• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home National

ਵਾਹਗਾ-ਅਟਾਰੀ ਵਪਾਰ ਪੰਜਾਬ ਦੀ ਖੁਸ਼ਹਾਲੀ ਅਤੇ ਭਾਰਤ-ਪਾਕਿਸਤਾਨ ਦਰਮਿਆਨ ਸ਼ਾਂਤਮਈ ਸਬੰਧਾਂ ਲਈ ਅਹਿਮ: ਮਨਪ੍ਰੀਤ ਸਿੰਘ ਬਾਦਲ

Asli Punjabi by Asli Punjabi
December 4, 2020
in National, Top Stories, ਕਾਰੋਬਾਰ
0
ਵਾਹਗਾ-ਅਟਾਰੀ ਵਪਾਰ ਪੰਜਾਬ ਦੀ ਖੁਸ਼ਹਾਲੀ ਅਤੇ ਭਾਰਤ-ਪਾਕਿਸਤਾਨ ਦਰਮਿਆਨ ਸ਼ਾਂਤਮਈ ਸਬੰਧਾਂ ਲਈ ਅਹਿਮ: ਮਨਪ੍ਰੀਤ ਸਿੰਘ ਬਾਦਲ
587
SHARES
3.3k
VIEWS
Share on FacebookShare on TwitterShare on Whatsapp

