• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਮੁੱਖ ਮੰਤਰੀ ਵੱਲੋਂ ਦਿੱਲੀ ਵੱਲ ਕੂਚ ਕਰ ਰਹੇ ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਸਰਕਾਰ ਦੀਆਂ ਜਬਰੀ ਕੋਸ਼ਿਸ਼ਾਂ ਦੀ ਸਖਤ ਆਲੋਚਨਾ

Asli Punjabi by Asli Punjabi
November 27, 2020
in Punjab, Top Stories
0
ਮੁੱਖ ਮੰਤਰੀ ਵੱਲੋਂ ਦਿੱਲੀ ਵੱਲ ਕੂਚ ਕਰ ਰਹੇ ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਸਰਕਾਰ ਦੀਆਂ ਜਬਰੀ ਕੋਸ਼ਿਸ਼ਾਂ ਦੀ ਸਖਤ ਆਲੋਚਨਾ
588
SHARES
3.3k
VIEWS
Share on FacebookShare on TwitterShare on Whatsapp

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਤਾਕਤ ਦੀ ਵਰਤੋਂ ਗੈਰ-ਜਮਹੂਰੀ ਅਤੇ ਗੈਰ-ਸੰਵਿਧਾਨਕ ਕਰਾਰ
ਚੰਡੀਗੜ੍ਹ – ਖੇਤੀ ਕਾਨੂੰਨਾਂ ਵਿਰੁੱਧ ਰੋਸ ਪ੍ਰਗਟਾਉਣ ਲਈ ਦਿੱਲੀ ਵੱਲ ਕੂਚ ਕਰ ਰਹੇ ਕਿਸਾਨਾਂ ਨੂੰ ਹਰਿਆਣਾ ਵੱਲੋਂ ਰੋਕਣ ਦੀਆਂ ਜਬਰੀ ਕੋਸ਼ਿਸ਼ਾਂ ਕਰਨ ਦੀ ਸਖ਼ਤ ਆਲੋਚਨਾ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਹਾਸ਼ੀਏ ‘ਤੇ ਧੱਕਣ ਲਈ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਨੂੰ ਚਿਤਾਵਨੀ ਦਿੱਤੀ।ਐਮ.ਐਲ. ਖੱਟੜ ਸਰਕਾਰ ਨੂੰ ਦਿੱਲੀ ਵਿੱਚ ਸ਼ਾਂਤਮਈ ਢੰਗ ਨਾਲ ਆਪਣੀ ਆਵਾਜ਼ ਉਠਾਉਣ ਲਈ ਮੁਜ਼ਾਹਾਕਾਰੀ ਕਿਸਾਨਾਂ ਨੂੰ ਕੌਮੀ ਮਾਰਗ ਰਾਹੀਂ ਲੰਘਣ ਦੀ ਇਜਾਜ਼ਤ ਦੇਣ ਦੀ ਅਪੀਲ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਅੱਗੇ ਵਧਣ ਤੋਂ ਰੋਕਣ ਦੀ ਲੋੜ ‘ਤੇ ਸਵਾਲ ਉਠਾਇਆ। ਮੁੱਖ ਮੰਤਰੀ ਨੇ ਕਿਹਾ,”ਐਮ.