• About
  • Contact
  • Hindi News
  • English News
Sunday, March 8, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

21ਵੀਂ ਸਦੀ ਏਸ਼ੀਆ ਦੀ ਹੈ- ਸੁਰੇਸ਼ ਕੁਮਾਰ

Asli Punjabi by Asli Punjabi
December 1, 2020
in Punjab, ਕਾਰੋਬਾਰ
0
21ਵੀਂ ਸਦੀ ਏਸ਼ੀਆ ਦੀ ਹੈ- ਸੁਰੇਸ਼ ਕੁਮਾਰ
587
SHARES
3.3k
VIEWS
Share on FacebookShare on TwitterShare on Whatsapp

You might also like

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

ਭਵਿੱਖ ‘ਚ ਵਿਸ਼ਵ ਅਰਥਚਾਰੇ ‘ਤੇ ਹਾਵੀ ਹੋਣਗੇ ਏਸ਼ੀਅਨ ਦੇਸ਼
ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਨੇ 30 ਨਵੰਬਰ 2020 ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ‘ਪ੍ਰੀਮੀਅਰ ਹੋਰਾਸਿਸ ਏਸ਼ੀਆ ਮੀਟਿੰਗ 2020’ ਵਿੱਚ ਪੰਜਾਬ ਸਰਕਾਰ ਦੀ ਨੁਮਾਇੰਦਗੀ ਕਰਦਿਆਂ ਕਿਹਾ ਕਿ 21 ਵੀਂ ਸਦੀ ਦੌਰਾਨ ਏਸ਼ੀਆ ਦਾ ਬੋਲਬਾਲਾ ਹੈ ਅਤੇ ਅਸੀਂ ਆਰਥਿਕ ਵਿਕਾਸ ਅਤੇ ਜ਼ਿੰਦਗੀ ਦੇ ਕਈ ਹੋਰ ਪਹਿਲੂਆਂ ਵਿੱਚ ਵਿਸ਼ਵ ਦੀ ਅਗਵਾਈ ਕਰ ਸਕਦੇ ਹਾਂ।ਕਾਬਿਲੇਗੌਰ ਹੈ ਕਿ ਹੋਰਾਸਿਸ ਇੱਕ ਅੰਤਰਰਾਸ਼ਟਰੀ ਸੰਸਥਾ ਹੈ ਜੋ ਸਾਵੇਂ ਤੇ ਵਧੀਆ ਭਵਿੱਖ ਵਾਸਤੇ ਉਦੇਸ਼ਾਂ ਨੂੰ ਅਮਲੀ ਰੂਪ ਦੇਣ ਲਈ ਵਚਨਬੱਧ ਹੈ। ‘ਹੋਰਾਸਿਸ ਏਸ਼ੀਆ ਮੀਟਿੰਗ 2020’ ਏਸ਼ੀਆ ਦੇ ਉੱਘੇ ਕਾਰੋਬਾਰੀਆਂ ਤੇ ਸਰਕਾਰੀ ਖੇਤਰ ਨਾਲ ਸਬੰਧਤ ਅਧਿਕਾਰੀਆਂ ਦਾ ਇਕ ਅਜਿਹਾ ਸਮੂਹ ਹੈ ਜਿਸ ਦਾ ਉਦੇਸ਼ ਮੌਜੂਦਾ ਸੰਕਟ ਨਾਲ ਨਜਿੱਠਣ ਅਤੇ ਏਸ਼ੀਆ ਦੇ ਕੋਵਿਡ ਤੋਂ ਬਾਅਦ ਦੇ ਭਵਿੱਖ ਲਈ ਇਕ ਟਿਕਾਊ ਆਰਥਿਕ ਪ੍ਰਣਾਲੀ ਤਿਆਰ ਕਰਨ ਲਈ ਸਾਂਝੇ ਤੌਰ ਤੇ ਹੱਲ ਵਿਕਸਿਤ ਕਰਨਾ ਹੈ। ਇਸ ਸਮਾਰੋਹ ਵਿਚ ਏਸ਼ੀਆ ਦੇ ਲਗਭਗ 400 ਚੋਟੀ ਦੇ ਕਾਰੋਬਾਰੀਆਂ ਅਤੇ ਰਾਜਨੀਤਿਕ ਆਗੂਆਂ ਨੇ ਸ਼ਿਕਰਤ ਕੀਤੀ।‘ਏਸ਼ੀਆ-ਅਨੇਕਤਾ ਵਿਚ ਏਕਤਾ’ ਸੈਸ਼ਨ ਦੌਰਾਨ ਸੰਬੋਧਨ ਕਰਦਿਆਂ ਸੁਰੇਸ਼ ਕੁਮਾਰ ਨੇ ਏਸ਼ੀਆ ਵਿੱਚ ਪ੍ਰਸ਼ਾਸਨ ਅਤੇ ਉਪਜੀਵਕਾ ਦੇ ਵੱਖ-ਵੱਖ ਤਰੀਕਿਆਂ ਬਾਰੇ ਗੱਲ ਕੀਤਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਏਸ਼ੀਆ ਵਿਸ਼ਵ ਦੇ ਅਰਥਚਾਰੇ ‘ਤੇ ਹਾਵੀ ਹੋਵੇਗਾ।ਕੋਵਿਡ-19 ਸਬੰਧੀ ਬੋਲਦਿਆਂ ਉਨ੍ਹਾਂ ਕਿਹਾ ਕਿ ਮਹਾਂਮਾਰੀ ਨੇ ਸਾਡੀ ਆਰਥਿਕਤਾ ਦੇ ਸਾਰੇ ਖੇਤਰਾਂ ਅਤੇ ਸਾਡੇ ਜੀਵਨ ਦੇ ਸਾਰੇ ਪਹਿਲੂਆਂ ਨੂੰ ਪ੍ਰਭਾਵਤ ਕੀਤਾ ਹੈ ਅਤੇ ਇਹ ਬਹੁਤ ਤਸੱਲੀ ਵਾਲੀ ਗੱਲ ਹੈ ਕਿ ਏਸ਼ੀਆ ਮਹਾਂਮਾਰੀ ਨੂੰ ਠੱਲ੍ਹਣ ਤੇ ਇਸ ਦੇ ਟਾਕਰੇ ਵਿਚ ਕਾਮਯਾਬ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਦੇ ਜੀਵਨ ਅਤੇ ਗਰੀਬਾਂ ਦੀ ਰੋਜ਼ੀ-ਰੋਟੀ ਦੀ ਰੱਖਿਆ ਕਰਨੀ ਚਾਹੀਦੀ ਹੈ। ਇਸ ਤੋਂ ਇਲਾਵਾ ਇਹ ਵੀ ਵਿਚਾਰਿਆ ਜਾਵੇ ਕਿ ਏਸ਼ੀਆ ਦੇ ਵਿਭਿੰਨ ਦੇਸ਼ ਮਨੁੱਖੀ ਸ਼ਕਤੀ, ਤਕਨਾਲੋਜੀ ਅਤੇ ਮਾਰਕਿਟ ਵਿੱਚ ਸਹਿਯੋਗ ਕਿਵੇਂ ਸਥਾਪਤ ਕਰਨ ਤਾਂ ਜੋ ਕੋਵਿਡ-19 ਤੋਂ ਬਾਅਦ ਸਮੁੱਚੀ ਮਾਨਵਤਾ ਨੂੰ ਮੁੜ ਲੀਹਾਂ ‘ਤੇ ਲਿਆਉਣ ਨੂੰ ਯਕੀਨੀ ਬਣਾਇਆ ਜਾ ਸਕੇ।