• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਮੁੱਖ ਮੰਤਰੀ ਵੱਲੋਂ ਕਿਸਾਨਾਂ ਨੂੰ ਦਿੱਲੀ ਵਿੱਚ ਪ੍ਰਵੇਸ਼ ਕਰਨ ਦੀ ਆਗਿਆ ਦੇਣ ਲਈ ਕੇਂਦਰ ਦੇ ਫੈਸਲੇ ਦਾ ਸਵਾਗਤ

Asli Punjabi by Asli Punjabi
November 28, 2020
in Punjab, ਕਾਰੋਬਾਰ
0
ਮੁੱਖ ਮੰਤਰੀ ਵੱਲੋਂ ਕਿਸਾਨਾਂ ਨੂੰ ਦਿੱਲੀ ਵਿੱਚ ਪ੍ਰਵੇਸ਼ ਕਰਨ ਦੀ ਆਗਿਆ ਦੇਣ ਲਈ ਕੇਂਦਰ ਦੇ ਫੈਸਲੇ ਦਾ ਸਵਾਗਤ
588
SHARES
3.3k
VIEWS
Share on FacebookShare on TwitterShare on Whatsapp

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਕੇਂਦਰ ਦੇ ਫੈਸਲੇ ਤੋਂ ਬਾਅਦ ਵੀ ਜ਼ੋਰ-ਜਬਰ ਜਾਰੀ ਰੱਖਣ ਲਈ ਖੱਟਰ ਸਰਕਾਰ ਦੀ ਕਰੜੀ ਆਲੋਚਨਾ
ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਵੱਲੋਂ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਦਿੱਲੀ ਵਿੱਚ ਪ੍ਰਵੇਸ਼ ਕਰਨ ਦੀ ਆਗਿਆ ਦੇਣ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਕੇਂਦਰ ਸਰਕਾਰ ਦੇ ਸੁਲਾਕਾਰੀ ਕਦਮ ਦੇ ਬਾਅਦ ਵੀ ਕਿਸਾਨਾਂ ਨੂੰ ਰੋਕਣ ਲਈ ਜ਼ੋਰ-ਜਬਰ ਦੀ ਵਰਤੋਂ ਜਾਰੀ ਰੱਖਣ ’ਤੇ ਹਰਿਆਣਾ ਦੀ ਖੱਟਰ ਸਰਕਾਰ ਦੀ ਸਖ਼ਤ ਆਲੋਚਨਾ ਕੀਤੀ ਹੈ।ਖੱਟਰ ਸਰਕਾਰ ਦੀਆਂ ਕਾਰਵਾਈਆਂ ਦੀ ਨਿਖੇਧੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਭਾਵੇਂ ਕਿਸਾਨਾਂ ਨੂੰ ਰੋਸ ਪ੍ਰਗਟਾਉਣ ਦੇ ਆਪਣੇ ਜਮਹੂਰੀ ਹੱਕ ਲਈ ਕੌਮੀ ਰਾਜਧਾਨੀ ਵਿੱਚ ਪ੍ਰਵੇਸ਼ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ ਪਰ ਹਰਿਆਣਾ ਸਰਕਾਰ ਅਜੇ ਵੀ ਦਿੱਲੀ ਵੱਲ ਕੂਚ ਕਰ ਰਹੇ ਕਿਸਾਨਾਂ ਵਿਰੁੱਧ ਟਕਰਾਅ ਵਾਲੀ ਪਹੁੰਚ ’ਤੇ ਉਤਾਰੂ ਹੈ।