• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਗੰਨਾ ਖੋਜ ਤੇ ਵਿਕਾਸ ਕੇਂਦਰ ਕਲਾਨੌਰ ਗੰਨਾ ਕਾਸ਼ਤਕਾਰਾਂ ਲਈ ਵਰਦਾਨ ਸਾਬਤ ਹੋਵੇਗਾ: ਸੁਖਜਿੰਦਰ ਸਿੰਘ ਰੰਧਾਵਾ

ਖੋਜ ਕੇਂਦਰ ਪ੍ਰਤੀ ਏਕੜ ਗੰਨੇ ਦੇ ਝਾੜ ਅਤੇ ਰਿਕਵਰੀ ਨੂੰ ਵਧਾਉਣ ਲਈ ਸਹਾਈ ਸਿੱਧ ਹੋਵੇਗਾ: ਸਹਿਕਾਰਤਾ ਮੰਤਰੀ

Asli Punjabi by Asli Punjabi
November 18, 2020
in Punjab, ਕਾਰੋਬਾਰ
0
ਗੰਨਾ ਖੋਜ ਤੇ ਵਿਕਾਸ ਕੇਂਦਰ ਕਲਾਨੌਰ ਗੰਨਾ ਕਾਸ਼ਤਕਾਰਾਂ ਲਈ ਵਰਦਾਨ ਸਾਬਤ ਹੋਵੇਗਾ: ਸੁਖਜਿੰਦਰ ਸਿੰਘ ਰੰਧਾਵਾ
587
SHARES
3.3k
VIEWS
Share on FacebookShare on TwitterShare on Whatsapp

