• About
  • Contact
  • Hindi News
  • English News
Tuesday, March 10, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Health

ਸਿਹਤ ਮੰਤਰੀ ਨੇ ਮਿਸ਼ਨ ਫਤਿਹ ਤਹਿਤ 22 ਆਈ.ਈ.ਸੀ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ

Asli Punjabi by Asli Punjabi
November 28, 2020
in Health, Punjab
0
ਸਿਹਤ ਮੰਤਰੀ ਨੇ ਮਿਸ਼ਨ ਫਤਿਹ ਤਹਿਤ 22 ਆਈ.ਈ.ਸੀ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ
586
SHARES
3.3k
VIEWS
Share on FacebookShare on TwitterShare on Whatsapp

You might also like

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

ਚੰਡੀਗੜ੍ਹ – ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਇੱਥੇ ਮਿਸ਼ਨ ਫਤਿਹ ਤਹਿਤ 22 ਆਈ.ਈ.ਸੀ. ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।ਇਸ ਮੌਕੇ ਸੰਬੋਧਨ ਕਰਦਿਆਂ ਸ. ਸਿੱਧੂ ਨੇ ਕਿਹਾ ਕਿ ਇਹ ਵੈਨਾਂ ਪੰਜਾਬ ਦੇ ਸ਼ਹਿਰੀ ਅਤੇ ਉੱਚ ਜੋਖਮ ਵਾਲੇ ਇਲਾਕਿਆਂ ਵਿੱਚ ਜਾ ਕੇ ਲੋਕਾਂ ਨੂੰ ਕੋਰੋਨਾਵਾਇਰਸ ਅਤੇ ਹੋਰ ਬਿਮਾਰੀਆਂ ਪ੍ਰਤੀ ਜਾਗਰੂਕ ਕਰਨਗੀਆਂ। ਇਸ ਮੁਹਿੰਮ ਦੌਰਾਨ ਕੋਵੀਡ-19 ਦੇ ਟੈਸਟ ਵੀ ਕੀਤੇ ਜਾਣਗੇ। ਇਹ ਵੈਨਾਂ ਪਿ੍ਰੰਟ ਅਤੇ ਆਡੀਓ-ਵਿਜ਼ੂਅਲ ਸਮੱਗਰੀ ਨਾਲ ਲੈਸ ਹਨ।ਸ. ਸਿੱਧੂ ਨੇ ਦੱਸਿਆ ਕਿ ਇੱਥੇ ਹਰੇਕ ਜ਼ਿਲ੍ਹੇ ਪਿੱਛੇ 1 ਵੈਨ ਹੋਵੇਗੀ ਅਤੇ ਇਸ ਲਈ ਇਕ ਮਾਈਕਰੋ ਪਲਾਨ ਤਿਆਰ ਕੀਤਾ ਗਿਆ ਹੈ।ਸਿਹਤ ਮੰਤਰੀ ਨੇ ਦੱਸਿਆ ਕਿ ਹੁਣ ਤੱਕ ਪੰਜਾਬ ਵਿਚ 31 ਲੱਖ ਤੋਂ ਵੱਧ ਨਮੂਨੇ ਲਏ ਜਾ ਚੁੱਕੇ ਹਨ, ਜਿਨ੍ਹਾਂ ਵਿਚੋਂ 149278 ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ ਅਤੇ ਇਸ ਵੇਲੇ ਪੰਜਾਬ ਵਿਚ ਲਗਭਗ 7479 ਐਕਟਿਵ ਕੇਸ ਸਾਹਮਣੇ ਹਨ।ਪੰਜਾਬ ਵਿੱਚ ਮਰੀਜ਼ਾਂ ਦੇ ਪਾਜ਼ੇਟਿਵ ਪਾਏ ਜਾਣ ਦੀ ਦਰ 4.9 ਪ੍ਰਤੀਸ਼ਤ ਜਦਕਿ ਕੌਮੀ ਪਾਜ਼ੇਟਿਵਿਟੀ ਦਰ 6.9 ਪ੍ਰਤੀਸ਼ਤ ਹੈ। ਪੰਜਾਬ ਵਿੱਚ 7 ਲੈਬਾਟਰੀਆਂ ਵੱਲੋਂ ਕੋਰੋਨਾ ਦੀ ਟੈਸਟਿੰਗ ਕੀਤੀ ਜਾ ਰਹੀ ਹੈ। ਕਰੋਨਾ ਦੇ ਮਰੀਜ਼ਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ 1500 ਆਈਸੀਯੂ ਬਿਸਤਰਿਆਂ, 855 ਵੈਂਟੀਲੇਟਰਾਂ ਅਤੇ 8000 