• About
  • Contact
  • Hindi News
  • English News
Monday, March 9, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Entertainment

ਪਹਿਲੀ ਵਾਰ ਵੋਟ ਪਾਉਣ ਵੇਲੇ ਵੱਡੀ ਜ਼ਿੰਮੇਵਾਰੀ ਦਾ ਹੋਇਆ ਸੀ ਅਹਿਸਾਸ: ਸੋਨੂੰ ਸੂਦ

Asli Punjabi by Asli Punjabi
November 24, 2020
in Entertainment, Punjab
0
ਪਹਿਲੀ ਵਾਰ ਵੋਟ ਪਾਉਣ ਵੇਲੇ ਵੱਡੀ ਜ਼ਿੰਮੇਵਾਰੀ ਦਾ ਹੋਇਆ ਸੀ ਅਹਿਸਾਸ: ਸੋਨੂੰ ਸੂਦ
588
SHARES
3.3k
VIEWS
Share on FacebookShare on TwitterShare on Whatsapp

ਪੰਜਾਬ ਦੇ ਵੋਟਰਾਂ ਨੂੰ ਜਾਗਰੂਕ ਕਰਨ ਆਈਕਨ ਵਜੋਂ ਨਿਯੁਕਤ ਬਾਲੀਵੁੱਡ ਅਦਾਕਾਰ ਨੇ ਕੀਤੇ ਤਜਰਬੇ ਸਾਂਝੇ

