• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਜੀ.ਐਸ.ਡੀ.ਪੀ. ਦੇ 2 ਫੀਸਦੀ ਵਾਧੂ ਉਧਾਰ ਲੈਣ ਲਈ ਪੰਜਾਬ ਵਜ਼ਾਰਤ ਵੱਲੋਂ ਅੰਤਰ ਰਾਜੀ ਪਰਵਾਸੀ ਕਾਮੇ ਨਿਯਮਾਂ ਵਿੱਚ ਸੋਧ ਨੂੰ ਪ੍ਰਵਾਨਗੀ

Asli Punjabi by Asli Punjabi
November 19, 2020
in Punjab, Top Stories
0
ਜੀ.ਐਸ.ਡੀ.ਪੀ. ਦੇ 2 ਫੀਸਦੀ ਵਾਧੂ ਉਧਾਰ ਲੈਣ ਲਈ ਪੰਜਾਬ ਵਜ਼ਾਰਤ ਵੱਲੋਂ ਅੰਤਰ ਰਾਜੀ ਪਰਵਾਸੀ ਕਾਮੇ ਨਿਯਮਾਂ ਵਿੱਚ ਸੋਧ ਨੂੰ ਪ੍ਰਵਾਨਗੀ
590
SHARES
3.3k
VIEWS
Share on FacebookShare on TwitterShare on Whatsapp