ਤੋਂ ਵੱਧ ਆਕਸੀਜਨ ਬੈੱਡਾਂ ਦਾ ਪ੍ਰਬੰਧ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਰੋਜ਼ਾਨਾ 25000 ਤੋਂ 30000 ਕੋਰੋਨਾ ਟੈਸਟ ਕੀਤੇ ਜਾ ਰਹੇ ਹਨ ਜਿਨ੍ਹਾਂ ਵਿੱਚੋਂ 75 ਫੀਸਦੀ ਆਰਟੀ-ਪੀਸੀਆਰ ਟੈਸਟ ਕੀਤੇ ਜਾਂਦੇ ਹਨ। ਘਰੇਲੂ ਇਕਾਂਤਵਾਸ ਅਧੀਨ ਮਰੀਜ਼ਾਂ ਨੂੰ ਕੋਰੋਨਾ ਫਤਿਹ ਕਿੱਟਾਂ ਵੀ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਕਿੱਟਾਂ ਵਿੱਚ ਥਰਮਾਮੀਟਰ, ਪਲਸ ਆਕਸੀਮੀਟਰ, ਸਟੀਮਰ, ਜ਼ਰੂਰੀ ਦਵਾਈਆਂ ਅਤੇ ਜਾਗਰੂਕਤਾ ਸਮੱਗਰੀ ਸ਼ਾਮਲ ਹੈ। ਇਸੇ ਤਰ੍ਹਾਂ ਹਸਪਤਾਲਾਂ ਵਿੱਚ ਸਿਹਤਯਾਬ ਹੋਏ ਮਰੀਜ਼ਾਂ ਨੂੰ ਪੋਸਟ ਕੋਵਿਡ-19 ਕੇਅਰ ਕਿੱਟਾਂ ਦਿੱਤੀਆਂ ਜਾ ਰਹੀਆਂ ਹਨ।ਕੋਰੋਨਾਵਾਇਰਸ ਪ੍ਰਤੀ ਜਾਗਰੂਕਤਾ ਫੈਲਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਸਰਕਾਰ ਨੇ ਕੋਰੋਨਾ ਮਹਾਂਮਾਰੀ ਦੌਰਾਨ ਵੱਖ ਵੱਖ ਫੈਸਲੇ ਵੀ ਲਏ ਹਨ ਅਤੇ ਸਰਕਾਰ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ।ਉਨ੍ਹਾਂ ਨੇ ਲੋਕਾਂ ਨੂੰ ਮਾਸਕ ਪਾਉਣ, ਇੱਕ ਦੂਜੇ ਤੋਂ ਸਮਾਜਿਕ ਵਿੱਥ ਬਣਾ ਕੇ ਰੱਖਣ ਅਤੇ ਹੱਥ ਧੋਣ ਜਿਹੇ ਨਿਯਮਾਂ ਦੀ ਪਾਲਣਾ ਕਰਨ ਦੀ ਵੀ ਅਪੀਲ ਕੀਤੀ।ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਹੁਸਨ ਲਾਲ ਨੇ ਕਿਹਾ ਕਿ ਸਿਹਤ ਵਿਭਾਗ ਦੇ ਅਮਲੇ ਨੇ ਵਾਇਰਸ ’ਤੇ ਕਾਬੂ ਪਾਉਣ ਲਈ ਅਣਥੱਕ ਮਿਹਨਤ ਕੀਤੀ ਹੈ। ਸਿਹਤ ਕਰਮਚਾਰੀਆਂ ਅਤੇ ਫਰੰਟ ਲਾਈਨ ਵਰਕਰਾਂ ਨੂੰ 50 ਲੱਖ ਰੁਪਏ ਦੇ ਜੀਵਨ ਬੀਮੇ ਦੀ ਸਹੂਲਤ ਦਿੱਤੀ ਗਈ ਹੈ।ਫਰੰਟ ਲਾਈਨ ਕਰਮਚਾਰੀਆਂ ਨੂੰ ਤਕਰੀਬਨ 185 ਕਰੋੜ ਰੁਪਏ ਦੀ ਲਾਗਤ ਨਾਲ ਪੀਪੀਈ ਕਿੱਟਾਂ, ਮਾਸਕ ਅਤੇ ਹੋਰ ਚੀਜ਼ਾਂ ਮੁਹੱਈਆ ਕਰਵਾਈਆਂ ਗਈਆਂ ਹਨ। ਪਾਜ਼ੇਟਿਵ ਮਰੀਜ਼ਾਂ ਦੇ ਇਲਾਜ ਲਈ 5.5 ਕਰੋੜ ਰੁਪਏ ਤੋਂ ਜ਼ਿਆਦਾ ਦੀਆਂ ਦਵਾਈਆਂ ਮੁਫ਼ਤ ਪ੍ਰਦਾਨ ਕੀਤੀਆਂ ਗਈਆਂ ਹਨ।ਇਸ ਮੌਕੇ ਡਾਇਰੈਕਟਰ ਸਿਹਤ ਸੇਵਾਵਾਂ ਡਾ. ਮਨਜੀਤ ਸਿੰਘ, ਸਿਹਤ ਮੰਤਰੀ ਦੇ ਓ.ਐਸ.ਡੀ ਡਾ. ਬਲਵਿੰਦਰ ਸਿੰਘ, ਡਾਇਰੈਕਟਰ ਐਨ.ਐਚ.ਐਮ. ਡਾ. ਪਰਵਿੰਦਰਪਾਲ ਸਿੰਘ ਸਿੱਧੂ, ਸਟੇਟ ਨੋਡਲ ਅਫ਼ਸਰ-ਕੋਵਿਡ-19 ਡਾ. ਰਾਜੇਸ਼ ਭਾਸਕਰ, ਸਟੇਟ ਪ੍ਰੋਗਰਾਮ ਅਫ਼ਸਰ ਆਈ.ਈ.ਸੀ./ਬੀ.ਸੀ.ਸੀ ਸ੍ਰੀ ਸ਼ਵਿੰਦਰ ਸਹਿਦੇਵ ਅਤੇ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਮੌਜੂਦ ਸਨ।

