ਹੈਦਰਾਬਾਦ – ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਹੈਦਰਾਬਾਦ ‘ਚ ਇੱਕ ਪ੍ਰੈਸ ਕਾਨਫਰੰਸ ਦੌਰਾਨ ਕਿਸਾਨਾਂ ਦੇ ਮੁੱਦੇ ‘ਤੇ ਗੱਲਬਾਤ ਕਰਦਿਆਂ ਕਿਹਾ ਕਿ, “ਮੈਂ ਕਦੇ ਵੀ ਨਹੀਂ ਕਿਹਾ ਕਿ ਕਿਸਾਨਾਂ ਦਾ ਵਿਰੋਧ ਰਾਜਨੀਤਿਕ ਤੌਰ ‘ਤੇ ਪ੍ਰੇਰਿਤ ਹੈ ਨਾ ਹੀ ਕਦੇ ਕਹਿਣਾ ਚਾਹੁੰਦਾ ਹਾਂ ਕਿ ਉਨ੍ਹਾਂ ਦਾ ਅੰਦੋਲਨ ਸਿਆਸੀ ਹੈ। ਲੋਕਤੰਤਰ ਵਿੱਚ ਹਰ ਕਿਸੇ ਨੂੰ ਆਪਣੇ ਵਿਚਾਰ ਰੱਖਣ ਦਾ ਅਧਿਕਾਰ ਹੁੰਦਾ ਹੈ ਅਤੇ ਪ੍ਰਦਰਸ਼ਨ ਕਰਨਾ ਉਨ੍ਹਾਂ ਦਾ ਹੱਕ ਹੈ ਅਤੇ ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨ ਕਿਸਾਨਾਂ ਲਈ ਲਾਹੇਵੰਦ ਹਨ ਨਾਲ ਹੀ ਉਨ੍ਹਾਂ ਨੇ ਕਿਸਾਨਾਂ ਨੂੰ ਬੁਰਾੜੀ ਦੇ ਮੈਦਾਨ ‘ਚ ਜਾਣ ਦੀ ਵੀ ਅਪੀਲ ਕੀਤੀ।