• About
  • Contact
  • Hindi News
  • English News
Monday, March 9, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Top Stories

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਦਾਖ਼ਲ ਹੋਣ ਵਾਲੇ ਯਾਤਰੀਆਂ ਲਈ ਦਿਸ਼ਾ ਨਿਰਦੇਸ਼ ਜਾਰੀ

Asli Punjabi by Asli Punjabi
May 27, 2020
in Top Stories
0
ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਦਾਖ਼ਲ ਹੋਣ ਵਾਲੇ ਯਾਤਰੀਆਂ ਲਈ ਦਿਸ਼ਾ ਨਿਰਦੇਸ਼ ਜਾਰੀ
587
SHARES
3.3k
VIEWS
Share on FacebookShare on TwitterShare on Whatsapp

ਅੰਮ੍ਰਿਤਸਰ, 27 ਮਈ 2020 – ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਵਿੱਚ ਦਾਖਲ ਹੋਣ ਵਾਲੇ ਹਰੇਕ ਵਿਅਕਤੀ ਨੂੰ ਲਾਜ਼ਮੀ ਤੌਰ ‘ਤੇ ਇਕਾਂਤਵਾਸ ਕੀਤੇ ਜਾਣ ਸਬੰਧੀ ਕੀਤੇ ਐਲਾਨ ਤੋਂ ਬਾਅਦ ਸਿਹਤ ਵਿਭਾਗ ਵੱਲੋਂ ਹਵਾਈ, ਰੇਲ ਅਤੇ ਸੜਕ ਯਾਤਰਾ ਰਾਹੀਂ ਪੰਜਾਬ ਆਉਣ ਵਾਲੇ ਅੰਤਰਰਾਸ਼ਟਰੀ ਅਤੇ ਘਰੇਲੂ ਯਾਤਰੀਆਂ ਲਈ ਸਿਹਤ ਪ੍ਰੋਟੋਕੋਲ ਅਤੇ ਪ੍ਰਕਿਰਿਆ ਸਬੰਧੀ ਇੱਕ ਵਿਸਥਾਰਤ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਸਾਰੇ ਅੰਤਰਰਾਸ਼ਟਰੀ ਯਾਤਰੀਆਂ ਨੂੰ ਐਂਟਰੀ ਪੋਰਟ ‘ਤੇ ਸਿਹਤ ਪ੍ਰੋਟੋਕਲ ਅਨੁਸਾਰ ਆਪਣੀ ਸਕਰੀਨਿੰਗ ਲਈ ਰਾਜ ਦੇ ਅਧਿਕਾਰੀਆਂ ਨੂੰ ਨਿੱਜੀ ਅਤੇ ਸਿਹਤ ਸਬੰਧੀ ਵੇਰਵਿਆਂ ਸਮੇਤ ਸਵੈ ਘੋਸ਼ਣਾ ਪੱਧਰ ਦੇਣਾ ਹੋਵੇਗਾ। ਸਕਰੀਨਿੰਗ ਦੌਰਾਨ ਲੱਛਣ ਪਾਏ ਜਾਣ ਵਾਲੇ ਅੰਤਰਾਸ਼ਟਰੀ ਯਾਤਰੀਆਂ ਨੂੰ ਟੈਸਟਿੰਗ ਲਈ ਸਿਹਤ ਸੰਸਥਾ ਵਿੱਚ ਲਿਜਾਇਆ ਜਾਵੇਗਾ ਅਤੇ ਕੋਵਿਡ ਟੈਸਟਿੰਗ ਲਈ ਆਈਸੀਐਮਆਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਉਨਾਂ ਦੇ ਆਰਟੀ ਪੀਸੀਆਰ ਸੈਂਪਲ ਲਏ ਜਾਣਗੇ। ਉਨਾਂ ਅੱਗੇ ਦੱਸਿਆ ਕਿ ਜੋ ਵਿਅਕਤੀ ਪਾਜ਼ੇਟਿਵ ਪਾਏ ਗਏ ਜਾਣ ਪਰ ਲੱਛਣ ਨਾ ਹੋਣ, 60 ਸਾਲ ਤੋਂ ਘੱਟ ਉਮਰ ਦੇ ਹੋਣ ਅਤੇ ਕਿਸੇ ਹੋਰ ਬਿਮਾਰੀ ਤੋਂ ਪੀੜਤ ਨਾ ਹੋਣ, ਨੂੰ ਕੋਵਿਡ ਕੇਅਰ ਸੈਂਟਰਾਂ ਵਿਚ ਰੱਖਿਆ ਜਾਵੇਗਾ।

