• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਖੱਟਰ ਨੇ ਗੱਲ ਕਰਨ ਲਈ ਮੇਰੇ ਮੋਬਾਈਲ ਫੋਨ ਉਤੇ ਕਾਲ ਕਰਨ ਜਾਂ ਅਧਿਕਾਰਤ ਢੰਗ-ਤਰੀਕਾ ਕਿਉਂ ਨਹੀਂ ਵਰਤਿਆ-ਕੈਪਟਨ ਅਮਰਿੰਦਰ ਸਿੰਘ

Asli Punjabi by Asli Punjabi
November 30, 2020
in Punjab, Top Stories
0
ਕੈਪਟਨ ਅਮਰਿੰਦਰ ਸਿੰਘ ਨੇ ਗੱਲਬਾਤ ਛੇਤੀ ਤੋਰਨ ਲਈ ਰਾਹ ਪੱਧਰਾ ਕਰਨ ਵਾਸਤੇ ਕਿਸਾਨਾਂ ਨੂੰ ਅਮਿਤ ਸ਼ਾਹ ਦੀ ਅਪੀਲ ਮੰਨਣ ਲਈ ਆਖਿਆ
588
SHARES
3.3k
VIEWS
Share on FacebookShare on TwitterShare on Whatsapp

ਕੋਵਿਡ ਬਾਰੇ ਟਿੱਪਣੀਆਂ ਉਤੇ ਖੱਟਰ ਦੀ ਸਖ਼ਤ ਆਲੋਚਨਾ, ਜੇਕਰ ਉਹਨਾਂ ਨੂੰ ਸੱਚਮੁੱਚ ਹੀ ਏਨੀ ਚਿੰਤਾ ਸੀ ਤਾਂ ਹਰਿਆਣਾ ਵਿੱਚ ਕਿਸਾਨਾਂ ਨੂੰ ਰੋਕਣਾ ਨਹੀਂ ਸੀ ਚਾਹੀਦਾ

