• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Health

ਡੀ.ਜੀ.ਪੀ. ਪੰਜਾਬ ਦਿਨਕਰ ਗੁਪਤਾ ਨੇ ਲੁਧਿਆਣਾ ਵਿੱਚ ਸੁੱਰਖਿਆ, ਕਾਨੂੰਨ ਵਿਵਸਥਾ ਅਤੇ ਕੋਵਿਡ-19 ਸਥਿਤੀ ਦਾ ਲਿਆ ਜਾਇਜ਼ਾ

Asli Punjabi by Asli Punjabi
November 27, 2020
in Health, Punjab
0
ਡੀ.ਜੀ.ਪੀ. ਪੰਜਾਬ ਦਿਨਕਰ ਗੁਪਤਾ ਨੇ ਲੁਧਿਆਣਾ ਵਿੱਚ ਸੁੱਰਖਿਆ, ਕਾਨੂੰਨ ਵਿਵਸਥਾ ਅਤੇ ਕੋਵਿਡ-19 ਸਥਿਤੀ ਦਾ ਲਿਆ ਜਾਇਜ਼ਾ
589
SHARES
3.3k
VIEWS
Share on FacebookShare on TwitterShare on Whatsapp

ਪੁਲਿਸ ਕਮਿਸ਼ਨਰ ਨੂੰ ਦਿੱਤੇ ਨਿਰਦੇਸ਼, ਕਿਹਾ! ਕੋਵਿਡ-19 ਦੀ ਦੂਜੀ ਲਹਿਰ ਦੀ ਸੰਭਾਵਨਾ ਦੇ ਮੱਦੇਨਜ਼ਰ ਹੋਰ ਵੀ ਚੌਕਸ ਰਹਿਣ ਦੀ ਹੈ ਲੋੜ