ਪੈਨਲਿਸਟਾਂ ਨਾਲ ਸਹਿਮਤੀ ਪ੍ਰਗਟਾਉਂਦਿਆਂ ਸੁਰੇਸ਼ ਕੁਮਾਰ ਨੇ ਜ਼ੋਰ ਦੇ ਕੇ ਕਿਹਾ ਕਿ ਏਸ਼ੀਆ ਦੇ ਵਿਭਿੰਨ ਦੇਸ਼ਾਂ ਵਿਚਾਲੇ ਗੱਲਬਾਤ, ਸਹਿਯੋਗ ਅਤੇ ਭਾਈਵਾਲ ਕਾਰਵਾਈ ਹੀ ਇਸ ਖੇਤਰ ਵਿਚ ਟਿਕਾਊ ਸਮਾਜਿਕ-ਆਰਥਿਕ ਵਿਕਾਸ ਦਾ ਧੁਰਾ ਹੈ।ਉਨ੍ਹਾਂ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਵੇਂ ਸੂਬੇ ਦੀਆਂ ਅਨੇਕਾਂ ਵਿਸ਼ੇਸ਼ਤਾਵਾਂ ਜਿਵੇਂ ਕਿ ਸ਼ਾਂਤਮਈ ਲੇਬਰ ਸੰਬੰਧ, ਮਜ਼ਬੂਤ ਕਾਨੂੰਨ ਵਿਵਸਥਾ, ਵੰਨ-ਸੁਵੰਨਤਾ, ਖੁੱਲ੍ਹੀ ਤੇ ਪਾਰਦਰਸ਼ੀ ਪ੍ਰਣਾਲੀ ਅਤੇ ਮਿਹਨਤਕਸ਼ ਪੰਜਾਬੀ ਕਿਰਤੀਆਂ ਨੇ ਵਿਭਿੰਨ ਅਰਥਚਾਰਿਆਂ ਅਤੇ ਸਭਿਆਚਾਰਾਂ ਵਾਲੇ ਉਦਯੋਗਾਂ ਨੂੰ ਪੰਜਾਬ ਵਿਚ ਪਹਿਲ ਦੇ ਆਧਾਰ ‘ਤੇ ਆਪਣੇ ਉਦਯੋਗ ਸਥਾਪਤ ਕਰਨ ਲਈ ਇਕ ਪਸੰਦੀਦਾ ਥਾਂ ਵਜੋਂ ਉਭਾਰਨ ਵਿੱਚ ਸਹਾਇਤਾ ਕੀਤੀ ਹੈ। ਉਨ੍ਹਾਂ ਨੇ ਪੰਜਾਬ ਵਿਚ ਵਪਾਰ ਦੇ ਅਧਿਕਾਰ ਸਬੰਧੀ ਕਾਨੂੰਨ ਬਾਰੇ ਵੀ ਚਾਨਣਾ ਪਾਇਆ ਜੋ ਕਿ ਹਾਲ ਹੀ ਵਿਚ ਰਾਜ ਸਰਕਾਰ ਵਲੋਂ ਸੂਬੇ ਵਿਚ ਬਹੁਤ ਛੋਟੀਆਂ, ਛੋਟੀਆਂ ਅਤੇ ਦਰਮਿਆਨੇ ਪੱਧਰ ਦੀਆਂ ਉਦਯੋਗਿਕ ਇਕਾਈਆਂ ਨੂੰ ਉਤਸ਼ਾਹਤ ਕਰਨ ਲਈ ਲਿਆਂਦਾ ਗਿਆ ਹੈ।ਸੈਸ਼ਨ ਸੰਚਾਲਕ ਵੈਂਕੀ ਵੇਂਬੂ ਵਲੋਂ ਪੁੱਛੇ ਗਏ ਇਕ ਸਵਾਲ ਦੇ ਜਵਾਬ ਵਿੱਚ ਸੁਰੇਸ਼ ਕੁਮਾਰ ਨੇ ਕਿਹਾ ਕਿ ਪੰਜਾਬ ਅਤੇ ਭਾਰਤ, ਸਭਿਆਚਾਰਕ ਅਤੇ ਧਾਰਮਿਕ ਵਿਭਿੰਨਤਾ ਰਾਹੀਂ ਬਣੀ ਬਹੁ-ਸਭਿਆਚਾਰਕਤਾ ਵਿੱਚ ਵਿਸ਼ਵਾਸ਼ ਰੱਖਦੇ ਹਨ ਜਿਥੇ ਸਥਾਨਕਤਾ ਅਤੇ ਉਸ ਇਲਾਕੇ ਦੀਆਂ ਖ਼ਾਹਿਸ਼ਾਂ ਨੂੰ ਵੀ ਪਹਿਲ ਦਿੱਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਡਬਲਯੂਟੀਓ ਵਲੋਂ ਸੁਝਾਏ ਅਨੁਸਾਰ ਵਪਾਰ ਅਤੇ ਸੈਰ-ਸਪਾਟੇ ਨੂੰ ਉਤਸ਼ਾਹਤ ਕਰਨ ਲਈ ਏਕੀਕ੍ਰਿਤ ਮਾਡਲ ਲਿਆਂਦਾ ਜਾ ਸਕਦਾ ਹੈ ਪਰ ਵੱਖ-ਵੱਖ ਦੇਸ਼ਾਂ ਵਿਚ ਸਥਾਨਕ ਪੱਧਰਤੇ ਸਭਿਆਚਾਰਕ ਅਤੇ ਆਰਥਿਕ ਮਾਡਲਾਂ ਵਿਚ ਵਿਭਿੰਨਤਾ ਹੋਣੀ ਵੀ ਜ਼ਰੂਰੀ ਹੈ।ਉਨ੍ਹਾਂ ਏਸ਼ੀਆ ਦੇ ਕਾਰੋਬਾਰੀਆਂ ਨੂੰ ਪੰਜਾਬ ਦਾ ਦੌਰਾ ਕਰਨ ਅਤੇ ਸੂਬੇ ਵਿਚ ਉਦਯੋਗ ਸਥਾਪਿਤ ਕਰਨ ਦੇ ਮਕਸਦ ਨਾਲ ਪੜਚੋਲ ਕਰਨ ਦਾ ਸੱਦਾ ਦਿੱਤਾ। ਪੈਨਲ ਦੇ ਇਕ ਹੋਰ ਮੈਂਬਰ ਵਿਅਤਨਾਮ ਦੇ ਵਿਦੇਸ਼ ਮਾਮਲਿਆਂ ਦੇ ਉਪ-ਮੰਤਰੀ ਗੁਈਨ ਮਿਨ ਵੂ ਨੇ ਜ਼ੋਰ ਦੇ ਕੇ ਕਿਹਾ ਕਿ ਏਸ਼ੀਆ ਉੱਤੇ ਕੋਵਿਡ-19 ਦੇ ਪ੍ਰਭਾਵ ਨੂੰ ਰਲ-ਮਿਲ ਕੇ ਘੱਟ ਕੀਤਾ ਜਾ ਸਕਦਾ ਹੈ।ਮੀਟਿੰਗ ਦੌਰਾਨ ਸੂਬਾ ਸਰਕਾਰ ਦੇ ਹੋਰ ਅਧਿਕਾਰੀਆਂ ਵਿੱਚ ਨਿਵੇਸ਼ ਪੰਜਾਬ ਦੇ ਸੀਈਓ ਰਜਤ ਅਗਰਵਾਲ, ਜਤਿੰਦਰ ਜੋਰਵਾਲ ਏਸੀਈਓ ਨਿਵੇਸ਼ ਪੰਜਾਬ ਅਤੇ ਅਵਨੀਤ ਕੌਰ ਜੇਸੀਈਓ ਸ਼ਾਮਲ ਸਨ।ਇਸ ਸੈਸ਼ਨ ਵਿਚ ਫਿਲਪੀਨਜ਼ ਦੀ ਪਾਠਕ੍ਰਮ ਅਤੇ ਨਿਰਦੇਸ਼ ਦੀ ਸਹਾਇਕ ਸੱਕਤਰ ਅਲਮਾ ਰੂਬੀ ਸੀ. ਟੋਰੀਓ, ਥਾਈਲੈਂਡ ਦੇ ਵਣਜ ਮੰਤਰਾਲੇ ਦੇ ਉਪ ਮੰਤਰੀ ਡਾ. ਸਨਸੇਰਨ ਸਮਾਲੱਪਾ ਵੀ ਸ਼ਾਮਲ ਸਨ। ਇਸ ਸੈਸ਼ਨ ਦੀ ਪ੍ਰਧਾਨਗੀ ਦਿ ਹਿੰਦੂ ਬਿਜ਼ਨਸ ਲਾਈਨ, ਇੰਡੀਆ ਦੇ ਐਸੋਸੀਏਟ ਐਡੀਟਰ ਵੈਂਕੀ ਵੇਂਬੂ ਵਲੋਂ ਕੀਤੀ ਗਈ।