ਚੰਡੀਗੜ – ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੇ ਨੌਜਵਾਨਾਂ ਨੂੰ ਜਾਗਰੂਕ ਕਰਨ ਲਈ ਸੂਬੇ ਦੇ ਬਣਾਏ ਆਈਕਨ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਨੇ ਨੌਜਵਾਨਾਂ ਨੂੰ ਆਪਣੇ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਦਿਆਂ ਕਿਹਾ ਕਿ ਉਨਾਂ ਨੂੰ ਖ਼ੁਦ ਪਹਿਲੀ ਵਾਰ ਵੋਟ ਪਾਉਣ ਵੇਲੇ ਵੱਡੀ ਜ਼ਿੰਮੇਵਾਰੀ ਦਾ ਅਹਿਸਾਸ ਹੋਇਆ ਸੀ।ਪੰਜਾਬ ਭਵਨ ਵਿੱਚ ਰੱਖੀ ਪ੍ਰੈੱਸ ਕਾਨਫਰੰਸ ਨੂੰ ਆਨਲਾਈਨ ਮਾਧਿਅਮ ਰਾਹੀਂ ਸੰਬੋਧਨ ਕਰਦਿਆਂ ਸੋਨੂੰ ਸੂਦ ਨੇ ਕਿਹਾ ਕਿ ਜਦੋਂ ਉਨਾਂ ਮੋਗਾ ਵਿੱਚ ਪਹਿਲੀ ਵਾਰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ ਸੀ ਤਾਂ ਆਪਣੇ ਪਿਤਾ ਜੀ ਨਾਲ ਸਕੂਟਰ ਉਤੇ ਗਏ ਸਨ। ਉਸ ਵੇਲੇ ਜੋ ਜ਼ਿੰਮੇਵਾਰੀ ਦਾ ਅਹਿਸਾਸ ਹੋਇਆ ਸੀ, ਉਹੀ ਅਹਿਸਾਸ ਹੁਣ ਹੋ ਰਿਹਾ ਹੈ, ਜਦੋਂ ਲੋਕਾਂ ਨੂੰ ਵੋਟ ਦੇ ਅਧਿਕਾਰ ਪ੍ਰਤੀ ਜਾਗਰੂਕ ਕਰਨ ਦੀ ਸੇਵਾ ਮਿਲੀ ਹੈ।ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐਸ ਕਰੁਣਾ ਰਾਜੂ ਦੀ ਹਾਜ਼ਰੀ ਵਿੱਚ ਹੋਈ ਇਸ ਪ੍ਰੈੱਸ ਕਾਨਫਰੰਸ ਦੌਰਾਨ ਬਾਲੀਵੁੱਡ ਅਦਾਕਾਰ ਨੇ ਪੰਜਾਬ ਵਾਸੀਆਂ ਨੂੰ ਵੋਟਾਂ ਵਿੱਚ ਵੱਧ ਚੜ ਕੇ ਹਿੱਸਾ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਆਪਣੇ ਵੋਟ ਅਧਿਕਾਰ ਦੀ ਵਰਤੋਂ ਨਾਲ ਹੀ ਅਸੀਂ ਦੇਸ਼ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਹੱਲ ਕਰਨ ਵਿੱਚ ਕਾਮਯਾਬ ਹੋ ਸਕਦੇ ਹਾਂ।ਉਨਾਂ ਨੌਜਵਾਨ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਵੋਟ ਬਣਾਉਣ ਅਤੇ ਬਿਨਾਂ ਕਿਸੇ ਡਰ ਅਤੇ ਲਾਲਚ ਦੇ ਇਸ ਅਧਿਕਾਰ ਦੀ ਵਰਤੋਂ ਕਰਨ।ਪੱਤਰਕਾਰਾਂ ਵੱਲੋਂ ਪੁੱਛੇ ਸਵਾਲਾਂ ਦੇ ਜਵਾਬ ਵਿੱਚ ਸੋਨੂੰ ਸੂਦ ਨੇ ਕਿਹਾ ਕਿ ਉਨਾਂ ਦਾ ਕਿਸੇ ਵੀ ਸਿਆਸੀ ਪਾਰਟੀ ਨਾਲ ਕੋਈ ਸਬੰਧ ਨਹੀਂ ਹੈ ਅਤੇ ਲਾਕਡਾਊਨ ਦੌਰਾਨ ਲੋਕਾਂ ਨੂੰ ਘਰ ਘਰ ਭੇਜਣ ਲਈ ਕੀਤੀ ਸੇਵਾ ਪਿੱਛੇ ਕੋਈ ਸਿਆਸੀ ਮੰਤਵ ਨਹੀਂ ਸੀ। ਸਗੋਂ ਇਸ ਸੇਵਾ ਦਾ ਮੰਤਵ ਸਿਰਫ਼ ਤੇ ਸਿਰਫ਼ ਮੁਸ਼ਕਲ ਦੀ ਘੜੀ ਵਿੱਚ ਲੋਕਾਂ ਦੀ ਸੇਵਾ ਕਰਨਾ ਸੀ। ਉਨਾਂ ਠੇਠ ਪੰਜਾਬੀ ਵਿੱਚ ਬੋਲਦਿਆਂ ਪੰਜਾਬੀਆਂ ਦੇ ਸਿਆਸੀ ਤੌਰ ਉਤੇ ਵਧੇਰੇ ਜਾਗਰੂਕ ਹੋਣ ਦਾ ਜ਼ਿਕਰ ਕੀਤਾ।ਪ੍ਰੈੱਸ ਕਾਨਫਰੰਸ ਦੌਰਾਨ ਪੰਜਾਬ ਭਵਨ ਵਿੱਚ ਹਾਜ਼ਰ ਵਧੀਕ ਮੁੱਖ ਚੋਣ ਅਧਿਕਾਰੀ ਸ੍ਰੀਮਤੀ ਮਾਧਵੀ ਕਟਾਰੀਆ ਨੇ ਸੋਨੂੰ ਸੂਦ ਨੂੰ ਇਸ ਮੁਹਿੰਮ ਨਾਲ ਜੋੜਨ ਪਿੱਛੇ ਦੀ ਪੂਰੀ ਕਹਾਣੀ ਦੱਸੀ ਅਤੇ ਦੱਸਿਆ ਕਿ ਕਿਵੇਂ ਉਨਾਂ ਬਾਲੀਵੁੱਡ ਅਦਾਕਾਰ ਨਾਲ ਸੰਪਰਕ ਕਰ ਕੇ ਇਸ ਮੁਹਿੰਮ ਨਾਲ ਜੋੜਿਆ। ਉਨਾਂ ਪੰਜਾਬ ਦੇ ਨੌਜਵਾਨਾਂ ਨੂੰ ਆਪਣੀ ਵੋਟ ਬਣਵਾਉਣ ਅਤੇ ਇਸ ਦੀ ਵਰਤੋਂ ਜਾਗਰੂਕਤਾ ਨਾਲ ਕਰਨ ਦੀ ਅਪੀਲ ਕੀਤੀ ਅਤੇ ਥੋੜ ਚਿਰੇ ਲਾਭਾਂ ਨੂੰ ਨਜ਼ਰਅੰਦਾਜ਼ ਕਰਨ ਲਈ ਕਿਹਾ।