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਰਿਆਣਾ ਵਿੱਚ ਉਹਨਾਂ ਦੇ ਹਮਰੁਤਬਾ ਵੱਲੋਂ ਜਾਰੀ ਕੀਤੇ ਅਖੌਤੀ ਕਾਲ ਰਿਕਾਰਡ ਨੂੰ ਮੁਕੰਮਲ ਤੌਰ ਉਤੇ ਢਕਵੰਜ ਦੱਸਦੇ ਹੋਏ ਰੱਦ ਕਰ ਦਿੱਤਾ। ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਆਪਣੇ ਹੀ ਸਰਕਾਰੀ ਰਜਿਸਟਰ ਦਾ ਪੰਨਾ ਦਿਖਾਉਣ ਨਾਲ ਐਮ.ਐਲ. ਖੱਟਰ ਦੇ ਝੂਠਾਂ ਉਤੇ ਪਰਦਾ ਨਹੀਂ ਪੈ ਸਕਦਾ ਅਤੇ ਜੇਕਰ ਉਹ ਸੱਚਮੁੱਚ ਹੀ ਸੰਪਰਕ ਸਾਧਣਾ ਚਾਹੁੰਦੇ ਸਨ ਤਾਂ ਉਹ ਅਧਿਕਾਰਤ ਢੰਗ-ਤਰੀਕਾ ਵਰਤ ਸਕਦੇ ਸਨ ਜਾਂ ਫਿਰ ਉਹਨਾਂ ਦੇ ਮੋਬਾਈਲ ਫੋਨ ਉਤੇ ਕਾਲ ਕਰ ਸਕਦੇ ਸਨ।ਖੱਟਰ ਵੱਲੋਂ ਆਪਣੇ ਦਾਅਵੇ ਸਿੱਧ ਕਰਨ ਲਈ ਕੀਤੀਆਂ ਤਰਸਯੋਗ ਕੋਸ਼ਿਸ਼ਾਂ ਨੂੰ ਰੱਦ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਾਲ ਰਿਕਾਰਡ ਦੀਆਂ ਕਾਪੀਆਂ ਜਿਨ੍ਹਾਂ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਦੇ ਦਫ਼ਤਰ ਵੱਲੋਂ ਉਹਨਾਂ ਨਾਲ ਸੰਪਰਕ ਕਰਨ ਦੀਆਂ ਕੋਸ਼ਿਸ਼ਾਂ ਨੂੰ ਦਰਸਾਉਣ ਦਾ ਯਤਨ ਕੀਤਾ ਗਿਆ ਹੈ, ਜਾਰੀ ਕਰਨ ਨਾਲ ਖੱਟਰ ਦੀ ਪਾਖੰਡਬਾਜੀ ਦਾ ਹੋਰ ਵੀ ਵੱਧ ਪਰਦਾਫਾਸ਼ ਹੋਇਆ। ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ,”ਜੇਕਰ ਖੱਟਰ ਦੇ ਦਫ਼ਤਰ ਵੱਲੋਂ ਮੇਰੀ ਰਿਹਾਇਸ਼ ਉਤੇ ਕਾਲ ਕੀਤੀ ਵੀ ਗਈ ਸੀ ਤਾਂ ਇਹ ਕਾਲਾਂ ਇਕ ਅਟੈਡੈਂਟ ਨੂੰ ਹੀ ਕਿਉਂ ਕੀਤੀਆਂ ਗਈਆਂ। ਮੇਰੇ ਨਾਲ ਸੰਪਰਕ ਕਾਇਮ ਕਰਨ ਲਈ ਅਧਿਕਾਰਤ ਤਰੀਕੇ ਦੀ ਵਰਤੋਂ ਕਿਉਂ ਨਹੀਂ ਕੀਤੀ ਗਈ?”ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਸਿਖਰਲੇ ਅਧਿਕਾਰੀ ਜਿਹਨਾਂ ਵਿੱਚ ਪ੍ਰਮੁੱਖ ਸਕੱਤਰ ਅਤੇ ਡੀ.ਜੀ.ਪੀ. ਪੱਧਰ ਦੇ ਅਧਿਕਾਰੀ ਸ਼ਾਮਲ ਹਨ, ਕਿਸਾਨ ਮੁੱਦੇ ਉਤੇ ਪਿਛਲੇ ਕਈ ਦਿਨਾਂ ਤੋਂ ਦੋਵਾਂ ਪਾਸਿਆਂ ਤੋਂ ਇਕ-ਦੂਜੇ ਦੇ ਸੰਪਰਕ ਵਿੱਚ ਸਨ, ਇਹਨਾਂ ਵਿੱਚੋਂ ਵੀ ਕਿਸੇ ਅਧਿਕਾਰੀ ਨੇ ਕਿਸੇ ਵੀ ਮੌਕੇ ਉਤੇ ਮੇਰੇ ਨਾਲ ਗੱਲ ਕਰਨ ਬਾਰੇ ਖੱਟਰ ਦੀ ਇੱਛਾ ਬਾਰੇ ਨਹੀਂ ਦੱਸਿਆ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹਰਿਆਣਾ ਵਿੱਚ ਉਹਨਾਂ ਦੇ ਹਮਰੁਤਬਾ ਦੀ ਕਿਸਾਨਾਂ ਦੇ ‘ਦਿੱਲੀ ਚੱਲੋ’ ਮਾਰਚ ਦੇ ਉੱਚੇ ਨੈਤਿਕ ਆਧਾਰ ਉਤੇ ਕਾਬਜ਼ ਹੋਣ ਦੀ ਕੋਸ਼ਿਸ਼ ਤਰਸਯੋਗ ਸੀ। ਮੁੱਖ ਮੰਤਰੀ ਨੇ ਕਿਹਾ,”ਬੀਤੇ ਸਮੇਂ ਵਿੱਚ ਖੱਟਰ ਨੇ ਮੇਰੇ ਨਾਲ ਸੰਪਰਕ ਕਰਨ ਲਈ ਕਿੰਨੇ ਵਾਰ ਅਟੈਡੈਂਟ ਵਾਲੇ ਚੈਨਲ ਦੀ ਵਰਤੋਂ ਕੀਤੀ? ਉਹਨਾਂ ਨੇ ਹਰਿਆਣਾ ਦੇ ਮੁੱਖ ਮੰਤਰੀ ਨੂੰ ਝੂਠ ਬੋਲਣਾ ਬੰਦ ਕਰਨ ਲਈ ਆਖਿਆ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ,”ਮੇਰੀ ਰਿਹਾਇਸ਼ ਉਤੇ ਮੇਰਾ ਅਟੈਡੈਂਟ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਫੋਨ ਕਾਲਾਂ ਸੁਣਦਾ ਹੈ ਕਿਉਂਕਿ ਮੈਂ ਆਪਣੇ ਸਟਾਫ ਮੈਂਬਰਾਂ ਦਾ ਸ਼ੋਸ਼ਣ ਕਰਨ ਵਿੱਚ ਵਿਸ਼ਵਾਸ ਨਹੀਂ ਕਰਦਾ। ਖੱਟਰ ਸਿੱਧਾ ਆਪਣਾ ਫੋਨ ਚੁੱਕ ਕੇ ਮੇਰੇ ਮੋਬਾਈਲ ਫੋਨ ਉਤੇ ਕਾਲ ਕਰ ਸਕਦਾ ਸੀ।“ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਸਲ ਗੱਲ ਇਹ ਹੈ ਕਿ ਹਰਿਆਣਾ ਦੇ ਮੁੱਖ ਮੰਤਰੀ ਕਿਸਾਨਾਂ ਨੂੰ ਦਬਾਉਣ ਦੇ ਯਤਨ ਵਿੱਚ ਸਨ ਅਤੇ ਕਿਸਾਨ ਸੰਘਰਸ਼ ਬਾਰੇ ਵਿਚਾਰ-ਵਟਾਂਦਰਾ ਕਰਨ ਦਾ ਉਸ ਦਾ ਕੋਈ ਗੰਭੀਰ ਇਰਾਦਾ ਨਹੀਂ ਸੀ। ਉਹਨਾਂ ਤਨਜ਼ ਕੱਸਦਿਆਂ ਕਿਹਾ,”ਜੇਕਰ ਮੈਂ ਕਿਸਾਨਾਂ ਦੇ ਮੁੱਦੇ ਉਤੇ ਬਹੁਤ ਸਾਰੇ ਕੇਂਦਰੀ ਮੰਤਰੀਆਂ ਨਾਲ ਗੱਲ ਕਰ ਸਕਦਾ ਹਾਂ ਤਾਂ ਮੈਂ ਇਸ ਬਾਰੇ ਖੱਟਰ ਨਾਲ ਗੱਲ ਕਰਨ ਤੋਂ ਕਿਉਂ ਝਿਜਕਾਂਗਾ।“ ਉਹਨਾਂ ਨੇ ਆਪਣੇ ਹਰਿਆਣਵੀ ਹਮਰੁਤਬਾ ਵੱਲੋਂ ਕਿਸਾਨਾਂ ਦੀਆਂ ਜਾਇਜ਼ ਮੰਗਾਂ ਅਤੇ ਜੀਵਨ ਨਿਰਬਾਹ ਲਈ ਕਿਸਾਨਾਂ ਦੀ ਜ਼ਮੀਨੀ ਪੱਧਰ ਦੀ ਲੜਾਈ ਨੂੰ ਸਿਆਸੀ ਰੰਗਤ ਦੇਣ ਦੀ ਕੋਸ਼ਿਸ਼ ਕਰਨ ਦੀ ਸਖ਼ਤ ਆਲੋਚਨਾ ਕੀਤੀ।ਹਰਿਆਣਾ ਦੇ ਮੁੱਖ ਮੰਤਰੀ ਵੱਲੋਂ ਕੀਤੀ ਟਿੱਪਣੀ ਕਿ ਜੇਕਰ ਹੁਣ ਕੋਵਿਡ ਕਿਸਾਨਾਂ ਦੇ ਵਿਰੋਧ ਕਾਰਨ ਫੈਲਦਾ ਹੈ ਤਾਂ ਅਮਰਿੰਦਰ ਸਿੰਘ ਜ਼ਿੰਮੇਵਾਰ ਹੋਵੇਗਾ, ਇਸ ਤੇ ਖੱਟਰ ਉਤੇ ਵਰ੍ਹਦਿਆਂ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਉਹ (ਖੱਟਰ) ਹਰਿਆਣਾ ਸੂਬਾ, ਜਿਸ ਦਾ ਟਰੈਕ ਰਿਕਾਰਡ ਮਹਾਂਮਾਰੀ ਦੇ ਮਾਮਲੇ ਵਿੱਚ ਕਾਫ਼ੀ ਮਾੜਾ ਰਿਹਾ ਹੈ, ਵਿਚ ਕਿਸਾਨਾਂ ਕਰਕੇ ਕੋਵਿਡ ਫੈਲਣ ਸਬੰਧੀ ਇੰਨੇ ਚਿੰਤਤ ਸਨ ਤਾਂ ਉਨ੍ਹਾਂ ਨੂੰ ਕਿਸਾਨਾਂ ਨੂੰ ਸੂਬੇ ਵਿੱਚ ਹੀ ਨਾ ਰੋਕ ਕੇ ਤੁਰੰਤ ਦਿੱਲੀ ਵੱਲ ਜਾਣ ਦੀ ਆਗਿਆ ਦੇਣੀ ਚਾਹੀਦੀ ਸੀ।