• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਕੈਪਟਨ ਅਮਰਿੰਦਰ ਸਿੰਘ ਨੇ ਸੁਲਤਾਨਪੁਰ ਲੋਧੀ ਅਤੇ ਡੇਰਾ ਬਾਬਾ ਨਾਨਕ ਵਿਖੇ ਵੱਖ ਵੱਖ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ

Asli Punjabi by Asli Punjabi
December 1, 2020
in Punjab, ਕਾਰੋਬਾਰ
0
ਕੈਪਟਨ ਅਮਰਿੰਦਰ ਸਿੰਘ ਨੇ ਸੁਲਤਾਨਪੁਰ ਲੋਧੀ ਅਤੇ ਡੇਰਾ ਬਾਬਾ ਨਾਨਕ ਵਿਖੇ ਵੱਖ ਵੱਖ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ
589
SHARES
3.3k
VIEWS
Share on FacebookShare on TwitterShare on Whatsapp

ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ 63 ਪਿੰਡਾਂ ਅਤੇ 14 ਕਸਬਿਆਂ ਵਿੱਚ 77 ਕਰੋੜ ਰੁਪਏ ਦੀ ਲਾਗਤ ਨਾਲ ਸ਼ੁਰੂ ਕੀਤੇ ਗਏ ਪ੍ਰਾਜੈਕਟ ਲੋਕ ਅਰਪਣ ਕੀਤੇ

