ਗੁਰੂਗ੍ਰਾਮ – ਭਾਜਪਾ ਨੇਤਾ ਅਤੇ ਰਾਜਸਥਾਨ ਦੇ ਰਾਜਸਮੰਦ ਤੋਂ ਵਿਧਾਇਕ ਕਿਰਨਮਾਹੇਸ਼ਵਰੀ ਦਾ ਹਰਿਆਣਾ ਦੇ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਵਿੱਚ ਦਿਹਾਂਤ ਹੋ ਗਿਆ| ਉਹ ਕੋਰੋਨਾ ਪਾਜ਼ੇਟਿਵ ਸੀ ਅਤੇ ਹਸਪਤਾਲ ਵਿਚ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ|ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵਿੱਟਰ ਰਾਹੀਂ ਦੁੱਖ ਜ਼ਾਹਿਰ ਕਰਦਿਆ ਲਿਖਿਆ ਕਿ ਕਿਰਨ ਮਾਹੇਸ਼ਵਰੀ ਦੇ ਅਚਾਨਕ ਦਿਹਾਂਤ ਨਾਲ ਦੁੱਖ ਹੋਇਆ ਹੈ| ਉਹਨਾਂ ਕਿਹਾ ਉਹ ਕਿ ਰਾਜਸਥਾਨ ਸਰਕਾਰ ਵਿਚ ਸੰਸਦ ਮੈਂਬਰ, ਵਿਧਾਇਕ ਜਾਂ ਕੈਬਨਿਟ ਮੰਤਰੀ ਦੇ ਰੂਪ ਵਿਚ ਰਹੇ| ਉਨ੍ਹਾਂ ਨੇ ਸੂਬੇ ਦੀ ਤਰੱਕੀ ਦੀ ਦਿਸ਼ਾ ਵਿਚ ਕੰਮ ਕਰਨ ਅਤੇ ਗਰੀਬਾਂ ਨੂੰ ਹਾਸ਼ੀਏ ਤੇ ਲਿਆਉਣ ਲਈ ਕਈ ਕੋਸ਼ਿਸ਼ਾਂ ਕੀਤੀਆਂ| ਉਨ੍ਹਾਂ ਦੇ ਪਰਿਵਾਰ ਪ੍ਰਤੀ ਹਮਦਰਦੀ|ਪ੍ਰਾਪਤ ਜਾਣਕਾਰੀ ਮੁਤਾਬਕ ਮੇਵਾੜ ਵਿੱਚ ਭਾਜਪਾ ਨੇਤਾ ਰਾਜਸਮੰਦ ਵਿਧਾਇਕ ਅਤੇ ਸਾਬਕਾ ਮੰਤਰੀ ਕਿਰਨ ਮਾਹੇਸ਼ਵਰੀ (59) ਦਾ ਬੀਤੀ ਰਾਤ ਸਾਢੇ 12 ਵਜੇ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਵਿੱਚ ਦੇਹਾਂਤ ਹੋ ਗਿਆ| ਉਹ ਕੋਰੋਨਾ ਤੋਂ ਪੀੜਤ ਸੀ ਅਤੇ ਬੀਤੀ 28 ਅਕਤੂਬਰ ਨੂੰ ਉਨ੍ਹਾਂ ਦੀ ਰਿਪੋਰਟ ਪਾਜ਼ੇਟਿਵ ਆਈ ਸੀ| ਮੇਦਾਤਾਂ ਹਸਪਤਾਲ ਵਿਚ ਉਹ ਪਿਛਲੇ 22 ਦਿਨਾਂ ਤੋਂ ਆਈ. ਸੀ. ਯੂ. ਵਿਚ ਦਾਖਿਲ ਸੀ|