ਚੰਡੀਗੜ੍ਹ – ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਸਾਨਾਂ ਤੋਂ ਦਿੱਲੀ ਚੱਲੋ ਅਪੀਲ ਦੇ ਆਪਣੇ ਪ੍ਰਸਤਾਵ ਨੂੰ ਰਾਜਹਿੱਤ ਵਿਚ ਵਾਪਸ ਲੈਣ ਦੀ ਅਪੀਲ ਕੀਤੀ ਹੈ| ਉਨ੍ਹਾਂ ਨੇ ਕਿਹਾ ਕਿ ਤਿੰਨੋਂ ਖੇਤੀਬਾੜੀ ਐਕਟ ਕਿਸਾਨਾਂ ਦੇ ਹਿੱਤ ਵਿਚ ਹਨ ਅਤੇ ਸੂਬੇ ਵਿਚ ਮੰਡੀ ਤੇ ਘੱਟੋ ਘੱਟ ਸਹਾਇਕ ਮੁੱਲ (ਐਮਐਸਪੀ) ਦੀ ਵਿਵਸਥਾ ਮੌਜੂਦਾ ਦੀ ਤਰ੍ਹਾ ਭਵਿੱਖ ਵਿਚ ਵੀ ਜਾਰੀ ਰਹੇਗੀ| ਸ੍ਰੀ ਮਨੋਹਰ ਲਾਲ ਅੱਜ ਇੱਥੇ ਮੀਡੀਆ ਨਾਲ ਗਲਬਾਤ ਕਰ ਰਹੇ ਸਨ| ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਪਹਿਲਾਂ ਹੀ ਭਰੋਸਾ ਕੀਤਾ ਜਾ ਚੁੱਕਾ ਹੈ ਕਿ ਰਾਜ ਸਰਕਾਰ ਘੱਟੋ ਘੱਟ ਸਹਾਇਕ ਮੁੱਲ ‘ਤੇ ਕਣਕ ਅਤੇ ਝੋਨੇ ਦੀ ਖਰੀਦ ਕਰਨ ਦੇ ਨਾਲ-ਨਾਲ ਬਾਜਰਾ ਸਰੋਂ, ਮੂੰਗ, ਸੂਰਜਮੁਖੀ ਆਦਿ ਦੀ ਖਰੀਦ ਜਾਰੀ ਰੱਖੇਗੀ ਅਤੇ ਕਿਸਾਨਾਂ ਦੀ ਸਹੂਲਤ ਦੇ ਲਈ ਰਾਜ ਵਿਚ ਵੱਧ ਮੰਡੀਆਂ ਦੀ ਸਥਾਪਨਾ ਵੀ ਕੀਤੀ ਜਾਵੇਗੀ| ਉਨ੍ਹਾਂ ਨੇ ਕਿਸਾਨਾਂ ਤੋਂ ਉਨ੍ਹਾਂ ਲੋਕਾਂ ਤੋਂ ਚੌਕਸ ਰਹਿਨ ਦੀ ਵੀ ਅਪੀਲ ਕੀਤੀ ਜੋ ਆਪਣੇ ਸਵਾਰਥ ਲਈ ਕਿਸਾਨਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰਦੇ ਹਨ| ਉਨ੍ਹਾਂ ਨੇ ਕਿਹਾਕਿ ਰਾਜ ਸਰਕਾਰ ਵੱਲੋਂ ਸੂਬੇ ਵਿਚ ਕਾਨੂੰਨ ਵਿਵਸਥਾ ਦਾ ਸਖਤੀ ਨਾਲ ਪਾਲਣ ਕੀਤਾ ਜਾਵੇਗਾ| ਉਨ੍ਹਾਂ ਨੇ ਕਿਹਾ ਕਿ ਰਾਜ ਸਰਕਾਰ ਨੇ ਕਿਸਾਨਾਂ ਵੱਲੋਂ ਕੀਤੇ ਗਏ ਦਿੱਲੀ ਚਲੋ ਅਪੀਲ ਦੇ ਮੱਦੇਨਜਰ 25 ਅਤੇ 26 ਨਵੰਬਰ, 2020 ਨੂੰ ਹਰਿਆਣਾ-ਪੰਜਾਬ ਸੀਮਾ ਅਤੇ 26 ਅਤੇ 27 ਨਵੰਬਰ, 2020 ਨੂੰ ਹਰਿਆਣਾ-ਦਿੱਲੀ ਸੀਮਾ ‘ਤੇ ਆਵਾਜਾਈ ਨੂੰ ਸੀਮਤ ਕਰਨ ਦਾ ਫੈਸਲਾ ਕੀਤਾ ਹੈ| ਮੁੱਖ ਮੰਤਰੀ ਨੇ ਇੰਨ੍ਹਾਂ ਦਿਨਾਂ ਵਿਚ ਹਰਿਆਣਾ-ਪੰਜਾਬ ਸੀਮਾ ਅਤੇ ਹਰਿਆਣਾ-ਦਿੱਲੀ ਸੀਮਾ ਦੇ ਵੱਲ ਜਾਣ ਵਾਲੇ ਸੜਕ ਮਾਰਗਾਂ ‘ਤੇ ਯਾਤਰਾ ਤੋਂ ਬੱਚਣ ਦੀ ਵੀ ਅਪੀਲ ਕੀਤੀ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਤਰ੍ਹਾ ਦੀ ਅਸਹੂਲਤ ਨਾ ਹੋਵੇ|ਹਰਿਆਣਾ ਵਿਚ ਰਾਤ ਨੂੰ ਕਰਫਿਊ ਲਗਾਉਣ ਦੇ ਸਬੰਧ ਵਿਚ ਪੁੱਛੇ ਗਏ ਇਕ ਸੁਆਲ ਦਾ ਜਵਾਬ ਦਿੰਦੇ ਹੋਏ ਉਨ੍ਹਾਂ ਨੇ ਕਿਹਾ ਕਿ ਮੌਜੂਦਾ ਵਿਚ ਹਰਿਆਣਾ ਵਿਚ ਰਾਤ ਦਾ ਕਰਫਿਊ ਲਗਾਉਣ ਦੀ ਕੋਈ ਜਰੂਰਤ ਨਹੀਂ ਹੈ|ਇਕ ਹੋਰ ਸੁਆਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਕੋਵਿਡ-19 ਦੇ ਤੀਜੇ ਪੜਾਅ ਵਿਚ ਕੁੱਝ ਰਾਜ ਪ੍ਰਭਾਵਿਤ ਹੋਏ ਹਨ| ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅੱਜ ਅੱਠ ਅਜਿਹੇ ਸੂਬਿਆਂ ਦੇ ਮੁੱਖ ਮੰਤਰੀ ਦੇ ਨਾਲ ਵੀਡੀਓ ਕਾਨਫ੍ਰੈਂਸਿੰਗ ਰਾਹੀਂ ਕੋਵਿਡ-19 ਸਥਿਤੀ ਦੀ ਸਮੀਖਿਆ ਕੀਤੀ ਹੈ| ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਪ੍ਰਧਾਨ ਮੰਤਰੀ ਨੁੰ ਭਰੋਸਾ ਦਿੱਤਾ ਹੈ ਕਿ ਹਰਿਆਣਾ ਸੰਕ੍ਰਮਣ ਦੇ ਪ੍ਰਸਾਰ ਨੂੰ ਰੋਕਣ ਦੇ ਯਤਨਾਂ ਵਿਚ ਹੋਰ ਤੇਜੀ ਲਿਆਏਗਾ| ਇਸ ਮੌਕੇ ‘ਤੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ ਰਾਜੀਵ ਅਰੋੜਾ, ਸੂਚਨਾ ਜਨ ਸੰਪਰਕ ਅਤੇ ਭਾਸ਼ਾ ਵਿਭਾਗ ਦੇ ਮਹਾਨਿਦੇਸ਼ਕ ਪੀ.ਸੀ. ਮੀਣਾ ਅਤੇ ਸ਼ਹਿਰੀ ਸਥਾਨਕ ਵਿਭਾਗ ਦੇ ਨਿਦੇਸ਼ ਅਸ਼ੋਕ ਕੁਮਾਰ ਮੀਣਾ ਮੌਜੂਦ ਸਨ|