Previous Post

‘ਤੁਸੀਂ ਕਿਸਾਨਾਂ ਦੀ ਗੱਲ ਕਿਉਂ ਨਹੀਂ ਸੁਣ ਰਹੇ ? ਪੰਜਾਬ ਦੇ ਮੁੱਖ ਮੰਤਰੀ ਨੇ ਕੇਂਦਰ ਨੂੰ ਪੁੱਛਿਆ

Next Post

ਮਿਊਜ਼ੀਅਮ ਆਫ਼ ਟ੍ਰੀਜ਼ – ਚੰਡੀਗੜ ਵਿਖੇ ਇੱਕ ਨਵੇਕਲਾ ਵਾਤਾਵਰਨ ਪੱਖੀ ਮੀਲਪੱਥਰ

Asli Punjabi

Asli Punjabi

Related Posts

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ
Punjab

ADC ਵੱਲੋਂ ਤੀਜੇ ਲਿੰਗ ਦੀਆਂ ਨਵੀਆਂ ਵੋਟਾਂ ਬਣਾਉਣ ਸਬੰਧੀ ਮੀਟਿੰਗ

by Asli Punjabi
March 3, 2026
ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ
Punjab

ਅਮਰੀਕਾ-ਇਜ਼ਰਾਇਲ ਦੁਆਰਾ ਇਰਾਨ ਉੱਪਰ ਹਮਲੇ ਵਿਰੁੱਧ ਮੁਜ਼ਾਹਰਾ

by Asli Punjabi
March 3, 2026
ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ
Punjab

ਬਿਜਲੀ ਮੁਲਾਜ਼ਮਾਂ ਵੱਲੋਂ ਰੋਸ ਰੈਲੀਆਂ

by Asli Punjabi
November 26, 2025
Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ
Punjab

Dera Bassi ‘ਚ Police ਅਤੇ Gangsters ਵਿਚਾਲੇ ਮੁਕਾਬਲਾ! Lawrence Bishnoi ਗੈਂਗ ਦੇ 4 ਬਦਮਾਸ਼ ਗ੍ਰਿਫ਼ਤਾਰ

by Asli Punjabi
November 26, 2025
ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ
Punjab

ਪੰਜਾਬ ਦਾ ਸ਼ੇਰ ਜੁਝਾਰ ਸਿੰਘ ਕੌਮ ਦਾ ਅਨਮੋਲ ਹੀਰਾ – ਅੰਮ੍ਰਿਤਪਾਲ ਸਿੰਘ

by Asli Punjabi
November 26, 2025
Next Post
ਮਿਊਜ਼ੀਅਮ ਆਫ਼ ਟ੍ਰੀਜ਼ – ਚੰਡੀਗੜ ਵਿਖੇ ਇੱਕ ਨਵੇਕਲਾ ਵਾਤਾਵਰਨ ਪੱਖੀ ਮੀਲਪੱਥਰ