Previous Post

ਜਨਰਲ ਇਜਲਾਸ ਦੌਰਾਨ ਬੀਬੀ ਜਗੀਰ ਕੌਰ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ

Next Post

ਮੁੱਖ ਮੰਤਰੀ ਵੱਲੋਂ ਕਿਸਾਨਾਂ ਨੂੰ ਦਿੱਲੀ ਵਿੱਚ ਪ੍ਰਵੇਸ਼ ਕਰਨ ਦੀ ਆਗਿਆ ਦੇਣ ਲਈ ਕੇਂਦਰ ਦੇ ਫੈਸਲੇ ਦਾ ਸਵਾਗਤ

Asli Punjabi

Asli Punjabi

Related Posts

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

by Asli Punjabi
March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

by Asli Punjabi
March 9, 2026
ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ
Punjab

ਲੁਧਿਆਣਾ ਪੁਲਿਸ ਦੀ ਨਸ਼ਿਆਂ ਵਿਰੁੱਧ ਵੱਡੀ ਕਾਰਵਾਈ: ਨਸ਼ੀਲੀਆਂ ਗੋਲੀਆਂ ਸਣੇ ਨਾਮੀ ਤਸਕਰ ਕਾਬੂ

by Asli Punjabi
March 9, 2026
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ
Punjab

ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ

by Asli Punjabi
March 9, 2026
ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ
Punjab

ਸ਼ਾਹ ਸਤਨਾਮ ਬੁਆਏਜ਼ ਕਾਲਜ ਵਿਖੇ ਡਿਗਰੀ ਵੰਡ ਸਮਾਗਮ ਕਰਵਾਇਆ

by Asli Punjabi
March 9, 2026
Next Post
ਮੁੱਖ ਮੰਤਰੀ ਵੱਲੋਂ ਕਿਸਾਨਾਂ ਨੂੰ ਦਿੱਲੀ ਵਿੱਚ ਪ੍ਰਵੇਸ਼ ਕਰਨ ਦੀ ਆਗਿਆ ਦੇਣ ਲਈ ਕੇਂਦਰ ਦੇ ਫੈਸਲੇ ਦਾ ਸਵਾਗਤ

ਮੁੱਖ ਮੰਤਰੀ ਵੱਲੋਂ ਕਿਸਾਨਾਂ ਨੂੰ ਦਿੱਲੀ ਵਿੱਚ ਪ੍ਰਵੇਸ਼ ਕਰਨ ਦੀ ਆਗਿਆ ਦੇਣ ਲਈ ਕੇਂਦਰ ਦੇ ਫੈਸਲੇ ਦਾ ਸਵਾਗਤ

Recommended

ਬੁਢਾਪਾ ਪੈਨਸ਼ਨ ਦਾ ਲਾਭ ਕੇਵਲ ਲੋੜਵੰਦ ਅਤੇ ਯੋਗ ਵਿਅਕਤੀ ਨੂੰ ਹੀ ਮਿਲੇ: ਡਾ.ਬਲਜੀਤ ਕੌਰ

ਬੁਢਾਪਾ ਪੈਨਸ਼ਨ ਦਾ ਲਾਭ ਕੇਵਲ ਲੋੜਵੰਦ ਅਤੇ ਯੋਗ ਵਿਅਕਤੀ ਨੂੰ ਹੀ ਮਿਲੇ: ਡਾ.ਬਲਜੀਤ ਕੌਰ

July 6, 2023
ਸਹਿਕਾਰਤਾ ਵਿਭਾਗ ‘ਮਿਸ਼ਨ ਫਤਿਹ’ ਮੁਹਿੰਮ ਵਿੱਚ ਹੋਇਆ ਸ਼ਾਮਲ

ਸਹਿਕਾਰਤਾ ਵਿਭਾਗ ‘ਮਿਸ਼ਨ ਫਤਿਹ’ ਮੁਹਿੰਮ ਵਿੱਚ ਹੋਇਆ ਸ਼ਾਮਲ

July 5, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In