• About
  • Contact
  • Hindi News
  • English News
Saturday, March 7, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

‘ਜੇ ਤੁਸੀਂ ਆਪਣੇ ਸ਼ਿਕਵੇ ਜਨਤਕ ਤੌਰ ‘ਤੇ ਜ਼ਾਹਰ ਕਰਨਾ ਚਾਹੁੰਦੇ ਹੋ ਤਾਂ ਤੁਸੀਂ ਕਾਂਗਰਸ ਨੂੰ ਅਲਵਿਦਾ ਆਖ ਸਕਦੇ ਹੋ’: ਕੈਪਟਨ ਅਮਰਿੰਦਰ ਸਿੰਘ

Asli Punjabi by Asli Punjabi
November 27, 2020
in Punjab
0
ਮੁੱਖ ਮੰਤਰੀ ਵੱਲੋਂ ਦਿੱਲੀ ਵੱਲ ਕੂਚ ਕਰ ਰਹੇ ਕਿਸਾਨਾਂ ਨੂੰ ਰੋਕਣ ਲਈ ਹਰਿਆਣਾ ਸਰਕਾਰ ਦੀਆਂ ਜਬਰੀ ਕੋਸ਼ਿਸ਼ਾਂ ਦੀ ਸਖਤ ਆਲੋਚਨਾ
587
SHARES
3.3k
VIEWS
Share on FacebookShare on TwitterShare on Whatsapp

