ਨਵੀਂ ਦਿੱਲੀ – ਰੇਲ ਮੰਤਰੀ ਪਿਯੂਸ਼ ਗੋਇਲ ਨੇ ਪੰਜਾਬ ਲਈ ਰੇਲ ਗੱਡੀਆਂ ਚਲਾਉਣ ਦਾ ਐਲਾਨ ਕੀਤਾ ਹੈ। ਰੇਲ ਮੰਤਰੀ ਨੇ ਕਿਹਾ ਕਿ ਪੰਜਾਬ ਵਿਚ 23 ਨਵੰਬਰ ਤੋਂ ਰੇਲਵੇ ਟਰੈਕ ਅਤੇ ਰੇਲਵੇ ਸਟੇਸ਼ਨਾਂ ’ਤੇ ਕੀਤੇ ਜਾ ਰਹੇ ਕਿਸਾਨ ਅੰਦੋਲਨ ਮੁਲਤਵੀ ਹੋਣ ’ਤੇ ਭਾਰਤੀ ਰੇਲ ਪੰਜਾਬ ਅਤੇ ਪੰਜਾਬ ਤੋਂ ਹੋ ਕੇ ਜਾਣ ਵਾਲੀਆਂ ਰੇਲ ਸੇਵਾਵਾਂ ਸ਼ੁਰੂ ਕਰ ਰਹੀ ਹੈ।ਪਿਛਲੇ ਕਈ ਦਿਨਾਂ ਤੋਂ ਚਲ ਰਹੀ ਰੇਲ ਸੇਵਾਵਾਂ ਦੀ ਖੜੋਤ ਦੇ ਦੂਰ ਹੋਣ ਮਗਰੋਂ ਮੁਸਾਫਰਾਂ, ਕਿਸਾਨਾਂ ਤੇ ਉਦਯੋਗਾਂ ਨੂੰ ਲਾਭ ਮਿਲੇਗਾ।