ਮੁੱਖ ਮੰਤਰੀ ਨੇ ਖੱਟਰ ਨੂੰ ਸੰਬੋਧਿਤ ਹੁੰਦਿਆਂ ਕਿਹਾ,‘‘ ਅਜਿਹੇ ਸਖ਼ਤ ਕਦਮ ਚੁੱਕਣ ਦੀ ਲੋੜ ਕੀ ਹੈ? ਅਜਿਹਾ ਵਹਿਸ਼ੀਪੁਣਾ ਤੁਰੰਤ ਰੋਕਣ ਦੀ ਲੋੜ ਹੈ। ’’ ਮੁੱਖ ਮੰਤਰੀ ਨੇ ਭੋਲੇ-ਭਾਲੇ ਅਤੇ ਸ਼ਾਂਤਮਈ ਕਿਸਾਨਾਂ ਨਾਲ ਹਰਿਆਣਾ ਸਰਕਾਰ ਦੇ ਵਰਤਾਓ ਦੇ ਢੰਗ ਦੀ ਸਖ਼ਤ ਆਲੋਚਨਾ ਕੀਤੀ। ਉਨਾਂ ਨੇ ਖੱਟਰ ਸਰਕਾਰ ਵੱਲੋਂ ਕਿਸਾਨਾਂ ਨੂੰ ਰੋਕਣ ਦੀ ਬੇਕਾਰ ਕੋਸ਼ਿਸ਼ ਕਰਦਿਆਂ ਵਰਤੇ ਗਏ ਢੰਗ ਤਰੀਕਿਆਂ ’ਤੇ ਹੈਰਾਨੀ ਜ਼ਾਹਰ ਕੀਤੀ, ਇੱਥੋਂ ਤੱਕ ਕਿ ਕੌਮੀ ਮਾਰਗ ਨੂੰ ਪੁੱਟ ਕੇ ਜਨਤਕ ਜਾਇਦਾਦ ਦਾ ਵੀ ਨੁਕਸਾਨ ਕੀਤਾ ਗਿਆ ਹੈ। ਉਨਾਂ ਚੁਟਕੀ ਲੈਂਦਿਆਂ ਕਿਹਾ,‘‘ਪਿਛਲੇ ਤਿੰਨ ਮਹੀਨਿਆਂ ਤੋਂ ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੇ ਕਿਸੇ ਵੀ ਜਨਤਕ ਜਾਇਦਾਦ ਨੂੰ ਕਣ ਮਾਤਰ ਵੀ ਨੁਕਸਾਨ ਨਹੀਂ ਪਹੁੰਚਾਇਆ ਗਿਆ ਜਦਕਿ ਦੂਜੇ ਪਾਸੇ ਹਰਿਆਣਾ ਦੀ ਸਰਕਾਰ ਨੇ ਬੜੀ ਬੇਸ਼ਰਮੀ ਨਾਲ ਲੋਕਾਂ ਦੇ ਪੈਸੇ ਨਾਲ ਬਣੀਆਂ ਸੜਕਾਂ ਵਿੱਚ ਟੋਏ ਪੁੱਟ ਦਿੱਤੇ। ’’ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨਾਂ ’ਤੇ ਕਿਸਾਨਾਂ ਦੀਆਂ ਚਿੰਤਾਵਾਂ ਦੇ ਹੱਲ ਲਈ ਗੱਲਬਾਤ ਤੁਰੰਤ ਸ਼ੁਰੂ ਕਰਨ ਅਤੇ ਇਸ ਭਖਦੇ ਮੁੱਦੇ ਨੂੰ ਹੱਲ ਕਰਨ ਦੀ ਮੁੜ ਅਪੀਲ ਕੀਤੀ। ਉਨਾਂ ਕਿਹਾ ਕਿ ਇਸ ਸਮੱਸਿਆ ਦਾ ਸ਼ਾਂਤਮਈ ਅਤੇ ਸੁਖਾਵਾਂ ਹੱਲ ਲੱਭਣ ਲਈ ਪਹਿਲਾ ਕਦਮ ਚੁੱਕਿਆ ਗਿਆ ਹੈ ਪਰ ਕੇਂਦਰ ਸਰਕਾਰ ਨੂੰ ਕਿਸਾਨ ਯੂਨੀਅਨਾਂ ਨਾਲ ਗੱਲਬਾਤ ਲਈ ਹੁਣ ਅੱਗੇ ਵੱਧਣਾ ਚਾਹੀਦਾ ਹੈ ਤਾਂ ਕਿ ਖੇਤੀ ਕਾਨੂੰਨਾਂ ਨਾਲ ਪੈਦਾ ਹੋਈ ਸਮੱਸਿਆ ਨੂੰ ਹੱਲ ਕੀਤਾ ਜਾ ਸਕੇ ਕਿਉਂਜੋ ਇਹ ਖੇਤੀ ਕਾਨੂੰਨ ਕਿਸਾਨਾਂ ਦੇ ਜੀਵਨ ਅਤੇ ਰੋਜ਼ੀ-ਰੋਟੀ ਲਈ ਖਤਰਾ ਬਣੇ ਹੋਏ ਹਨ।