You might also like

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

ਚੰਡੀਗੜ੍ਹ – ਕਲਾਨੌਰ ਵਿਖੇ ਸਥਾਪਤ ਕੀਤਾ ਜਾ ਰਿਹਾ ਗੰਨਾ ਖੋਜ ਤੇ ਵਿਕਾਸ ਕੇਂਦਰ ਗੰਨਾ ਕਾਸ਼ਤਕਾਰਾਂ ਲਈ ਵਰਦਾਨ ਸਾਬਤ ਹੋਵੇਗਾ। ਆਧੁਨਿਕ ਵਿਧੀਆਂ ਨਾਲ ਲੈਸ ਇਹ ਕੇਂਦਰ ਨਾ ਕੇਵਲ ਕਿਸਾਨਾਂ ਨੂੰ ਨਵੀਆਂ ਤਕਨੀਕਾਂ ਤੋਂ ਜਾਣੂੰ ਕਰਵਾਉਣ ਲਈ ਸਿਖਲਾਈ ਦੇਵੇਗਾ ਬਲਕਿ ਗੰਨੇ ਦੀ ਉਤਮ ਕਿਸਮ ਦੀ ਵਧੀਆ ਬੀਜ ਵੀ ਤਿਆਰ ਕਰੇਗਾ ਜਿਸ ਦੇ ਸਿੱਟੇ ਵਜੋਂ ਪ੍ਰਤੀ ਏਕੜ ਝਾੜ ਅਤੇ ਗੰਨੇ ਦੀ ਰਿਕਵਰੀ ਵਿੱਚ ਵਾਧਾ ਹੋਵੇਗਾ। ਇਹ ਕੇਂਦਰ ਕਿਸਾਨਾਂ ਦੇ ਨਾਲ ਸਹਿਕਾਰੀ ਖੰਡ ਮਿੱਲਾਂ ਦੀ ਆਰਥਿਕਤਾ ਨੂੰ ਹੁਲਾਰਾ ਦੇਣ ਵਾਲਾ ਸਿੱਧ ਹੋਵੇਗਾ।ਇਹ ਗੱਲ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਗੰਨਾ ਖੋਜ ਤੇ ਵਿਕਾਸ ਕੇਂਦਰ ਕਲਾਨੌਰ (ਜ਼ਿਲਾ ਗੁਰਦਾਸਪੁਰ) ਦੀ ਗਵਰਨਿੰਗ ਕੌਂਸਲ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਹੀ। ਉਨ੍ਹਾਂ ਕਿਹਾ ਕਿ ਫਸਲੀ ਵਿਭਿੰਨਤਾ ਲਈ ਗੰਨੇ ਦੀ ਖੇਤੀ ਨੂੰ ਹੁਲਾਰਾ ਦੇਣਾ ਸਮੇਂ ਦੀ ਲੋੜ ਹੈ ਕਿਉਂਕਿ ਗੰਨੇ ਦੀ ਫਸਲ ਕਿਸਾਨਾਂ ਨੂੰ ਫਸਲੀ ਚੱਕਰ ਵਿੱਚ ਬਾਹਰ ਕੱਢ ਸਕਣ ਲਈ ਸਭ ਤੋਂ ਵੱਧਾ ਸੰਭਾਵਨਾਵਾਂ ਰੱਖਦੀ ਹੈ।ਸ. ਰੰਧਾਵਾ ਨੇ ਅੱਗੇ ਕਿਹਾ ਕਿ ਗੰਨੇ ਦੀ ਖੇਤੀ ਨੂੰ ਉਤਸ਼ਾਹਤ ਕਰਨ ਲਈ ਸਥਾਪਤ ਕੀਤਾ ਜਾ ਰਿਹਾ ਗੰਨਾ ਖੋਜ ਤੇ ਵਿਕਾਸ ਕੇਂਦਰ ਜਿਸ ਦੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਹਿਲਾਂ ਹੀ ਇਸ ਕੇਂਦਰ ਨੂੰ ਮਨਜ਼ੂਰੀ ਦਿੱਤੀ ਗਈ, ਨਾਲ ਗੰਨੇ ਦੀ ਕਾਸ਼ਤ ਦੇ ਖੇਤਰ ਵਿੱਚ ਖੋਜ ਅਤੇ ਵਿਕਾਸ ਨੂੰ ਉਤਸ਼ਾਹਤ ਕੀਤਾ ਜਾਵੇਗਾ। ਇਹ ਕਦਮ ਫਸਲੀ ਵਿਭਿੰਨਤਾ ਲਈ ਮੀਲ ਪੱਥਰ ਸਾਬਤ ਹੋਵੇਗਾ ਕਿਉਂ ਜੋ ਇਸ ਨਾਲ ਕਿਸਾਨ ਗੰਨੇ ਦੀ ਕਾਸ਼ਤ ਵੱਲ ਮੋੜਾ ਪਾਉਣਗੇ। ਇਸ ਨਾਲ ਸਹਿਕਾਰੀ ਖੰਡ ਮਿੱਲਾਂ ਨੂੰ ਵੀ ਵਧੀਆ ਕਿਸਮ ਦਾ ਗੰਨਾ ਮਿਲੇਗਾ।ਸਹਿਕਾਰਤਾ ਮੰਤਰੀ ਨੇ ਅੱਗੇ ਕਿਹਾ ਕਿ ਬੀਜ ਦੀ ਸ਼ੁੱਧਤਾ ਦੀ ਜਾਂਚ ਵਾਸਤੇ ਸ਼ੂਗਰਫੈਡ ਨੇ ਗੰਨਾ ਬੀਜ ਕੇਂਦਰ ਕੋਇੰਬਟੂਰ ਕੋਲੋਂ ਪਿਛਲੇ ਸਾਲ ਗੁਰਦਾਸਪੁਰ, ਬਟਾਲਾ ਤੇ ਅਜਨਾਲਾ ਖੇਤਰ ਵਿੱਚ ਗੰਨਾ ਕਾਸ਼ਤਕਾਰਾਂ ਵੱਲੋਂ ਬੀਜੇ ਸੀਓ-0238 ਕਿਸਮ ਦੇ ਗੰਨੇ ਦਾ ਡੀ.ਐਨ.ਏ. ਟੈਸਟ ਕਰਵਾਇਆ ਸੀ। ਡੀ.ਐਨ.ਏ. ਰਿਪੋਰਟਾਂ ਤੋਂ ਪਤਾ ਚੱਲਿਆ ਕਿ ਕਿਸਾਨਾਂ ਵੱਲੋਂ ਵਰਤਿਆ ਗਿਆ ਬੀਜ ਸ਼ੁੱਧ ਨਹੀਂ ਸੀ ਬਲਕਿ ਮਿਸ਼ਰਤ ਕਿਸਮਾਂ ਸਨ ਜਿਸ ਕਾਰਨ ਇਸ ਕਿਸਮ ਦਾ ਸੂਬੇ ਵਿੱਚ ਵਧੀਆ ਨਤੀਜਾ ਸਾਹਮਣੇ ਨਹੀਂ ਆਇਆ।ਇਸੇ ਦੌਰਾਨ ਮੀਟਿੰਗ ਵਿੱਚ ਗਵਰਨਿੰਗ ਕੌਂਸਲ ਨੇ ਇਸ ਕੇਂਦਰ ਦਾ ਡਾਇਰੈਕਟਰ ਨਿਯੁਕਤ ਕਰਨ ਲਈ ਸਹਿਕਾਰਤਾ ਮੰਤਰੀ ਜੋ ਕੌਂਸਲ ਦੇ ਚੇਅਰਮੈਨ ਵੀ ਹਨ, ਨੂੰ ਅਧਿਕਾਰਤ ਕੀਤਾ। ਕੌਂਸਲ ਨੇ ਇਹ ਵੀ ਫੈਸਲਾ ਕੀਤਾ ਕਿ ਖੇਤੀਬਾੜੀ ਮਾਹਿਰ ਤੋਂ ਇਲਾਵਾ ਸੂਬੇ ਦੇ ਦੋ ਪ੍ਰਸਿੱਧ ਅਗਾਂਹਵਧੂ ਗੰਨਾ ਕਿਸਾਨਾਂ ਨੂੰ ਗਵਰਨਿੰਗ ਕੌਂਸਲ ਲਈ ਨਾਮਜ਼ਦ ਕੀਤਾ ਜਾਵੇ।ਮੀਟਿੰਗ ਵਿੱਚ ਵਿਸ਼ੇਸ਼ ਮੁੱਖ ਸਕੱਤਰ ਸਹਿਕਾਰਤਾ ਕਲਪਨਾ ਮਿੱਤਲ ਬਰੂਆ, ਵਧੀਕ ਮੁੱਖ ਸਕੱਤਰ ਵਿਕਾਸ ਅਨਿਰੁਧ ਤਿਵਾੜੀ, ਰਜਿਸਟਰਾਰ ਸਹਿਕਾਰੀ ਸਭਾਵਾਂ ਵਿਕਾਸ ਗਰਗ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਉਪ ਕੁਲਪਤੀ ਡਾ.ਬੀ.ਐਸ.ਢਿੱਲੋਂ, ਵਸੰਤਾਦਾਦਾ ਸ਼ੂਗਰ ਇੰਸਟੀਚਿਊਟ ਪੁਣੇ ਦੇ ਡਾਇਰੈਕਟਰ ਜਨਰਲ ਸ਼ਿਵਾਜੀ ਰਾਓ ਦੇਸ਼ਮੁੱਖ, ਨੈਸ਼ਨਲ ਫੈਡਰੇਸ਼ਨ ਆਫ ਕੋਆਪਰੇਟਿਵ ਸ਼ੂਗਰ ਫੈਕਟਰੀਜ਼ ਦੇ ਮੁੱਖ ਗੰਨਾ ਸਲਾਹਕਾਰ ਡਾ.ਰਾਓਸਾਹਿਬ ਡੋਲੇ, ਸ਼ੂਗਰਫੈਡ ਪੰਜਾਬ ਦੇ ਐਮ.ਡੀ. ਪੁਨੀਤ ਗੋਇਲ, ਪੰਜਾਬ ਦੇ ਗੰਨਾ ਕਮਿਸ਼ਨਰ ਗੁਰਵਿੰਦਰ ਸਿੰਘ, ਵਧੀਕ ਸਕੱਤਰ ਵਿੱਤ ਸੁਰਿੰਦਰ ਕੌਰ ਵੜੈਚ, ਸਹਿਕਾਰੀ ਖੰਡ ਮਿੱਲ ਅਜਨਾਲਾ ਦੇ ਜਨਰਲ ਮੈਨੇਜਰ ਕਮ ਕੇਂਦਰ ਦੇ ਕਾਰਜਕਾਰੀ ਡਾਇਰੈਕਟਰ ਸ਼ਿਵਰਾਜਪਾਲ ਸਿੰਘ ਤੇ ਸ਼ੂਗਰਫੈਡ ਦੇ ਜਨਰਲ ਮੈਨੇਜਰ (ਹੈਡ ਕੁਆਰਟਰ) ਕੰਵਲਜੀਤ ਸਿੰਘ ਹਾਜ਼ਰ ਸਨ।

