• About
  • Contact
  • Hindi News
  • English News
Friday, June 13, 2025
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਆਂਗਣਵਾੜੀ ਮੁਲਾਜ਼ਮਾਂ ਤੇ ਵਰਕਰਾਂ ਦੇ ਆਸ਼ਰਿਤਾਂ ਦੀ ਤਰਸ ਦੇ ਆਧਾਰ ਉਤੇ ਨਿਯੁਕਤੀ ਸਬੰਧੀ ਸ਼ਰਤਾਂ ਵਿੱਚ ਛੋਟ: ਅਰੁਨਾ ਚੌਧਰੀ

Asli Punjabi by Asli Punjabi
November 25, 2020
in Punjab, ਕਾਰੋਬਾਰ
0
ਆਂਗਣਵਾੜੀ ਮੁਲਾਜ਼ਮਾਂ ਤੇ ਵਰਕਰਾਂ ਦੇ ਆਸ਼ਰਿਤਾਂ ਦੀ ਤਰਸ ਦੇ ਆਧਾਰ ਉਤੇ ਨਿਯੁਕਤੀ ਸਬੰਧੀ ਸ਼ਰਤਾਂ ਵਿੱਚ ਛੋਟ: ਅਰੁਨਾ ਚੌਧਰੀ
589
SHARES
3.3k
VIEWS
Share on FacebookShare on TwitterShare on Whatsapp

ਵਰਕਰਾਂ ਤੇ ਹੈਲਪਰਾਂ ਐਕਸ ਗ੍ਰੇਸ਼ੀਆ ਲਈ ਵੀ 60 ਸਾਲ ਦੀ ਉਮਰ ਤੋਂ ਬਾਅਦ ਹੀ ਕਰ ਸਕਣਗੀਆਂ ਦਾਅਵਾ ਪੇਸ਼

ਚੰਡੀਗੜ੍ਹ – ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਮੰਗਲਵਾਰ ਨੂੰ ਆਂਗਨਵਾੜੀ ਵਰਕਰਾਂ ਦੇ ਆਸ਼ਰਿਤਾਂ ਦੀ ਤਰਸ ਦੇ ਆਧਾਰ ਉਤੇ ਨੌਕਰੀ ਸਿਰਫ਼ ਵਿਧਵਾ ਨੂੰਹ ਨੂੰ ਦੇਣ ਵਾਲੀ ਸ਼ਰਤ ਨੂੰ ਹਟਾਉਣ ਦਾ ਐਲਾਨ ਕਰਦਿਆਂ ਵਰਕਰਾਂ ਤੇ ਹੈਲਪਰਾਂ ਦੀਆਂ ਸਾਰੀਆਂ ਜਾਇਜ਼ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਹੈ। ਸਿਵਲ ਸਕੱਤਰੇਤ ਵਿਖੇ ਆਪਣੇ ਦਫ਼ਤਰ ਵਿੱਚ ਤਿੰਨ ਆਂਗਨਵਾੜੀ ਵਰਕਰ ਤੇ ਹੈਲਪਰਜ਼ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਸ੍ਰੀਮਤੀ ਚੌਧਰੀ ਨੇ ਕਿਹਾ ਕਿ ਤਰਸ ਦੇ ਆਧਾਰ ਉਤੇ ਨਿਯੁਕਤੀ ਸਬੰਧੀ ਮੌਜੂਦਾ ਸ਼ਰਤ ਸਿਰਫ਼ ਵਿਧਵਾ ਨੂੰਹ ਨੂੰ ਪਹਿਲ ਦੇਣਾ ਹੈ, ਜਿਸ ਨੂੰ ਹੁਣ ਬਦਲ ਕੇ ਕੋਈ ਵੀ ਆਸ਼ਰਿਤ ਕੀਤਾ ਜਾਵੇਗਾ। ਵਰਕਰਾਂ ਤੇ ਹੈਲਪਰਾਂ ਨੂੰ ਐਕਸ ਗ੍ਰੇਸ਼ੀਆ ਪਹਿਲਾਂ 70 ਸਾਲ ਦੀ ਉਮਰ ਬਾਅਦ ਮਿਲਦਾ ਸੀ, ਜਦੋਂ ਕਿ ਸੇਵਾ ਮੁਕਤੀ ਦੀ ਉਮਰ 65 ਸਾਲ ਸੀ। ਹੁਣ ਵਰਕਰ ਤੇ ਹੈਲਪਰ ਐਕਸ ਗ੍ਰੇਸ਼ੀਆ ਲਈ 60 ਤੋਂ 65 ਸਾਲ ਦੀ ਉਮਰ ਤੱਕ ਕਦੇ ਵੀ ਦਾਅਵਾ ਪੇਸ਼ ਕਰ ਸਕਦੀਆਂ ਹਨ।ਕੈਬਨਿਟ ਮੰਤਰੀ ਨੇ ਆਂਗਨਵਾੜੀ ਹੈਲਪਰਾਂ ਤੋਂ ਆਂਗਨਵਾੜੀ ਵਰਕਰਾਂ ਦੀ ਤਰੱਕੀ ਸਬੰਧੀ ਗ੍ਰੈਜੂਏਸ਼ਨ ਦੀ ਸ਼ਰਤ ਨੂੰ ਵੀ ਘਟਾ ਕੇ 12ਵੀਂ ਪਾਸ ਦੇ ਨਾਲ ਪੰਜ ਸਾਲ ਦਾ ਤਜਰਬਾ ਕਰ ਦਿੱਤਾ ਗਿਆ ਹੈ।ਵਰਕਰਾਂ ਨੂੰ ਸਮਾਰਟ ਫੋਨ ਦੇਣ ਦੀ ਮੰਗ ਉਤੇ ਉਨ੍ਹਾਂ ਕਿਹਾ ਕਿ ਇਸ ਸਬੰਧੀ ਦੇਰੀ ਕੇਂਦਰ ਸਰਕਾਰ ਵੱਲੋਂ ਫੋਨਾਂ ਦੀ ਖ਼ਰੀਦ ਸਬੰਧੀ ਮਾਪਦੰਡ ਤੈਅ ਨਾ ਕਰਨ ਕਾਰਨ ਹੋਈ ਹੈ, ਜਿਸ ਕਾਰਨ ਖ਼ਰੀਦ ਪ੍ਰਕਿਰਿਆ ਸ਼ੁਰੂ ਨਹੀਂ ਹੋ ਰਹੀ। ਜਿਵੇਂ ਹੀ ਤੈਅਸ਼ੁਦਾ ਮਾਪਦੰਡ ਭਾਰਤ ਸਰਕਾਰ ਤੋਂ ਪ੍ਰਾਪਤ ਹੋਣਗੇ, ਖ਼ਰੀਦ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਜਾਵੇਗੀ। ਆਂਗਨਵਾੜੀ ਸੈਂਟਰਾਂ ਵਿੱਚ ਬੁਨਿਆਦੀ ਸਹੂਲਤਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਰਾਜ ਦੇ ਸਾਰੇ ਸੈਂਟਰਾਂ ਵਿੱਚ ਪੀਣ ਵਾਲੇ ਪਾਣੀ ਅਤੇ ਪਖਾਨੇ ਵਰਗੀਆਂ ਬੁਨਿਆਦੀ ਸਹੂਲਤਾਂ ਦਸੰਬਰ 2020 ਦੇ ਅੰਤ ਤੱਕ ਮੁਹੱਈਆ ਕਰਵਾ ਦਿੱਤੀਆਂ ਜਾਣਗੀਆਂ।ਸ੍ਰੀਮਤੀ ਅਰੁਨਾ ਚੌਧਰੀ ਨੇ ਆਂਗਨਵਾੜੀ ਸੈਂਟਰਾਂ ਦੀਆਂ ਇਮਾਰਤਾਂ ਦੇ ਕਿਰਾਏ ਦਾ ਮਾਮਲਾ ਵੀ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੀ ਥਾਂ ਆਪਣੇ ਹੱਥ ਵਿੱਚ ਲੈਣ ਲਈ ਵੀ ਚਾਰਾਜੋਈ ਕਰਨ ਦੀ ਗੱਲ ਆਖੀ। ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਲਗਪਗ ਤਿੰਨ ਘੰਟੇ ਚੱਲੀ ਮੀਟਿੰਗ ਦੌਰਾਨ ਉਨ੍ਹਾਂ ਪੋਸ਼ਣ ਅਭਿਆਨ ਅਧੀਨ ਆਂਗਣਵਾੜੀ ਵਰਕਰਾਂ ਨੂੰ ‘ਪ੍ਰਦਰਸ਼ਨ ਪ੍ਰੇਰਕ ਰਾਸ਼ੀ’ (ਪਰਫਾਰਮੈਂਸ ਇਨਸੈਂਟਿਵ) ਜਲਦੀ ਜਾਰੀ ਕਰਵਾਉਣ ਬਾਰੇ ਕਿਹਾ। ਉਨ੍ਹਾਂ ਕਿਹਾ ਕਿ ਨਵੇਂ ਮੁੱਖ ਆਂਗਣਵਾੜੀ ਸੈਂਟਰ ਮਨਜ਼ੂਰ ਹੋਣ ਮਗਰੋਂ ਮਿੰਨੀ ਆਂਗਣਵਾੜੀ ਸੈਂਟਰਾਂ ਨੂੰ ਮੁੱਖ ਆਂਗਣਵਾੜੀ ਸੈਂਟਰਾਂ ਵਿੱਚ ਤਬਦੀਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮਾਤਰੂ ਯੋਜਨਾ ਦੇ ਫਾਰਮ ਭਰਵਾਉਣ ਲਈ 100 ਰੁਪਏ ਪ੍ਰਤੀ ਵਰਕਰ ਅਤੇ 50 ਪ੍ਰਤੀ ਹੈਲਪਰ ਦੇਣ ਦਾ ਵੀ ਐਲਾਨ ਕੀਤਾ।ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਨੇ ਕਿਹਾ ਕਿ ਜੂਨ 2020 ਵਿੱਚ ਬਜਟ ਪ੍ਰਾਪਤ ਹੋਇਆ ਸੀ, ਜੋ ਸਮੂਹ ਜਿ਼ਲ੍ਹਾ ਪ੍ਰੋਗਰਾਮ ਅਫ਼ਸਰਾਂ ਨੂੰ ਵੰਡ ਦਿੱਤਾ ਗਿਆ। ਉਨ੍ਹਾਂ ਵੱਲੋਂ ਬਣਦੇ ਸਮੇਂ ਦੀ ਮਾਣ ਭੱਤੇ ਦੀ ਅਦਾਇਗੀ ਕਰ ਦਿੱਤੀ ਗਈ ਹੈ। ਭਾਰਤ ਸਰਕਾਰ ਵੱਲੋਂ ਪਿਛਲੇ ਸਮੇਂ ਦੀ ਪੈਂਡਿੰਗ ਲਾਇਬਿਲਟੀ ਪ੍ਰਾਪਤ ਹੋ ਗਈ ਹੈ, ਜਲਦੀ ਬਜਟ ਦੀ ਵੰਡ ਕਰ ਦਿੱਤੀ ਜਾਵੇਗੀ। ਤਿੰਨ ਤੋਂ 6 ਸਾਲ ਦੇ ਬੱਚਿਆਂ ਦਾ ਦਾਖਲਾ ਆਂਗਣਵਾੜੀ ਕੇਂਦਰ ਵਿੱਚ ਯਕੀਨੀ ਬਣਾਉਣ ਅਤੇ ਪ੍ਰਾਇਮਰੀ ਸਕੂਲਾਂ ਤੋਂ ਬਾਹਰ ਪ੍ਰਾਈਵੇਟ ਇਮਾਰਤਾਂ ਵਿੱਚ ਚੱਲ ਰਹੇ ਆਂਗਨਵਾੜੀ ਸੈਂਟਰਾਂ ਨੂੰ ਸਕੂਲਾਂ ਵਿੱਚ ਤਬਦੀਲ ਕਰਨ ਦਾ ਮੁੱਦਾ ਸਕੂਲ ਸਿੱਖਿਆ ਮੰਤਰੀ ਕੋਲ ਉਠਾ ਕੇ ਹੱਲ ਕਰਵਾਉਣ ਦਾ ਭਰੋਸਾ ਦਿੱਤਾ। ਉਨ੍ਹਾਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦਾ ਮਾਣਭੱਤਾ ਵਧਾਉਣ, ਕੇਂਦਰੀ ਮਾਣਭੱਤੇ ਵਿੱਚ ਕਟੌਤੀ ਅਤੇ ਹੋਰ ਵਿੱਤੀ ਮੰਗਾਂ ਦਾ ਮੁੱਦਾ ਵਿੱਤ ਵਿਭਾਗ ਕੋਲ ਉਠਾ ਕੇ ਇਨ੍ਹਾਂ ਨੂੰ ਹੱਲ ਕਰਵਾਉਣ ਦਾ ਭਰੋਸਾ ਦਿੱਤਾ।ਮੀਟਿੰਗ ਦੌਰਾਨ ਪ੍ਰਮੁੱਖ ਸਕੱਤਰ ਰਾਜੀ ਪੀ ਸ੍ਰੀਵਾਸਤਵਾ, ਡਾਇਰੈਕਟਰ ਵਿਪੁਲ ਉਜਵਲ, ਜੁਆਇੰਟ ਸਕੱਤਰ ਵਿੰਮੀ ਭੁੱਲਰ, ਡਿਪਟੀ ਡਾਇਰੈਕਟਰ ਰੁਪਿੰਦਰ ਕੌਰ, ਡੀ.ਪੀ.ਓ. ਸੁਖਦੀਪ ਸਿੰਘ, ਆਂਗਣਵਾੜੀ ਮੁਲਾਜ਼ਮ ਯੂਨੀਅਨਾਂ ਵੱਲੋਂ ਹਰਗੋਬਿੰਦ ਕੌਰ, ਜਸਬੀਰ ਕੌਰ, ਸਤਵੰਤ ਕੌਰ, ਊਸ਼ਾ ਰਾਣੀ, ਸੁਭਾਸ਼ ਰਾਣੀ, ਹਰਜੀਤ ਕੌਰ, ਸਰੋਜ ਛੱਪੜੀਵਾਲਾ, ਸੁਨੀਲ ਕੌਰ ਅਤੇ ਸਰਬਜੀਤ ਕੌਰ ਹਾਜ਼ਰ ਸਨ।

