• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਪੰਜਾਬ ਦੇ ਸਮੂਹ ਸ਼ਹਿਰਾਂ ਤੇ ਕਸਬਿਆਂ ‘ਚ ਲੱਗੇਗਾ ਰਾਤ ਦਾ ਕਰਫਿਊ, ਮੁੱਖ ਮੰਤਰੀ ਵੱਲੋਂ 1 ਦਸੰਬਰ ਤੋਂ ਨਵੀਆਂ ਪਾਬੰਦੀਆਂ ਦਾ ਐਲਾਨ

Asli Punjabi by Asli Punjabi
November 26, 2020
in Punjab, Top Stories
0
ਪੰਜਾਬ ਦੇ ਸਮੂਹ ਸ਼ਹਿਰਾਂ ਤੇ ਕਸਬਿਆਂ ‘ਚ ਲੱਗੇਗਾ ਰਾਤ ਦਾ ਕਰਫਿਊ, ਮੁੱਖ ਮੰਤਰੀ ਵੱਲੋਂ 1 ਦਸੰਬਰ ਤੋਂ ਨਵੀਆਂ ਪਾਬੰਦੀਆਂ ਦਾ ਐਲਾਨ
588
SHARES
3.3k
VIEWS
Share on FacebookShare on TwitterShare on Whatsapp

ਕੈਪਟਨ ਅਮਰਿੰਦਰ ਸਿੰਘ ਵੱਲੋਂ ਮਾਸਕ ਨਾ ਪਾਉਣ ਜਾਂ ਸਮਾਜਿਕ ਦੂਰੀ ਨਾ ਰੱਖਣ ਦੇ ਜੁਰਮਾਨੇ ‘ਚ ਦੁੱਗਣਾ ਵਾਧਾ ਕਰਨ ਦੇ ਹੁਕਮ