Previous Post

ਸ਼ੋ੍ਰਮਣੀ ਕਮੇਟੀ ਨੂੰ ਕਿਸੇ ਵੀ ਸੂਰਤ ’ਚ ਦੋਫਾੜ ਨਹੀਂ ਹੋਣ ਦੇਵਾਂਗੇ : ਸੁਖਬੀਰ ਸਿੰਘ ਬਾਦਲ

Next Post

ਮੁੱਖ ਮੰਤਰੀ ਵੱਲੋਂ ਸੀਨੀਅਰ ਕਾਂਗਰਸੀ ਨੇਤਾ ਅਤੇ ਸਾਬਕਾ ਖੇਤੀਬਾੜੀ ਮੰਤਰੀ ਮੋਹਿੰਦਰ ਸਿੰਘ ਗਿੱਲ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

Asli Punjabi

Asli Punjabi

Related Posts

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ
Punjab

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

by Asli Punjabi
March 3, 2026
ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ
Punjab

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

by Asli Punjabi
March 3, 2026
ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ
Punjab

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

by Asli Punjabi
November 26, 2025
Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ
Punjab

Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ

by Asli Punjabi
November 26, 2025
ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ
Punjab

ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ

by Asli Punjabi
November 26, 2025
Next Post
ਮੁੱਖ ਮੰਤਰੀ ਵੱਲੋਂ ਸੀਨੀਅਰ ਕਾਂਗਰਸੀ ਨੇਤਾ ਅਤੇ ਸਾਬਕਾ ਖੇਤੀਬਾੜੀ ਮੰਤਰੀ ਮੋਹਿੰਦਰ ਸਿੰਘ ਗਿੱਲ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਮੁੱਖ ਮੰਤਰੀ ਵੱਲੋਂ ਸੀਨੀਅਰ ਕਾਂਗਰਸੀ ਨੇਤਾ ਅਤੇ ਸਾਬਕਾ ਖੇਤੀਬਾੜੀ ਮੰਤਰੀ ਮੋਹਿੰਦਰ ਸਿੰਘ ਗਿੱਲ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

Recommended

ਭਾਰਤ ਅਤੇ ਬ੍ਰਿਟੇਨ ਵਿਚਾਲੇ ਹੋਇਆ ਪ੍ਰਵਾਸ ਅਤੇ ਗਤੀਸ਼ਲਤਾ ਭਾਈਵਾਲ ਸਮਝੌਤਾ ਇਮੀਗ੍ਰੇਸ਼ਨ ਦੇ ਲਿਹਾਜ਼ ਨਾਲ ਲਾਭਵੰਦ : ਪ੍ਰੀਤੀ ਪਟੇਲ

ਭਾਰਤ ਅਤੇ ਬ੍ਰਿਟੇਨ ਵਿਚਾਲੇ ਹੋਇਆ ਪ੍ਰਵਾਸ ਅਤੇ ਗਤੀਸ਼ਲਤਾ ਭਾਈਵਾਲ ਸਮਝੌਤਾ ਇਮੀਗ੍ਰੇਸ਼ਨ ਦੇ ਲਿਹਾਜ਼ ਨਾਲ ਲਾਭਵੰਦ : ਪ੍ਰੀਤੀ ਪਟੇਲ

May 26, 2021
ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ “ਧਰਮ ਰੱਖਿਅਕ ਯਾਤਰਾ” : ਹਰਮੀਤ ਸਿੰਘ ਕਾਲਕਾ

ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ “ਧਰਮ ਰੱਖਿਅਕ ਯਾਤਰਾ” : ਹਰਮੀਤ ਸਿੰਘ ਕਾਲਕਾ

November 17, 2025

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In