You might also like

Bathinda Big News ਇੰਸਟਗਰਾਮ ਤੇ ਅਸ਼ਲੀਲ ਵੀਡੀਓ ਪਾਉਣ ਕਾਰਨ ਹੋਇਆ ਭਾਬੀ ਕਮਲ ਕੌਰ ਦਾ ਕਤਲ

ਖੇਤੀ ਮਸ਼ੀਨਰੀ/ਸੰਦਾਂ ਦਾ ਡਰਾਅ ਕੱਢ ਕੇ ਲਾਭਪਾਤਰੀਆਂ ਦੀ ਕੀਤੀ ਚੋਣ

ਖਾਣ-ਪੀਣ ਦੀਆਂ ਵਸਤਾਂ ਦੀ ਸਫ਼ਾਈ ਨੂੰ ਮੁੱਖ ਰੱਖਦੇ ਹੋਏ ਪਾਬੰਦੀ ਦੇ ਹੁਕਮ ਜਾਰੀ

Previous Post

ਪੰਜਾਬ ਦੇ ਟਰਾਂਸਪੋਰਟ ਵਿਭਾਗ ਵੱਲੋਂ ਧੁੰਦ ਵੱਧਣ ਦੇ ਮੱਦੇਨਜ਼ਰ ਅਡਵਾਇਜ਼ਰੀ ਜਾਰੀ

Next Post

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਸਾਨਾਂ ਤੋਂ ਦਿੱਲੀ ਚੱਲੋ ਅਪੀਲ ਦੇ ਆਪਣੇ ਪ੍ਰਸਤਾਵ ਨੂੰ ਰਾਜਹਿੱਤ ਵਿਚ ਵਾਪਸ ਲੈਣ ਦੀ ਅਪੀਲ ਕੀਤੀ

Asli Punjabi

Asli Punjabi

Related Posts

Bathinda Big News ਇੰਸਟਗਰਾਮ ਤੇ ਅਸ਼ਲੀਲ ਵੀਡੀਓ ਪਾਉਣ ਕਾਰਨ ਹੋਇਆ ਭਾਬੀ ਕਮਲ ਕੌਰ ਦਾ ਕਤਲ
Punjab

Bathinda Big News ਇੰਸਟਗਰਾਮ ਤੇ ਅਸ਼ਲੀਲ ਵੀਡੀਓ ਪਾਉਣ ਕਾਰਨ ਹੋਇਆ ਭਾਬੀ ਕਮਲ ਕੌਰ ਦਾ ਕਤਲ

by Asli Punjabi
June 13, 2025
ਖੇਤੀ ਮਸ਼ੀਨਰੀ/ਸੰਦਾਂ ਦਾ ਡਰਾਅ ਕੱਢ ਕੇ ਲਾਭਪਾਤਰੀਆਂ ਦੀ ਕੀਤੀ ਚੋਣ
Punjab