You might also like

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

ਜੋ ਵਿਅਕਤੀ ਪਾਜ਼ੀਟਿਵ ਹਨ ਅਤੇ ਮੈਡੀਕਲ ਨਿਗਰਾਨੀ ਲੋੜੀਂਦੀ ਹੈ ( ਭਾਵੇਂ ਗੰਭੀਰ ਲੱਛਣ ਹੋਣ ਕਰਕੇ ਜਾਂ 60 ਸਾਲ ਤੋਂ ਵੱਧ ਉਮਰ ਹੋਣ ਕਰਕੇ ਜਾਂ ਹੋਰ ਬਿਮਾਰੀ ਤੋਂ ਪੀੜਤ ਹੋਣ ਕਰਕੇ), ਉਨਾਂ ਨੂੰ ਡਾਕਟਰੀ ਸਥਿਤੀ ਦੇ ਆਧਾਰ ‘ਤੇ ਦਰਜ 2 ਜਾਂ ਦਰਜਾ 3 ਦੀਆਂ ਸਿਹਤ ਸਹੂਲਤਾਂ ਵਿਚ ਰੱਖਿਆ ਜਾਵੇਗਾ। ਇਸ ਤੋਂ ਇਲਾਵਾ ਜਿਨਾਂ ਯਾਤਰੀਆਂ ਵਿੱਚ ਲੱਛਣ ਨਹੀਂ ਪਾਏ ਜਾਂਦੇ ਅਤੇ ਜੋ ਨੈਗੇਟਿਵ ਪਾਏ ਜਾਂਦੇ ਹਨ, ਉਨਾਂ ਨੂੰ ਭੁਗਤਾਨ ਦੇ ਆਧਾਰ ‘ਤੇ ਸੰਸਥਾਗਤ ਇਕਾਂਤਵਾਸ (ਸਰਕਾਰੀ/ਹੋਟਲ ਕੁਆਰੰਟੀਨ) ਵਿੱਚ ਰੱਖਿਆ ਜਾਵੇਗਾ ਅਤੇ 5ਵੇਂ ਦਿਨ ਉਨਾਂ ਦਾ ਟੈਸਟ ਕੀਤਾ ਜਾਵੇਗਾ। ਜੇ ਉਨਾਂ ਦੀ ਟੈਸਟ ਰਿਪੋਰਟ ਨੈਗੇਟਿਵ ਆਉਂਦੀ ਹੈ ਤਾਂ ਉਨਾਂ ਨੂੰ ਸੰਸਥਾਗਤ ਇਕਾਂਤਵਾਸ ਦੇ 7 ਦਿਨ ਪੂਰੇ ਹੋਣ ‘ਤੇ ਘਰ ਜਾਣ ਦੀ ਆਗਿਆ ਦੇ ਦਿੱਤੀ ਜਾਵੇਗੀ ਅਤੇ ਉਨਾਂ ਨੂੰ ਅਗਲੇ 7 ਦਿਨ ਤੱਕ ਘਰੇਲੂ ਇਕਾਂਤਵਾਸ ਵਿੱਚ ਰਹਿਣ ਅਤੇ ਆਪਣੀ ਸਿਹਤ ਦੀ ਸਵੈ ਨਿਗਰਾਨੀ ਦੀ ਸਲਾਹ ਦਿੱਤੀ ਜਾਵੇਗੀ। ਇਸ ਸਬੰਧੀ ਲਿਖ਼ਤੀ ਘੋਸ਼ਣਾ ਸਿਹਤ ਅਧਿਕਾਰੀਆਂ/ਜ਼ਿਲਾ ਪ੍ਰਸ਼ਾਸਨ ਨੂੰ ਜਮਾਂ ਕਰਵਾਉਣੀ ਹੋਵੇਗੀ।

