ਜੰਮੂ – ਜੰਮੂ-ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ 9ਵੇਂ ਸਿੱਖ ਗੁਰੂ ਸ੍ਰੀ ਤੇਗ ਬਹਾਦਰ ਦੇ ਸ਼ਹੀਦੀ ਦਿਹਾੜੇ ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਹੈ| ਸ੍ਰੀ ਸਿਨਹਾ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਦੀ ਸਿੱਖਿਆ ਅਤੇ ਉਨ੍ਹਾਂ ਦੀ ਸ਼ਹੀਦੀ, ਮਨੁੱਖੀ ਸੱਭਿਅਤਾ ਦੇ ਇਕ ਮੂਲਭੂਤ ਸਿਧਾਂਤ ਨੂੰ ਰੇਖਾਂਕਿਤ ਕਰਦੀ ਹੈ, ਜਿਸ ਅਨੁਸਾਰ ਸਾਰਿਆਂ ਨੂੰ ਮੁਕਤ ਹੋ ਕੇ ਜਿਊਂਣ ਦਾ ਅਧਿਕਾਰ ਹੈ| ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਦੀ ਸ਼ਹੀਦੀ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਹ ਮਹੱਤਵਪੂਰਨ ਸਨੇਹਾ ਦਿੰਦੀ ਹੈ ਕਿ ਉਨ੍ਹਾਂ ਨੂੰ ਲੋਕਾਂ ਦੀ ਸ਼ਰਧਾ, ਵਿਸ਼ਵਾਸ ਅਤੇ ਅਧਿਕਾਰਾਂ ਦੀ ਰੱਖਿਆ ਕਰਨ ਲਈ ਵਚਨਬੱਧ ਹੋਣਾ ਚਾਹੀਦਾ ਹੈ|ਉਹਨਾਂ ਕਿਹਾ ਕਿ ਇਸ ਪਵਿੱਤਰ ਦਿਹਾੜੇ ਤੇ ਸਾਰਿਆਂ ਨੂੰ ਦੂਜਿਆਂ ਦੀ ਸੇਵਾ ਕਰਨ ਦਾ ਸੰਕਲਪ ਲੈਣਾ ਚਾਹੀਦਾ ਹੈ| ਸ੍ਰੀ ਗੁਰੂ ਤੇਗ ਬਹਾਦਰ ਦਾ ਜਨਮ ਇਕ ਅਪ੍ਰੈਲ 1621 ਨੂੰ ਹੋਇਆ ਸੀ| ਉਨ੍ਹਾਂ ਨੇ ਹਿੰਦੂਆਂ, ਸਿੱਖਾਂ, ਕਸ਼ਮੀਰੀ ਪੰਡਤਾਂ ਅਤੇ ਗੈਰ-ਮੁਸਲਮਾਨਾਂ ਦਾ ਇਸਲਾਮ ਵਿੱਚ ਜਬਰੀ ਧਰਮ ਪਰਿਵਰਤਨ ਦਾ ਵਿਰੋਧ ਕੀਤਾ ਸੀ| ਮੁਗਲ ਬਾਦਸ਼ਾਹ ਔਰੰਗਜ਼ੇਬ ਦੇ ਹੁਕਮ ਤੇ 1675 ਵਿੱਚ ਅੱਜ ਦੇ ਦਿਨ ਦਿੱਲੀ ਵਿੱਚ ਉਨ੍ਹਾਂ ਨੂੰ ਸ਼ਹੀਦ ਕਰ ਦਿੱਤਾ ਗਿਆ ਸੀ|