• About
  • Contact
  • Hindi News
  • English News
Thursday, May 29, 2025
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਈ.ਡੀ. ਜਾਂ ਕਿਸੇ ਹੋਰ ਤੋਂ ਨਹੀਂ ਡਰਦਾ’, ਕੈਪਟਨ ਅਮਰਿੰਦਰ ਸਿੰਘ ਦਾ ਐਲਾਨ

Asli Punjabi by Asli Punjabi
December 5, 2020
in Punjab, Top Stories
0
ਈ.ਡੀ. ਜਾਂ ਕਿਸੇ ਹੋਰ ਤੋਂ ਨਹੀਂ ਡਰਦਾ’, ਕੈਪਟਨ ਅਮਰਿੰਦਰ ਸਿੰਘ ਦਾ ਐਲਾਨ
589
SHARES
3.3k
VIEWS
Share on FacebookShare on TwitterShare on Whatsapp

ਸਵਾਲ ਕੀਤਾ ‘ਨਹੀਂ ਜਾਣਦਾ ਕਿ ਪ੍ਰਕਾਸ਼ ਸਿੰਘ ਬਾਦਲ ਨੂੰ ਪਦਮ ਵਿਭੂਸ਼ਣ ਕਿਉਂ ਮਿਲਿਆ’, ਪੁੱਛਿਆ ‘ਕੀ ਹਰਸਿਮਰਤ ਅਨਪੜ ਹੈ?’