ਵਾਹਗਾ-ਅਟਾਰੀ ਵਪਾਰ ਦੀ ਬਹਾਲੀ ਦਾ ਮਾਮਲਾ ਕੇਂਦਰ ਸਰਕਾਰ ਕੋਲ ਉਠਾਵਾਂਗਾ: ਵਿੱਤ ਮੰਤਰੀ

ਚੰਡੀਗੜ – ਕੌਮਾਂਤਰੀ ਵਾਹਗਾ-ਅਟਾਰੀ ਵਪਾਰਕ ਰਸਤਾ ਭਾਰਤ ਅਤੇ ਪਾਕਿਸਤਾਨ ਦਰਮਿਆਨ ਮਹਿਜ਼ ਇਕ ਸੜਕ ਹੀ ਨਹੀਂ ਹੈ ਬਲਕਿ ਦੋਵੇਂ ਗੁਆਂਢੀ ਮੁਲਕਾਂ ਦਰਮਿਆਲ ਸ਼ਾਂਤੀਪੂਰਨ ਸਬੰਧਾਂ ਅਤੇ ਖੁਸ਼ਹਾਲੀ ਲਈ ਬੇਹੱਦ ਮਹੱਤਵਪੂਰਨ ਹੈ। ਕੇਂਦਰੀ ਏਸ਼ੀਆ ਤੱਕ ਇਸ ਦੀ ਪਹੁੰਚ ਪੰਜਾਬੀਆਂ ਦੀ ਆਰਥਿਕ ਤੇ ਸਮਾਜਿਕ ਉੱਨਤੀ ਲਈ ਅਹਿਮ ਹੈ। ਇਹ ਪ੍ਰਗਟਾਵਾ ਵਿੱਤ ਮੰਤਰੀ ਸ. ਮਨਪੀ੍ਰਤ ਸਿੰਘ ਬਾਦਲ ਨੇ ਇੱਥੇ ਆਪਣੀ ਸਰਕਾਰੀ ਰਿਹਾਇਸ਼ ਉਤੇ “ਯੂਨੀਲੈਟਰਲ ਡਿਸੀਜ਼ਨਜ਼ ਬਾਈਲੈਟਰਲ ਲੌਸਿਜ਼” ਪੁਸਤਕ ਰਿਲੀਜ਼ ਕਰਨ ਮੌਕੇ ਕੀਤਾ।ਨਵੀਂ ਦਿੱਲੀ ਆਧਾਰਤ ਖੋਜ ਅਤੇ ਨੀਤੀ ਮਾਹਿਰ ਸੰਸਥਾ ਬਿਊਰੋ ਆਫ ਰੀਸਰਚ ਆਨ ਇੰਡਸਟਰੀ ਐਂਡ ਇਕਨਾਮਿਕ ਫੰਡਾਮੈਂਟਲਜ਼ (ਬੀ.ਆਰ.ਆਈ.ਈ.ਐਫ.) ਦੇ ਡਾਇਰੈਕਟਰ ਅਫ਼ਾਕ ਹੁਸੈਨ ਅਤੇ ਐਸੋਸੀਏਟ ਡਾਇਰੈਕਟਰ ਨਿਕਿਤਾ ਸਿੰਗਲਾ ਵੱਲੋਂ ਲਿਖੀ ਇਸ ਪੁਸਤਕ ਵਿੱਚ ਅੰਤਰਰਾਸ਼ਟਰੀ ਵਪਾਰ ਘਾਟੇ ਨੂੰ ਘਟਾਉਣ ਲਈ ਦਰਸਾਏ ਨੁਕਤਿਆਂ ਬਾਰੇ ਜਾਣਕਾਰੀ ਦਿੰਦਿਆਂ ਸ. ਮਨਪ੍ਰੀਤ ਸਿੰਘ ਬਾਦਲ ਨੇ ਗੁਆਂਢੀ ਮੁਲਕਾਂ ਨਾਲ ਵਪਾਰਕ ਸਬੰਧਾਂ ਦੀ ਮੌਜੂਦਾ ਸਥਿਤੀ ’ਤੇ ਚਿੰਤਾ ਜ਼ਾਹਿਰ ਕੀਤੀ। ਵਿੱਤ ਮੰਤਰੀ ਨੇ ਕਿਹਾ, “ ਮੈਂ ਪੰਜਾਬ ਸਰਕਾਰ ਵੱਲੋਂ ਭਾਰਤ ਸਰਕਾਰ ਕੋਲ ਵਾਹਗਾ-ਅਟਾਰੀ ਵਪਾਰ ਦੀ ਬਹਾਲੀ ਦੇ ਮਾਮਲੇ ਦੀ ਪੈਰਵੀ ਕਰਾਂਗਾ।” ਉਨਾਂ ਕਿਹਾ ਕਿ ਪੰਜਾਬ ਵਿੱਚ ਵਪਾਰ ਦੀਆਂ ਅਥਾਹ ਸੰਭਾਵਨਾਵਾਂ ਹਨ।ਗੌਰਤਲਬ ਹੈ ਕਿ ਫਰਵਰੀ 2019 ਤੋਂ, ਜੰਮੂ-ਕਸ਼ਮੀਰ ਦੇ ਜ਼ਿਲਾ ਪੁਲਵਾਮਾ ਵਿੱਚ ਅਤਿਵਾਦੀ ਹਮਲੇ ਤੋਂ ਬਾਅਦ ਭਾਰਤ-ਪਾਕਿਸਤਾਨ ਦੇ ਸਬੰਧਾਂ ਵਿੱਚ ਖਟਾਸ ਆਈ ਹੈ। 