ਖੱਟਰ ਦੀ ਇਸ ਟਿੱਪਣੀ ਕਿ ਕਿਸਾਨਾਂ ਨੂੰ ਹਰਿਆਣਾ ਦੀਆਂ ਸਰਹੱਦਾਂ ਬੰਦ ਨਹੀਂ ਕਰਨੀਆਂ ਚਾਹੀਦੀਆਂਤੇ ਬੋਲਦਿਆਂ ਕੈਪਟਨ ਅਮਰਿੰਦਰ ਨੇ ਕਿਹਾ ਕਿ ਇਹ ਖੱਟਰ ਦੀ ਸਰਕਾਰ ਅਤੇ ਹਰਿਆਣਾ ਪੁਲਿਸ ਸੀ ਜਿਸਨੇ ਪਿਛਲੇ 3 ਦਿਨਾਂ ਤੋਂ ਕਿਸਾਨਾਂ ਨੂੰ ਜ਼ਬਰਦਸਤੀ ਅੱਗੇ ਵਧਣ ਤੋਂ ਰੋਕ ਕੇ ਸਰਹੱਦਾਂ ਬੰਦ ਕਰਕੇ ਰੱਖੀਆਂ।ਮੁੱਖ ਮੰਤਰੀ ਨੇ ਖੱਟਰ ਵੱਲੋਂ ਹਰਿਆਣਾ ਪੁਲਿਸ ਦੁਆਰਾ ਤਾਕਤ ਦੀ ਵਰਤੋਂ ਤੋਂ ਲਗਾਤਾਰ ਇਨਕਾਰ ਕਰਨ ਦੀ ਤਿੱਖੀ ਨਿੰਦਾ ਕੀਤੀ ਜਦਕਿ ਮੀਡੀਆ ਵੱਲੋਂ ਇਸ ਸਾਰੇ ਮਾਮਲੇ ਦੀ ਕੀਤੀ ਗਈ ਕਵਰੇਜ ਲੋਕਾਂ ਦੇ ਸਾਹਮਣੇ ਹੈ। ਜਿਹੜਾ ਮਾਮਲਾ ਸਾਰਿਆਂ ਸਾਹਮਣੇ ਸਾਫ਼ ਤੇ ਸਪੱਸ਼ਟ ਹੈ, ਉਸ ਤੋਂ ਇਨਕਾਰੀ ਹੋਣਾ ਹੈਰਾਨੀ ਵਾਲੀ ਗੱਲ ਹੈ।ਇਹ ਜ਼ਿਕਰ ਕਰਦਿਆਂ ਕਿ ਜ਼ਖ਼ਮੀ ਕਿਸਾਨਾਂ ਨੂੰ ਹਰ ਟੀ.ਵੀ. ਚੈਨਲ ਤੇ ਵੇਖਿਆ ਜਾ ਸਕਦਾ ਹੈ, ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਖੱਟਰ ਦੇ ਝੂਠ ਦੀ ਹੱਦ ਨੂੰ ਦਰਸਾਉਂਦਾ ਹੈ।ਕੈਪਟਨ ਅਮਰਿੰਦਰ ਨੇ ਕਿਹਾ ਕਿ ਇਸ ਮਾਮਲੇਤੇ ਖੱਟਰ ਦੇ ਝੂਠ ਨੂੰ ਹਰਿਆਣੇ ਦੇ ਕਿਸਾਨਾਂ ਨੇ ਖ਼ੁਦ ਹੀ ਉਜਾਗਰ ਕਰ ਦਿੱਤਾ ਹੈ ਕਿਉਂਕਿ ਉਨ੍ਹਾਂ ਨੇ ਆਪਣੇ ਮੁੱਖ ਮੰਤਰੀ ਦੇ ਦਾਅਵਿਆਂ ਕਿ ਰਾਜ ਦਾ ਕੋਈ ਵੀ ਕਿਸਾਨ ਮਾਰਚ ਵਿੱਚ ਸ਼ਾਮਲ ਨਹੀਂ ਹੋਇਆ ਨੂੰ ਰੱਦ ਹੀ ਨਹੀਂ ਕੀਤਾ ਸਗੋਂ ਹਰਿਆਣਾ ਸਰਕਾਰ ਵੱਲੋਂ ਜਾਰੀ ਆਪਣੇ ਪਹਿਚਾਣ ਪੱਤਰ ਵੀ ਵਿਖਾਏ ਸਨ।ਉਨ੍ਹਾਂ ਕਿਹਾ ਕਿ ਜਿਹੜਾ ਵਿਅਕਤੀ ਆਪਣੇ ਖੁਦ ਦੇ ਕਿਸਾਨਾਂ ਤੋਂ ਮੂੰਹ ਫੇਰ ਸਕਦਾ ਹੈ ਅਤੇ ਇੱਥੋਂ ਤੱਕ ਕਿ ਸੰਕਟ ਦੀ ਇਸ ਘੜੀ ਵਿੱਚ ਉਨ੍ਹਾਂ ਨਾਲ ਖੜ੍ਹਨ ਦੀ ਬਜਾਏ ਉਨ੍ਹਾਂ ਨੂੰ ਖਾਲਿਸਤਾਨੀ ਪੁਕਾਰ ਸਕਦਾ ਹੈ, ਤੋਂ ਸਪੱਸ਼ਟ ਹੁੰਦਾ ਹੈ ਕਿ ਅਜਿਹੇ ਵਿਅਕਤੀ ਨੂੰ ਝੂਠ ਫੈਲਾਉਣ ਬਾਰੇ ਕੋਈ ਨੈਤਿਕ ਝਿਜਕ, ਸ਼ਰਮ ਨਹੀਂ ਹੈ।ਉਨ੍ਹਾਂ ਅੱਗੇ ਕਿਹਾ ਕਿ ਸਪੱਸ਼ਟ ਤੌਰ ‘ਤੇ ਖੱਟਰ `ਤੇ ਕੋਈ ਭਰੋਸਾ ਨਹੀਂ ਕੀਤਾ ਜਾ ਸਕਦਾ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

