• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਕਿਸਾਨੀ ਹਿੱਤਾਂ ਨਾਲ ਕੀਤੀ ਗਈ ਗਦਾਰੀ ਕਾਰਨ ਪੰਜਾਬ ਦੇ ਲੋਕ ਬਾਦਲ ਪਰਿਵਾਰ ਨੂੰ ਕਦੇ ਵੀ ਮੁਆਫ਼ ਨਹੀਂ ਕਰਨਗੇ-ਬਲਬੀਰ ਸਿੱਧੂ

Asli Punjabi by Asli Punjabi
December 6, 2020
in Punjab, ਕਾਰੋਬਾਰ
0
ਕਿਸਾਨੀ ਹਿੱਤਾਂ ਨਾਲ ਕੀਤੀ ਗਈ ਗਦਾਰੀ ਕਾਰਨ ਪੰਜਾਬ ਦੇ ਲੋਕ ਬਾਦਲ ਪਰਿਵਾਰ ਨੂੰ ਕਦੇ ਵੀ ਮੁਆਫ਼ ਨਹੀਂ ਕਰਨਗੇ-ਬਲਬੀਰ ਸਿੱਧੂ
587
SHARES
3.3k
VIEWS
Share on FacebookShare on TwitterShare on Whatsapp

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

‘ਬਾਦਲ ਪਰਿਵਾਰ ਪੰਥ ਅਤੇ ਪੰਜਾਬ ਉੱਤੇ ਚੜੀ ਅਮਰ ਵੇਲ ਹੈ’
ਚੰਡੀਗੜ – ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਇਥੇ ਕਿਹਾ ਹੈ ਕਿ ‘ਬਾਦਲ ਪਰਿਵਾਰ’ ਵਲੋਂ ਪੰਜਾਬੀਆਂ ਖਾਸ ਕਰ ਕੇ ਕਿਸਾਨਾਂ ਦੇ ਹਿੱਤਾਂ ਨਾਲ ਕੀਤੀ ਗਈ ਨੰਗੀ ਚਿੱਟੀ ਗਦਾਰੀ ਕਾਰਨ ਪੰਜਾਬ ਦੇ ਲੋਕ ਇਸ ਨੂੰ ਕਦੇ ਵੀ ਮੁਆਫ਼ ਨਹੀਂ ਕਰਨਗੇ।ਸਿਹਤ ਤੇ ਪਰਿਵਾਰ ਭਲਾਈ ਮੰਤਰੀ ਨੇ ਕਿਹਾ ਹੈ ਕਿ ਹਰਸਿਮਰਤ ਕੌਰ ਬਾਦਲ ਨੇ ਸਿਰਫ਼ ਆਪਣੀ ਕੁਰਸੀ ਬਚਾਉਣ ਲਈ ਕਿਸਾਨੀ ਅਤੇ ਪੰਜਾਬ ਨੂੰ ਤਬਾਹ ਕਰਨ ਵਾਲੇ ਕਾਲੇ ਕਾਨੂੰਨਾਂ ਦੀ ਪਹਿਲਾਂ ਮੰਤਰੀ ਮੰਡਲ ਵਿਚ ਹਿਮਾਇਤ ਕੀਤੀ ਅਤੇ ਫਿਰ ਪ੍ਰਕਾਸ਼ ਸਿੰਘ ਬਾਦਲ ਸਮੇਤ ਸਾਰੇ ਬਾਦਲ ਪਰਿਵਾਰ ਨੇ ਲਗਾਤਾਰ ਚਾਰ ਮਹੀਨੇ ਇਹਨਾਂ ਦੇ ਹੱਕ ਵਿਚ ਧੂਆਂਧਾਰ ਪ੍ਰਚਾਰ ਕੀਤਾ। ਬਾਦਲ ਪਰਿਵਾਰ ਨੇ ਇਥੋਂ ਤੱਕ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਕਿਸਾਨਾਂ ਨੂੰ ਗੁੰਮਰਾਹ ਕਰ ਕੇ ਉਹਨਾਂ ਦਾ ਨੁਕਸਾਨ ਕਰ ਰਹੇ ਹਨ ਕਿਉਂਕਿ ਇਹ ਖੇਤੀ ਕਾਨੂੰਨ ਲਾਗੂ ਹੋਣ ਨਾਲ ਉਹਨਾਂ ਦਾ ਬਹੁਤ ਵੱਡਾ ਭਲਾ ਹੋਣ ਵਾਲਾ ਹੈ। ਉਹਨਾਂ ਕਿਹਾ ਕਿ ‘ਬਾਦਲ ਪਰਿਵਾਰ’ ਨੇ ਇਹਨਾਂ ਕਾਨੂੰਨਾਂ ਦਾ ਵਿਰੋਧ ਸਿਰਫ਼ ਉਸ ਸਮੇਂ ਕੀਤਾ ਜਦੋਂ ਉਹਨਾਂ ਨੂੰ ਪਤਾ ਲੱਗ ਗਿਆ ਕਿ ਪੰਜਾਬ ਦੇ ਲੋਕਾਂ ਨੇ ਉਹਨਾਂ ਦੇ ਕਿਸੇ ਵੀ ਜੀਅ ਨੂੰ ਘਰੋਂ ਨਹੀਂ ਨਿਕਲਣ ਦੇਣਾ।