1996 ਤੋਂ ਪਾਕਿਸਤਾਨ ਨੂੰ ਵਪਾਰ ਲਈ ਸਭ ਤੋਂ ਪਸੰਦੀਦਾ ਦੇਸ਼ (ਮੋਸਟ ਫੇਵਰਡ ਨੇਸ਼ਨ) ਦੇ ਦਿੱਤੇ ਦਰਜੇ ਨੂੰ ਭਾਰਤ ਸਰਕਾਰ ਨੇ ਵਾਪਸ ਲੈਣ ਦਾ ਫੈਸਲਾ ਕੀਤਾ। ਸ. ਮਨਪੀ੍ਰਤ ਸਿੰਘ ਬਾਦਲ ਨੇ ਕਿਹਾ, “ਜਰਮਨ ਰਾਜਨੀਤੀਵਾਨ ਓਟੋ ਵੋਨ ਬਿਸਮਾਰਕ ਨੇ ਇਕ ਵਾਰ ਟਿੱਪਣੀ ਕੀਤੀ- ਬਰਲਿਨ ਨੂੰ ਜਾਣ ਵਾਲੀ ਸੜਕ ਵਿਆਨਾ ਤੋਂ ਹੋ ਕੇ ਲੰਘਦੀ ਹੈ। ਮੈਂ ਮਹਿਸੂਸ ਕਰਦਾ ਹਾਂ ਕਿ ਨਵੀਂ ਦਿੱਲੀ ਅਤੇ ਇਸਲਾਮਾਬਾਦ ਦਰਮਿਆਨ ਸੜਕ ਪੰਜਾਬ ’ਚੋਂ ਹੋ ਕੇ ਜਾਂਦੀ ਹੈ। ਸਾਂਝੀ ਸਰਹੱਦ ਨਾਲ ਨੇੜਤਾ ਦੇ ਮੱਦੇਨਜ਼ਰ ਪੰਜਾਬੀਆਂ ਦਾ ਬਹੁਤ ਕੁਝ ਦਾਅ ’ਤੇ ਹੈ। ਵਾਹਗਾ-ਅਟਾਰੀ ਵਪਾਰ ਨੇ ਇਸ ਸਾਂਝੀ ਸਰਹੱਦ ਨੂੰ ਸਹਿਯੋਗ ਅਤੇ ਅੰਤਰ-ਨਿਰਭਰਤਾ ਦਾ ਕੇਂਦਰ ਬਣਾਇਆ ਸੀ।’’ ਵਪਾਰ ਦੀ ਮੁਅੱਤਲੀ ਕਾਰਨ ਜ਼ਮੀਨੀ ਪੱਧਰ ’ਤੇ ਹੋਏ ਨੁਕਸਾਨ ਦੀ ਗੱਲ ਕਰਦਿਆਂ ਉਨਾਂ ਕਿਹਾ ਕਿ ਇਸ ਤੋਂ ਇਹ ਸਪੱਸ਼ਟ ਹੁੰਦਾ ਹੈ ਕਿ ਸਮੇਂ ਦੇ ਨਾਲ ਨਾਲ ਵਪਾਰ ਸਰਹੱਦੀ ਇਲਾਕਿਆਂ ਦੀ ਆਰਥਿਕਤਾ ਦੇ ਬਚਾਅ ਲਈ ਕਿਵੇਂ ਮਹੱਤਵਪੂਰਣ ਬਣ ਗਿਆ ਹੈ, ਜਿਸ ਦੇ ਬਹਾਲ ਹੋਣ ਨਾਲ ਨਾ ਸਿਰਫ਼ ਖੁਸ਼ਹਾਲੀ ਆਵੇਗੀ ਬਲਕਿ ਭਾਰਤ ਅਤੇ ਪਾਕਿਸਤਾਨ ਦਰਮਿਆਨ ਸ਼ਾਂਤੀਪੂਰਨ ਸਬੰਧਾਂ ਦਾ ਮੁੱਢ ਬੱਝੇਗਾ।ਇਸ ਪੁਸਤਕ ਉੱਤੇ ਆਨਲਾਈਨ ਵਿਚਾਰ-ਵਟਾਂਦਰੇ ਦੌਰਾਨ ਅੰਮਿ੍ਰਤਸਰ ਤੋਂ ਸੰਸਦ ਮੈਂਬਰ ਸ. ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਅੰਮਿ੍ਰਤਸਰ ਕੋਲ ਸੈਰ-ਸਪਾਟਾ ਤੋਂ ਇਲਾਵਾ ਅਸਲ ਵਿੱਚ ਕੋਈ ਹੋਰ ਉਦਯੋਗ ਨਹੀਂ ਹੈ, ਜਿਸ ਨੂੰ ਕੋਵਿਡ-19 ਕਾਰਨ ਬੁਰੀ ਤਰਾਂ ਮਾਰ ਪਈ ਹੈ। ਉਨਾਂ ਨੇ ਭਾਰਤ ਸਰਕਾਰ ਨੂੰ ਵਾਹਗਾ-ਅਟਾਰੀ ਵਪਾਰ ਨੂੰ ਅੰਮਿ੍ਰਤਸਰ ਲਈ ਇੱਕ ਪੂਰਨ ਵਿਕਸਿਤ ਉਦਯੋਗ ਵਜੋਂ ਵਿਚਾਰਨ ਦੀ ਅਪੀਲ ਕੀਤੀ, ਜਿਸ ਨਾਲ ਸਿੱਧੇ ਅਤੇ ਅਸਿੱਧੇ ਤੌਰ ’ਤੇ 25,000 ਤੋਂ ਵੱਧ ਪਰਿਵਾਰਾਂ ਨੂੰ ਰੋਜ਼ਗਾਰ ਮਿਲਦਾ ਹੈ। ਉਨਾਂ ਕਿਹਾ ਕਿ ਇਸ ਸਰਹੱਦੀ ਜ਼ਿਲੇ ਲਈ ਵਪਾਰ ਦੀ ਬਹਾਲੀ ਬੇਹੱਦ ਅਹਿਮ ਹੈ।