• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਸੀ.ਬੀ.ਆਈ. ਰਾਜਨੀਤੀ ਲਈ ਵਰਤੀ ਜਾਂਦੀ ਹੈ, ਬਿਨਾਂ ਆਗਿਆ ਏਜੰਸੀ ਨੂੰ ਪੰਜਾਬ ਵਿੱਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ: ਕੈਪਟਨ ਅਮਰਿੰਦਰ ਸਿੰਘ

Asli Punjabi by Asli Punjabi
November 23, 2020
in Punjab, Top Stories
0
ਸੀ.ਬੀ.ਆਈ. ਰਾਜਨੀਤੀ ਲਈ ਵਰਤੀ ਜਾਂਦੀ ਹੈ, ਬਿਨਾਂ ਆਗਿਆ ਏਜੰਸੀ ਨੂੰ ਪੰਜਾਬ ਵਿੱਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ: ਕੈਪਟਨ ਅਮਰਿੰਦਰ ਸਿੰਘ
591
SHARES
3.3k
VIEWS
Share on FacebookShare on TwitterShare on Whatsapp

You might also like

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

ਪੰਜਾਬ ਵਿਧਾਨ ਸਭਾ ਦੀਆਂ ਸਾਰੀਆਂ ਸੀਟਾਂ ਲੜਨ ਲਈ ਭਾਜਪਾ ਦਾ ਸਵਾਗਤ ਹੈ ਪਰ ਬਿਨਾਂ ਗਠਜੋੜ ਤੋਂ ਇਕ ਵੀ ਸੀਟ ਨਹੀਂ ਜਿੱਤ ਸਕੇਗੀ
ਚੰਡੀਗੜ੍ਹ – ਬਰਗਾੜੀ ਮਾਮਲੇ ਵਿੱਚ ਸੀ.ਬੀ.ਆਈ. ਦੇ ਮਾੜੇ ਰਿਕਾਰਡ ਜਿੱਥੇ ਉਨ੍ਹਾਂ ਬਿਨਾਂ ਜਾਂਚ ਦੇ ਬੰਦ ਕਰ ਦਿੱਤਾ, ਦਾ ਹਵਾਲਾ ਦਿੰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਸਰਕਾਰ ਕੇਂਦਰੀ ਜਾਂਚ ਬਿਊਰੋ ਨੂੰ ਆਪਣੇ ਸੂਬੇ ਵਿੱਚ ਬਿਨਾਂ ਆਗਿਆ ਤੋਂ ਦਾਖਲ ਹੋਣ ਦੀ ਇਜਾਜ਼ਤ ਨਹੀਂ ਦੇਵੇਗੀ।ਪੰਜਾਬ ਸਮੇਤ ਅੱਠ ਸੂਬਿਆਂ ਵੱਲੋਂ ਸੀ.ਬੀ.ਆਈ. ਨੂੰ ਬਿਨਾਂ ਆਗਿਆ ਦਾਖਲ ਹੋਣ ਦੀ ਇਜਾਜ਼ਤ ਵਾਪਸ ਲੈਣ ਵੱਲ ਇਸ਼ਾਰਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਏਜੰਸੀ ਦੀ ਵੱਧ ਤੋਂ ਵੱਧ ਵਰਤੋਂ ਰਾਜਨੀਤੀ ਕਰਨ ਲਈ ਕੀਤੀ ਜਾ ਰਹੀ ਹੈ ਅਤੇ ਸੀ.ਬੀ.ਆਈ. ਰਾਹੀਂ ਨਿਰਪੱਖ ਜਾਂਚ ਯਕੀਨੀ ਨਹੀਂ ਬਣਾਈ ਜਾ ਸਕਦੀ।ਭਾਰਤੀ ਜਨਤਾ ਪਾਰਟੀ ਨੂੰ ਪੰਜਾਬ ਦੇ ਰਾਜਸੀ ਪਿੜ ਵਿੱਚ ਮਹੱਤਵਹੀਣ ਗਰਦਾਨਦਿਆਂ ਮੁੱਖ ਮੰਤਰੀ ਨੇ ਇਕ ਟੀ.