Previous Post

ਹਰਿਆਣਾ ਖੇਤੀਬਾੜੀ ਯੂਨੀਵਰਸਿਟੀ ਵਿਚ ਸਥਿਤ ਗਿਰੀ ਸੈਂਟਰ ਵਿਚ 4 ਕਰੋੜ 65 ਲੱਖ ਰੁਪਏ ਦੀ ਲਾਗਤ ਨਾਲ ਬਣਿਆ ਸਿੰਥੈਟਿਕ ਟ੍ਰੈਕ ਖਿਡਾਰੀਆਂ ਦੇ ਲਈ ਮੀਲ ਦਾ ਪੱਥਰ ਸਾਬਤ ਹੋਵੇਗਾ – ਮੁੱਖ ਮੰਤਰੀ

Next Post

ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਦਿੱਲੀ ਲਈ ਰਵਾਨਾਂ ਕੀਤੀ ਲੰਗਰ ਸੇਵਾ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
Next Post
ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਦਿੱਲੀ ਲਈ ਰਵਾਨਾਂ ਕੀਤੀ ਲੰਗਰ ਸੇਵਾ

ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਦਿੱਲੀ ਲਈ ਰਵਾਨਾਂ ਕੀਤੀ ਲੰਗਰ ਸੇਵਾ

Recommended

ਸਹਿਕਾਰੀ ਖੰਡ ਮਿੱਲਾਂ ਵੱਲੋਂ ਗੰਨਾ ਕਾਸ਼ਤਕਾਰਾਂ ਨੂੰ 45 ਕਰੋੜ ਰੁਪਏ ਜਾਰੀ: ਰੰਧਾਵਾ

ਸਹਿਕਾਰੀ ਖੰਡ ਮਿੱਲਾਂ ਵੱਲੋਂ ਗੰਨਾ ਕਾਸ਼ਤਕਾਰਾਂ ਨੂੰ 45 ਕਰੋੜ ਰੁਪਏ ਜਾਰੀ: ਰੰਧਾਵਾ

July 14, 2021
ਸਿਵਲ ਸਰਜਨ ਦਿਹਾਤੀ ਇਲਾਕਿਆਂ ਵਿੱਚ ਕੋਵਿਡ ਲੱਛਣਾਂ ਵਾਲੇ ਵਿਅਕਤੀਆਂ ਦੀ ਸਕਰੀਨਿੰਗ ਯਕੀਨੀ ਕਰਨ: ਬਲਬੀਰ ਸਿੱਧੂ

ਸਿਵਲ ਸਰਜਨ ਦਿਹਾਤੀ ਇਲਾਕਿਆਂ ਵਿੱਚ ਕੋਵਿਡ ਲੱਛਣਾਂ ਵਾਲੇ ਵਿਅਕਤੀਆਂ ਦੀ ਸਕਰੀਨਿੰਗ ਯਕੀਨੀ ਕਰਨ: ਬਲਬੀਰ ਸਿੱਧੂ

May 2, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In