ਖੇਤੀ ਮਸ਼ੀਨਰੀ/ਸੰਦਾਂ ਦਾ ਡਰਾਅ ਕੱਢ ਕੇ ਲਾਭਪਾਤਰੀਆਂ ਦੀ ਕੀਤੀ ਚੋਣ

by Asli Punjabi
June 13, 2025
ਖਾਣ-ਪੀਣ ਦੀਆਂ ਵਸਤਾਂ ਦੀ ਸਫ਼ਾਈ ਨੂੰ ਮੁੱਖ ਰੱਖਦੇ ਹੋਏ ਪਾਬੰਦੀ ਦੇ ਹੁਕਮ ਜਾਰੀ
Punjab

ਖਾਣ-ਪੀਣ ਦੀਆਂ ਵਸਤਾਂ ਦੀ ਸਫ਼ਾਈ ਨੂੰ ਮੁੱਖ ਰੱਖਦੇ ਹੋਏ ਪਾਬੰਦੀ ਦੇ ਹੁਕਮ ਜਾਰੀ

by Asli Punjabi
June 13, 2025
ਸਾਊਥ ਬਲਾਕ ਦੇ ਵਸਨੀਕਾਂ ਨੂੰ 24 ਘੰਟੇ ਨਿਰਵਿਘਨ ਪਾਣੀ ਦੀ ਸਪਲਾਈ ਦਿੱਤੀ ਜਾਵੇਗੀ – ਵਿਧਾਇਕ ਰਾਜਿੰਦਰਪਾਲ ਕੌਰ ਛੀਨਾ
Punjab

ਸਾਊਥ ਬਲਾਕ ਦੇ ਵਸਨੀਕਾਂ ਨੂੰ 24 ਘੰਟੇ ਨਿਰਵਿਘਨ ਪਾਣੀ ਦੀ ਸਪਲਾਈ ਦਿੱਤੀ ਜਾਵੇਗੀ – ਵਿਧਾਇਕ ਰਾਜਿੰਦਰਪਾਲ ਕੌਰ ਛੀਨਾ

by Asli Punjabi
June 13, 2025
ਛੇਵੇਂ ਪਾਤਸ਼ਾਹ ਵੱਲੋਂ ਪਹਿਲੀ ਜੰਗ ਫ਼ਤਹਿ ਕਰਨ ਦੀ ਯਾਦ ’ਚ ਸਜਾਇਆ ਨਗਰ ਕੀਰਤਨ
Punjab

ਛੇਵੇਂ ਪਾਤਸ਼ਾਹ ਵੱਲੋਂ ਪਹਿਲੀ ਜੰਗ ਫ਼ਤਹਿ ਕਰਨ ਦੀ ਯਾਦ ’ਚ ਸਜਾਇਆ ਨਗਰ ਕੀਰਤਨ

by Asli Punjabi
June 13, 2025
Next Post
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਸਾਨਾਂ ਤੋਂ ਦਿੱਲੀ ਚੱਲੋ ਅਪੀਲ ਦੇ ਆਪਣੇ ਪ੍ਰਸਤਾਵ ਨੂੰ ਰਾਜਹਿੱਤ ਵਿਚ ਵਾਪਸ ਲੈਣ ਦੀ ਅਪੀਲ ਕੀਤੀ

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਸਾਨਾਂ ਤੋਂ ਦਿੱਲੀ ਚੱਲੋ ਅਪੀਲ ਦੇ ਆਪਣੇ ਪ੍ਰਸਤਾਵ ਨੂੰ ਰਾਜਹਿੱਤ ਵਿਚ ਵਾਪਸ ਲੈਣ ਦੀ ਅਪੀਲ ਕੀਤੀ

Recommended

ਨਿਊਜ਼ੀਲੈਂਡ: ਲੇਬਰ ਪਾਰਟੀ ਨੇ 2020 ਆਮ ਚੋਣਾਂ ਲਈ 84 ਸੰਭਾਵੀ ਲਿਸਟ ਐਮ.ਪੀਜ਼. ਦੀ ਸੂਚੀ ਜਾਰੀ ਕੀਤੀ

ਨਿਊਜ਼ੀਲੈਂਡ: ਲੇਬਰ ਪਾਰਟੀ ਨੇ 2020 ਆਮ ਚੋਣਾਂ ਲਈ 84 ਸੰਭਾਵੀ ਲਿਸਟ ਐਮ.ਪੀਜ਼. ਦੀ ਸੂਚੀ ਜਾਰੀ ਕੀਤੀ