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਚੰਡੀਗੜ੍ਹ – ਸੂਬੇ ਵਿੱਚ ਕਾਰੋਬਾਰ ਕਰਨ ਵਿੱਚ ਸੌਖ ਨੂੰ ਹੋਰ ਬਿਹਤਰ ਬਣਾਉਣ ਅਤੇ ਜੀ.ਐਸ.ਡੀ.ਪੀ. ਦਾ 2 ਫੀਸਦੀ ਵਾਧੂ ਉਧਾਰ ਲੈਣ ਲਈ ਕੇਂਦਰ ਸਰਕਾਰ ਵੱਲੋਂ ਲਗਾਈ ਸ਼ਰਤ ਨੂੰ ਪੂਰਾ ਕਰਨ ਲਈ ਪੰਜਾਬ ਵਜ਼ਾਰਤ ਨੇ ਬੁੱਧਵਾਰ ਨੂੰ ਅੰਤਰ ਰਾਜੀ ਪਰਵਾਸੀ ਕਾਮੇ (ਰੋਜ਼ਗਾਰ ਦੇ ਨਿਯਮ ਤੇ ਸੇਵਾ ਦੀਆਂ ਸ਼ਰਤਾਂ) ਪੰਜਾਬ ਨਿਯਮ, 1983 ਦੇ ਨਿਯਮ 14 ਵਿੱਚ ਸੋਧ ਕਰਨ ਅਤੇ ਨਵਾਂ ਨਿਯਮ 53-ਏ ਸ਼ਾਮਲ ਕਰਨ ਦੀ ਮਨਜ਼ੂਰੀ ਦੇ ਦਿੱਤੀ।ਵੱਖ-ਵੱਖ ਮੰਚਾਂ ਉਤੇ ਉਦਯੋਗਪਤੀਆਂ ਵੱਲੋਂ ਉਠਾਈ ਮੰਗ ਨੂੰ ਸਵਿਕਾਰ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕੈਬਨਿਟ ਨੇ ਅੰਤਰ ਰਾਜੀ ਪਰਵਾਸੀ ਕਾਮੇ (ਰੋਜ਼ਗਾਰ ਦੇ ਨਿਯਮ ਤੇ ਸੇਵਾ ਦੀਆਂ ਸ਼ਰਤਾਂ) ਪੰਜਾਬ ਨਿਯਮ, 1983 ਵਿੱਚ ਨਵਾਂ ਨਿਯਮ 53-ਏ ਸ਼ਾਮਲ ਕਰਨ ਦਾ ਫੈਸਲਾ ਕਰ ਕੇ ਉਦਯੋਗਾਂ ਦੇ ਪਾਲਣਾ ਕਰਨ ਦੇ ਬੋਝ ਨੂੰ ਘਟਾਉਣ ਲਈ ਇਲੈਕਟ੍ਰਾਨਿਕ/ਡਿਜੀਟਲ ਫਾਰਮੈਟ ਵਿੱਚ ਰਜਿਸਟਰਾਂ ਨੂੰ ਬਣਾਈ ਰੱਖਣ ਦੀ ਆਗਿਆ ਦੇ ਦਿੱਤੀ।ਇਹ ਨਿਵੇਸ਼ ਪੱਖੀ ਪਹਿਲਕਦਮੀ ਰਿਕਾਰਡ ਦੇ ਡਿਜਟਾਈਜੇਸ਼ਨ ਨੂੰ ਹੁਲਾਰਾ ਦੇਣ ਦੇ ਨਾਲ ਪਾਰਦਰਸ਼ਤਾ ਅਤੇ ਰਿਕਾਰਡ ਤੱਕ ਸੁਖਾਲੀ ਪਹੁੰਚ ਬਣਾਈ ਰੱਖਣ ਵਿੱਚ ਮੱਦਦ ਕਰੇਗੀ ਜਿਸ ਨਾਲ ਨਾ ਸਿਰਫ ਭਾਰਤ ਸਰਕਾਰ ਦੀਆਂ ਜ਼ਰੂਰਤਾਂ ਦੀ ਪਾਲਣਾ ਹੋਵੇਗੀ ਬਲਕਿ ਸੂਬੇ ਵਿੱਚ ਵਾਤਾਵਰਣ ਪੱਖੀ ਮਾਹੌਲ ਰਾਹੀਂ ਵੱਡੇ ਨਿਵੇਸ਼ਾਂ ਨੂੰ ਵੀ ਖਿੱਚੇਗੀ।ਜ਼ਿਕਰਯੋਗ ਹੈ ਕਿ ਭਾਰਤ ਸਰਕਾਰ ਦੇ ਵਿੱਤ ਮੰਤਰਾਲੇ (ਖਰਚਾ ਵਿਭਾਗ) ਵੱਲੋਂ 17 ਮਈ 2020 ਨੂੰ ਜੀ.