ਚੰਡੀਗੜ – ਸੂਬੇ ਦੀਆਂ ਸਮੂਹ ਵਿਰੋਧੀ ਪਾਰਟੀਆਂ ਨੂੰ ਆਪਣੇ ਹਿੱਤਾਂ ਦੀ ਪੂਰਤੀ ਲਈ ਕਿਸਾਨਾਂ ਦੀਆਂ ਜ਼ਿੰਦਗੀਆਂ ਨੂੰ ਸਿਆਸਤ ਹਿੱਤ ਵਰਤਣ ਲਈ ਕਰੜੇ ਹੱਥੀਂ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਹ ਈ.ਡੀ. ਜਾਂ ਕਿਸੇ ਹੋਰ ਤੋਂ ਨਹੀਂ ਡਰਦੇ।ਮੁੱਖ ਮੰਤਰੀ ਨੇ ਕਿਹਾ ਕਿ ਉਹ ਅਤੇ ਸਾਰੀ ਕਾਂਗਰਸ ਪਾਰਟੀ ਕਿਸਾਨਾਂ ਦੇ ਨਾਲ ਮੋਢਾ ਡਾਹ ਕੇ ਖੜੀ ਹੈ ਅਤੇ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਕਿਸਾਨਾਂ ਦੀਆਂ ਗੱਲ ਸੁਣੇ ਅਤੇ ਉਨਾਂ ਦੀਆਂ ਮੰਗਾਂ ਮੰਨੇ। ਉਨਾਂ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ, ਹਰਸਿਮਰਤ ਕੌਰ ਬਾਦਲ ਅਤੇ ਅਰਵਿੰਦ ਕੇਜਰੀਵਾਲ ਤੋਂ ਲੈ ਕੇ ਮਨੋਹਰ ਲਾਲ ਖੱਟਰ ਤੱਕ ਵਿਰੋਧੀ ਪਾਰਟੀਆਂ ਦੇ ਸਾਰੇ ਆਗੂਆਂ ਦੀ ਝਾੜ ਝੰਬ ਕਰਦਿਆਂ ਕਿਹਾ ਕਿ ਇਨਾਂ ਨੇ ਕਿਸਾਨਾਂ, ਜੋ ਆਪਣਾ ਹੱਕ ਲੈਣ ਲਈ ਠੰਢ ਦੇ ਮੌਸਮ ਵਿੱਚ ਸੜਕਾਂ ਉਤੇ ਡਟੇ ਹੋਏ ਹਨ, ਦੀ ਹੱਕੀ ਲੜਾਈ ਦਾ ਮਜ਼ਾਕ ਬਣਾ ਕੇ ਰੱਖ ਦਿੱਤਾ ਹੈ।ਕੈਪਟਨ ਅਮਰਿੰਦਰ ਸਿੰਘ ਨੇ ਹਰਸਿਮਰਤ ਕੌਰ ਬਾਦਲ ਵੱਲੋਂ ਉਨਾਂ ਉਤੇ ਈ.ਡੀ. ਦੇ ਦਬਾਅ ਹੇਠ ਆਉਣ ਦੇ ਦੋਸ਼ ਦਾ ਜਵਾਬ ਦਿੰਦਿਆਂ ਕਿਹਾ, ‘‘13 ਵਰਿਆਂ ਤੱਕ ਮੈਂ ਅਦਾਲਤਾਂ ਦੇ ਚੱਕਰ ਕੱਟੇ ਹਨ ਕਿਉਂਕਿ ਬਾਦਲਾਂ ਨੇ ਮੇਰੇ ਖ਼ਿਲਾਫ਼ ਕੇਸ ਬਣਾਏ ਸਨ ਪਰ ਮੈਨੂੰ ਈ.ਡੀ. ਦੀ ਕੋਈ ਪ੍ਰਵਾਹ ਨਹੀਂ ਹੈ ਅਤੇ ਮੈਂ ਹੋਰ 13 ਵਰਿਆਂ ਤੱਕ ਅਦਾਲਤਾਂ ਦੇ ਚੱਕਰ ਕੱਟ ਕੇ ਲੜਾਈ ਲੜ ਸਕਦਾ ਹਾਂ।’’ ਉਨਾਂ ਅੱਗੇ ਕਿਹਾ, ‘‘ਸਾਰੇ ਬਾਦਲ ਇਕੋ ਜਿਹੇ ਹਨ ਅਤੇ ਝੂਠੇ ਹਨ।’’ ਉਨਾਂ ਅਕਾਲੀ ਆਗੂਆਂ ਨੂੰ ਸਲਾਹ ਦਿੱਤੀ ਕਿ ਉਹ ਝੂਠ ਬੋਲਣਾ ਬੰਦ ਕਰ ਕੇ ਸੱਚ ਕਹਿਣ ਕਿਉਂਕਿ ਲੋਕ ਇਨਾਂ ਬਾਰੇ ਚੰਗੀ ਤਰਾਂ ਜਾਣੂੰ ਹੋ ਚੁੱਕੇ ਹਨ।ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਬੀਤੇ ਦਿਨੀਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰ ਕੇ ਉਨਾਂ ਨੇ ਇਹ ਕਹਿ ਦਿੱਤਾ ਸੀ ਕਿ ਪੰਜਾਬ ਵਿਧਾਨ ਸਭਾ ਵਿੱਚ ਪਾਸ ਸੋਧ ਬਿੱਲ ਕਿਸਾਨੀ ਮਸਲੇ ਦੀ ਪੇਚੀਦਗੀ ਨੂੰ ਹੱਲ ਕਰਨ ਦਾ ਸੌਖਾ ਤਰੀਕਾ ਹਨ ਕਿਉਂਕਿ ਇਹ ਸੂਬੇ ਦੇ ਭਵਿੱਖ ਦਾ ਨਿਚੋੜ ਹਨ। ਉਨਾਂ ਕਿਹਾ, ‘‘ਮੈਂ ਉਨਾਂ ਨੂੰ ਇਹ ਬਿੱਲ ਰਾਸ਼ਟਰਪਤੀ ਦੁਆਰਾ ਮਨਜ਼ੂਰ ਕਰਵਾਉਣ ਦੀ ਅਪੀਲ ਕੀਤੀ।’’ ਉਨਾਂ ਹੋਰ ਦੱਸਿਆ ਕਿ ਕੱਲ ਉਨਾਂ ਦੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਹੋਈ ਮੁਲਾਕਾਤ ਇਸ ਲੜੀ ਦੀ ਤੀਜੀ ਮੀਟਿੰਗ ਸੀ, ਜਿਸ ਦੌਰਾਨ ਦੋ ਵਾਰ ਉਨਾਂ ਪੰਜਾਬ ਦੇ ਭਲੇ ਲਈ ਗ੍ਰਹਿ ਮੰਤਰੀ ਤੱਕ ਪਹੁੰਚ ਕੀਤੀ ਅਤੇ ਇਕ ਵਾਰ ਉਨਾਂ ਨੂੰ ਗ੍ਰਹਿ ਮੰਤਰੀ ਬਣਨ ਲਈ ਵਧਾਈ ਦਿੱਤੀ।ਖੇਤੀ ਕਾਨੂੰਨਾਂ ਦੇ ਮੁੱਦੇ ਉਤੇ ਦੋਹਰੇ ਮਾਪਦੰਡ ਅਪਨਾਉਣ ਲਈ ਅਕਾਲੀਆਂ ਨੂੰ ਕਰੜੇ ਹੱਥੀਂ ਲੈਂਦਿਆਂ ਮੁੱਖ ਮੰਤਰੀ ਨੇ ਫੇਸਬੁੱਕ ਉਤੇ ਲਾਈਵ ਵੀਡੀਓ ਬਿਆਨ ਦੌਰਾਨ ਕਿਹਾ ਕਿ ਬਾਦਲਾਂ ਨੇ ਇਸ ਮੁੱਦੇ ਉਤੇ ਜਨਤਕ ਤੌਰ ਉਤੇ ਪਲਟੀ ਮਾਰੀ ਹੈ। ਉਨਾਂ ਬਜ਼ੁਰਗ ਅਕਾਲੀ ਆਗੂ ਵੱਲੋਂ ਭਾਰਤ ਸਰਕਾਰ ਨੂੰ ਪਦਮ ਵਿਭੂਸ਼ਣ ਵਾਪਸ ਕੀਤੇ ਜਾਣ ਉਤੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ, ‘‘ਮੈਂ ਨਹੀਂ ਜਾਣਦਾ ਕਿ ਪ੍ਰਕਾਸ਼ ਸਿੰਘ ਬਾਦਲ ਨੂੰ ਪਦਮ ਵਿਭੂਸ਼ਣ ਕਿਉਂ ਮਿਲਿਆ ਸੀ।’’ ਇਸ ਤੱਥ ਉਤੇ ਗੌਰ ਕਰਦੇ ਹੋਏ ਕਿ 1965 ਦੀ ਜੰਗ ਜਿੱਤਣ ਲਈ ਜਨਰਲ ਹਰਬਖ਼ਸ਼ ਸਿੰਘ ਨੂੰ ਪਦਮ ਵਿਭੂਸ਼ਣ ਨਾਲ ਨਿਵਾਜ਼ਿਆ ਗਿਆ ਸੀ, ਕੈਪਟਨ ਅਮਰਿੰਦਰ ਸਿੰਘ ਨੇ ਪੁੱਛਿਆ, ‘‘ਪ੍ਰਕਾਸ਼ ਸਿੰਘ ਬਾਦਲ ਨੇ ਕਿਹੜੀ ਜੰਗ ਲੜੀ ਜਾਂ ਕੌਮ ਲਈ ਉਸ ਨੇ ਕਿਹੜੀ ਕੁਰਬਾਨੀ ਦਿੱਤੀ।’’ ਉਨਾਂ ਅੱਗੇ ਕਿਹਾ, ‘‘ਇਸ ਮੁੱਦੇ ਉਤੇ ਸਿਆਸਤ ਖੇਡਣੀ ਬੰਦ ਕਰੋ ਕਿਉਂ ਜੋ ਅਜਿਹੇ ਹਥਕੰਡੇ 40 ਵਰੇ ਪਹਿਲਾਂ ਚੱਲ ਜਾਂਦੇ ਹਨ ਸਨ ਪਰ ਹੁਣ ਨਹੀਂ।’’ਮੁੱਖ ਮੰਤਰੀ ਨੇ ਟਿੱਪਣੀ ਕਰਦੇ ਹੋਏ ਕਿਹਾ, ‘‘ਆਪਣੀ ਸਾਰੀ ਜ਼ਿੰਦਗੀ ਪ੍ਰਕਾਸ਼ ਸਿੰਘ ਬਾਦਲ ਇਹ ਦਾਅਵਾ ਕਰਦਾ ਰਿਹਾ ਕਿ ਉਹ ਕਿਸਾਨਾਂ ਦੇ ਹਿੱਤਾਂ ਦੀ ਪ੍ਰਤੀਨਿਧਤਾ ਕਰਦਾ ਹੈ। ਜੇ ਅਜਿਹਾ ਸੀ ਤਾਂ ਫਿਰ ਉਸ ਦੀ ਪਾਰਟੀ ਨੇ ਪਹਿਲਾਂ ਵਿਰੋਧ ਕਰਨ ਤੋਂ ਬਾਅਦ ਕੇਂਦਰੀ ਆਰਡੀਨੈਂਸਾਂ ਦੀ ਹਮਾਇਤ ਕਿਉਂ ਕੀਤੀ ਅਤੇ ਫਿਰ ਪੂਰੀ ਤਰਾਂ ਯੂ-ਟਰਨ ਲੈਂਦੇ ਹੋਏ ਇਨਾਂ ਨੂੰ ਭੰਡਣਾ ਸ਼ੁਰੂ ਕਰ ਦਿੱਤਾ।’’ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੇਂਦਰੀ ਮੰਤਰੀ ਮੰਡਲ ਦਾ ਹਿੱਸਾ ਹੋਣ ਦੇ ਨਾਤੇ ਹਰਸਿਮਰਤ ਕੌਰ ਬਾਦਲ ਉਸ ਮੀਟਿੰਗ ਵਿੱਚ ਸ਼ਾਮਲ ਸੀ, ਜਿਸ ਦੌਰਾਨ ਖੇਤੀਬਾੜੀ ਆਰਡੀਨੈਂਸਾਂ ਨੂੰ ਪਾਸ ਕੀਤਾ ਗਿਆ ਸੀ। ਉਨਾਂ ਪੁੱਛਿਆ, ‘‘ਕੀ ਉਹ ਅਨਪੜ ਸੀ, ਜੋ ਪੜ ਨਹੀਂ ਸੀ ਸਕਦੀ ।’’ਆਮ ਆਦਮੀ ਪਾਰਟੀ (ਆਪ) ਦੇ ਆਗੂ ਅਰਵਿੰਦ ਕੇਜਰੀਵਾਲ ਨੂੰ ਉਨਾਂ ਵੱਲੋਂ ਕੌਮੀ ਸੁਰੱਖਿਆ ਬਾਰੇ ਦਿੱਤੇ ਬਿਆਨ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਲਈ ਭੰਡਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਬਿਆਨ ਸਾਫ਼ ਤੌਰ ਉਤੇ ਪਾਕਿਸਤਾਨ ਦੇ ਸਬੰਧ ਵਿੱਚ ਦਿੱਤਾ ਗਿਆ ਸੀ ਅਤੇ ਪੰਜਾਬ ਦਾ ਗ੍ਰਹਿ ਮੰਤਰੀ ਹੋਣ ਦੇ ਨਾਤੇ ਇਹ ਉਨਾਂ ਦਾ ਫ਼ਰਜ਼ ਬਣਦਾ ਸੀ ਕਿ ਉਹ ਕੇਂਦਰੀ ਗ੍ਰਹਿ ਮੰਤਰੀ ਨੂੰ ਰੋਸ ਮੁਜ਼ਾਹਰਿਆਂ ਦੇ ਲੰਮੇ ਸਮੇਂ ਤੱਕ ਚੱਲਣ ਦੇ ਖ਼ਤਰਿਆਂ ਤੋਂ ਜਾਣੂੰ ਕਰਵਾਉਣ।