ਚੰਡੀਗੜ੍ਹ – ਦਿੱਲੀ-ਐਨ.ਸੀ.ਆਰ. ਵਿੱਚ ਕੋਵਿਡ ਦੀ ਗੰਭੀਰ ਸਥਿਤੀ ਅਤੇ ਪੰਜਾਬ ਵਿੱਚ ਦੂਜੀ ਲਹਿਰ ਦੇ ਖਦਸ਼ਿਆਂ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਸੂਬੇ ਵਿੱਚ ਨਵੀਆਂ ਪਾਬੰਦੀਆਂ ਲਾਉਣ ਦਾ ਐਲਾਨ ਕੀਤਾ ਹੈ। ਇਨ੍ਹਾਂ ਵਿੱਚ ਪਹਿਲੀ ਦਸੰਬਰ ਤੋਂ ਸੂਬੇ ਦੇ ਸਾਰੇ ਕਸਬਿਆਂ ਤੇ ਸ਼ਹਿਰਾਂ ਵਿੱਚ ਦੁਬਾਰਾ ਰਾਤ ਦਾ ਕਰਫਿਊ ਲਾਇਆ ਜਾਣਾ ਅਤੇ ਮਾਸਕ ਨਾ ਪਾਉਣ ਤੇ ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਨਾ ਕਰਨ ਕਰਕੇ ਦੁੱਗਣਾ ਜੁਰਮਾਨਾ ਲਾਇਆ ਜਾਣਾ ਸ਼ਾਮਲ ਹਨ।ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਇਨ੍ਹਾਂ ਪਾਬੰਦੀਆਂ ਦੀ ਸਮੀਖਿਆ 15 ਦਸੰਬਰ ਨੂੰ ਕੀਤੀ ਜਾਵੇਗੀ ਅਤੇ ਸਾਰੇ ਹੋਟਲ, ਰੈਸਟੋਰੈਂਟ ਤੇ ਮੈਰਿਜ ਪੈਲੇਸ ਰਾਤ 9:30 ਵਜੇ ਬੰਦ ਹੋਣਗੇੇ। ਉਨ੍ਹਾਂ ਅੱਗੇ ਕਿਹਾ ਕਿ ਰਾਤ ਦਾ ਕਰਫਿਊ ਰਾਤ 10 ਵਜੇ ਤੋਂ ਸਵੇਰੇ 5:00 ਵਜੇ ਤੱਕ ਲਾਗੂ ਰਹੇਗਾ। ਉਨ੍ਹਾਂ ਲੋਕਾਂ ਨੂੰ ਇਸ ਸਬੰਧ ਵਿੱਚ ਅਣਗਹਿਲੀ ਨਾ ਵਰਤਣ ਦੀ ਚਿਤਾਵਨੀ ਵੀ ਦਿੱਤੀ।ਇਕ ਉੱਚ ਪੱਧਰੀ ਸੂਬਾਈ ਕੋਵਿਡ ਸਮੀਖਿਆ ਮੀਟਿੰਗ ਤੋਂ ਬਾਅਦ ਨਵੀਆਂ ਪਾਬੰਦੀਆਂ ਦੇ ਵੇਰਵੇ ਦਿੰਦੇ ਹੋਏ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕੋਵਿਡ ਸਬੰਧੀ ਨਿਯਮਾਂ ਦੀ ਪਾਲਣਾ ਨਾ ਕਰਨ ਦੇ ਸਿੱਟੇ ਵਜੋਂ ਜੁਰਮਾਨਾ ਮੌਜੂਦਾ 500 ਰੁਪਏ ਤੋਂ ਵਧਾ ਕੇ 1000 ਰੁਪਏ ਕਰ ਦਿੱਤਾ ਗਿਆ ਹੈ।ਦਿੱਲੀ ਤੋਂ ਪੰਜਾਬ ਵਿੱਚ ਇਲਾਜ ਕਰਵਾਉਣ ਲਈ ਆਉਣ ਵਾਲੇ ਮਰੀਜ਼ਾਂ ਦੀ ਗਿਣਤੀ ਨੂੰ ਵੇਖਦੇ ਹੋਏ ਇਹ ਵੀ ਫੈਸਲਾ ਕੀਤਾ ਗਿਆ ਹੈ ਕਿ ਸੂਬੇ ਦੇ ਨਿੱਜੀ ਹਸਪਤਾਲਾਂ ਵਿੱਚ ਬਿਸਤਰਿਆਂ (ਬੈੱਡਜ਼) ਦੀ ਗਿਣਤੀ ਦੀ ਸਮੀਖਿਆ ਕਰਕੇ ਇਨ੍ਹਾਂ ਵਿੱਚ ਵਾਧਾ ਕੀਤਾ ਜਾਵੇ। ਮੁੱਖ ਮੰਤਰੀ ਨੇ ਮੁੱਖ ਸਕੱਤਰ ਵਿਨੀ ਮਹਾਜਨ ਨੂੰ ਸਬੰਧਤ ਵਿਭਾਗਾਂ ਨਾਲ ਤਾਲਮੇਲ ਬਣਾਉਣ ਲਈ ਕਿਹਾ ਹੈ ਤਾਂ ਜੋ ਵੱਧ ਤੋਂ ਵੱਧ ਨਿੱਜੀ ਹਸਪਤਾਲ ਕੋਵਿਡ ਸੰਭਾਲ ਲਈ ਬਿਸਤਰੇ ਉਪਲਬਧ ਕਰਵਾ ਸਕਣ।