ਮਿਊਜ਼ੀਅਮ ਆਫ਼ ਟ੍ਰੀਜ਼ - ਚੰਡੀਗੜ ਵਿਖੇ ਇੱਕ ਨਵੇਕਲਾ ਵਾਤਾਵਰਨ ਪੱਖੀ ਮੀਲਪੱਥਰ

Recommended

ਜਥੇਦਾਰ ਕੁਲਦੀਪ ਸਿੰਘ ਗੜਗੱਜ ਦੇ ਨਜ਼ਦੀਕੀ ਰਿਸ਼ਤੇਦਾਰ ਦੇ ਚਲਾਣੇ ’ਤੇ ਐਡਵੋਕੇਟ ਧਾਮੀ ਵੱਲੋਂ ਦੁੱਖ ਪ੍ਰਗਟ

ਜਥੇਦਾਰ ਕੁਲਦੀਪ ਸਿੰਘ ਗੜਗੱਜ ਦੇ ਨਜ਼ਦੀਕੀ ਰਿਸ਼ਤੇਦਾਰ ਦੇ ਚਲਾਣੇ ’ਤੇ ਐਡਵੋਕੇਟ ਧਾਮੀ ਵੱਲੋਂ ਦੁੱਖ ਪ੍ਰਗਟ

July 29, 2025
ਸ਼੍ਰੋਮਣੀ ਕਮੇਟੀ ਵੱਲੋਂ ਭਗਤ ਸੈਣ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ

ਸ਼੍ਰੋਮਣੀ ਕਮੇਟੀ ਵੱਲੋਂ ਭਗਤ ਸੈਣ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ

December 1, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ
Top Stories

ਅਕਾਲੀ ਦਲ ਪੁਨਰ ਸੁਰਜੀਤ ਦੀ ਸਟੇਜ ‘ਤੇ ਗਰਜੇ ਗਿਆਨੀ ਰਘਬੀਰ ਸਿੰਘ; ਬਾਦਲ ਦਲ ‘ਤੇ ਸਾਧੇ ਤਿੱਖੇ ਨਿਸ਼ਾਨੇ

March 3, 2026
Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ
Top Stories

Breaking- 149 ਯਾਤਰੀਆਂ ਨੂੰ ਲੈ ਕੇ ਏਅਰ ਇੰਡੀਆ ਦਾ ਜਹਾਜ਼ ਦੁਬਈ ਤੋਂ ਦਿੱਲੀ ਪਹੁੰਚਿਆ

March 3, 2026
Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ
Top Stories

Rajya Sabha ਚੋਣਾਂ: ਭਾਜਪਾ ਵੱਲੋਂ 9 ਉਮੀਦਵਾਰਾਂ ਦਾ ਐਲਾਨ

March 3, 2026
Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ
Top Stories

Big breaking ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ਦਿੜਬਾ ਵਿੱਚ ਟੈਂਕੀਆਂ ਟਾਵਰਾਂ ਤੇ ਚੜ੍ਹੇ ਅਧਿਆਪਕ

March 3, 2026
British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ
Top Stories

British Columbia ਦਾ ਇਤਿਹਾਸਕ ਫੈਸਲਾ: ਹੁਣ ਸਾਲ ਭਰ ਨਹੀਂ ਬਦਲੀਆਂ ਜਾਣਗੀਆਂ ਘੜੀਆਂ

March 3, 2026
ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ
Top Stories

ਹੋਲੇ ਮਹੱਲੇ ਦੀ ਪਵਿੱਤਰ ਰੌਣਕ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਹਰਮੀਤ ਸਿੰਘ ਕਾਲਕਾ

March 3, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In