ਆਪਣੀ ਕਿਤਾਬ ਵਿੱਚ, ਲੇਖਕਾਂ ਨੇ ਹਵਾਲਾ ਦਿੱਤਾ ਕਿ ਸਾਲ 2018-19 ਵਿੱਚ, ਭਾਰਤ ਅਤੇ ਪਾਕਿਸਤਾਨ ਦਰਮਿਆਨ ਦੁਵੱਲਾ ਵਪਾਰ 2.5 ਬਿਲੀਅਨ ਅਮਰੀਕੀ ਡਾਲਰ ਸੀ- ਭਾਰਤ ਤੋਂ ਪਾਕਿਸਤਾਨ ਨੂੰ ਬਰਾਮਦ 2.06 ਬਿਲੀਅਨ ਅਮਰੀਕੀ ਡਾਲਰ ਅਤੇ ਭਾਰਤ ਵੱਲੋਂ ਪਾਕਿਸਤਾਨ ਤੋਂ ਦਰਾਮਦ 495 ਮਿਲੀਅਨ ਅਮਰੀਕੀ ਡਾਲਰ ਸੀ। ਭਾਰਤ ਵੱਲੋਂ ਐਮ.ਐਫ.ਐਨ. (ਮੋਸਟ ਫੇਵਰਡ ਨੇਸ਼ਨ) ਦਾ ਦਰਜਾ ਵਾਪਸ ਲੈਣ ਅਤੇ 200% ਡਿਊਟੀ ਲਗਾਉਣ ਦੇ ਫੈਸਲੇ ਨਾਲ ਪਾਕਿਸਤਾਨ ਵੱਲੋਂ ਭਾਰਤ ਨੂੰ ਬਰਾਮਦ, ਜੋ 2018 ਵਿੱਚ ਪ੍ਰਤੀ ਮਹੀਨਾ ਔਸਤਨ 45 ਮਿਲੀਅਨ ਅਮਰੀਕੀ ਡਾਲਰ ਸੀ, ਮਾਰਚ-ਜੁਲਾਈ 2019 ਵਿੱਚ ਘੱਟ ਕੇ ਪ੍ਰਤੀ ਮਹੀਨਾ 2.5 ਲੱਖ ਅਮਰੀਕੀ ਡਾਲਰ ਰਹਿ ਗਈ, ਜਦੋਂ ਤੱਕ ਪਾਕਿਸਤਾਨ ਦੁਆਰਾ ਵਪਾਰ ਨੂੰ ਪੂਰੀ ਤਰਾਂ ਮੁਅੱਤਲ ਨਹੀਂ ਕੀਤਾ ਗਿਆ।ਇਸ ਕਿਤਾਬ ਵਿੱਚ ਵਪਾਰ ਮੁਅੱਤਲੀ ਦੇ ਸਮਾਜਿਕ-ਆਰਥਿਕ ਪ੍ਰਭਾਵਾਂ ਬਾਰੇ ਵੀ ਖੋਜ ਭਰਭੂਰ ਜਾਣਕਾਰੀ ਦਿੱਤੀ ਗਈ ਹੈ। ਜਿਵੇਂ ਕਿ ਵਪਾਰਕ ਭਾਈਚਾਰਾ ਅਤੇ ਨਾਗਰਿਕ, ਜੋ ਸਰਕਾਰ ਦੇ ਫੈਸਲਿਆਂ ਨਾਲ ਖੜੇ ਹਨ, ਇਸ ਪੁਸਤਕ ਵਿੱਚ ਕੌਮਾਂਤਰੀ ਵਪਾਰ ਦੀ ਅਣਹੋਂਦ ਵਿੱਚ ਪੰਜਾਬ ਦੀ ਸਰਹੱਦੀ ਆਰਥਿਕਤਾ ਨੂੰ ਕਾਇਮ ਰੱਖਣ ਲਈ ਕਾਰਗਰ ਉਪਾਵਾਂ ਦੀ ਪਛਾਣ ਕਰਨ ਦੀ ਮੰਗ ਕੀਤੀ ਗਈ ਹੈ। ਲੇਖਕਾਂ ਵੱਲੋਂ ਅੰਮਿ੍ਰਤਸਰ ਵਿੱਚ ਲੋਕਾਂ ਨਾਲ ਕੀਤੀ ਗੱਲਬਾਤ ਅਨੁਸਾਰ ਇਸ ਸ਼ਹਿਰ ਵਿੱਚ 9,000 ਤੋਂ ਵੱਧ ਪਰਿਵਾਰ ਸਿੱਧੇ ਤੌਰ ’ਤੇ ਪ੍ਰਭਾਵਿਤ ਹੋਏ ਕਿਉਂਕਿ ਉਨਾਂ ਦੀ ਰੋਜ਼ੀ-ਰੋਟੀ ਦੁਵੱਲੇ ਵਪਾਰ ’ਤੇ ਨਿਰਭਰ ਸੀ; ਅਤੇ ਸਥਾਨਕ ਆਰਥਿਕਤਾ ਨੂੰ ਹਰੇਕ ਮਹੀਨੇ ਤਕਰੀਬਨ 30 ਕਰੋੜ ਰੁਪਏ ਦੇ ਦੋ-ਤਿਹਾਈ ਹਿੱਸੇ ਦਾ ਨੁਕਸਾਨ ਝੱਲਣਾ ਪੈ ਰਿਹਾ ਹੈ।