ਕੈਪਟਨ ਅਮਰਿੰਦਰ ਸਿੰਘ ਨੇ ਆਕਸੀਜਨ ਅਤੇ ਆਈ.ਸੀ.ਯੂ. ਬੈੱਡਜ਼ ਦੀ ਉਪਲੱਬਧਤਾ ਨੂੰ ਹੋਰ ਹੁਲਾਰਾ ਦੇਣ ਲਈ ਐਲ II ਅਤੇ ਐਲ III ਨੂੰ ਮਜਬੂਤੀ ਪ੍ਰਦਾਨ ਕਰਨ ਦੇ ਹੁਕਮ ਦਿੱਤੇ ਹਨ ਅਤੇ ਉਨ੍ਹਾਂ ਜ਼ਿਲ੍ਹਿਆਂ ਦੀ ਨਿਗਰਾਨੀ ਲਈ ਵੀ ਕਿਹਾ ਹੈ ਜਿਨ੍ਹਾਂ ਕੋਲ ਐਲ III ਨਹੀਂ ਹਨ। ਉਨ੍ਹਾਂ ਅੱਗੇ ਕਿਹਾ ਕਿ ਮਾਹਿਰਾਂ ਦੇ ਸਮੂਹ ਵੱਲੋਂ ਹਾਸਿਲ ਹੋਈ ਰਿਪੋਰਟ ਦੀਆਂ ਸਿਫਾਰਿਸ਼ਾਂ ਦੇ ਸੰਦਰਭ ਵਿੱਚ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲਾਂ ਤੇ ਸਿਵਲ ਹਸਪਤਾਲਾਂ ਦੇ ਪ੍ਰਬੰਧਨ ‘ਤੇ ਵੀ ਨਿਗ੍ਹਾ ਰੱਖੀ ਜਾਵੇਗੀ।ਮੁੱਖ ਮੰਤਰੀ ਨੇ ਸਿਹਤ ਅਤੇ ਮੈਡੀਕਲ ਸਿੱਖਿਆ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਸਪੈਸ਼ਲਿਸਟਾਂ, ਸੁਪਰ ਸਪੈਸ਼ਲਿਸਟਾਂ, ਨਰਸਾਂ ਤੇ ਪੈਰਾ ਮੈਡਿਕਸ ਦੀਆਂ ਹੰਗਾਮੀ ਭਰਤੀਆਂ ਕੀਤੀਆਂ ਜਾਣ ਤਾਂ ਜੋ ਹਾਲ ਹੀ ਵਿੱਚ 249 ਸਪੈਸ਼ਲਿਸਟ ਡਾਕਟਰਾਂ ਅਤੇ 407 ਮੈਡੀਕਲ ਅਫਸਰਾਂ ਦੀ ਭਰਤੀ ਨਾਲ ਮਜਬੂਤ ਹੋਏ ਅਮਲੇ ਨੂੰ ਹੋਰ ਮਜ਼ਬੂਤੀ ਪ੍ਰਦਾਨ ਕੀਤੀ ਜਾ ਸਕੇ। ਇਨ੍ਹਾਂ ਵਿਭਾਗਾਂ ਨੂੰ ਇਹ ਵੀ ਕਿਹਾ ਗਿਆ ਹੈ ਕਿ ਚੌਥੇ ਤੇ ਪੰਜਵੇਂ ਵਰ੍ਹੇ ਦੇ ਐਮ.ਬੀ.ਬੀ.ਐਸ. ਵਿਦਿਆਰਥੀਆਂ ਨੂੰ ਭਵਿੱਖ ਦੀ ਲੋੜ ਨੂੰ ਮੁੱਖ ਰੱਖਦੇ ਹੋਏ ਰਿਜ਼ਰਵ ਦੇ ਤੌਰ ‘ਤੇ ਰੱਖਿਆ ਜਾਵੇ।ਟੈਸਟਿੰਗ ਸਬੰਧੀ ਮੁੱਖ ਮੰਤਰੀ ਨੇ ਇਸ ਗੱਲ ਦੀ ਲੋੜ ‘ਤੇ ਜ਼ੋਰ ਦਿੱਤਾ ਕਿ ਰੋਜ਼ਾਨਾ ਦੀ 25,500 ਆਰ.ਟੀ. ਪੀ.ਸੀ.ਆਰ. ਟੈਸਟਿੰਗ ਸਮਰੱਥਾ ਦਾ ਭਰਪੂਰ ਇਸਤੇਮਾਲ ਕੀਤਾ ਜਾਵੇ ਅਤੇ ਇਹ ਨਿਰਦੇਸ਼ ਵੀ ਦਿੱਤੇ ਕਿ ਜਿਨ੍ਹਾਂ ਤੋਂ ਕੋਵਿਡ ਦੇ ਸੰਭਾਵੀ ਫੈਲਾਅ ਦਾ ਖਦਸ਼ਾ ਹੈ ਭਾਵ ਸਰਕਾਰੀ ਅਧਿਕਾਰੀਆਂ ਦੀ ਨਿਯਮਿਤ ਰੂਪ ਨਾਲ ਟੈਸਟਿੰਗ ਕੀਤੀ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਜ਼ਿਲ੍ਹਾ ਹਸਪਤਾਲਾਂ ਕੋਲ 24X7 ਟੈਸਟਿੰਗ ਸਮਰੱਥਾ ਵੀ ਹੋਣੀ ਚਾਹੀਦੀ ਹੈ ਅਤੇ ਇਸ ਨੂੰ ਅਜਿਹੀਆਂ ਸੁਖਾਲੀਆਂ ਥਾਵਾਂ ‘ਤੇ ਵੀ ਉਪਲਬਧ ਕਰਵਾਇਆ ਜਾਣਾ ਚਾਹੀਦਾ ਹੈ ਜਿੱਥੇ ਕਿ ਲੋਕਾਂ ਦੀ ਇਨ੍ਹਾਂ ਤੱਕ ਆਸਾਨੀ ਨਾਲ ਪਹੁੰਚ ਹੋ ਸਕੇ।ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਹਾਲਾਂਕਿ ਸੰਪਰਕ ਟਰੇਸਿੰਗ ਵਿੱਚ ਵਾਧਾ ਹੋਣਾ ਇਕ ਚੰਗਾ ਸ਼ਗਣ ਹੈ ਪਰ ਇਨ੍ਹਾਂ ਸਾਰੇ ਸੰਪਰਕਾਂ ਦੀ ਟੈਸਟਿੰਗ ਯਕੀਨੀ ਬਣਾਉਣ ‘ਤੇ ਵੀ ਧਿਆਨ ਦਿੱਤਾ ਜਾਣਾ ਚਾਹੀਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਮਰੀਜ਼ਾਂ ਦਾ ਪਤਾ ਲਾਉਣ ਲਈ ਜ਼ਿੰਮੇਵਾਰ ਅਫਸਰਾਂ (ਪੇਸ਼ੈਂਟ ਟਰੈਕਿੰਗ ਅਫਸਰ) ਨੂੰ ਇਹ ਕੰਮ ਸੌਂਪਿਆ ਜਾਣਾ ਚਾਹੀਦਾ ਹੈ।ਇਹ ਯਕੀਨੀ ਬਣਾਉਣ ਲਈ ਕਿ ਘਰੇਲੂ ਏਕਾਂਤਵਾਸ ਦੌਰਾਨ ਕੋਈ ਮੌਤ ਨਾ ਹੋਵੇ, ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਨ੍ਹਾਂ ਕੇਸਾਂ ਜਾਂ ਮਾਮਲਿਆਂ ‘ਤੇ ਨਜ਼ਰ ਰੱਖਣ ਲਈ ਜਿਸ ਏਜੰਸੀ ਦੀਆਂ ਸੇਵਾਵਾਂ ਲਈਆਂ ਜਾਣ ਉਸ ਨੂੰ ਅਜਿਹੇ ਮਰੀਜ਼ਾਂ ‘ਤੇ ਕਰੜੀ ਨਿਗ੍ਹਾ ਰੱਖਣੀ ਚਾਹੀਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਹਾਲਾਂਕਿ ਮੌਤ ਦੀ ਦਰ ਸਬੰਧੀ ਆਡਿਟ ਚੱਲ ਰਿਹਾ ਹੈ, ਪਰ ਇਹ ਤਸੱਲੀ ਵਾਲੀ ਗੱਲ ਹੈ ਕਿ ਵਿਭਾਗ ਵੱਲੋਂ ਨਿੱਜੀ ਹਸਪਤਾਲਾਂ ਦੁਆਰਾ ਵੈਂਟੀਲੇਟਰ ‘ਤੇ ਮਰੀਜ਼ਾਂ ਨੂੰ ਪਾਉਣ ਬਾਰੇ ਕਾਰਨ ਪੁੱਛੇ ਜਾ ਰਹੇ ਹਨ ਅਤੇ ਇਨ੍ਹਾਂ ਮਰੀਜ਼ਾਂ ‘ਤੇ ਨਜ਼ਰ ਰੱਖਣ ਲਈ ਇਕ ਰੈਫਰਲ ਗਰੁੱਪ ਵੀ ਉਪਲੱਬਧ ਹੈ।ਕੋਵਿਡ ਦੀ ਵੈਕਸੀਨ (ਦਵਾਈ) ਛੇਤੀ ਆ ਜਾਣ ਦੀਆਂ ਰਿਪੋਰਟਾਂ ਵੱਲ ਇਸ਼ਾਰਾ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਹਾਲਾਂਕਿ ਉਨ੍ਹਾਂ ਨੂੰ ਇਸ ਗੱਲ ਦੀ ਖੁਸ਼ੀ ਹੈ ਕਿ ਸਿਹਤ ਕਾਮਿਆਂ ਦਾ ਪੂਰਾ ਡੇਟਾਬੇਸ ਤਿਆਰ ਹੋ ਚੁੱਕਾ ਹੈ ਪਰ ਵਿਭਾਗਾਂ ਨੂੰ ਵਰੰਟਲਾਈਨ ਵਰਕਰਾਂ ਦੀਆਂ ਹੋਰਨਾਂ ਸ਼੍ਰੇਣੀਆਂ ਵੱਲ ਵੀ ਧਿਆਨ ਦੇਣਾ ਚਾਹੀਦਾ ਹੈ ਜਿਨ੍ਹਾਂ ਨੂੰ ਤਰਜੀਹੀ ਆਧਾਰ ‘ਤੇ ਇਹ ਦਵਾਈ ਦਿੱਤੀ ਜਾ ਸਕੇ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