ਚੰਡੀਗੜ੍ਹ – ਡਾਇਰੈਕਟਰ ਜਨਰਲ ਆਫ ਪੁਲਿਸ (ਡੀ.ਜੀ.ਪੀ.) ਸ੍ਰੀ ਦਿਨਕਰ ਗੁਪਤਾ ਨੇ ਅੱਜ ਸਥਾਨਕ ਪੁਲਿਸ ਲਾਈਨਜ਼ ਲੁਧਿਆਦਾ ਵਿਖੇ ਸ਼ਹਿਰ ਵਿੱਚ ਹੋਏ ਅਪਰਾਧ ਅਤੇ ਕੋਵਿਡ-19 ਸਥਿਤੀ ਦਾ ਜਾਇਜ਼ਾ ਲਿਆ।ਡੀ.ਜੀ.ਪੀ. ਗੁਪਤਾ ਵੱਲੋਂ ਪੁਲਿਸ ਕਮਿਸ਼ਨਰ ਲੁਧਿਆਣਾ ਸ੍ਰੀ ਰਾਕੇਸ਼ ਅਗਰਵਾਲ ਅਤੇ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈ.ਜੀ.ਪੀ.) ਲੁਧਿਆਣਾ ਰੇਂਜ ਸ੍ਰ. ਨੌਨਿਹਾਲ ਸਿੰਘ ਦੇ ਨਾਲ ਜ਼ਿਲ੍ਹੇ ਦੇ ਸੀਨੀਅਰ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੌਰਾਨ ਜੁਆਇੰਟ ਪੁਲਿਸ ਕਮਿਸ਼ਨਰ ਸ੍ਰੀ ਜੇ. ਐਲਨਚੇਜੀਅਨ, ਡੀ.ਸੀ.ਪੀ. ਲਾਅ ਐਂਡ ਆਰਡਰ ਸ੍ਰੀ ਅਸ਼ਵਨੀ ਕਪੂਰ, ਡੀ.ਸੀ.ਪੀ. ਡਿਟੈਕਟਿਵ ਸ੍ਰ. ਸਿਮਰਤਪਾਲ ਸਿੰਘ ਅਤੇ ਡੀ.ਸੀ.ਪੀ. ਟ੍ਰੈਫਿਕ ਸ੍ਰ.ਸੁਖਪਾਲ ਸਿੰਘ ਬਰਾੜ ਸਮੇਤ ਹੋਰ ਸੀਨੀਅਰ ਪੁਲਿਸ ਅਧਿਕਾਰੀ ਵੀ ਹਾਜ਼ਰ ਸਨ।ਡੀ.ਜੀ.ਪੀ. ਦਿਨਕਰ ਗੁਪਤਾ ਨੇ ਕਤਲ ਨਾਲ ਸਬੰਧਤ ਟ੍ਰੇਸ ਕੀਤੇ ਜਾਣ ਵਾਲੇ ਸਾਰੇ ਕੇਸਾਂ ਦਾ ਜਾਇਜ਼ਾ ਲਿਆ ਅਤੇ ਪੁਲਿਸ ਕਮਿਸ਼ਨਰ ਨੂੰ ਹਦਾਇਤ ਕੀਤੀ ਕਿ ਉਹ ਇਨ੍ਹਾਂ ਦਾ ਪਤਾ ਲਗਾਉਣ ਲਈ ਹੋਰ ਯਤਨ ਕਰਨ। ਉਨ੍ਹਾਂ ਭਗੌੜੇ ਅਪਰਾਧੀਆਂ ਨੂੰ ਗਿ੍ਰਫਤਾਰ ਕਰਨ ਅਤੇ ਅਪਰਾਧੀਆਂ ਵੱਲੋਂ ਵਰਤੇ ਜਾ ਰਹੇ ਗੈਰ ਕਾਨੂੰਨੀ ਹਥਿਆਰਾਂ ਦਾ ਪਤਾ ਲਗਾਉਣ ਲਈ ਵਿਸ਼ੇਸ਼ ਮੁਹਿੰਮ ਚਲਾਉਣ ਦੇ ਵੀ ਨਿਰਦੇਸ਼ ਦਿੱਤੇ।ਮੀਟਿੰਗ ਨੂੰ ਸੰਬੋਧਨ ਕਰਦਿਆਂ ਡੀ.ਜੀ.ਪੀ. ਦਿਨਕਰ ਗੁਪਤਾ ਨੇ ਲੁਧਿਆਣਾ ਪੁਲਿਸ ਨੂੰ ਥਾਣਿਆਂ ਵਿੱਚ ਜਗ੍ਹਾ ਖਾਲੀ ਕਰਨ ਲਈ ਲਾਵਾਰਿਸ ਪੁਰਾਣੇ ਵਾਹਨਾਂ ਦੀ ਨਿਲਾਮੀ ਕਰਨ ਦੀ ਮੁਹਿੰਮ ਦੀ ਸ਼ਲਾਘਾ ਕੀਤੀ ਅਤੇ ਉਸਦੇ ਨਾਲ ਹੀ ਪੁਲਿਸ ਵੱਲੋਂ ਚਲਾਈ ਗਈ ਭਿਖਾਰੀ ਮੁਕਤ ਮੁਹਿੰਮ ਦੀ ਵੀ ਸਰਾਹਨਾ ਕੀਤੀ।ਉਨ੍ਹਾਂ ਕਿਹਾ ਕਿ ਪੁਲਿਸ ਕਮਿਸ਼ਨਰ ਲੁਧਿਆਣਾ ਵੱਲੋਂ ਕੋਵਿਡ-19 ਸਥਿਤੀ ਦਾ ਮੁਕਾਬਲਾ ਕਰਨ ਲਈ ਸ਼ਲਾਘਾਯੋਗ ਕੰਮ ਕੀਤਾ ਅਤੇ ਨਾਲ ਹੀ ਸੁਚੇਤ ਕਰਦਿਆਂ ਕਿਹਾ ਕਿ ਕੋਵਿਡ-19 ਦੀ ਦੂਜੀ ਲਹਿਰ ਦੀ ਸੰਭਾਵਨਾ ਦੇ ਮੱਦੇਨਜ਼ਰ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਚੌਕਸ ਰਹਿਣ। ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਉਹ ਲੋਕਾਂ ਦੁਆਰਾ ਮਾਸਕ ਪਹਿਨਣ ਨੂੰ ਸਖਤੀ ਨਾਲ ਲਾਗੂ ਕਰਨ।ਉਨ੍ਹਾਂ ਪੁਲਿਸ ਕਮਿਸ਼ਨਰ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਟ੍ਰੈਫਿਕ ਵਿੰਗ ਵਿਚ ਹੋਰ ਪੁਲਿਸ ਮੁਲਾਜ਼ਮ ਤਾਇਨਾਤ ਕਰਨ ਤਾਂ ਜੋ ਸ਼ਹਿਰ ਵਿਚ ਆਵਾਜਾਈ ਸੁਚਾਰੂ ਬਣੀ ਰਹੇ।ਇਸ ਮੌਕੇ ਡੀ.ਜੀ.ਪੀ. ਨੇ ਨਾਗਰਿਕਾਂ ਨੂੰ ਪੁਲਿਸ ਸੇਵਾਵਾਂ ਦੀ ਸਪੁਰਦਗੀ ਵਿੱਚ ਸੁਧਾਰ ਲਿਆਉਣ ਦੇ ਉਪਾਵਾਂ ਸੰਬੰਧੀ ਮੀਟਿੰਗ ਵਿੱਚ ਹਾਜ਼ਰ ਪੁਲਿਸ ਅਧਿਕਾਰੀਆਂ ਦੇ ਸੁਝਾਅ ਵੀ ਸੁਣੇ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

