• About
  • Contact
  • Hindi News
  • English News
Monday, March 9, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਦਿਵਿਆਂਗ ਵਿਅਕਤੀ ਸਾਡੇ ਸਮਾਜ ਦਾ ਅਹਿਮ ਹਿੱਸਾ: ਅਰੁਨਾ ਚੌਧਰੀ

Asli Punjabi by Asli Punjabi
December 4, 2020
in Punjab, Top Stories
0
ਦਿਵਿਆਂਗ ਵਿਅਕਤੀ ਸਾਡੇ ਸਮਾਜ ਦਾ ਅਹਿਮ ਹਿੱਸਾ: ਅਰੁਨਾ ਚੌਧਰੀ
588
SHARES
3.3k
VIEWS
Share on FacebookShare on TwitterShare on Whatsapp

ਸੂਬਾ ਸਰਕਾਰ ਦਿਵਿਆਂਗ ਵਿਅਕਤੀਆਂ ਦੇ ਸ਼ਕਤੀਕਰਨ ਲਈ ‘ਪੰਜਾਬ ਦਿਵਿਆਂਗਜਨ ਸ਼ਕਤੀਕਰਨ’ ਯੋਜਨਾ ਸ਼ੁਰੂ ਕਰੇਗੀ

ਚੰਡੀਗੜ – ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ‘ਅੰਤਰਰਾਸ਼ਟਰੀ ਦਿਵਿਆਂਗ ਦਿਵਸ’ ਮੌਕੇ ਕਰਵਾਏ ਪ੍ਰੋਗਰਾਮ ਦੌਰਾਨ ਆਖਿਆ ਕਿ ਦਿਵਿਆਂਗ ਸਮਾਜ ਦਾ ਅਹਿਮ ਹਿੱਸਾ ਹਨ ਅਤੇ ਉਨਾਂ ਦੇ ਸ਼ਕਤੀਕਰਨ ਲਈ ਰਾਜ ਸਰਕਾਰ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ।ਆਨਲਾਈਨ ਮਾਧਿਅਮ ਰਾਹੀਂ ਕਰਵਾਏ ਗਏ ਇਸ ਪ੍ਰੋਗਰਾਮ ਦੌਰਾਨ ਉਨਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਦਿਵਿਆਂਗ ਵਿਅਕਤੀਆਂ ਦੇ ਸ਼ਕਤੀਕਰਨ ਲਈ ਇਕ ਨਵੀਂ ਯੋਜਨਾ-‘ਪੰਜਾਬ ਦਿਵਿਆਂਗਜਨ ਸ਼ਕਤੀਕਰਨ’ ਯੋਜਨਾ (ਪੀ.ਡੀ.ਐਸ.ਵਾਈ.) ਸੂਬੇ ਭਰ ਵਿੱਚ ਪੜਾਅਵਾਰ ਢੰਗ ਨਾਲ ਲਾਗੂ ਕੀਤੀ ਜਾਵੇਗੀ। ਮੀਟਿੰਗ ਦੌਰਾਨ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਉੱਚ ਅਧਿਕਾਰੀ, ਵੱਖ-ਵੱਖ ਜ਼ਿਲਿਆਂ ਦੇ ਅਧਿਕਾਰੀ ਅਤੇ ਐਨ.ਜੀ.ਓ ਆਦਿ ਹਾਜ਼ਰ ਸਨ। ਮੀਟਿੰਗ ਵਿੱਚ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀਮਤੀ ਰਾਜੀ ਪੀ ਸ੍ਰੀਵਾਸਤਵਾ, ਡਾਇਰੈਕਟਰ ਵਿਪੁਲ ਉੱਜਵਲ ਅਤੇ ਰਾਜ ਭਰ ਦੇ ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ, ਐਨ.ਜੀ.ਓਜ਼. ਤੇ ਵਿਦਿਆਰਥੀ ਮੌਜੂਦ ਸਨ।ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ‘ਪੰਜਾਬ ਦਿਵਿਆਂਗਜਨ ਸ਼ਕਤੀਕਰਨ’ ਯੋਜਨਾ ਦੇ ਪਹਿਲੇ ਪੜਾਅ ਵਿੱਚ ਮੌਜੂਦਾ ਪ੍ਰੋਗਰਾਮਾਂ ਨੂੰ ਮਜ਼ਬੂਤੀ ਦੇਣਾ ਸ਼ਾਮਲ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਇਸ ਯੋਜਨਾ ਦੇ ਲਾਭ ਦਿਵਿਆਂਗਾਂ ਤੱਕ ਵਧੇਰੇ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਏ ਜਾ ਸਕਣ। ਇਸ ਤੋਂ ਇਲਾਵਾ ਦੂਜੇ ਪੜਾਅ ਵਿੱਚ ਅਜਿਹੇ ਵਿਅਕਤੀਆਂ ਦੇ ਸ਼ਕਤੀਕਰਨ ਲਈ 13 ਹੋਰ ਨਵੀਆਂ ਯੋਜਨਾਵਾਂ ਉਲੀਕਣ ਦੀ ਤਜਵੀਜ਼ ਹੈ। ਇਸ ਯੋਜਨਾ ਦਾ ਉਦੇਸ਼ ਸਰਕਾਰੀ ਅਤੇ ਜਨਤਕ ਇਮਾਰਤਾਂ, ਜਨਤਕ ਆਵਾਜਾਈ ਅਤੇ ਵੈਬਸਾਈਟਾਂ ਤੱਕ ਪਹੁੰਚ ਬਣਾ ਕੇ ਦਿਵਿਆਂਗ ਵਿਅਕਤੀਆਂ ਨੂੰ ਪੜਾਅਵਾਰ ਢੰਗ ਨਾਲ ਰੁਕਾਵਟ ਰਹਿਤ ਮਾਹੌਲ ਮੁਹੱਈਆ ਕਰਵਾਉਣਾ ਹੈ।ਸ੍ਰੀਮਤੀ ਚੌਧਰੀ ਨੇ ਅੱਗੇ ਕਿਹਾ ਕਿ ਇਸ ਦੇ ਨਾਲ ਹੀ ਪੀ.ਡੀ.ਐਸ.ਵਾਈ. ਦਾ ਟੀਚਾ ਸਰਕਾਰੀ ਨੌਕਰੀਆਂ ਵਿੱਚ ਦਿਵਿਆਂਗ ਵਿਅਕਤੀਆਂ ਦੀਆਂ ਅਸਾਮੀਆਂ ਦੇ ਬੈਕਲਾਗ ਨੂੰ ਭਰਨਾ ਹੈ, ਜਿਸ ਨੂੰ ਰਾਜ ਦੀ ਰੋਜ਼ਗਾਰ ਉਤਪਤੀ ਯੋਜਨਾ ਨੂੰ ਮਨਜ਼ੂਰੀ ਦਿੰਦੇ ਹੋਏ ਮੰਤਰੀ ਮੰਡਲ ਵੱਲੋਂ ਪਹਿਲਾਂ ਹੀ ਪ੍ਰਵਾਨ ਕਰ ਲਿਆ ਗਿਆ ਹੈ। ਰੋਜ਼ਗਾਰ ਉਤਪਤੀ ਵਿਭਾਗ ਰਾਹੀਂ ਅਗਲੇ ਛੇ ਮਹੀਨਿਆਂ ਦੌਰਾਨ ਦਿਵਿਆਂਗ ਵਿਅਕਤੀਆਂ ਦੀਆਂ ਖਾਲੀ ਅਸਾਮੀਆਂ ਨੂੰ ਭਰਨ ’ਤੇ ਵਧੇਰੇ ਜ਼ੋਰ ਦੇਵੇਗਾ।ਉਨਾਂ ਕਿਹਾ ਕਿ ਦਿਵਿਆਂਗ ਵਿਅਕਤੀਆਂ ਨੂੰ ਪਹਿਲ ਦੇ ਆਧਾਰ ਉਤੇ ਮਿਲਕ ਬੂਥ ਦਿੱਤੇ ਜਾਣਗੇ ਤਾਂ ਜੋ ਉਹ ਆਤਮ ਨਿਰਭਰ ਹੋਣ। ਸਕੂਲ ਜਾਣ ਵਾਲੇ ਦਿਵਿਆਂਗ ਵਿਦਿਆਰਥੀਆਂ ਨੂੰ ਟਰਾਈ ਸਾਈਕਲ ਮੁਹੱਈਆ ਕਰਵਾਏ ਜਾਣਗੇ ਤਾਂ ਜੋ ਉਨਾਂ ਨੂੰ ਸਿੱਖਿਆ ਪ੍ਰਾਪਤ ਕਰਨ ਵਿੱਚ ਕੋਈ ਦਿੱਕਤ ਪੇਸ਼ ਨਾ ਆਵੇ।ਕੈਬਨਿਟ ਮੰਤਰੀ ਸ੍ਰੀਮਤੀ ਚੌਧਰੀ ਨੇ ਅੱਗੇ ਕਿਹਾ ਕਿ ਇਸ ਯੋਜਨਾ ਦੇ ਦੂਜੇ ਪੜਾਅ ਤਹਿਤ ਉਨਾਂ ਪਹਿਲੂਆਂ ਅਤੇ ਜ਼ਰੂਰਤਾਂ ਨੂੰ ਕਵਰ ਕਰਨ ਲਈ ਨਵੇਂ ਉਪਰਾਲੇ/ਪ੍ਰੋਗਰਾਮ ਹੋਣਗੇ। ਉਨਾਂ ਦੁਹਰਾਇਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸੂਬਾ ਸਰਕਾਰ ਦਿਵਿਆਂਗ ਵਿਅਕਤੀਆਂ ਦੇ ਸਰਬਪੱਖੀ ਵਿਕਾਸ ਲਈ ਦਿ੍ਰੜ ਹੈ ਅਤੇ ਸਰਕਾਰ ਵੱਲੋਂ ਵਿਸ਼ੇਸ਼ ਯੋਜਵਾਨਾਂ ਉਲੀਕੀਆਂ ਗਈਆਂ ਹਨ।ਉਨਾਂ ਕਿਹਾ ਕਿ ਦਿਵਿਆਂਗ ਵਿਅਕਤੀਆਂ ਨੂੰ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਅਤੇ ਉਨਾਂ ਨੂੰ ਦਰਪੇਸ਼ ਮੁਸ਼ਕਿਲਾਂ ਹੱਲ ਕਰਨ ਲਈ ਵਿਸ਼ੇਸ਼ ਕੈਂਪ ਤੇ ਮੈਡੀਕਲ ਕੈਂਪ ਲਾਏ ਜਾਣਗੇ ਅਤੇ ਕੌਂਸਲਿੰਗ ਕੀਤੀ ਜਾਵੇਗੀ ਤੇ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਕਰਨ ਲਈ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ।