You might also like

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

ਕਿਹਾ, ਬਿਹਾਰ ਚੋਣ ਨਤੀਜਿਆਂ ਬਾਰੇ ਜ਼ਿਆਦਾ ਡੂੰਘਾਈ ਵਿੱਚ ਜਾਣ ਦੀ ਜ਼ਰੂਰਤ ਨਹੀਂ, ਪਾਰਟੀ ਵਿੱਚ ਲੀਡਰਸ਼ਿਪ ਤਬਦੀਲੀ ਦੀ ਕੋਈ ਲੋੜ ਨਹੀਂ
ਚੰਡੀਗੜ੍ਹ – ਕਾਂਗਰਸ ਅੰਦਰ ਅੰਦਰੂਨੀ ਲੋਕਤੰਤਰ ਦੀ ਘਾਟ ਦੇ ਦੋਸ਼ਾਂ ਨੂੰ ਖਾਰਜ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਕਿਹਾ ਕਿ ਹਰ ਕੋਈ ਆਪਣੇ ਸ਼ਿਕਵੇ ਪਾਰਟੀ ਪ੍ਰਧਾਨ ਜਾਂ ਵਰਕਿੰਗ ਕਮੇਟੀ ਕੋਲ ਉਠਾਉਣ ਲਈ ਸੁਤੰਤਰ ਹੈ ਪਰ ਪਾਰਟੀ ਦੇ ਅੰਦਰੂਨੀ ਮਾਮਲਿਆਂ ਨੂੰ ਜਨਤਕ ਮੰਚਾਂ ਉਤੇ ਨਹੀਂ ਉਠਾਇਆ ਜਾ ਸਕਦਾ।ਜਨਤਕ ਅਸਹਿਮਤੀ ਦੀਆਂ ਰਿਪੋਰਟਾਂ ਵਿਚਕਾਰ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, ”ਜੇ ਤੁਸੀਂ ਕਾਂਗਰਸੀ ਹੋ ਤਾਂ ਤੁਸੀਂ ਪਾਰਟੀ ਦੀ ਕੰਮਕਾਜ ਵਿੱਚ ਕਿਸੇ ਵੀ ਮੁਸ਼ਕਲ ਲਈ ਪਾਰਟੀ ਪ੍ਰਧਾਨ ਜਾਂ ਕਾਂਗਰਸ ਵਰਕਿੰਗ ਕਮੇਟੀ ਕੋਲ ਜਾ ਸਕਦੇ ਹੋ ਪਰ ਤੁਹਾਨੂੰ ਆਪਣੇ ਸ਼ਿਕਵੇ ਖੁੱਲ੍ਹੇਆਮ ਜ਼ਾਹਰ ਨਹੀਂ ਕਰਨੇ ਚਾਹੀਦੇ। ਜੇ ਤੁਸੀਂ ਅਜਿਹਾ ਕਰਨਾ ਚਾਹੁੰਦੇ ਹੋ ਤਾਂ ਤੁਹਾਨੂੰ ਪਾਰਟੀ ਛੱਡ ਦੇਣੀ ਚਾਹੀਦੀ ਹੈ।”ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਇਹ ਸਬਕ ਮਰਹੂਮ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਕੋਲੋ ਸਿੱਖਿਆ ਸੀ ਜਦੋਂ ਉਹ ਕਾਂਗਰਸ ਤੋਂ ਸੰਸਦ ਮੈਂਬਰ ਸਨ। ਇੰਦਰਾ ਗਾਂਧੀ ਨੇ ਉਨ੍ਹਾਂ ਨੂੰ ਕਿਹਾ ਸੀ ਕਿ ਪਾਰਟੀ ਦੇ ਅੰਦਰੂਨੀ ਮਸਲੇ ਪਾਰਟੀ ਦੇ ਅੰਦਰ ਹੀ ਰਹਿਣੇ ਚਾਹੀਦੇ ਹਨ ਅਤੇ ਇਹ ਕਾਂਗਰਸ ਲਈ ਹਾਲੇ ਵੀ ਸਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਕਿਸੇ ਨੂੰ ਵੀ ਸਜ਼ਾ ਨਹੀਂ ਦਿੱਤੀ ਜਿਸ ਨੇ ਵਿਰੋਧ ਵਿੱਚ ਆਵਾਜ਼ ਉਠਾਈ ਪਰ ਅਸਲ ਵਿੱਚ ਉਨ੍ਹਾਂ ਵੱਲੋਂ ਉਸ ਵੇਲੇ ਵੱਖ-ਵੱਖ ਕਮੇਟੀਆਂ ਦਾ ਮੈਂਬਰ ਬਣਾਉਣਾ ਸੁਧਾਰ ਲਿਆਉਣ ਖਾਤਰ ਲੋਕਤੰਤਰ ਦੀ ਸੱਚੀ ਭਾਵਨਾ ਤਹਿਤ ਚੁੱਕਿਆ ਕਦਮ ਸੀ।ਬਿਹਾਰ ਚੋਣ ਨਤੀਜਿਆਂ ਦੀ ਰੌਸ਼ਨੀ ਵਿੱਚ ਪਾਰਟੀ ਲੀਡਰਸ਼ਿਪ ਵਿੱਚ ਤਬਦੀਲੀ ਦੇ ਸੁਝਾਵਾਂ ਨੂੰ ਰੱਦ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੋਨੀਆ ਗਾਂਧੀ ਜਦੋਂ ਤੱਕ ਚਾਹੁੰਦੇ ਹਨ, ਉਦੋਂ ਤੱਕ ਪਾਰਟੀ ਮੁਖੀ ਬਣੇ ਰਹਿ ਸਕਦੇ ਹਨ। ਉਨ੍ਹਾਂ ਤੋਂ ਬਾਅਦ ਹੀ ਨਵਾਂ ਆਗੂ ਚੁਣਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਮੇਂ ਤਬਦੀਲੀ ਦੀ ਕੋਈ ਲੋੜ ਨਹੀਂ। ਬਿਹਾਰ ਚੋਣ ਨਤੀਜਿਆਂ ਬਾਰੇ ਡੂੰਘਾਈ ਵਿੱਚ ਪੜਚੋਲ ਕਰਨ ਦੀ ਲੋੜ ਨਹੀਂ।ਮੁੱਖ ਮੰਤਰੀ ਨੇ ਕਿਹਾ ਕਿ ਹਾਰਾਂ ਅਤੇ ਜਿੱਤਾਂ ਅਸਲ ਲੋਕਤੰਤਰ ਦੀ ਪ੍ਰਕਿਰਿਆ ਦਾ ਹਿੱਸਾ ਹਨ ਅਤੇ ਖੁਸ਼ਕਿਸਮਤੀ ਨਾਲ ਇਹ ਭਾਰਤ ਵਿੱਚ ਵਾਪਰਦਾ ਹੈ। ਉਨ੍ਹਾਂ ਕਿਹਾ ਕਿ ਅਮਰੀਕੀ ਲੋਕਤੰਤਰ ਦੇ ਉਲਟ ਭਾਰਤ ਵਿੱਚ ਇਕ ਸੱਚੀ ਜਮਹੂਰੀਅਤ ਹੈ ਜਿੱਥੇ ਰਾਜਸੀ ਉਤਰਾਅ-ਚੜਾਅ ਇਸ ਦਾ ਹਿੱਸਾ ਹਨ। ਉਨ੍ਹਾਂ ਉਹ ਵੇਲਾ ਚੇਤਾ ਕੀਤਾ ਜਦੋਂ ਸੰਸਦ ਵਿੱਚ ਭਾਜਪਾ ਦੇ ਦੋ ਹੀ ਮੈਂਬਰ ਸਨ। ਉਨ੍ਹਾਂ ਅੱਗੇ ਕਿਹਾ ਕਿ ਕਾਂਗਰਸ 2024 ਵਿੱਚ ਸੱਤਾ ‘ਚ ਵਾਪਸੀ ਕਰੇਗੀ।

