ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਨਾਮਦੇਵ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ। ਇਸ ਸਮੇਂ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਮਗਰੋਂ ਭਾਈ ਸਿਮਰਪ੍ਰੀਤ ਸਿੰਘ ਦੇ ਹਜ਼ੂਰੀ ਰਾਗੀ ਜਥੇ ਨੇੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ। ਇਸ ਮੌਕੇ ਸੰਗਤਾਂ ਨਾਲ ਵਿਚਾਰ ਸਾਂਝੇ ਕਰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਮਾਨ ਸਿੰਘ ਨੇ ਭਗਤ ਨਾਮਦੇਵ ਜੀ ਦੇ ਜੀਵਨ ਤੋਂ ਜਾਣੂ ਕਰਵਾਇਆ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ’ਤੇ ਚੱਲਣ ਦੀ ਪ੍ਰੇਰਣਾ ਕੀਤੀ। ਗਿਆਨੀ ਮਾਨ ਸਿੰਘ ਨੇ ਆਖਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਅੰਦਰ ਪੰਜਵੇਂ ਪਾਤਸ਼ਾਹ ਜੀ ਨੇ ਭਗਤਾਂ ਦੀ ਬਾਣੀ ਦਰਜ ਕਰਕੇ ਵੱਡਾ ਮਾਣ ਦਿੱਤਾ। ਉਨ੍ਹਾਂ ਕਿਹਾ ਕਿ ਭਗਤ ਨਾਮਦੇਵ ਜੀ ਦੀ ਬਾਣੀ ਮਨੁੱਖਤਾ ਲਈ ਚਾਨਣ ਮੁਨਾਰਾ ਹੈ, ਜਿਸ ਵਿੱਚੋਂ ਰੱਬੀ ਅਤੇ ਮਨੁੱਖੀ ਏਕਤਾ ਦੀ ਸੇਧ ਮਿਲਦੀ ਹੈ। ਸਮਾਗਮ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ, ਮੈਨਜਰ ਸ. ਮੁਖਤਾਰ ਸਿੰਘ, ਮੀਤ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਨਿਰਵੈਲ ਸਿੰਘ, ਸ. ਸੁਖਬੀਰ ਸਿੰਘ, ਮੈਨੇਜਰ ਸ. ਬਘੇਲ ਸਿੰਘ, ਵਧੀਕ ਮੈਨੇਜਰ ਸ. ਨਿਸ਼ਾਨ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਭਗਤ ਨਾਮਦੇਵ ਜੀ ਐਸੋਸੀਏਸ਼ਨ ਤੋਂ ਸ. ਤਰਜਿੰਦਰ ਸਿੰਘ, ਸ. ਗੁਰਨਾਮ ਸਿੰਘ, ਸ. ਰਾਜਿੰਦਰ ਸਿੰਘ, ਸ. ਜਸਬੀਰ ਸਿੰਘ, ਸ. ਨਰਿੰਦਰ ਸਿੰਘ, ਸ. ਸੁਰਿੰਦਰ ਸਿੰਘ, ਸ. ਮਨਜੀਤ ਸਿੰਘ, ਸ. ਜਤਿੰਦਰ ਸਿੰਘ ਆਦਿ ਹਾਜ਼ਰ ਸਨ।