You might also like

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

Previous Post

ਸਰਬੱਤ ਸਿਹਤ ਯੋਜਨਾ ਤਹਿਤ 45 ਲੱਖ ਈ-ਕਾਰਡ ਬਣਾਏ

Next Post

ਮੁੱਖ ਮੰਤਰੀ ਨੇ ਇਕ ਕਿਸਾਨ ਯੂਨੀਅਨ ਵੱਲੋਂ ਮੁਸਾਫਰ ਰੇਲਾਂ ਨਾ ਲੰਘਣ ਦੇ ਕੀਤੇ ਫੈਸਲੇ ‘ਤੇ ਗੰਭੀਰ ਚਿੰਤਾ ਜ਼ਾਹਰ ਕੀਤੀ

Asli Punjabi

Asli Punjabi

Related Posts

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

by Asli Punjabi
March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

by Asli Punjabi
March 9, 2026
ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ
Punjab

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

by Asli Punjabi
March 9, 2026
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ
Punjab

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

by Asli Punjabi
March 9, 2026
ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ
Punjab

ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ

by Asli Punjabi
March 9, 2026
Next Post
ਮੁੱਖ ਮੰਤਰੀ ਨੇ ਇਕ ਕਿਸਾਨ ਯੂਨੀਅਨ ਵੱਲੋਂ ਮੁਸਾਫਰ ਰੇਲਾਂ ਨਾ ਲੰਘਣ ਦੇ ਕੀਤੇ ਫੈਸਲੇ ‘ਤੇ ਗੰਭੀਰ ਚਿੰਤਾ ਜ਼ਾਹਰ ਕੀਤੀ

ਮੁੱਖ ਮੰਤਰੀ ਨੇ ਇਕ ਕਿਸਾਨ ਯੂਨੀਅਨ ਵੱਲੋਂ ਮੁਸਾਫਰ ਰੇਲਾਂ ਨਾ ਲੰਘਣ ਦੇ ਕੀਤੇ ਫੈਸਲੇ 'ਤੇ ਗੰਭੀਰ ਚਿੰਤਾ ਜ਼ਾਹਰ ਕੀਤੀ

Recommended

ਹਰਿਆਣਾ ਮੁੱਖ ਮੰਤਰੀ ਸੋਸ਼ਲ ਮੀਡੀਆ ਗਵਰਨੈਂਸ ਟ੍ਰੈਕਰ (ਐਸਜੀਐਮਟੀ) ਸੂਬਾਵਾਸੀਆਂ ਤੋਂ ਢੇਰਾਂ ਧੰਨਵਾਦ ਸੰਦੇਸ਼ ਅਤੇ ਖੂਬ ਸ਼ਲਾਘਾ ਸਮੇਟ ਰਿਹਾ ਹੈ

ਹਰਿਆਣਾ ਮੁੱਖ ਮੰਤਰੀ ਸੋਸ਼ਲ ਮੀਡੀਆ ਗਵਰਨੈਂਸ ਟ੍ਰੈਕਰ (ਐਸਜੀਐਮਟੀ) ਸੂਬਾਵਾਸੀਆਂ ਤੋਂ ਢੇਰਾਂ ਧੰਨਵਾਦ ਸੰਦੇਸ਼ ਅਤੇ ਖੂਬ ਸ਼ਲਾਘਾ ਸਮੇਟ ਰਿਹਾ ਹੈ

November 24, 2020
ਕੋਵਿਡ ਮਰੀਜ਼ਾਂ ਲਈ ਬਣਾਏ ਹਸਪਤਾਲ ਵਿੱਚ ਪਾਣੀ ਦੀ ਪਾਈਪ ਫਟਣ ਨਾਲ ਬਾਰਿਸ਼ ਦਾ ਪਾਣੀ ਭਰਿਆ

ਕੋਵਿਡ ਮਰੀਜ਼ਾਂ ਲਈ ਬਣਾਏ ਹਸਪਤਾਲ ਵਿੱਚ ਪਾਣੀ ਦੀ ਪਾਈਪ ਫਟਣ ਨਾਲ ਬਾਰਿਸ਼ ਦਾ ਪਾਣੀ ਭਰਿਆ

July 20, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In