ਐਲ. ਖੱਟੜ ਸਰਕਾਰ ਕਿਸਾਨਾਂ ਨੂੰ ਦਿੱਲੀ ਵੱਲ ਜਾਣ ਤੋਂ ਕਿਉਂ ਰੋਕ ਰਹੀ ਹੈ?” ਉਨ੍ਹਾਂ ਕਿਹਾ,”ਸ਼ਾਂਤਮਈ ਢੰਗ ਨਾਲ ਰੋਸ ਜ਼ਾਹਰ ਕਰ ਰਹੇ ਕਿਸਾਨਾਂ ਉਪਰ ਨਿਰਦਈ ਤਾਕਤ ਦੀ ਦਮਨਕਾਰੀ ਵਰਤੋਂ ਕਰਨਾ ਪੂਰੀ ਤਰ੍ਹਾਂ ਗੈਰ-ਜਮਹੂਰੀ ਅਤੇ ਗੈਰ-ਸੰਵਿਧਾਨਕ ਹੈ। ਮੁਲਕ ਦਾ ਢਿੱਡ ਵਾਲੇ ਹੱਥ ਫੜਨ ਦੀ ਲੋੜ ਹੈ ਨਾ ਕਿ ਪਾਸੇ ਧੱਕਣ ਦੀ।”ਮੁੱਖ ਮੰਤਰੀ ਨੇ ਸੰਵਿਧਾਨਕ ਦਿਵਸ ਮੌਕੇ ਇਸ ਕਾਰਵਾਈ ਨੂੰ ਦੁਖਦਾਇਕ ਕਦਮ ਕਰਾਰ ਦਿੰਦਿਆਂ ਕਿਹਾ ਕਿ ਕਿਸਾਨਾਂ ਦੇ ਰੋਸ ਪ੍ਰਗਟਾਉਣ ਦੇ ਸੰਵਿਧਾਨਕ ਹੱਕ ਨੂੰ ਦਬਾਇਆ ਜਾ ਰਿਹਾ ਹੈ। ਮੁੱਖ ਮੰਤਰੀ ਨੇ ਹਰਿਆਣਾ ਪੁਲੀਸ ਵੱਲੋਂ ਤਾਕਤ ਦੀ ਬੇਰਹਿਮ ਵਰਤੋਂ ਕੀਤੇ ਜਾਣ ਦੀ ਸਖ਼ਤ ਆਲੋਚਨਾ ਕੀਤੀ ਜਿਸ ਨੇ ਸੂਬੇ ਰਾਹੀਂ ਦਿੱਲੀ ਵੱਲ ਕੂਚ ਕਰ ਰਹੇ ਪੰਜਾਬ ਦੇ ਕਿਸਾਨਾਂ ਨੂੰ ਰੋਕਣ ਲਈ ਪਾਣੀ ਦੀਆਂ ਤੋਪਾਂ ਅਤੇ ਅੱਥਰੂ ਗੈਸ ਦੀ ਵਰਤੋਂ ਕੀਤੀ ਅਤੇ ਬਹੁਤ ਥਾਵਾਂ ‘ਤੇ ਹਰਿਆਣਾ ਦੇ ਕਿਸਾਨਾਂ ਨੂੰ ਉਨ੍ਹਾਂ ਦੇ ਪਿੰਡਾਂ ਤੋਂ ਬਾਹਰ ਨਿਕਲਣ ਦੀ ਆਗਿਆ ਨਹੀਂ ਦਿੱਤੀ ਗਈ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹਿੰਸਾ ਦੀ ਕੀ ਲੋੜ ਸੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਿਸਾਨ ਬਿਨਾਂ ਕਿਸੇ ਦਿੱਕਤ ਤੋਂ ਪਿਛਲੇ ਦੋ ਮਹੀਨਿਆਂ ਤੋਂ ਅੰਦੋਲਨ ਕਰ ਰਹੇ ਹਨ, ਇੱਥੋਂ ਤੱਕ ਸੂਬੇ ਨੂੰ ਇਸ ਨਾਲ ਕਰੋੜਾਂ ਰੁਪਏ ਦਾ ਘਾਟਾ ਵੀ ਸਹਿਣਾ ਪਿਆ। ਹਰਿਆਣਾ ਸਰਕਾਰ ਦੀਆਂ ਕਾਰਵਾਈਆਂ ਨੂੰ ਭੜਕਾਊ ਕਰਾਰ ਦਿੰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹਿੰਸਾ ਅਤੇ ਅਮਨ-ਕਾਨੂੰਨ ਦੀ ਕੋਈ ਸਮੱਸਿਆ ਪੈਦਾ ਨਹੀਂ ਹੋਈ। ਮੁੱਖ ਮੰਤਰੀ ਨੇ ਕਿਹਾ,”ਲਗਪਗ ਦੋ ਮਹੀਨਿਆਂ ਤੋਂ ਕਿਸਾਨ ਬਿਨਾਂ ਕਿਸੇ ਮੁਸ਼ਕਲ ਤੋਂ ਪੰਜਾਬ ਵਿੱਚ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰ ਰਹੇ ਹਨ। ਹਰਿਆਣਾ ਸਰਕਾਰ ਤਾਕਤ ਦੀ ਵਰਤੋਂ ਕਰਕੇ ਕਿਸਾਨਾਂ ਨੂੰ ਕਿਉਂ ਭੜਕਾ ਰਹੀ ਹੈ? ਕੀ ਜਨਤਕ ਮਾਰਗ ਤੋਂ ਸ਼ਾਂਤਮਈ ਤਰੀਕੇ ਨਾਲ ਲੰਘਣਾ ਦਾ ਕਿਸਾਨਾਂ ਨੂੰ ਕੋਈ ਹੱਕ ਨਹੀਂ ਹੈ?”