ਸੁਲਤਾਨਪੁਰ ਲੋਧੀ – ਪਵਿੱਤਰ ਨਗਰੀ ਦੇ ਵਿਕਾਸ ਨੂੰ ਨਵੀਆਂ ਸਿਖ਼ਰਾਂ `ਤੇ ਲਿਜਾਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਸੁਲਤਾਨਪੁਰ ਲੋਧੀ ਵਿਖੇ ਕਰੀਬ 40.75 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਕੀਤੇ ਜਾਣ ਵਾਲੇ ਛੇ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ। ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੀ ਸੰਪੂਰਨਤਾ ਉਤੇ ਰੱਖੇ ਸਮਾਰੋਹਾਂ ਵਿੱਚ ਸ਼ਾਮਲ ਹੋਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ 6.5 ਕਰੋੜ ਰੁਪਏ ਦੀ ਲਾਗਤ ਨਾਲ ਕਿਲਾ ਸਰਾਏ ਪ੍ਰਾਜੈਕਟ ਦੀ ਸੰਭਾਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ 1.25 ਕਰੋੜ ਰੁਪਏ ਦੀ ਲਾਗਤ ਨਾਲ ਗਰਿੱਡ ਟਾਈਡ ਰੂਫ ਟਾਪ ਸੋਲਰ ਪਾਵਰ ਪਲਾਂਟ, 9.5 ਕਰੋੜ ਰੁਪਏ ਦੀ ਲਾਗਤ ਨਾਲ ਸਮਾਰਟ ਸਕੂਲ, 20 ਕਰੋੜ ਰੁਪਏ ਦੀ ਲਾਗਤ ਨਾਲ ਸੀਵਰੇਜ ਟਰੀਟਮੈਂਟ ਪਲਾਂਟ, 3 ਕਰੋੜ ਰੁਪਏ ਦੀ ਲਾਗਤ ਨਾਲ ਸਬ ਡਵੀਜ਼ਨ ਪ੍ਰਬੰਧਕੀ ਕੰਪਲੈਕਸ ਅਤੇ 45 ਲੱਖ ਰੁਪਏ ਦੀ ਲਾਗਤ ਨਾਲ ਪੰਜ ਸਮਾਰਟ ਆਂਗਨਵਾੜੀ ਕੇਂਦਰਾਂ ਦੀ ਸਥਾਪਨਾ ਜਿਹੇ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ।550ਵੇਂ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਵਿਖੇ ਐਲਾਨੇ ਗਏ ਅਤੇ ਮੁਕੰਮਲ ਕੀਤੇ ਗਏ ਪ੍ਰਾਜੈਕਟਾਂ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 10.8 ਕਰੋੜ ਰੁਪਏ ਦੀ ਲਾਗਤ ਨਾਲ ਪਵਿੱਤਰ ਕਾਲੀ ਵੇਈਂ ਦੇ ਸੁੰਦਰੀਕਰਨ ਦਾ ਕਾਰਜ ਮੁਕੰਮਲ ਕੀਤਾ ਗਿਆ ਜਦੋਂਕਿ 319 ਕਰੋੜ ਰੁਪਏ ਦੀ ਲਾਗਤ ਨਾਲ ਗੁਰੂ ਨਾਨਕ ਦੇਵ ਜੀ ਸੈਂਟਰ ਫਾਰ ਇਨੋਵੇਸ਼ਨ, ਇਨਕਿਊਬੇਸ਼ਨ ਐਂਡ ਟ੍ਰੇਨਿੰਗ ਸਥਾਪਤ ਕੀਤਾ ਗਿਆ ਹੈ।ਉਨ੍ਹਾਂ ਅੱਗੇ ਦੱਸਿਆ ਕਿ ਇਸ ਸਮੇਂ ਦੌਰਾਨ ਇਸ ਖੇਤਰ ਵਿੱਚ ਲੜਕੀਆਂ ਲਈ ਬੇਬੇ ਨਾਨਕੀ ਕਾਲਜ ਦੀ ਸਥਾਪਨਾ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ 30.7 ਕਰੋੜ ਰੁਪਏ ਦੀ ਲਾਗਤ ਨਾਲ ਸ਼ਹਿਰ ਦੀਆਂ ਛੇ ਸੜਕਾਂ ਨੂੰ ਚੌੜਾ ਕਰਨ ਅਤੇ ਉਸਾਰੀ ਦਾ ਕਾਰਜ ਮੁਕੰਮਲ ਕਰਨ ਦੇ ਨਾਲ ਨਾਲ ਸੰਗਤ ਅਤੇ ਹੋਰ ਯਾਤਰੀਆਂ ਦੀ ਸਹੂਲਤ ਲਈ ਰੇਲਵੇ ਸਟੇਸ਼ਨ ਦੇ ਨਵੀਨੀਕਰਨ ਦਾ ਕੰਮ ਨੇਪਰੇ ਚਾੜ੍ਹਿਆ ਗਿਆ।ਗੁਰਦੁਆਰਾ ਬੇਰ ਸਾਹਿਬ ਵੱਲ ਸ਼ਰਧਾਲੂਆਂ ਦੇ ਆਉਣ-ਜਾਣ ਨੂੰ ਸੁਖਾਲਾ ਬਣਾਉਣ ਦੇ ਇੱਕ ਹੋਰ ਕਦਮ ਵਜੋਂ ਪਵਿੱਤਰ ਵੇਈਂ ‘ਤੇ 9.30 ਕਰੋੜ ਰੁਪਏ ਦੀ ਲਾਗਤ ਨਾਲ ਤਿੰਨ ਉੱਚ-ਪੱਧਰੀ ਪੁਲਾਂ ਦਾ ਨਿਰਮਾਣ ਕੀਤਾ ਗਿਆ। ਇਸ ਦੇ ਨਾਲ ਹੀ ਪਵਿੱਤਰ ਵੇਈਂ ‘ਤੇ ਦੋ ਫੁੱਟ ਓਵਰ ਬ੍ਰਿਜਾਂ (1.4 ਕਰੋੜ ਰੁਪਏ) ਅਤੇ ਦੋ ਪਨਟੂਨ ਪੁੱਲਾਂ (2 ਕਰੋੜ ਰੁਪਏ) ਦਾ ਨਿਰਮਾਣ ਕੀਤਾ ਗਿਆ। ਇਸ ਤੋਂ ਇਲਾਵਾ,ਲ 2.4 ਕਰੋੜ ਰੁਪਏ ਦੀ ਲਾਗਤ ਨਾਲ ਸਥਾਨਕ ਆਰਾਮ ਘਰ (ਰੈਸਟ ਹਾਊਸ) ਦਾ ਨਿਰਮਾਣ ਕੀਤਾ ਗਿਆ ਹੈ, ਜਦੋਂਕਿ 6 ਕਰੋੜ ਰੁਪਏ ਬੱਸ ਅੱਡੇ ਦੇ ਨਵੀਨੀਕਰਨ ‘ਤੇ ਖਰਚ ਕੀਤੇ ਗਏ ਅਤੇ 11 ਕਰੋੜ ਰੁਪਏ ਦੀ ਲਾਗਤ ਨਾਲ 66 ਕੇ.ਵੀ ਸਬ ਸਟੇਸ਼ਨ ਸਥਾਪਤ ਕੀਤਾ ਗਿਆ।ਸੁਲਤਾਨਪੁਰ ਲੋਧੀ ਵਿਖੇ ਸਮਾਰੋਹਾਂ ਵਿੱਚ ਸ਼ਿਰਕਤ ਕਰਨ ਉਪਰੰਤ ਪਹਿਲੀ ਪਾਤਸ਼ਾਹੀ ਨਾਲ ਸੰਬੰਧਤ ਇਕ ਹੋਰ ਇਤਿਹਾਸਕ ਕਸਬੇ ਡੇਰਾ ਬਾਬਾ ਨਾਨਕ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ, ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਸੰਸਦ ਮੈਂਬਰ ਪਰਨੀਤ ਕੌਰ ਦੀ ਹਾਜ਼ਰੀ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਵਾਲੇ ਲੋਕਾਂ 63 ਪਿੰਡ ਅਤੇ 14 ਕਸਬਿਆਂ ਵਿਚ ਸ਼ੁਰੂ ਕੀਤੇ ਸਾਰੇ ਪ੍ਰਾਜੈਕਟ (77 ਕਰੋੜ ਰੁਪਏ) ਲੋਕਾਂ ਨੂੰ ਸਮਰਪਿਤ ਕੀਤੇ ਗਏ। ਇਸ ਤੋਂ ਇਲਾਵਾ ਮੁੱਖ ਮੰਤਰੀ ਵਲੋਂ ਵਿਰਾਸਤੀ ਮਾਰਗ (3 ਕਰੋੜ ਰੁਪਏ), 100 ਏਕੜ ਵਿਚ ਬਣਨ ਵਾਲੀ ਗੁਰੂ ਨਾਨਕ ਦੇਵ ਗੰਨਾ ਖੋਜ ਅਤੇ ਵਿਕਾਸ ਸੰਸਥਾ ਕਲਾਨੌਰ ਅਤੇ ਬਾਬਾ ਬੰਦਾ ਸਿੰਘ ਬਹਾਦਰ ਅਜਾਇਬ ਘਰ ਅਤੇ ਘੰਟਾ ਘਰ (80 ਲੱਖ ਰੁਪਏ) ਦਾ ਨੀਂਹ ਪੱਥਰ ਵੀ ਰੱਖਿਆ ਗਿਆ।ਡੇਰਾ ਬਾਬਾ ਨਾਨਕ ਹਲਕੇ ਵਿੱਚ ਗੰਨਾ ਖੋਜ ਸੰਸਥਾ ਸਮੇਤ ਸਾਰੇ ਵਿਕਾਸ ਪ੍ਰਾਜੈਕਟਾਂ ਲਈ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਸਹਿਕਾਰਤਾ ਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਇਹ ਸੰਸਥਾ ਗੰਨਾ ਉਤਪਾਦਕਾਂ ਲਈ ਬਹੁਤ ਲਾਹੇਬੰਦ ਸਿੱਧ ਹੋਵੇਗੀ। ਇਸ ਤੋਂ ਇਲਾਵਾ ਵਿਰਾਸਤੀ ਮਾਰਗ ਧਾਰਮਿਕ ਸੈਰ-ਸਪਾਟਾ ਨੂੰ ਉਤਸ਼ਾਹਿਤ ਕਰੇਗਾ ਅਤੇ ਖਿੱਤੇ ਦੀ ਨੁਹਾਰ ਬਦਲ ਦੇਵੇਗਾ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