ਐਸ.ਡੀ.ਪੀ. ਦਾ 2 ਫੀਸਦੀ ਵਾਧੂ ਉਧਾਰ ਲੈਣ ਸਬੰਧੀ ਹਦਾਇਤਾਂ ਹਾਸਲ ਹੋਈਆਂ ਸਨ ਜਿਸ ਵਿੱਚ ਇਹ 2 ਫੀਸਦੀ ਵਾਧੂ ਉਧਾਰ ਲੈਣ ਲਈ ਕੁਝ ਸ਼ਰਤਾਂ ਲਗਾਈਆਂ ਸਨ। ਇਕ ਸ਼ਰਤ ਕਿਰਤ ਕਾਨੂੰਨਾਂ ਰਾਹੀਂ ਆਪਣੇ ਆਪ ਨਵਿਆਉਣ ਦੀ ਸੀ। ਮੌਜੂਦਾ ਸਮੇਂ ਅੰਤਰ ਰਾਜੀ ਪਰਵਾਸੀ ਕਾਮੇ (ਰੋਜ਼ਗਾਰ ਦੇ ਨਿਯਮ ਤੇ ਸੇਵਾ ਦੀਆਂ ਸ਼ਰਤਾਂ) ਪੰਜਾਬ ਨਿਯਮ ਅਧੀਨ ਲਾਇਸੈਂਸ ਆਪਣੇ ਆਪ ਨਵਿਆਉਣ ਦਾ ਕੋਈ ਉਪਬੰਧ ਨਹੀਂ ਸੀ। ਕੈਬਨਿਟ ਨੇ ਮਹਿਸੂਸ ਕੀਤਾ ਕਿ ਉਦਯੋਗਾਂ ਨੂੰ ਸਹੂਲਤ ਦੇਣ ਲਈ ਆਪਣੇ ਆਪ ਨਵਿਆਉਣ ਦੇ ਉਪਬੰਧ ਵਾਸਤੇ ਨਿਯਮਾਂ ਵਿੱਚ ਸੋਧ ਕਰਨ ਦੀ ਲੋੜ ਹੈ।ਕੈਬਨਿਟ ਵੱਲੋਂ ਪੰਜਾਬ ਜੇਲ੍ਹ ਵਿਕਾਸ ਬੋਰਡ ਨਿਯਮ, 2020 ਨੂੰ ਮਨਜ਼ੂਰੀ:-ਪੰਜਾਬ ਵਜ਼ਾਰਤ ਨੇ ਪੰਜਾਬ ਜੇਲ੍ਹ ਵਿਕਾਸ ਬੋਰਡ ਨਿਯਮ, 2020 ਨੂੰ ਮਨਜ਼ੂਰੀ ਦੇ ਦਿੱਤੀ ਹੈ। ਪੰਜਾਬ ਜੇਲ੍ਹ ਵਿਕਾਸ ਬੋਰਡ ਐਕਟ 2020 (ਪੰਜਾਬ ਐਕਟ ਨੰਬਰ 10 ਆਫ 2020) ਤਹਿਤ ਬੋਰਡ ਦਾ ਉਦੇਸ਼ ਰੋਜ਼ਾਨਾ ਦੇ ਕੰਮਕਾਜ ਨੂੰ ਸੁਖਾਲਾ ਬਣਾਉਣਾ ਹੈ।ਤੇਲੰਗਾਨਾ ਸੂਬੇ ਦੀ ਤਰਜ਼ ਉਤੇ ਪੰਜਾਬ ਜੇਲ੍ਹ ਵਿਕਾਸ ਬੋਰਡ ਐਕਟ, 2020 (ਪੰਜਾਬ ਐਕਟ ਨੰਬਰ 10 ਆਫ 2020) 17 ਅਪਰੈਲ 2020 ਨੂੰ ਨੋਟੀਫਾਈ ਕੀਤਾ ਗਿਆ ਸੀ ਜਿਸ ਦਾ ਉਦੇਸ਼ ਕੈਦੀਆਂ ਨੂੰ ਉਸਾਰੂ ਕੰਮਾਂ ਵਾਲੇ ਪਾਸੇ ਲਗਾ ਕੇ ਕੈਦੀਆਂ ਆਧਾਰਿਤ ਆਰਥਿਕ ਗਤੀਵਿਧੀਆਂ ਨੂੰ ਵਧਾਉਂਦਿਆਂ ਸਵੈ-ਨਿਰਭਰ ਮਾਡਲ ਨੂੰ ਅਪਣਾਉਣਾ ਹੈ। ਇਸ ਦਾ ਮੰਤਵ ਕੈਦੀਆਂ ਦੇ ਮਨੋਵਿਗਿਆਨਕ ਸੁਧਾਰ, ਹੁਨਰ ਆਦਿ ਦੀਆਂ ਵੱਖ-ਵੱਖ ਸੁਧਾਰ ਅਤੇ ਭਲਾਈ ਦੀਆਂ ਗਤੀਵਿਧੀਆਂ ਲਈ ਫੰਡ ਸਰੋਤ ਪੈਦਾ ਕਰਨਾ ਹੈ ਜਿਸ ਨਾਲ ਸੂਬੇ ਦੇ ਖਜ਼ਾਨੇ ਉਤੇ ਬੋਝ ਘਟੇਗਾ।