ਇਸੇ ਦੌਰਾਨ ਮੁੱਖ ਮੰਤਰੀ ਨੇ ਕਿਸਾਨਾਂ ਵੱਲੋਂ ਖੱਟਰ ਸਰਕਾਰ ਨਾਲ ਆਹਮੋ-ਸਾਹਮਣੇ ਹੁੰਦਿਆਂ ਅਤੇ ਹਰਿਆਣਾ ਪੁਲਿਸ ਦੇ ਜਬਰ ਦੇ ਬਾਵਜੂਦ ਦਿਖਾਏ ਗਏ ਵਿਲੱਖਣ ਸੰਜਮ ਦੀ ਸ਼ਲਾਘਾ ਕੀਤੀ। ਉਨਾਂ ਕਿਹਾ,‘‘ ਕਿਸਾਨਾਂ ਦੇ ਮਿਸਾਲੀ ਰਵੱਈਏ ਨੇ ਇਹ ਦਿਖਾ ਦਿੱਤਾ ਕਿ ਉਨਾਂ ਦੀ ਟਕਰਾਅ ਕਰਨ ਵਿੱਚ ਕੋਈ ਦਿਲਚਸਪੀ ਨਹੀਂ ਹੈ। ਉਹ ਤਾਂ ਸਿਰਫ ਇਹ ਚਾਹੁੰਦੇ ਹਨ ਕਿ ਉਨਾਂ ਦੀ ਆਵਾਜ਼ ਸੁਣੀ ਜਾਵੇ ਜੋ ਕਿ ਉਨਾਂ ਦਾ ਸੰਵਿਧਾਨਿਕ ਹੱਕ ਹੈ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਠੰਡ ਦੇ ਇਸ ਮੌਸਮ ਵਿੱਚ ਕਿਸਾਨਾਂ ’ਤੇ ਅੱਥਰੂ ਗੈਸ ਦੇ ਗੋਲੇ ਦਾਗਣ ਅਤੇ ਪਾਣੀ ਦੀਆਂ ਬੁਛਾੜਾਂ ਮਾਰਨ ਦੇ ਬਾਵਜੂਦ ਕਿਸਾਨ ਭੜਕਾਹਟ ਵਿੱਚ ਨਹੀਂ ਆਏ ਅਤੇ ਨਾ ਹੀ ਉਨਾਂ ਨੇ ਅਮਨ-ਕਾਨੂੰਨ ਦੀ ਸਮੱਸਿਆ ਪੈਦਾ ਕੀਤੀ ਜਿਸ ਤੋਂ ਇਹ ਸਪੱਸ਼ਟ ਹੋ ਗਿਆ ਕਿ ਸਾਰੇ ਕਿਸਾਨ ਦਿੱਲੀ ਵਿੱਚ ਆਪਣੀ ਆਵਾਜ਼ ਬੁਲੰਦ ਕਰਨ ਲਈ ਜਾਣਾ ਚਾਹੁੰਦੇ ਹਨ। ਉਨਾਂ ਕਿਹਾ ਕਿ ਕਿਸਾਨ ਨਾ ਤਾਂ ਗੁੰਮਰਾਹ ਹੋਏ ਹਨ ਅਤੇ ਨਾ ਹੀ ਭਾਰਤ ਦੇ ਲੋਕਾਂ ਲਈ ਕਿਸੇ ਤਰਾਂ ਦੀ ਸਮੱਸਿਆ ਪੈਦਾ ਕਰਨ ਵਿੱਚ ਸ਼ਾਮਲ ਹਨ। ਉਨਾਂ ਨੇ ਭਾਰਤ ਸਰਕਾਰ ਨੂੰ ਮੁਲਕ ਦੇ ‘ਅੰਨਦਾਤੇ’ ਦੀ ਪੀੜਾ ਨੂੰ ਸਮਝਣ ਅਤੇ ਘੱਟੋ-ਘੱਟ ਸਮਰਥਨ ਮੁੱਲ ਨੂੰ ਯਕੀਨੀ ਬਣਾਉਣ ਲਈ ਕਾਨੂੰਨੀ ਵਿਵਸਥਾ ਕਰਨ ਬਾਰੇ ਕਿਸਾਨਾਂ ਦੀ ਮੰਗ ਪ੍ਰਵਾਨ ਕਰਨ ਦੀ ਅਪੀਲ ਕੀਤੀ।

