ਨਵੀਂ ਦਿੱਲੀ – ਦੇਸ਼ ਵਿੱਚ ਕੋਵਿਡ-19 ਦੇ ਮਾਮਲੇ ਅੱਜ 95 ਲੱਖ ਤੋਂ ਪਾਰ ਪਹੁੰਚ ਗਏ ਹਨ| ਜਿਨ੍ਹਾਂ ਵਿਚੋਂ 89.73 ਲੱਖ ਲੋਕਾਂ ਦੇ ਸਿਹਤਯਾਬ ਹੋਣ ਦੇ ਨਾਲ ਹੀ ਮਰੀਜ਼ਾਂ ਦੇ ਠੀਕ ਹੋਣ ਦੀ ਦਰ ਵੱਧ ਕੇ 94.11 ਫੀਸਦੀ ਹੋ ਗਈ ਹੈ| ਕੇਂਦਰੀ ਸਿਹਤ ਮੰਤਰਾਲੇ ਵਲੋਂ ਜਾਰੀ ਅੰਕੜਿਆਂ ਅਨੁਸਾਰ ਇਕ ਦਿਨ ਵਿੱਚ ਕੋਵਿਡ-19 ਦੇ 35,551 ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿੱਚ ਇਨਫੈਕਸ਼ਨ ਦੇ ਮਾਮਲੇ ਵੱਧ ਕੇ 95,34,964 ਹੋ ਗਏਹਨ| ਉੱਥੇ ਹੀ 526 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਮ੍ਰਿਤਕਾਂ ਦੀ ਗਿਣਤੀ ਵੱਧ ਕੇ 1,38,648 ਹੋ ਗਈ ਹੈ| ਅੰਕੜਿਆਂ ਅਨੁਸਾਰ ਦੇਸ਼ ਵਿੱਚ 89,73,373 ਲੋਕਾਂ ਦੇ ਸਿਹਤਯਾਬ ਹੋਣ ਦੇ ਨਾਲ ਹੀ ਮਰੀਜ਼ਾਂ ਦੇ ਠੀਕ ਹੋਣ ਦੀ ਦਰ ਵੱਧ ਕੇ 94.11 ਫੀਸਦੀ ਹੋ ਗਈ ਹੈ| ਉੱਥੇ ਹੀ ਕੋਵਿਡ-19 ਨਾਲ ਮੌਤ ਦਰ 1.45 ਫੀਸਦੀ ਹੈ| ਦੇਸ਼ ਵਿੱਚ ਹੁਣ ਵੀ ਇਲਾਜ ਅਧੀਨ ਲੋਕਾਂ ਦੀ ਗਿਣਤੀ 5 ਲੱਖ ਤੋਂ ਘੱਟ ਹੈ| ਦੇਸ਼ ਵਿੱਚ ਹੁਣ 4,22,943 ਲੋਕਾਂ ਦਾ ਕੋਰੋਨਾ ਵਾਇਰਸ ਦਾ ਇਲਾਜ ਚੱਲ ਰਿਹਾ ਹੈ, ਜੋ ਕੁੱਲ ਮਾਮਲਿਆਂ ਦਾ 4.44 ਫੀਸਦੀ ਹੈ|