ਮਾਸਕੋ, 26 ਮਈ – ਰੂਸ ਦੇ ਪੂਰਬ ਖੇਤਰ ਦੇ ਅਨਾਦਿਰ ਹਵਾਈਅੱਡੇ ਤੇ ਲੈਂਡਿੰਗ ਦੌਰਾਨ ਫੌਜ ਦਾ ਐਮ.ਆਈ.-8 ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ, ਜਿਸ ਵਿੱਚ 4 ਵਿਅਕਤੀਆਂ ਦੇ ਮਾਰੇ ਜਾਣ ਦਾ ਖਦਸ਼ਾ ਹੈ|
ਰੂਸ ਦੇ ਐਮਰਜੈਂਸੀ ਸੇਵਾ ਵਿਭਾਗ ਦੇ ਇਕ ਸੂਤਰ ਨੇ ਇਹ ਜਾਣਕਾਰੀ ਦਿੱਤੀ ਹੈ| ਸੂਤਰ ਨੇ ਕਿਹਾ ਕਿ ‘ਸ਼ੁਰੂਆਤੀ ਰਿਪੋਰਟ ਮੁਤਾਬਕ ਐਮ.ਆਈ.-8 ਹੈਲੀਕਾਪਟਰ ਵਿਚ 4 ਵਿਅਕਤੀ ਸਵਾਰ ਸਨ ਅਤੇ ਹਾਦਸੇ ਵਿੱਚ ਸਾਰਿਆਂ ਦੀ ਮੌਤ ਹੋ ਜਾਣ ਦਾ ਖਦਸ਼ਾ ਹੈ|