ਵੀ. ਚੈਨਲ ਨੂੰ ਕਿਹਾ ਕਿ ਭਾਜਪਾ ਦਾ ਸੂਬੇ ਵਿੱਚ ਸਾਰੀਆਂ 117 ਵਿਧਾਨ ਸਭਾ ਸੀਟਾਂ ਲੜਨ ਲਈ ਸਵਾਗਤ ਹੈ ਪਰ ਇਹ ਪਾਰਟੀ ਬਿਨਾਂ ਕਿਸੇ ਗਠਜੋੜ ਭਾਈਵਾਲ ਦੇ ਇਕ ਵੀ ਸੀਟ ਨਹੀਂ ਜਿੱਤ ਸਕਦੀ। ਉਨ੍ਹਾਂ ਕਿਹਾ ਕਿ ਅਸਲ ਵਿੱਚ ਕਾਂਗਰਸ ਨੂੰ ਪੰਜਾਬ ਵਿੱਚ ਕੋਈ ਚੁਣੌਤੀ ਨਹੀਂ ਹੈ। ਇਥੋਂ ਤੱਕ ਕਿ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਤੋਂ ਵੀ ਕੋਈ ਖਤਰਾ ਨਹੀਂ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪਾਰਟੀਆਂ ਵਿੱਚੋਂ ਕਿਸੇ ਨੇ ਵੀ ਸੂਬੇ ਦੇ ਹਿੱਤ ਲਈ ਕਦੇ ਵੀ ਸਕਰਾਤਮਕ ਗੱਲ ਨਹੀਂ ਕੀਤੀ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬੇ ਵਿੱਚ ਚੋਣਾਂ ਨੂੰ ਹਾਲੇ 18 ਮਹੀਨੇ ਦੇ ਕਰੀਬ ਸਮਾਂ ਪਿਆ ਹੈ ਅਤੇ ਇਹ ਕਹਿਣਾ ਸੰਭਵ ਨਹੀਂ ਕਿ ਚੋਣਾਂ ਵੇਲੇ ਕਿਹੜਾ ਮੁੱਦਾ ਭਾਰੂ ਰਹੇਗਾ। ਉਨ੍ਹਾਂ ਉਮੀਦ ਪ੍ਰਗਟਾਈ ਕਿ ਭਾਜਪਾ ਕਿਸਾਨਾਂ ਦੀਆਂ ਮੁਸ਼ਕਲਾਂ ਦਾ ਜਲਦੀ ਹੱਲ ਕਰੇਗੀ। ਉਨ੍ਹਾਂ ਕਿਹਾ ਕਿ ਕਿਸਾਨ ਐਮ.ਐਸ.ਪੀ. ਦਾ ਬਣੇ ਰਹਿਣਾ ਚਾਹੁੰਦੇ ਹਨ ਅਤੇ ਭਾਰਤ ਸਰਕਾਰ ਨੂੰ ਇਹ ਯਕੀਨੀ ਬਣਾਉਣ ਲਈ ਕਦਮ ਚੁੱਕਣੇ ਚਾਹੀਦੇ ਹਨ। ਉਨ੍ਹਾਂ ਕੇਂਦਰ ਅਤੇ ਕਿਸਾਨਾਂ ਦੋਵਾਂ ਵੱਲੋਂ ਸਖਤ ਫੈਸਲੇ ‘ਤੇ ਦੁੱਖ ਪ੍ਰਗਟਾਉਂਦਿਆਂ ਕਿਹਾ ਕਿ ਕਿਸਾਨ ਸੰਘਰਸ਼ ਲੰਬਾ ਚੱਲਣ ਨਾਲ ਸਰਹੱਦ ‘ਤੇ ਬੈਠੇ ਸੈਨਿਕਾਂ ਨੂੰ ਪਹੁੰਚਾਈ ਜਾਣ ਵਾਲੀ ਸਪਲਾਈ ਪ੍ਰਭਾਵਿਤ ਹੋਵੇਗੀ ਜਦੋਂ ਕਿ ਇਹ ਪੰਜਾਬ ਦੇ ਹਿੱਤਾਂ ਦਾ ਵੀ ਨੁਕਸਾਨ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਹਾਲਾਂਕਿ ਸੰਘਰਸ਼ ਕਿਸਾਨਾਂ ਦਾ ਲੋਕਤੰਤਰਿਕ ਅਤੇ ਸੰਵਿਧਾਨਕ ਹੱਕ ਹੈ ਜਿਸ ਦਾ ਕੇਂਦਰ ਸਰਕਾਰ ਨੂੰ ਵੀ ਅਹਿਸਾਸ ਹੈ ਕਿਉਂਕਿ ਉਨ੍ਹਾਂ ਵੱਲੋਂ ਗੱਲਬਾਤ ਲਈ ਕਿਸਾਨ ਯੂਨੀਅਨਾਂ ਨੂੰ ਬੁਲਾਉਣ ਦਾ ਫੈਸਲਾ ਕੀਤਾ ਗਿਆ ਸੀ।ਮੁੱਖ ਮੰਤਰੀ ਨੇ ਇਹ ਗੱਲ ਦੁਹਰਾਈ ਕਿ ਉਹ ਕਾਰਪੋਰੇਟਾਂ ਵੱਲੋਂ ਪੰਜਾਬ ਵਿੱਚ ਅਨਾਜ ਖਰੀਦਣ ਦਾ ਸਵਾਗਤ ਕਰਦੇ ਹਨ ਬਸ਼ਰਤੇ ਉਹ ਮੌਜੂਦਾ ਮੰਡੀਕਰਨ ਸਿਸਟਮ ਦਾ ਪਾਲਣ ਕਰਦੇ ਹੋਣ ਜਿਹੜਾ ਕਿਸਾਨ ਤੇ ਆੜ੍ਹਤੀਏ ਵਿਚਾਲੇ ਨਜ਼ਦੀਕੀ ਸਬੰਧਾਂ ਉਤੇ ਬਣਿਆ ਹੋਇਆ ਹੈ। ਉਨ੍ਹਾਂ ਭਾਜਪਾ ਦੇ ਉਨ੍ਹਾਂ ਦੋਸ਼ਾਂ ਨੂੰ ਰੱਦ ਕੀਤਾ ਜਿਸ ਵਿੱਚ ਉਨ੍ਹਾਂ ਕਾਂਗਰਸ ਅਤੇ ਹੋਰਨਾਂ ਕੇਂਦਰੀ ਵਿਰੋਧੀ ਪਾਰਟੀਆਂ ਉਤੇ ਕਿਸਾਨਾਂ ਨੂੰ ਗੁੰਮਰਾਹ ਕਰਨ ਦੇ ਦੋਸ਼ ਲਾਏ ਸਨ। ਉਨ੍ਹਾਂ ਕਿਹਾ ਕਿ ਸਮੁੱਚੀ ਪੰਜਾਬ ਵਿਧਾਨ ਸਭਾ ਨੇ ਸਰਵਸੰਮਤੀ ਨੇ ਖੇਤੀ ਕਾਨੂੰਨਾਂ ਨੂੰ ਰੱਦ ਕੀਤਾ ਭਾਵੇਂ ਕਿ ਕੁਝ ਪਾਰਟੀਆਂ ਨੇ ਆਪਣੀ ਰਾਜਸੀ ਮਜਬੂਰੀ ਦੇ ਚੱਲਦਿਆਂ ਬਾਅਦ ਵਿੱਚ ਯੂ-ਟਰਨ ਲੈ ਲਿਆ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜਦੋਂ ਬਿੱਲਾਂ ਨੂੰ ਸੰਸਦ ਵਿੱਚ ਲਿਆਂਦਾ ਜਾ ਰਿਹਾ ਸੀ ਤਾਂ ਪੰਜਾਬ ਸਰਕਾਰ ਸਮੇਤ ਸਾਰੀਆਂ ਸਬੰਧਤ ਧਿਰਾਂ ਦੀ ਰਾਏ ਲੈਣੀ ਚਾਹੀਦੀ ਸੀ। ਉਨ੍ਹਾਂ ਕਿਹਾ ਕਿ ਇਹ ਸਭ ਕਰਨ ਦੀ ਬਜਾਏ ਬਿਨਾਂ ਬਹਿਸ ਤੋਂ ਬਿੱਲ ਪਾਸ ਕਰ ਦਿੱਤੇ ਗਏ।ਕਾਂਗਰਸ ਵਿੱਚ ਅਸਹਿਮਤੀ ਨੂੰ ਅੰਦਰੂਨੀ ਲੋਕਤੰਤਰ ਦਾ ਸੰਕੇਤ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜਿਨ੍ਹਾਂ ਨੇ ਪਾਰਟੀ ਹਾਈ ਕਮਾਂਡ ਨੂੰ ਪੱਤਰ ਲਿਖਿਆ ਸੀ, ਉਨ੍ਹਾਂ ਨੂੰ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਵੱਲੋਂ ਗਠਿਤ ਅਹਿਮ ਕਮੇਟੀਆਂ ਵਿੱਚ ਸ਼ਾਮਲ ਕੀਤਾ ਗਿਆ ਹੈ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਦੇ ਮੁੱਦੇ ਉਤੇ ਮੁੱਖ ਮੰਤਰੀ ਨੇ ਕਿਹਾ ਕਿ ਉਹ ਇਸ ਗੱਲ ਦੀ ਲੰਬੇ ਸਮੇਂ ਤੋਂ ਮੰਗ ਕਰ ਰਹੇ ਹਨ ਪਰ ਅਕਾਲੀ ਦਲ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਕਰਵਾਉਣਾ ਨਹੀਂ ਚਾਹੁੰਦਾ ਕਿਉਂਕਿ ਉਹ ਇਸ ਨੂੰ ਆਪਣੇ ਰਾਜਸੀ ਹਿੱਤਾਂ ਲਈ ਵਰਤਦੇ ਹਨ।ਭਾਰਤੀ ਜਲ ਸੈਨਾ ਵੱਲੋਂ ਹੋਰਨਾਂ ਦੇਸ਼ਾਂ ਨਾਲ ਮਿਲ ਕੇ ਕੀਤੀਆਂ ਜਾ ਰਹੀਆਂ ਸਾਂਝੀਆਂ ਮਸ਼ਕਾਂ ਦਾ ਸਵਾਗਤ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਚੀਨ ਤੇ ਪਾਕਿਸਤਾਨ ਦੇ ਭਾਰਤ ਵਿਰੁੱਧ ਨਾਪਾਕ ਮਨਸੂਬੇ ਸਫਲ ਨਹੀਂ ਹੋਣਗੇ। ਉਨ੍ਹਾਂ ਕਿਹਾ ਕਿ ਪੰਜਾਬ ਸ਼ਾਂਤੀ ਤੇ ਵਿਕਾਸ ਚਾਹੁੰਦਾ ਹੈ ਅਤੇ ਪੰਜਾਬ ਕਿਸੇ ਵੀ ਕੀਮਤ ‘ਤੇ ਪਾਕਿਸਤਾਨ ਨੂੰ ਮੁਸੀਬਤ ਪੈਦਾ ਕਰਨ ਦੀ ਆਗਿਆ ਨਹੀਂ ਦੇਵੇਗਾ।