June 15, 2020
ਸਿੱਖ ਕੌਮ ਦੇ ਪ੍ਰਸਿੱਧ ਕਥਾਵਾਚਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ

ਸਿੱਖ ਕੌਮ ਦੇ ਪ੍ਰਸਿੱਧ ਕਥਾਵਾਚਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਨਮਾਨ

November 5, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਹਿਮਦਾਬਾਦ ਹਾਦਸੇ ਵਿਚ ਬਚੇ ਇਕਲੌਤੇ ‘ਵਿਸ਼ਵਾਸ’ ਨੂੰ ਮਿਲੇ PM ਮੋਦੀ, ਦੱਸੀ ਸਾਰੀ ਕਹਾਣੀ
Top Stories

ਅਹਿਮਦਾਬਾਦ ਹਾਦਸੇ ਵਿਚ ਬਚੇ ਇਕਲੌਤੇ ‘ਵਿਸ਼ਵਾਸ’ ਨੂੰ ਮਿਲੇ PM ਮੋਦੀ, ਦੱਸੀ ਸਾਰੀ ਕਹਾਣੀ

June 13, 2025
ਪ੍ਰਧਾਨ ਮੰਤਰੀ ਮੋਦੀ ਅਹਿਮਦਾਬਾਦ ਜਹਾਜ਼ ਹਾਦਸੇ ਵਾਲੀ ਥਾਂ ‘ਤੇ ਪਹੁੰਚੇ
Top Stories

ਪ੍ਰਧਾਨ ਮੰਤਰੀ ਮੋਦੀ ਅਹਿਮਦਾਬਾਦ ਜਹਾਜ਼ ਹਾਦਸੇ ਵਾਲੀ ਥਾਂ ‘ਤੇ ਪਹੁੰਚੇ

June 13, 2025
ਲੋਕਾਂ ਨੂੰ ਹੁਣ ਵਟਸਐਪ ’ਤੇ ਮਿਲੇਗੀ ਜਮ੍ਹਾਂਬੰਦੀ : MLA ਸ਼ੈਰੀ ਕਲਸੀ
Top Stories

ਲੋਕਾਂ ਨੂੰ ਹੁਣ ਵਟਸਐਪ ’ਤੇ ਮਿਲੇਗੀ ਜਮ੍ਹਾਂਬੰਦੀ : MLA ਸ਼ੈਰੀ ਕਲਸੀ

June 13, 2025
Bathinda Big News ਇੰਸਟਗਰਾਮ ਤੇ ਅਸ਼ਲੀਲ ਵੀਡੀਓ ਪਾਉਣ ਕਾਰਨ ਹੋਇਆ ਭਾਬੀ ਕਮਲ ਕੌਰ ਦਾ ਕਤਲ
Punjab

Bathinda Big News ਇੰਸਟਗਰਾਮ ਤੇ ਅਸ਼ਲੀਲ ਵੀਡੀਓ ਪਾਉਣ ਕਾਰਨ ਹੋਇਆ ਭਾਬੀ ਕਮਲ ਕੌਰ ਦਾ ਕਤਲ

June 13, 2025
ਭੂਮੀ ਚੌਹਾਨ ਦੀ ਅਹਿਮਦਾਬਾਦ ਹਵਾਈ ਹਾਦਸੇ ਵਿਚ ਇਸ ਤਰ੍ਹਾਂ ਬਚੀ ਜਾਨ ?
National

ਭੂਮੀ ਚੌਹਾਨ ਦੀ ਅਹਿਮਦਾਬਾਦ ਹਵਾਈ ਹਾਦਸੇ ਵਿਚ ਇਸ ਤਰ੍ਹਾਂ ਬਚੀ ਜਾਨ ?

June 13, 2025
ਖੇਤੀ ਮਸ਼ੀਨਰੀ/ਸੰਦਾਂ ਦਾ ਡਰਾਅ ਕੱਢ ਕੇ ਲਾਭਪਾਤਰੀਆਂ ਦੀ ਕੀਤੀ ਚੋਣ
Punjab

ਖੇਤੀ ਮਸ਼ੀਨਰੀ/ਸੰਦਾਂ ਦਾ ਡਰਾਅ ਕੱਢ ਕੇ ਲਾਭਪਾਤਰੀਆਂ ਦੀ ਕੀਤੀ ਚੋਣ

June 13, 2025
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In