ਮੁੱਖ ਮੰਤਰੀ ਨੇ ਕਿਸਾਨਾਂ ਦੇ ਧਰਨਿਆਂ ਸਬੰਧੀ ਚੁੱਕੇ ਗਏ ਕਦਮਾਂ ਬਾਰੇ ਹਰਿਆਣਾ ਅਤੇ ਦਿੱਲੀ ਦੇ ਆਪਣੇ ਹਮਰੁਤਬਾ ਆਗੂਆਂ ਦੀ ਤਿੱਖੀ ਆਲੋਚਨਾ ਕਰਦੇ ਹੋਏ ਕਿਹਾ, ‘‘ਕੇਜਰੀਵਾਲ ਨੂੰ ਝੂਠ ਬੋਲਣ ਦੀ ਆਦਤ ਹੈ ਅਤੇ ਖੱਟਰ ਨੂੰ ਕੁੱਟਣ ਦੀ।’’ ਉਨਾਂ ਕਿਹਾ ਕਿ ਖੱਟਰ ਸਰਕਾਰ ਨੇ ਤਾਂ ਬਜ਼ੁਰਗ ਕਿਸਾਨਾਂ ਨੂੰ ਵੀ ਨਹੀਂ ਬਖ਼ਸ਼ਿਆ ਅਤੇ ਉਨਾਂ ਖ਼ਿਲਾਫ਼ ਵੀ ਹਿੰਸਕ ਤਰੀਕੇ ਅਪਣਾਏ ਗਏ। ਇਸ ਗੱਲ ਉਤੇ ਜ਼ੋਰ ਦਿੰਦੇ ਹੋਏ ਕਿ ਕਿਸਾਨਾਂ ਨੇ ਆਪਣੇ ‘ਦਿੱਲੀ ਚੱਲੋ’ ਮਾਰਚ ਦਾ ਪਹਿਲਾਂ ਹੀ ਐਲਾਨ ਕਰ ਦਿੱਤਾ ਸੀ, ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਗੱਲਬਾਤ ਲਈ ਬੁਲਾਇਆ ਜਾਣਾ ਚਾਹੀਦਾ ਸੀ ਪਰ ਇਸ ਦੀ ਬਜਾਏ ਉਨਾਂ ਉਤੇ ਪਾਣੀ ਦੀਆਂ ਬੁਛਾੜਾਂ ਅਤੇ ਅੱਥਰੂ ਗੈਸ ਦੇ ਗੋਲੇ ਛੱਡੇ ਗਏ।ਕੇਜਰੀਵਾਲ ਨੂੰ ਝੂਠ ਬੋਲਣ ਦੀ ਆਦਤ ਵਾਲਾ ਵਿਅਕਤੀ ਗਰਦਾਨਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਦੇ ਮੁੱਖ ਮੰਤਰੀ ਨੂੰ ਪੁੱਛਿਆ ਕਿ ਉਹ ਪਹਿਲਾਂ ਇਹ ਦੱਸੇ ਕਿ ਕਿਉਂ ਉਸ ਦੀ ਸਰਕਾਰ ਨੇ ਕੇਂਦਰੀ ਖੇਤੀ ਕਾਨੂੰਨਾਂ ਵਿੱਚੋਂ ਇਕ ਨੂੰ ਨੋਟੀਫਾਈ ਕਰ ਦਿੱਤਾ ਸੀ। ਉਨਾਂ ਅੱਗੇ ਕਿਹਾ, ‘‘ਜਦੋਂ ਵਿਰੋਧੀ ਪਾਰਟੀਆਂ ਦੀ ਹਕੂਮਤ ਵਾਲੇ ਹੋਰ ਸੂਬਿਆਂ ਜਿਨਾਂ ਵਿੱਚ ਰਾਜਸਥਾਨ ਅਤੇ ਛੱਤੀਸਗੜ ਸ਼ਾਮਲ ਹਨ, ਨੇ ਕੇਂਦਰੀ ਕਾਨੂੰਨਾਂ ਦਾ ਟਾਕਰਾ ਕਰਨ ਲਈ ਸੋਧ ਬਿੱਲ ਪਾਸ ਕੀਤੇ ਤਾਂ ਕੇਜਰੀਵਾਲ ਨੇ ਇਨਾਂ ਨੂੰ ਰੱਦ ਕਰਨ ਲਈ ਦਿੱਲੀ ਵਿਧਾਨ ਸਭਾ ਦਾ ਸੈਸ਼ਨ ਕਿਉਂ ਨਹੀਂ ਸੱਦਿਆ। ਕੀ ਕੇਜਰੀਵਾਲ ਨਹੀਂ ਜਾਣਦਾ ਕਿ ਦਿੱਲੀ ਦੇ ਦੁਆਲੇ ਪੇਂਡੂ ਇਲਾਕੇ ਵੀ ਵਸਦੇ ਹਨ।’’