Previous Post

ਸਿੱਧੂ ਨੂੰ ਮਿਲ ਕੇ ਖੁਸ਼ੀ ਹੋਈ, ਅਜਿਹੀਆਂ ਹੋਰ ਮੁਲਾਕਾਤਾਂ ਦੀ ਉਮੀਦ: ਕੈਪਟਨ ਅਮਰਿੰਦਰ ਸਿੰਘ

Next Post

ਐਸ.ਸੀ. ਤੇ ਬੀ.ਸੀ. ਵਿਦਿਆਰਥੀ ਅੱਜ ਤੋਂ ਪੋਸਟ ਮੈਟਿ੍ਰਕ ਸਕਾਲਰਸ਼ਿਪ ਲਈ ਆਨਲਾਈਨ ਅਪਲਾਈ ਕਰ ਸਕਣਗੇ: ਸਾਧੂ ਸਿੰਘ ਧਰਮਸੋਤ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਐਸ.ਸੀ. ਤੇ ਬੀ.ਸੀ. ਵਿਦਿਆਰਥੀ ਅੱਜ ਤੋਂ ਪੋਸਟ ਮੈਟਿ੍ਰਕ ਸਕਾਲਰਸ਼ਿਪ ਲਈ ਆਨਲਾਈਨ ਅਪਲਾਈ ਕਰ ਸਕਣਗੇ: ਸਾਧੂ ਸਿੰਘ ਧਰਮਸੋਤ

ਐਸ.ਸੀ. ਤੇ ਬੀ.ਸੀ. ਵਿਦਿਆਰਥੀ ਅੱਜ ਤੋਂ ਪੋਸਟ ਮੈਟਿ੍ਰਕ ਸਕਾਲਰਸ਼ਿਪ ਲਈ ਆਨਲਾਈਨ ਅਪਲਾਈ ਕਰ ਸਕਣਗੇ: ਸਾਧੂ ਸਿੰਘ ਧਰਮਸੋਤ

Recommended

ਅਨੀਮੀਆ ਦੇ ਖਾਤਮੇ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕਰੇਗੀ ਪੰਜਾਬ ਸਰਕਾਰ : ਡਾ. ਬਲਜੀਤ ਕੌਰ 12 ਜੁਲਾਈ ਤੋਂ 12 ਅਗਸਤ ਤੱਕ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ

July 8, 2023
ਦਿੱਲੀ ਵਿੱਚ ਸ਼ਾਂਤੀ ਭੰਗ ਕਰਨ ਨਹੀਂ ਸਗੋਂ ਇਸ ਦੀ ਰਾਖੀ ਕਰਨ ਖਾਤਰ ਆਏ ਹਾਂ-ਮੁੱਖ ਮੰਤਰੀ ਵੱਲੋਂ ਐਲਾਨ

November 5, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In