Previous Post

ਬਲਬੀਰ ਸਿੰਘ ਸਿੱਧੂ ਨੇ 160 ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

Next Post

ਸਿੱਧੂ ਨੂੰ ਮਿਲ ਕੇ ਖੁਸ਼ੀ ਹੋਈ, ਅਜਿਹੀਆਂ ਹੋਰ ਮੁਲਾਕਾਤਾਂ ਦੀ ਉਮੀਦ: ਕੈਪਟਨ ਅਮਰਿੰਦਰ ਸਿੰਘ

Asli Punjabi

Asli Punjabi

Related Posts

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ
Punjab

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

by Asli Punjabi
March 3, 2026
ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ
Punjab

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

by Asli Punjabi
March 3, 2026
ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ
Punjab

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

by Asli Punjabi
November 26, 2025
Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ
Punjab

Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ

by Asli Punjabi
November 26, 2025
ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ
Punjab

ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ

by Asli Punjabi
November 26, 2025
Next Post
ਸਿੱਧੂ ਨੂੰ ਮਿਲ ਕੇ ਖੁਸ਼ੀ ਹੋਈ, ਅਜਿਹੀਆਂ ਹੋਰ ਮੁਲਾਕਾਤਾਂ ਦੀ ਉਮੀਦ: ਕੈਪਟਨ ਅਮਰਿੰਦਰ ਸਿੰਘ

ਸਿੱਧੂ ਨੂੰ ਮਿਲ ਕੇ ਖੁਸ਼ੀ ਹੋਈ, ਅਜਿਹੀਆਂ ਹੋਰ ਮੁਲਾਕਾਤਾਂ ਦੀ ਉਮੀਦ: ਕੈਪਟਨ ਅਮਰਿੰਦਰ ਸਿੰਘ

Recommended

ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ “ਸਾਰਿਆਂ ਲਈ ਛੱਤ” ਦੇ ਸੁਪਨੇ ਨੂੰ ਸਾਕਾਰ ਕਰਨ ਲਈ ਯਤਨਸ਼ੀਲ

ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ “ਸਾਰਿਆਂ ਲਈ ਛੱਤ” ਦੇ ਸੁਪਨੇ ਨੂੰ ਸਾਕਾਰ ਕਰਨ ਲਈ ਯਤਨਸ਼ੀਲ

December 31, 2020
Breaking: ED ਨੇ DC ਫਿਰੋਜ਼ਪੁਰ ਦੀ ਰਿਹਾਇਸ਼ ‘ਤੇ ਕੀਤੀ ਛਾਪੇਮਾਰੀ

Breaking: ED ਨੇ DC ਫਿਰੋਜ਼ਪੁਰ ਦੀ ਰਿਹਾਇਸ਼ ‘ਤੇ ਕੀਤੀ ਛਾਪੇਮਾਰੀ

March 27, 2024

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In