ਮੁੱਖ ਮੰਤਰੀ ਨੇ ਭਾਰਤੀ ਜਨਤਾ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਨੂੰ ਕਿਸਾਨਾਂ ਵਿਰੁੱਧ ਅਜਿਹੇ ਧੱਕੇਸ਼ਾਹੀ ਵਾਲੇ ਹੱਥਕੰਡੇ ਨਾ ਵਰਤਣ ਲਈ ਆਪੋ-ਆਪਣੀਆਂ ਸੂਬਾ ਸਰਕਾਰਾਂ ਨੂੰ ਨਿਰਦੇਸ਼ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀ ਗੱਲ ਸੁਣੀ ਜਾਵੇ ਅਤੇ ਉਨ੍ਹਾਂ ਦੀਆਂ ਚਿੰਤਾਵਾਂ ਦੂਰ ਕੀਤੀਆਂ ਜਾਣ। ਉਨ੍ਹਾਂ ਨੇ ਦੇਸ਼ ਹਿੱਤ ਵਿੱਚ ਕਿਸਾਨਾਂ ਦੇ ਸਰੋਕਾਰਾਂ ਦਾ ਸ਼ਾਂਤਮਈ ਹੱਲ ਕੱਢਣ ਲਈ ਆਖਿਆ।ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਹਰਿਆਣਾ ਵਿੱਚ ਕਿਸਾਨਾਂ ਵਿਰੁੱਧ ਪੁਲੀਸ ਬਲ ਦੀ ਵਰਤੋਂ ਦੀ ਆਲੋਚਨਾ ਕਰਨ ‘ਤੇ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨ ਦੇ ਮੁੱਦੇ ਪ੍ਰਤੀ ਆਮ ਆਦਮੀ ਪਾਰਟੀ ਦੇ ਲੀਡਰ ਦੀ ਸੰਜੀਦਗੀ ‘ਤੇ ਸੰਦੇਹ ਜ਼ਾਹਰ ਕੀਤਾ। ਉਨ੍ਹਾਂ ਕਿਹਾ ਕਿ ਦਿੱਲੀ ਸਰਕਾਰ ਕੇਂਦਰੀ ਖੇਤੀ ਕਾਨੂੰਨਾਂ ਦੇ ਖਤਰਿਆਂ ਦਾ ਟਾਕਰਾ ਕਰਨ ਲਈ ਸੂਬੇ ਦੀ ਵਿਧਾਨ ਸਭਾ ਵਿੱਚ ਆਪਣੇ ਪੱਧਰ ‘ਤੇ ਕਾਨੂੰਨ ਲਿਆਉਣ ਵਿੱਚ ਨਾਕਾਮ ਕਿਉਂ ਰਹੀ। ਮੁੱਖ ਮੰਤਰੀ ਨੇ ਕਿਹਾ,”ਕੇਜਰੀਵਾਲ ਸਿਰਫ ਢਕਵੰਜ ਕਰ ਰਿਹਾ ਹੈ। ਅਸਲ ਵਿੱਚ ਨਾ ਤਾਂ ਉਸ ਨੂੰ ਕਿਸਾਨਾਂ ਦੀ ਪ੍ਰਵਾਹ ਹੈ ਅਤੇ ਨਾ ਹੀ ਉਨ੍ਹਾਂ ਦੀ ਰਾਖੀ ਕਰਨ ਵਿੱਚ ਕੋਈ ਦਿਲਚਸਪੀ ਹੈ।” ਉਨ੍ਹਾਂ ਨੇ ਦਿੱਲੀ ਦੇ ਆਪਣੇ ਹਮਰੁਤਬਾ ਨੂੰ ਕਿਹਾ ਕਿ ਜੇਕਰ ਉਨ੍ਹਾਂ ਨੂੰ ਸੱਚਮੁੱਚ ਹੀ ਕਿਸਾਨਾਂ ਦੀ ਚਿੰਤਾ ਹੈ ਤਾਂ ਦੋਗਲਾਪਣ ਦਿਖਾਉਣ ਦੀ ਬਜਾਏ ਉਹ ਕਿਸਾਨਾਂ ਨਾਲ ਡਟ ਕੇ ਖੜ੍ਹਨ।