Previous Post

ਸਿਹਤ ਮੰਤਰੀ ਨੇ ਮਿਸ਼ਨ ਫਤਿਹ ਤਹਿਤ 22 ਆਈ.ਈ.ਸੀ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ

Next Post

ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਵਾਪਰੀ ਘਟਨਾ ਦੀ ਭਾਈ ਲੌਂਗੋਵਾਲ ਵੱਲੋਂ ਨਿੰਦਾ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਵਾਪਰੀ ਘਟਨਾ ਦੀ ਭਾਈ ਲੌਂਗੋਵਾਲ ਵੱਲੋਂ ਨਿੰਦਾ

ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਵਾਪਰੀ ਘਟਨਾ ਦੀ ਭਾਈ ਲੌਂਗੋਵਾਲ ਵੱਲੋਂ ਨਿੰਦਾ

Recommended

ਡਾਕਟਰੀ ਸਿੱਖਿਆ ਮੰਤਰੀ ਸ੍ਰੀ ਸੋਨੀ ਵੱਲੋਂ ਡਾ. ਅੰਕਿਤ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ

ਡਾਕਟਰੀ ਸਿੱਖਿਆ ਮੰਤਰੀ ਸ੍ਰੀ ਸੋਨੀ ਵੱਲੋਂ ਡਾ. ਅੰਕਿਤ ਦੀ ਮੌਤ ਤੇ ਦੁੱਖ ਦਾ ਪ੍ਰਗਟਾਵਾ

November 17, 2020
ਬੰਦੀ ਸਿੰਘਾਂ ਦੀ ਰਿਹਾਈ ਦੇ ਮਸਲੇ ਸਬੰਧੀ SGPC ਵੱਲੋਂ ਉਲੀਕੇ ਦਿੱਲੀ ਰੋਸ ਮਾਰਚ ’ਚ ਅਕਾਲੀ ਦਲ ਭਰਵੀਂ ਹਾਜ਼ਰੀ ਨਾਲ ਹੋਵੇਗਾ ਸ਼ਾਮਲ

ਬੰਦੀ ਸਿੰਘਾਂ ਦੀ ਰਿਹਾਈ ਦੇ ਮਸਲੇ ਸਬੰਧੀ SGPC ਵੱਲੋਂ ਉਲੀਕੇ ਦਿੱਲੀ ਰੋਸ ਮਾਰਚ ’ਚ ਅਕਾਲੀ ਦਲ ਭਰਵੀਂ ਹਾਜ਼ਰੀ ਨਾਲ ਹੋਵੇਗਾ ਸ਼ਾਮਲ

December 14, 2023

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In