ਨਵੀਂ ਦਿੱਲੀ, 26 ਮਈ ਉੱਤਰ-ਪੱਛਮੀ ਦਿੱਲੀ ਦੇ ਕੇਸ਼ਵਪੁਰਮ ਇਲਾਕੇ ਵਿੱਚ ਅੱਜ ਸਵੇਰੇ ਬੂਟ ਬਣਾਉਣ ਵਾਲੀ ਇਕ ਫੈਕਟਰੀ ਵਿੱਚ ਅੱਗ ਲੱਗ ਗਈ| ਦਿੱਲੀ ਫਾਇਰ ਬ੍ਰਿਗੇਡ ਵਿਭਾਗ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਹਾਲੇ ਤੱਕ ਇਸ ਘਟਨਾ ਵਿੱਚ ਕਿਸੇ ਦੇ ਹਤਾਹਤ ਹੋਣ ਦੀ ਖਬਰ ਨਹੀਂ ਹੈ ਅਤੇ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ| ਦਿੱਲੀ ਫਾਇਰ ਬ੍ਰਿਗੇਡ ਵਿਭਾਗ ਦੇ ਡਾਇਰੈਕਟਰ ਅਤੁਲ ਗਰਗ ਨੇ ਦੱਸਿਆ ਕਿ ਸਵੇਰੇ 8.34 ਵਜੇ ਅੱਗ ਲੱਗਣ ਦੀ ਜਾਣਕਾਰੀ ਮਿਲੀ, ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਦੇ 23 ਵਾਹਨਾਂ ਨੂੰ ਹਾਦਸੇ ਵਾਲੀ ਜਗ੍ਹਾ ਤੇ ਭੇਜਿਆ ਗਿਆ|
ਉੱਥੇ ਹੀ ਇਕ ਹੋਰ ਘਟਨਾ ਵਿੱਚ ਦਿੱਲੀ ਦੇ ਦੱਖਣ-ਪੂਰਬੀ ਖੇਤਰ ਦੇ ਤੁਗਲਕਾਬਾਦ ਪਿੰਡ ਵਿੱਚ ਦੇਰ ਰਾਤ ਅੱਗ ਲੱਗਣ ਨਾਲ 250 ਝੌਂਪੜੀਆਂ ਸੜ ਗਈਆਂ| ਉਨ੍ਹਾਂ ਨੇ ਦੱਸਿਆ ਕਿ ਇਸ ਸੰਬੰਧ ਵਿੱਚ ਰਾਤ 12.50 ਵਜੇ ਜਾਣਕਾਰੀ ਮਿਲੀ, ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਦੇ 28 ਵਾਹਨਾਂ ਨੂੰ ਹਾਦਸੇ ਵਾਲੀ ਜਗ੍ਹਾ ਭੇਜਿਆ ਗਿਆ ਅਤੇ ਅੱਗ ਤੇ ਸਵੇਰੇ 3.30 ਵਜੇ ਕਾਬੂ ਪਾਇਆ ਗਿਆ| ਅਧਿਕਾਰੀ ਨੇ ਦੱਸਿਆ ਕਿ ਇਸ ਘਟਨਾ ਵਿੱਚ ਵੀ ਕਿਸੇ ਦੇ ਹਤਾਹਤ ਹੋਣ ਦੀ ਖਬਰ ਨਹੀਂ ਹੈ|