Previous Post

ਹਰਿਆਣਾ ਸਰਕਾਰ ਕੋਵਿਡ 19 ਵੈਕਸੀਨੇਸ਼ਨ ਪ੍ਰੋਗ੍ਰਾਮ ਲਈ ਪੂਰੀ ਤਰਾਂ ਤਿਆਰ

Next Post

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਅਲੌਕਿਕ ਜਲੌ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਅਲੌਕਿਕ ਜਲੌ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਅਲੌਕਿਕ ਜਲੌ

Recommended

ਹਾੜ੍ਹੀ ਦੀਆਂ ਫ਼ਸਲਾਂ ਲਈ 10 ਤੋਂ 17 ਫਰਵਰੀ ਤੱਕ ਨਹਿਰਾਂ ਵਿੱਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ

ਹਾੜ੍ਹੀ ਦੀਆਂ ਫ਼ਸਲਾਂ ਲਈ 10 ਤੋਂ 17 ਫਰਵਰੀ ਤੱਕ ਨਹਿਰਾਂ ਵਿੱਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ

February 9, 2021
ਸ੍ਰੀ ਹਰਿਮੰਦਰ ਸਾਹਿਬ ‘ਤੇ ਪਾਕਿ ਹਮਲੇ ਦੀ ਕੋਸਿਸ਼ ਦਾ ਵਿਵਾਦ: SGPC ਅਤੇ ਹੈੱਡ ਗ੍ਰੰਥੀ ਨੇ ਫ਼ੌਜ ਦੇ ਦਾਅਵੇ ‘ਤੇ ਚੁੱਕੇ ਸਵਾਲ

ਸ੍ਰੀ ਹਰਿਮੰਦਰ ਸਾਹਿਬ ‘ਤੇ ਪਾਕਿ ਹਮਲੇ ਦੀ ਕੋਸਿਸ਼ ਦਾ ਵਿਵਾਦ: SGPC ਅਤੇ ਹੈੱਡ ਗ੍ਰੰਥੀ ਨੇ ਫ਼ੌਜ ਦੇ ਦਾਅਵੇ ‘ਤੇ ਚੁੱਕੇ ਸਵਾਲ

May 20, 2025

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In