ਇਹ ਐਲਾਨ ਕਰਦੇ ਹੋਏ ਕਿ ਜਦੋਂ ਵੀ ਉਹ ਪੰਜਾਬ ਬਾਰੇ ਬੋਲਦੇ ਹਨ ਤਾਂ ਪੂਰੇ ਦਿਲ ਨਾਲ ਬੋਲਦੇ ਹਨ, ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਦੀ ਸਰਕਾਰ ਵੱਲੋਂ ਲਿਆਂਦੇ ਅਤੇ ਵਿਧਾਨ ਸਭਾ ਵਿੱਚ ਪਾਸ ਕੀਤੇ ਗਏ ਬਿੱਲ ਭਾਰਤੀ ਸੰਵਿਧਾਨ ਦੇ ਮੁਤਾਬਕ ਹੀ ਸਨ, ਜਿਵੇਂ ਕਿ ਸਾਲ 2015 ਵਿੱਚ ਗੁਜਰਾਤ ਵਿੱਚ ਕੀਤਾ ਗਿਆ ਸੀ। ਪਹਿਲਾਂ ਤਾਂ ਪੰਜਾਬ ਦੀਆਂ ਸਾਰੀਆਂ ਪਾਰਟੀਆਂ ਨੇ ਉਨਾਂ ਦੀ ਸਰਕਾਰ ਦਾ ਸਾਥ ਦਿੱਤਾ ਅਤੇ ਉਨਾਂ ਦੇ ਨਾਲ ਰਾਜਪਾਲ ਨੂੰ ਮਿਲਣ ਤੱਕ ਵੀ ਗਏ ਪਰ ਬਾਅਦ ਵਿੱਚ ਸਿਆਸੀ ਲਾਹੇ ਲੈਣ ਲਈ ਇਨਾਂ ਵਿੱਚੋਂ ਕੁੱਝ ਨੇ ਯੂ-ਟਰਨ ਲੈ ਲਿਆ।ਇਹ ਸਪੱਸ਼ਟ ਕਰਦੇ ਹੋਏ ਕਿ ਦੋ ਮਹੀਨਿਆਂ ਤੱਕ ਜਦੋਂ ਕਿਸਾਨ ਪੰਜਾਬ ਵਿੱਚ ਰੇਲਵੇ ਪਟੜੀਆਂ ਉਤੇ ਧਰਨੇ ਲਾ ਕੇ ਬੈਠੇ ਸਨ ਤਾਂ ਇਕ ਵੀ ਪੱਥਰ ਨਹੀਂ ਸੁੱਟਿਆ ਗਿਆ, ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, ‘‘ਸਾਡੇ ਕਿਸਾਨਾਂ ਨੇ ਦੇਸ਼ ਦਾ ਢਿੱਡ ਭਰਨ ਲਈ ਅਣਥੱਕ ਘਾਲਣਾ ਘਾਲੀ ਹੈ।’’ ਉਨਾਂ ਅੱਗੇ ਕਿਹਾ ਕਿ ਉਨਾਂ ਦੀ ਸਰਕਾਰ ਨੇ ਮੁਜ਼ਾਹਰਾ ਕਰ ਰਹੇ ਕਿਸਾਨਾਂ ਖ਼ਿਲਾਫ਼ ਕੋਈ ਕਾਰਵਾਈ ਇਸ ਲਈ ਨਹੀਂ ਸੀ ਕੀਤੀ ਕਿਉਂਕਿ ਉਹ ਜਾਣਦੇ ਹਨ ਕਿ ਕਿਸਾਨਾਂ ਦੇ ਦਿਲ ਵਿੱਚ ਕੀ ਹੈ।ਉਨਾਂ ਰੋਸ ਜ਼ਾਹਰ ਕਰਦੇ ਹੋਏ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੇ ਭਾਰਤ ਨੂੰ ਆਤਮ ਨਿਰਭਰ ਬਣਾਇਆ ਪਰ ਹੁਣ ਜਦੋਂ ਹੋਰ ਸੂਬਿਆਂ ਨੇ ਵੀ ਕਣਕ ਅਤੇ ਝੋਨਾ ਦੀ ਪੈਦਾਵਾਰ ਸ਼ੁਰੂ ਕਰ ਦਿੱਤੀ ਹੈ ਤਾਂ ਪੰਜਾਬ ਦੇ ਕਿਸਾਨਾਂ ਨੂੰ ਅਣਗੌਲਿਆ ਜਾ ਰਿਹਾ ਹੈ। ਉਨਾਂ ਦੱਸਿਆ ਕਿ ਜੇਕਰ ਪੰਜਾਬ ਦੇ ਕਿਸਾਨ ਭਾਰਤ ਨੂੰ ਨਾ ਬਚਾਉਂਦੇ ਅਤੇ ਹਰੀ ਕਰਾਂਤੀ ਨਾ ਆਉਂਦੀ ਤਾਂ ਭਾਰਤ ਦੀ ਹਾਲਤ ਅੱਜ ਨਾਲੋਂ ਬਹੁਤ ਵੱਖਰੀ ਹੋਣੀ ਸੀ। ਉਨਾਂ ਇਹ ਵੀ ਕਿਹਾ ਕਿ ਮੁਜ਼ਾਹਰਾਕਾਰੀ ਕਿਸਾਨਾਂ ਨੂੰ ਨਾ ਸਿਰਫ਼ ਭਾਰਤੀ ਲੋਕਾਂ, ਸਗੋਂ ਵਿਦੇਸ਼ਾਂ ਤੋਂ ਵੀ ਹਮਾਇਤ ਹਾਸਲ ਹੈ।