You might also like

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

Previous Post

ਵਿਜੈ ਇੰਦਰ ਸਿੰਗਲਾ ਨੇ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੇ ਅਕਾਲੀ ਦਲ ਨੂੰ ਪਾਖੰਡੀ ਤੇ ਮੌਕਾਪ੍ਰਸਤ ਗਰਦਾਨਿਆ

Next Post

ਯੂਥ ਕਲੱਬਾਂ ਨੂੰ ਖੇਡ ਕਿੱਟਾਂ ਦੀ ਵੰਡ ਛੇਤੀ: ਬਿੰਦਰਾ

Asli Punjabi

Asli Punjabi

Related Posts

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

by Asli Punjabi
March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

by Asli Punjabi
March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

by Asli Punjabi
March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

by Asli Punjabi
March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

by Asli Punjabi
March 9, 2026
Next Post
ਯੂਥ ਕਲੱਬਾਂ ਨੂੰ ਖੇਡ ਕਿੱਟਾਂ ਦੀ ਵੰਡ ਛੇਤੀ: ਬਿੰਦਰਾ

ਯੂਥ ਕਲੱਬਾਂ ਨੂੰ ਖੇਡ ਕਿੱਟਾਂ ਦੀ ਵੰਡ ਛੇਤੀ: ਬਿੰਦਰਾ

Recommended

ਵਾਇਕਾਟੋ ਸ਼ਹੀਦੇ-ਆਜ਼ਮ-ਭਗਤ ਸਿੰਘ ਸਪੋਰਟਸ ਐਂਡ ਕਲਚਰਲ ਟਰੱਸਟ ਹਮਿਲਟਨ ਦਾ ਸਲਾਨਾ ਇਜਲਾਸ ਤੇ ਨਵੀਂ ਕਮੇਟੀ ਦੀ ਚੋਣ

ਵਾਇਕਾਟੋ ਸ਼ਹੀਦੇ-ਆਜ਼ਮ-ਭਗਤ ਸਿੰਘ ਸਪੋਰਟਸ ਐਂਡ ਕਲਚਰਲ ਟਰੱਸਟ ਹਮਿਲਟਨ ਦਾ ਸਲਾਨਾ ਇਜਲਾਸ ਤੇ ਨਵੀਂ ਕਮੇਟੀ ਦੀ ਚੋਣ

June 21, 2020
ਬਸਤੀਵਾਦੀ ਸ਼ਾਸਨ ਵਿਚ ਹੋਇਆ ਵਿਕਾਸ ਸਿਰਫ਼ ਅੰਗਰੇਜ਼ਾਂ ਦੇ ਹਿੱਤਾਂ ਦੀ ਪੂਰਤੀ ਲਈ ਸੀ: ਥਰੂਰ

ਬਸਤੀਵਾਦੀ ਸ਼ਾਸਨ ਵਿਚ ਹੋਇਆ ਵਿਕਾਸ ਸਿਰਫ਼ ਅੰਗਰੇਜ਼ਾਂ ਦੇ ਹਿੱਤਾਂ ਦੀ ਪੂਰਤੀ ਲਈ ਸੀ: ਥਰੂਰ

December 21, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In