸਿਆਲਕਾ, ਸ. ਸੁਰਜੀਤ ਸਿੰਘ ਭਿੱਟੇਵੱਡ, ਭਾਈ ਅਜਾਇਬ ਸਿੰਘ ਅਭਿਆਸੀ, ਸ. ਖੁਸ਼ਵਿੰਦਰ ਸਿੰਘ ਭਾਟੀਆ, ਸ. ਸਰਵਨ ਸਿੰਘ ਕੁਲਾਰ, ਸ. ਹਰਜਾਪ ਸਿੰਘ ਸੁਲਤਾਨਵਿੰਡ ਅਕਾਲੀ ਆਗੂ ਸ. ਅਮਰਪਾਲ ਸਿੰਘ ਬੋਨੀ, ਸ. ਤਲਬੀਰ ਸਿੰਘ ਗਿੱਲ, ਸ. ਇਕਬਾਲ ਸਿੰਘ ਸੰਧੂ, ਸ. ਰਘਬੀਰ ਸਿੰਘ ਰਾਜਾਸਾਂਸੀ, ਸ. ਗੁਰਮੁੱਖ ਸਿੰਘ ਬਲੇਰ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਕੋਹਨਾ, ਡਾ. ਪਰਮਜੀਤ ਸਿੰਘ ਸਰੋਆ, ਸ. ਪ੍ਰਤਾਪ ਸਿੰਘ, ਸ. ਸੁਖਮਿੰਦਰ ਸਿੰਘ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ, ਮੀਤ ਸਕੱਤਰ ਸ. ਸਕੱਤਰ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਸਿਮਰਜੀਤ ਸਿੰਘ ਕੰਗ, ਸ. ਗੁਰਮੀਤ ਸਿੰਘ ਬੁੱਟਰ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਸੁਖਬੀਰ ਸਿੰਘ, ਸਾਬਕਾ ਸਕੱਤਰ ਸ. ਜੋਗਿੰਦਰ ਸਿੰਘ ਅਦਲੀਵਾਲ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੁਖਤਾਰ ਸਿੰਘ, ਸ. ਨਰਿੰਦਰ ਸਿੰਘ ਮਥਰੇਵਾਲ, ਸ. ਰਾਜਿੰਦਰ ਸਿੰਘ ਰੂਬੀ, ਸ. ਦਰਸ਼ਨ ਸਿੰਘ ਲੌਂਗੋਵਾਲ ਆਦਿ ਮੌਜੂਦ ਸਨ।