ਨਵੀਂ ਦਿੱਲੀ, 27 ਮਈ 2020 – ਕੇਂਦਰ ਸਰਕਾਰ ਨੇ ਮੰਗਲਵਾਰ ਨੂੰ ਸਪੱਸ਼ਟ ਕੀਤਾ ਕਿ ਸਾਰੇ ਵਿੱਦਿਅਕ ਸੰਸਥਾਵਾਂ ਨੂੰ ਅਜੇ ਵੀ ਪੂਰੇ ਦੇਸ਼ ਵਿੱਚ ਖੋਲ੍ਹਣ ਦੀ ਮਨਾਹੀ ਹੈ।
ਪ੍ਰੈਸ ਇਨਫਰਮੇਸ਼ਨ ਬਿਊਰੋ (ਪੀਆਈਬੀ) ਨੇ ਮੀਡੀਆ ਰਿਪੋਰਟਾਂ ‘ਤੇ ਕਿਹਾ ਕਿ ਗ੍ਰਹਿ ਮੰਤਰਾਲੇ ਨੇ ਅਜਿਹਾ ਕੋਈ ਫੈਸਲਾ ਨਹੀਂ ਲਿਆ ਹੈ, ਜਿਸ ‘ਚ ਕਿਹਾ ਗਿਆ ਹੋਵੇ ਕਿ ਬੱਚਿਆਂ ਦੇ ਸਕੂਲ ਅਤੇ ਕਾਲਜ ਖੋਲ੍ਹੇ ਜਾਣਗੇ। ਸਾਰੇ ਵਿੱਦਿਅਕ ਅਦਾਰਿਆਂ ਨੂੰ ਅਜੇ ਵੀ ਸਾਰੇ ਦੇਸ਼ ਵਿਚ ਖੋਲ੍ਹਣ ਦੀ ਮਨਾਹੀ ਹੈ। ਇਸ ਵੇਲੇ ਦੇਸ਼ ‘ਚ ਲਾਕ ਡਾਊਨ ਚੱਲ ਰਿਹਾ ਹੈ ਜੋ ਕਿ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਲਗਾਇਆ ਗਿਆ ਹੈ, ਜੋ ਕਿ 31 ਮਈ ਨੂੰ ਖਤਮ ਹੋਣ ਵਾਲਾ ਹੈ।