Previous Post

551ਵੇਂ ਗੁਰਪੁਰਬ ਮੌਕੇ ਨਨਕਾਣਾ ਸਾਹਿਬ ਤੇ ਕਰਤਾਰਪੁਰ ਸਾਹਿਬ ਤੋਂ ਹੋਵੇਗਾ ਸਿੱਧਾ ਪ੍ਰਸਾਰਣ

Next Post

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਨਾਲ ਸਬੰਧਤ ਥੜ੍ਹਾ ਸਾਹਿਬ ਦੀ ਸੇਵਾ ਆਰੰਭ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
Next Post
ਗੁਰਦੁਆਰਾ ਸ੍ਰੀ ਮੰਜੀ ਸਾਹਿਬ ਨਾਲ ਸਬੰਧਤ ਥੜ੍ਹਾ ਸਾਹਿਬ ਦੀ ਸੇਵਾ ਆਰੰਭ

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਨਾਲ ਸਬੰਧਤ ਥੜ੍ਹਾ ਸਾਹਿਬ ਦੀ ਸੇਵਾ ਆਰੰਭ

Recommended

ਸੁਨਾਮ ਦੇ ਐਸ.ਡੀ.ਐਮ. ਬੀਬੀ ਮਨਜੀਤ ਕੌਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਸੁਨਾਮ ਦੇ ਐਸ.ਡੀ.ਐਮ. ਬੀਬੀ ਮਨਜੀਤ ਕੌਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

May 3, 2021
ਸਿਖਿਆ ਦੇ ਬੁਨਿਆਦੀ ਢਾਂਚੇ ਲਈ ਹੋਰ ਕੰਮ ਕਰਨ ਦੀ ਲੋੜ :ਮਨੀਸ਼ ਤਿਵਾੜੀ ਸਰਕਾਰੀ ਹਾਈ ਸਕੂਲ ਲਾਂਡਰਾ ਸਕੂਲ ਵਿਖੇ ਕਮਰਿਆਂ ਦਾ ਉਦਘਾਟਨ ਕੀਤਾ

ਸਿਖਿਆ ਦੇ ਬੁਨਿਆਦੀ ਢਾਂਚੇ ਲਈ ਹੋਰ ਕੰਮ ਕਰਨ ਦੀ ਲੋੜ :ਮਨੀਸ਼ ਤਿਵਾੜੀ ਸਰਕਾਰੀ ਹਾਈ ਸਕੂਲ ਲਾਂਡਰਾ ਸਕੂਲ ਵਿਖੇ ਕਮਰਿਆਂ ਦਾ ਉਦਘਾਟਨ ਕੀਤਾ

September 8, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In