Previous Post

ਹਰਿਆਣਾ ਪੁਲਿਸ ਮੁੱਖ ਦਫਤਰ ਵਿਚ ਅੱਜ ਪੁਲਿਸ ਮਹਾਨਿਦੇਸ਼ਕ (ਡੀਜੀਪੀ) ਹਰਿਆਣਾ ਮਨੋਜ ਯਾਦਵ ਤੇ ਹੋਰ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਮੌਜੂਦੀ ਵਿਚ ਸੰਵਿਧਾਨ ਦਿਵਸ ਮਨਾਇਆ ਗਿਆ

Next Post

ਯਾਤਰੀ ਰੇਲ ਗੱਡੀਆਂ ਦੀ ਬਹਾਲੀ ਨੇ ਪ੍ਰਵਾਸੀਆਂ ਦੇ ਚਿਹਰਿਆਂ ‘ਤੇ ਲਿਆਂਦੀ ਰੌਣਕ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
Next Post
ਯਾਤਰੀ ਰੇਲ ਗੱਡੀਆਂ ਦੀ ਬਹਾਲੀ ਨੇ ਪ੍ਰਵਾਸੀਆਂ ਦੇ ਚਿਹਰਿਆਂ ‘ਤੇ ਲਿਆਂਦੀ ਰੌਣਕ

ਯਾਤਰੀ ਰੇਲ ਗੱਡੀਆਂ ਦੀ ਬਹਾਲੀ ਨੇ ਪ੍ਰਵਾਸੀਆਂ ਦੇ ਚਿਹਰਿਆਂ 'ਤੇ ਲਿਆਂਦੀ ਰੌਣਕ

Recommended

SIT ਨੇ Bikram ਮਜੀਠੀਆ ਨੂੰ ਮੁੜ ਬੁਲਾਇਆ

SIT ਨੇ Bikram ਮਜੀਠੀਆ ਨੂੰ ਮੁੜ ਬੁਲਾਇਆ

December 19, 2023
ਸਿੱਧੂ ਨੂੰ ਮਿਲ ਕੇ ਖੁਸ਼ੀ ਹੋਈ, ਅਜਿਹੀਆਂ ਹੋਰ ਮੁਲਾਕਾਤਾਂ ਦੀ ਉਮੀਦ: ਕੈਪਟਨ ਅਮਰਿੰਦਰ ਸਿੰਘ

ਸਿੱਧੂ ਨੂੰ ਮਿਲ ਕੇ ਖੁਸ਼ੀ ਹੋਈ, ਅਜਿਹੀਆਂ ਹੋਰ ਮੁਲਾਕਾਤਾਂ ਦੀ ਉਮੀਦ: ਕੈਪਟਨ ਅਮਰਿੰਦਰ ਸਿੰਘ

November 27, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In