ਜ਼ਿਕਰਯੋਗ ਹੈ ਕਿ 8 ਸਤੰਬਰ, 2020 ਨੂੰ ਹੋਈ ਨੋਟੀਫਿਕੇਸ਼ਨ ਨਾਲ ਪੰਜਾਬ ਜੇਲ੍ਹ ਵਿਕਾਸ ਬੋਰਡ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਸਥਾਪਤ ਕੀਤਾ ਗਿਆ ਸੀ।ਓ.ਐਸ.ਡੀਜ਼ (ਲਿਟੀਗੇਸ਼ਨ) ਦੀ ਬੱਝਵੀ ਤਨਖਾਹ ਵਿੱਚ 20 ਫੀਸਦੀ ਵਾਧੇ ਨੂੰ ਮਨਜ਼ੂਰੀ:-ਇਕ ਹੋਰ ਫੈਸਲੇ ਵਿੱਚ ਕੈਬਨਿਟ ਨੇ ਵੱਖ-ਵੱਖ ਵਿਭਾਗਾਂ ਵਿੱਚ ਕੰਮ ਕਰਦੇ ਓ.ਐਸ.ਡੀਜ਼ (ਲਿਟੀਗੇਸ਼ਨ) ਦੀ ਬੱਝਵੀ ਤਨਖਾਹ/ਰਿਟੇਨਰਸ਼ਿਪ ਵਿੱਚ ਵਾਧੇ ਨੂੰ ਮਨਜ਼ੂਰੀ ਦੇ ਦਿੱਤੀ। ਇਹ ਵਾਧਾ 20 ਫੀਸਦੀ ਕਰਦਿਆਂ 50,000 ਰੁਪਏ ਤੋਂ ਵਧਾ ਕੇ 60,000 ਰੁਪਏ ਕਰ ਦਿੱਤਾ ਹੈ।ਗੌਰਤਲਬ ਹੈ ਕਿ ਪੰਜਾਬ ਸਿਵਲ ਸਕੱਤਰੇਤ ਵਿਖੇ ਮੁੱਖ ਸਕੱਤਰ ਦਫਤਰ, ਆਮ ਰਾਜ ਪ੍ਰਬੰਧ, ਗ੍ਰਹਿ ਮਾਮਲੇ ਤੇ ਨਿਆਂ, ਜਲ ਸਰੋਤ, ਸਮਾਜਿਕ ਨਿਆਂ, ਸਸ਼ਕਤੀਕਰਨ ਤੇ ਘੱਟ ਗਿਣਤੀ, ਪੇਂਡੂ ਵਿਕਾਸ ਤੇ ਪੰਚਾਇਤ, ਖੁਰਾਕ ਸਿਵਲ ਸਪਲਾਈ ਤੇ ਖਪਤਕਾਰ ਮਾਮਲੇ, ਲੋਕ ਨਿਰਮਾਣ, ਜਲ ਸਪਲਾਈ ਤੇ ਸੈਨੀਟੇਸ਼ਨ, ਸਿਹਤ ਤੇ ਪਰਿਵਾਰ ਭਲਾਈ ਅਤੇ ਸਿੱਖਿਆ ਵਿਭਾਗਾਂ ਵਿੱਚ ਓ.ਐਸ.ਡੀ. (ਲਿਟੀਗੇਸ਼ਨ) ਦੀਆਂ 11 ਆਰਜੀ ਅਸਾਮੀਆਂ ਦੀ ਰਚਨਾ ਕੀਤੀ ਗਈ ਸੀ।ਸ਼ੁਰੂਆਤ ਵਿੱਚ ਓ.ਐਸ.ਡੀ. (ਲਿਟੀਗੇਸ਼ਨ) ਨੂੰ 35,000 ਰੁਪਏ ਪੱਕੀ ਤਨਖਾਹ ਦਿੱਤੀ ਜਾਂਦੀ ਸੀ। ਇਸ ਤੋਂ ਬਾਅਦ 5 ਦਸੰਬਰ, 2016 ਨੂੰ ਕੈਬਨਿਟ ਮੀਟਿੰਗ ਵਿੱਚ ਲਏ ਫੈਸਲੇ ਅਨੁਸਾਰ ਤਨਖਾਹ ਵਧਾਉਂਦਿਆਂ 35,000 ਰੁਪਏ ਤੋਂ ਵਧਾ ਕੇ 50,000 ਰੁਪਏ ਪ੍ਰਤੀ ਮਹੀਨਾ ਕਰ ਦਿੱਤੀ ਸੀ। ਸਾਲ 2016 ਤੋਂ ਬਾਅਦ ਇਸ ਪੱਕੀ ਤਨਖਾਹ/ਰਿਟੇਨਰਸ਼ਿਪ ਵਿੱਚ ਕੋਈ ਵਾਧਾ ਨਹੀਂ ਕੀਤਾ ਗਿਆ ਸੀ।