You might also like

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ

ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ

ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

Previous Post

ਸ਼ਹੀਦੀ ਸਮਾਰਕਾਂ ਦਾ ਆਪਣਾ ਮਹਤੱਵ ਹੁੰਦਾ ਹੈ ਅਤੇ ਹਰ ਦੇਸ਼ਵਾਸੀ ਨੂੰ ਆਪਣੇ ਸ਼ਹੀਦਾਂ ‘ਤੇ ਮਾਣ ਹੋਣਾ ਚਾਹੀਦਾ ਹੈ – ਮੁੱਖ ਮੰਤਰੀ

Next Post

ਹਰਿਆਣਾ ਦੇ ਮੁੱਖ ਮੰਤਰੀ ਨੇ ਅਗਲੀ ਰਬੀ ਖਰੀਫ ਸੀਜਨ 2021-22 ਦੌਰਾਨ ਫਸਲਾਂ ਦੀ ਸੁਚਾਰੂ ਖਰੀਦ ਤਹਿਤ ਕੀਤੇ ਜਾ ਰਹੇ ਪ੍ਰਬੰਧਾਂ ਦੀ ਸਮੀਖਿਆ ਕੀਤੀ

Asli Punjabi

Asli Punjabi

Related Posts

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ
Punjab

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ

by Asli Punjabi
May 28, 2025
ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ
Punjab

ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ

by Asli Punjabi
May 28, 2025
ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
Punjab

ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

by Asli Punjabi
May 28, 2025
ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ
Punjab

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ

by Asli Punjabi
May 28, 2025
ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ
Punjab

ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ

by Asli Punjabi
May 28, 2025
Next Post
ਹਰਿਆਣਾ ਦੇ ਮੁੱਖ ਮੰਤਰੀ ਨੇ ਅਗਲੀ ਰਬੀ ਖਰੀਫ ਸੀਜਨ 2021-22 ਦੌਰਾਨ ਫਸਲਾਂ ਦੀ ਸੁਚਾਰੂ ਖਰੀਦ ਤਹਿਤ ਕੀਤੇ ਜਾ ਰਹੇ ਪ੍ਰਬੰਧਾਂ ਦੀ ਸਮੀਖਿਆ ਕੀਤੀ