ਸ਼੍ਰੀ ਸਿੱਧੂ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਵਲੋਂ ਸਸਤੀ ਸ਼ੁਹਰਤ ਖੱਟਣ ਲਈ ‘ਪਦਮ ਵਿਭੂਸ਼ਣ’ ਪੁਰਸਕਾਰ ਵਾਪਸ ਕਰਨ ਦੇ ਐਲਾਨ ਦਾ ਕੋਈ ਮਾਇਨਾ ਨਹੀਂ ਹੈ ਕਿਉਂਕਿ ਇਹ ਕਾਰਵਾਈ ਰੋਗੀ ਨੂੰ ਮੌਤ ਤੋਂ ਬਾਅਦ ਦਿੱਤੀ ਜਾਣ ਵਾਲੀ ਦਵਾਈ ਦੇਣ ਵਾਂਗ ਹੈ। ਉਹਨਾਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਨੂੰ ਇਹ ਪੁਰਸਕਾਰ ਵੀ ਕੇਂਦਰ ਸਰਕਾਰ ਵਲੋਂ ਹਰਸਿਮਰਤ ਕੌਰ ਬਾਦਲ ਦੀ ਵਜ਼ੀਰੀ ਬਦਲੇ ਪੰਜਾਬ ਦੇ ਹਿੱਤਾਂ ਨੂੰ ਮੋਦੀ ਸਰਕਾਰ ਕੋਲ ਗਹਿਣੇ ਰੱਖ ਦੇਣ ਕਾਰਨ ਹੀ ਦਿੱਤਾ ਗਿਆ ਸੀ।ਸਿਹਤ ਮੰਤਰੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਨੂੰ ਬੇਨਤੀ ਕੀਤੀ ਹੈ ਕਿ ਅਕਾਲ ਤਖ਼ਤ ਸਾਹਿਬ ਵਲੋਂ ਪ੍ਰਕਾਸ਼ ਸਿੰਘ ਬਾਦਲ ਨੂੰ ਕਿਸੇ ਵੇਲੇ ਦਿੱਤੇ ਗਏ ਪੰਥ ਰਤਨ ਫਖ਼ਰ-ਇ-ਕੌਮ ਦਾ ਪੁਰਸਕਾਰ ਵਾਪਸ ਲੈ ਲੈਣਾ ਚਾਹੀਦਾ ਹੈ ਕਿਉਂਕਿ ਇਹ ਵਿਅਕਤੀ ਪਿਛਲੇ ਦੋ ਦਹਾਕਿਆਂ ਤੋਂ ਪੰਥ ਅਤੇ ਪੰਥਕ ਸੰਸਥਾਵਾਂ ਉੱਤੇ ਅਮਰ ਵੇਲ ਬਣ ਕੇ ਛਾਇਆ ਹੋਇਆ ਹੈ। ਅਮਰ ਵੇਲ ਦੀ ਤਰਾਂ ‘ਬਾਦਲ ਪਰਿਵਾਰ’ ਨੇ ਆਪਣੀ ਦੌਲਤ ਤਾਂ ਹਜ਼ਾਰਾਂ ਗੁਣਾ ਵਧਾ ਲਈ ਹੈ ਪਰ ਪੰਥ ਅਤੇ ਪੰਜਾਬ ਵਿਚ ਸੋਕੇ ਦਾ ਸ਼ਿਕਾਰ ਹੋ ਗਿਆ ਹੈ।ਸ਼੍ਰੀ ਸਿੱਧੂ ਨੇ ਕਿਹਾ ਕਿ ਜੇ ਸ਼੍ਰੋਮਣੀ ਅਕਾਲੀ ਦਲ ਨੇ ਜੰਮੂ ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦੇਣ ਵਾਲੀ ਧਾਰਾ 370 ਖਤਮ ਕਰਨ, ਰਾਜ ਦਾ ਦਰਜਾ ਖਤਮ ਕਰ ਕੇ ਜੰਮੂ ਕਸ਼ਮੀਰ ਨੂੰ ਕੇਂਦਰੀ ਸ਼ਾਸ਼ਤ ਪ੍ਰਦੇਸ਼ ਬਣਾੳਣ ਅਤੇ ਨਾਗਿਰਕਤਾ ਸੋਧ ਕਾਨੂੰਨ ਪਾਸ ਕਰਨ ਸਮੇਂ ਹੀ ਅਕਾਲੀ ਦਲ ਨੇ ਸੂਬਿਆਂ ਅਤੇ ਘੱਟ ਗਿਣਤੀ ਭਾਈਚਾਰਿਆਂ ਦੇ ਹੱਕਾਂ ਉੱਤੇ ਛਾਪਾ ਮਾਰਨ ਵਾਲੇ ਕਾਨੂੰਨਾਂ ਦਾ ਵਿਰੋਧ ਕੀਤਾ ਹੁੰਦਾ ਤਾਂ ਮੋਦੀ ਸਰਕਾਰ ਨੂੰ ਖੇਤੀ ਸਬੰਧੀ ਕਾਲੇ ਕਾਨੂੰਨ ਲਿਆਉਣ ਦੀ ਜੁਰੱਅਤ ਨਹੀਂ ਸੀ ਪੈਣੀ।ਸਿਹਤ ਮੰਤਰੀ ਨੇ ਕਿਹਾ ਕਿ ਜਿਹੜੇ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਵਾਪਸ ਕਰਾਉਣ ਲਈ ਕਿਸਾਨਾਂ ਨੂੰ ਬੜਾ ਸਖ਼ਤ ਅਤੇ ਲੰਬਾ ਸੰਘਰਸ਼ ਲੜਣਾ ਪੈ ਰਿਹਾ ਹੈ ਉਹਨਾਂ ਨੂੰ ਬਣਾਉਣ ਲਈ ਸ਼੍ਰੋਮਣੀ ਅਕਾਲੀ ਦਲ ਵੀ ਭਾਰਤੀ ਜਨਤਾ ਪਾਰਟੀ ਦੇ ਬਰਾਬਰ ਦਾ ਦੋਸ਼ੀ ਹੈ। ਉਹਨਾਂ ਕਿਹਾ ਕਿ ਇਹ ਗੱਲ ਪੰਜਾਬ ਦੇ ਬੱਚੇ ਬੱਚੇ ਨੂੰ ਸਪਸ਼ਟ ਹੈ ਇਸ ਲਈ ਸ਼੍ਰੋਮਣੀ ਅਕਾਲੀ ਦਲ ਉੱਤੇ ਕਾਬਜ਼ ‘ਬਾਦਲ ਪਰਿਵਾਰ’ ਨੂੰ ਹੁਣ ਕੋਈ ਮੂੰਹ ਲਾਉਣ ਨੂੰ ਤਿਆਰ ਨਹੀਂ ਹੈ।