Previous Post

ਘਰ ’ਚ ਬਣਾ ਸਕਦੇ ਹੋ ਤੁਸੀਂ ‘ਅਮਰੂਦ ਦੀ ਚਟਨੀ’

Next Post

ਉੱਤਰ ਭਾਰਤ ਦੀ ਬਿਉਟੀ ਕਵੀਨ ਡਾ ਰੰਜਨਾ ਸ਼ਰਮਾ ਨੇ ਆਰੀਅਨਜ਼ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ

Asli Punjabi

Asli Punjabi

Related Posts

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

by Asli Punjabi
March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

by Asli Punjabi
March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

by Asli Punjabi
March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

by Asli Punjabi
March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

by Asli Punjabi
March 3, 2026
Next Post
ਉੱਤਰ ਭਾਰਤ ਦੀ ਬਿਉਟੀ ਕਵੀਨ ਡਾ ਰੰਜਨਾ ਸ਼ਰਮਾ ਨੇ ਆਰੀਅਨਜ਼ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ

ਉੱਤਰ ਭਾਰਤ ਦੀ ਬਿਉਟੀ ਕਵੀਨ ਡਾ ਰੰਜਨਾ ਸ਼ਰਮਾ ਨੇ ਆਰੀਅਨਜ਼ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ

Recommended

ਪੰਜਾਬ ਨੂੰ ਨਸ਼ਿਆਂ ਦੀ ਦਲਦਲ ‘ਚ ਨਹੀਂ ਫਸਣ ਦੇਵੇਗੀ CM ਮਾਨ ਦੀ ਅਗਵਾਈ ਹੇਠਲੀ ਸਰਕਾਰ – ਡਾ. ਬਲਬੀਰ ਸਿੰਘ

ਪੰਜਾਬ ਨੂੰ ਨਸ਼ਿਆਂ ਦੀ ਦਲਦਲ ‘ਚ ਨਹੀਂ ਫਸਣ ਦੇਵੇਗੀ CM ਮਾਨ ਦੀ ਅਗਵਾਈ ਹੇਠਲੀ ਸਰਕਾਰ – ਡਾ. ਬਲਬੀਰ ਸਿੰਘ

August 30, 2023
ਭਾਰਤ ਅਤੇ ਪਾਕਿਸਤਾਨ ਅਸਲ ਕੰਟਰੋਲ ਰੇਖਾ ਤੇ ਸ਼ਾਂਤੀ ਕਾਇਮ ਕਰਨ ਤੇ ਸਹਿਮਤ

ਭਾਰਤ ਅਤੇ ਪਾਕਿਸਤਾਨ ਅਸਲ ਕੰਟਰੋਲ ਰੇਖਾ ਤੇ ਸ਼ਾਂਤੀ ਕਾਇਮ ਕਰਨ ਤੇ ਸਹਿਮਤ

February 26, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In