ਹਰਿਆਣਾ ਦੇ ਮੁੱਖ ਮੰਤਰੀ ਨੇ ਅਗਲੀ ਰਬੀ ਖਰੀਫ ਸੀਜਨ 2021-22 ਦੌਰਾਨ ਫਸਲਾਂ ਦੀ ਸੁਚਾਰੂ ਖਰੀਦ ਤਹਿਤ ਕੀਤੇ ਜਾ ਰਹੇ ਪ੍ਰਬੰਧਾਂ ਦੀ ਸਮੀਖਿਆ ਕੀਤੀ

Recommended

ਹਰਿਆਣਾ ਦੇ ਖੇਡ ਅਤੇ ਯੁਵਾ ਪ੍ਰੋਗ੍ਰਾਮ ਵਿਭਾਗ ਵੱਲੋਂ ਮੈਡਲ ਜੇਤੂ ਖਿਡਾਰੀਆਂ ਤੋਂ ਨਗਦ ਪੁਰਸਕਾਰ ਲਈ ਬਿਨੈ ਮੰਗੇ

ਹਰਿਆਣਾ ਦੇ ਖੇਡ ਅਤੇ ਯੁਵਾ ਪ੍ਰੋਗ੍ਰਾਮ ਵਿਭਾਗ ਵੱਲੋਂ ਮੈਡਲ ਜੇਤੂ ਖਿਡਾਰੀਆਂ ਤੋਂ ਨਗਦ ਪੁਰਸਕਾਰ ਲਈ ਬਿਨੈ ਮੰਗੇ

June 10, 2021
ਅਮਰੀਕਾ ਨੇ 5 ਚੀਨੀ ਕੰਪਨੀਆਂ ਤੇ ਲਾਈ ਪਾਬੰਦੀ, ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਰਨ ਦਾ ਲਾਇਆ ਦੋਸ਼

ਅਮਰੀਕਾ ਨੇ 5 ਚੀਨੀ ਕੰਪਨੀਆਂ ਤੇ ਲਾਈ ਪਾਬੰਦੀ, ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਰਨ ਦਾ ਲਾਇਆ ਦੋਸ਼

June 25, 2021

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ
Punjab

ਕੋਰੋਨਾ ਬ੍ਰੇਕਿੰਗ: ਚੰਡੀਗੜ੍ਹ ‘ਚ ਕੋਵਿਡ-19 ਨਾਲ ਪਹਿਲੀ ਮੌਤ ਦੀ ਪੁਸ਼ਟੀ

May 28, 2025
ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ
Punjab

ਈਰਾਨ ’ਚ ਤਿੰਨ ਪੰਜਾਬੀ ਨੌਜਵਾਨ ਅਗਵਾ

May 28, 2025
ਹਰਿਆਣਾ ਵਿਚ ਮਨੁੱਖ ਰਹਿਤ ਟੋਲ ਪਲਾਜ਼ਾ ਸ਼ੁਰੂ, ਜਾਣੋ ਕੀ ਏ ਖਾਸੀਅਤ ?
National

ਹਰਿਆਣਾ ਵਿਚ ਮਨੁੱਖ ਰਹਿਤ ਟੋਲ ਪਲਾਜ਼ਾ ਸ਼ੁਰੂ, ਜਾਣੋ ਕੀ ਏ ਖਾਸੀਅਤ ?

May 28, 2025
ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
Punjab

ਲੋਕਾਂ ਦੇ ਸਹਿਯੋਗ ਨਾਲ ਨਸ਼ਿਆਂ ਤੋਂ ਮਿਲੇਗਾ ਛੁਟਕਾਰਾ– ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

May 28, 2025
ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ
Punjab

ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ ਸਕੂਲ ਦੇਸ਼ ਭਰ ਵਿਚੋਂ ਖ਼ੂਬਸੂਰਤ ਬਣੇ – ਵਿਧਾਇਕ ਰੰਧਾਵਾ

May 28, 2025
ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ
Punjab

ਨਸ਼ਾ ਤਸਕਰ ਕਿਸੇ ਵੀ ਕੀਮਤ ਤੇ ਬਖਸ਼ੇ ਨਹੀਂ ਜਾਣਗੇ : ਜੈ ਕ੍ਰਿਸ਼ਨ ਸਿੰਘ ਰੌੜੀ

May 28, 2025
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In