Previous Post

ਪਹਿਲੇ ਟੀ-20 ਮੈਚ ਵਿਚ ਭਾਰਤ ਨੇ ਆਸਟਰੇਲੀਆ ਨੂੰ ਹਰਾਇਆ

Next Post

ਪੰਜਾਬ ਤੋਂ ਬਾਹਰਲੇ ਸੂਬਿਆਂ ਅੰਦਰ ਵੀ ਪ੍ਰਚੰਡ ਕਰਾਂਗੇ ਧਰਮ ਪ੍ਰਚਾਰ ਲਹਿਰ- ਬੀਬੀ ਜਗੀਰ ਕੌਰ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਪੰਜਾਬ ਤੋਂ ਬਾਹਰਲੇ ਸੂਬਿਆਂ ਅੰਦਰ ਵੀ ਪ੍ਰਚੰਡ ਕਰਾਂਗੇ ਧਰਮ ਪ੍ਰਚਾਰ ਲਹਿਰ- ਬੀਬੀ ਜਗੀਰ ਕੌਰ

ਪੰਜਾਬ ਤੋਂ ਬਾਹਰਲੇ ਸੂਬਿਆਂ ਅੰਦਰ ਵੀ ਪ੍ਰਚੰਡ ਕਰਾਂਗੇ ਧਰਮ ਪ੍ਰਚਾਰ ਲਹਿਰ- ਬੀਬੀ ਜਗੀਰ ਕੌਰ

Recommended

ਨੈਸ਼ਨਲ ਪਾਰਟੀ ਦੇ ਨੇਤਾ ਸ੍ਰੀ ਟੌਡ ਮੁੱਲਰ ਨੇ ਅਗਲੀ ਸੰਭਾਵੀ ਸਰਕਾਰ ਲਈ ਸਾਂਸਦ ਲਾਈਨ-ਅਪ ਕੀਤੇ

ਨੈਸ਼ਨਲ ਪਾਰਟੀ ਦੇ ਨੇਤਾ ਸ੍ਰੀ ਟੌਡ ਮੁੱਲਰ ਨੇ ਅਗਲੀ ਸੰਭਾਵੀ ਸਰਕਾਰ ਲਈ ਸਾਂਸਦ ਲਾਈਨ-ਅਪ ਕੀਤੇ

May 25, 2020
ਸਿੱਧੂ ਮੂਸੇਵਾਲਾ ਦੇ ਘਰ ’ਚ ਗੂੰਜਣਗੀਆਂ ਕਿਲਕਾਰੀਆਂ,

ਸਿੱਧੂ ਮੂਸੇਵਾਲਾ ਦੇ ਘਰ ’ਚ ਗੂੰਜਣਗੀਆਂ ਕਿਲਕਾਰੀਆਂ,

February 27, 2024

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In