You might also like

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Previous Post

ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਨਿਊਯਾਰਕ ਦੀ ਕਮੇਟੀ ਤੇ ਸੰਗਤਾਂ ਵੱਲੋਂ ਬਾਬਾ ਜਗੀਰ ਕੌਰ ਨੂੰ ਪ੍ਰਧਾਨ ਬਣਨ ’ਤੇ ਵਧਾਈ

Next Post

ਸ਼੍ਰੋਮਣੀ ਕਮੇਟੀ ਨੇ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

Asli Punjabi

Asli Punjabi

Related Posts

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

by Asli Punjabi
March 18, 2026
ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ
Top Stories

ਅਗਨੀਵੀਰ ਆਰਮੀ ਭਰਤੀ ਲਈ 1 ਅਪ੍ਰੈਲ ਤੱਕ ਕਰਵਾਈ ਜਾ ਸਕਦੀ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ

by Asli Punjabi
March 18, 2026
ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
Top Stories

ਚੰਡੀਗੜ੍ਹ ‘ਚ ਵੱਡੀ ਵਾਰਦਾਤ: ਸੈਕਟਰ 9 ਵਿੱਚ ਜਿਮ ਤੋਂ ਬਾਹਰ ਨਿਕਲਦੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

by Asli Punjabi
March 18, 2026
ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ
Top Stories

ਵੱਡੀ ਖ਼ਬਰ: ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਮੰਗੇਗਾ ਪੰਜਾਬ; 1.44 ਲੱਖ ਕਰੋੜ ਰੁਪਏ ਦੇ ਬਕਾਏ ਦਾ ਦਾਅਵਾ

by Asli Punjabi
March 18, 2026
Himachal Dress Code: ਕਰਮਚਾਰੀਆਂ ਅਤੇ ਅਧਿਕਾਰੀਆਂ ਲਈ ਡਰੈੱਸ ਕੋਡ ਜਾਰੀ, ਪੜ੍ਹੋ ਸਰਕਾਰ ਦੇ ਤਾਜ਼ਾ ਹੁਕਮ
National

Himachal Dress Code: ਕਰਮਚਾਰੀਆਂ ਅਤੇ ਅਧਿਕਾਰੀਆਂ ਲਈ ਡਰੈੱਸ ਕੋਡ ਜਾਰੀ, ਪੜ੍ਹੋ ਸਰਕਾਰ ਦੇ ਤਾਜ਼ਾ ਹੁਕਮ

by Asli Punjabi
March 18, 2026
Next Post
ਸ਼੍ਰੋਮਣੀ ਕਮੇਟੀ ਨੇ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਸ਼੍ਰੋਮਣੀ ਕਮੇਟੀ ਨੇ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

Recommended

ਸਿੱਖ ਸ਼ਰਧਾਲੂਆਂ ਦੀ ਸੁਰੱਖਿਆ ਲਈ ਪਾਕਿਸਤਾਨ ਦੇ ਸੰਪਰਕ ’ਚ ਹਾਂ: ਜੈਸ਼ੰਕਰ

ਸਿੱਖ ਸ਼ਰਧਾਲੂਆਂ ਦੀ ਸੁਰੱਖਿਆ ਲਈ ਪਾਕਿਸਤਾਨ ਦੇ ਸੰਪਰਕ ’ਚ ਹਾਂ: ਜੈਸ਼ੰਕਰ

April 16, 2021
ਧਰਮ ਅਤੇ ਆਸਥਾ ਦਾ ਅਪਮਾਨ ਹੈ ਰਾਮ ਮੰਦਰ ਲਈ ਮਿਲੇ ਚੰਦੇ ਦੀ ਗਲਤ ਵਰਤੋਂ : ਪ੍ਰਿਯੰਕਾ ਗਾਂਧੀ

ਧਰਮ ਅਤੇ ਆਸਥਾ ਦਾ ਅਪਮਾਨ ਹੈ ਰਾਮ ਮੰਦਰ ਲਈ ਮਿਲੇ ਚੰਦੇ ਦੀ ਗਲਤ ਵਰਤੋਂ : ਪ੍ਰਿਯੰਕਾ ਗਾਂਧੀ

June 14, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In