Previous Post

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਰੋਵਰ ਵਿਚ ਲੋਹੇ ਦੇ ਜੰਗਲਿਆਂ ਦੀ ਥਾਂ ਸਟੀਲੀ ਜੰਗਲੇ ਲਗਾਏ

Next Post

ਪਿਛਲੀ ਸਰਕਾਰ ਸਮੇਂ ਇਨਾਮੀ ਰਾਸ਼ੀ ਤੋਂ ਵਾਂਝੇ 2339 ਖਿਡਾਰੀਆਂ ਦਾ ਨਕਦ ਇਨਾਮੀ ਰਾਸ਼ੀ ਨਾਲ ਸਨਮਾਨ ਛੇਤੀ: ਰਾਣਾ ਸੋਢੀ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
Next Post
ਪਿਛਲੀ ਸਰਕਾਰ ਸਮੇਂ ਇਨਾਮੀ ਰਾਸ਼ੀ ਤੋਂ ਵਾਂਝੇ 2339 ਖਿਡਾਰੀਆਂ ਦਾ ਨਕਦ ਇਨਾਮੀ ਰਾਸ਼ੀ ਨਾਲ ਸਨਮਾਨ ਛੇਤੀ: ਰਾਣਾ ਸੋਢੀ

ਪਿਛਲੀ ਸਰਕਾਰ ਸਮੇਂ ਇਨਾਮੀ ਰਾਸ਼ੀ ਤੋਂ ਵਾਂਝੇ 2339 ਖਿਡਾਰੀਆਂ ਦਾ ਨਕਦ ਇਨਾਮੀ ਰਾਸ਼ੀ ਨਾਲ ਸਨਮਾਨ ਛੇਤੀ: ਰਾਣਾ ਸੋਢੀ

Recommended

ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਤਾਬਿਆ ‘ਤੇ ਬੈਠੇ ਵਿਅਕਤੀ ਦੀ ਨਸ਼ਾ ਕਰਦੇ ਵੀ ਵੀਡੀਓ ਵਾਇਰਲ, ਜਥੇਦਾਰ ਅਕਾਲ ਤਖਤ ਨੇ ਦਿੱਤੇ ਆਹ ਹੁਕਮ

ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਤਾਬਿਆ ‘ਤੇ ਬੈਠੇ ਵਿਅਕਤੀ ਦੀ ਨਸ਼ਾ ਕਰਦੇ ਵੀ ਵੀਡੀਓ ਵਾਇਰਲ, ਜਥੇਦਾਰ ਅਕਾਲ ਤਖਤ ਨੇ ਦਿੱਤੇ ਆਹ ਹੁਕਮ

April 10, 2024
ਮੁੱਖ ਮੰਤਰੀ ਚੰਨੀ ਨੇ ਦੋ ਸੀਨੀਅਰ ਕਾਂਗਰਸੀ ਆਗੂਆਂ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਚੰਨੀ ਨੇ ਦੋ ਸੀਨੀਅਰ ਕਾਂਗਰਸੀ ਆਗੂਆਂ ਨਾਲ ਕੀਤੀ ਮੁਲਾਕਾਤ

October 29, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In