ਉਨਾਂ ਦੱਸਿਆ ਕਿ ਅਸਧਾਰਨ ਹਾਲਤਾਂ ਜਿਵੇਂ ਗਰਭ ਅਵਸਥਾ / ਪਰਿਵਾਰਕ ਮੈਂਬਰ ਦੀ ਮੌਤ / ਗੰਭੀਰ ਮਾਨਸਿਕ ਬਿਮਾਰੀ ਸਬੰਧੀ ਮਾਮਲਿਆਂ ਵਿੱਚ, ਡਿਪਟੀ ਕਮਿਸ਼ਨਰ ਸੰਸਥਾਗਤ ਕੁਆਰੰਟੀਨ ਦੀ ਬਜਾਏ 14 ਦਿਨਾਂ ਲਈ ਹੋਮ ਕੁਆਰੰਟੀਨ ਦੀ ਆਗਿਆ ਦੇ ਸਕਦੇ ਹਨ ਅਤੇ ਇਸ ਸਬੰਧੀ ਸਿਹਤ ਵਿਭਾਗ ਨੂੰ ਸੂਚਿਤ ਕਰਨਾ ਹੋਵੇਗਾ।

ਇਸ ਤੋਂ ਇਲਾਵਾ, ਅਜਿਹੇ ਸਾਰੇ ਯਾਤਰੀਆਂ ਨੂੰ ਕੋਵਾ ਐਪ ਡਾਊਨਲੋਡ ਕਰਨ ਦੀ ਜ਼ਰੂਰਤ ਹੋਵੇਗੀ ਜੋ ਕਿਰਿਆਸ਼ੀਲ ਰਹੇਗੀ।

ਉਨਾਂ ਕਿਹਾ ਕਿ ਘਰੇਲੂ ਯਾਤਰੀਆਂ ਲਈ ਹਵਾਈ ਜਹਾਜ਼ / ਰੇਲ / ਅੰਤਰ-ਰਾਜ ਯਾਤਰਾ ਦੁਆਰਾ ਸੜਕ ਰਾਹੀਂ ਪੰਜਾਬ ਵਿਚ ਦਾਖਲ ਹੋਣ ਵਾਲੇ ਸਾਰੇ ਵਿਅਕਤੀਆਂ ਦੀ ਐਂਟਰੀ ਪੁਆਇਂਟਸ ਤੇ ਹੀ ਕੋਵਿਡ -19 ਦੇ ਲੱਛਣਾਂ ਸਬੰਧੀ ਸਕ੍ਰੀਨਿੰਗ ਵੀ ਕੀਤੀ ਜਾਵੇਗੀ।

ਸਕ੍ਰੀਨਿੰਗ ਦੌਰਾਨ ਪਾਜ਼ੀਟਿਵ ਪਾਏ ਗਏ ਯਾਤਰੇਆਂ ਨੂੰ ਜਾਂਚ ਲਈ ਸਿਹਤ ਕੇਂਦਰ ਲਿਜਾਇਆ ਜਾਏਗਾ। ਉੱਪਰ ਦੱਸੇ ਮਤਾਬਕ ਜੇਕਰ ਵਿਅਕਤੀ ਪਾਜ਼ੀਟਿਵ ਹਨ ਉਨਾਂ ਨੂੰ ਡਾਕਟਰੀ ਲੋੜਾਂ ਮੁਤਾਬਕ ਦਰਜ 2 ਜਾਂ ਦਰਜਾ 3 ਦੀਆਂ ਸਿਹਤ ਸਹੂਲਤਾਂ ਵਿਚ ਰੱਖਿਆ ਜਾਵੇਗਾ।

ਜੇ ਕਿਸੇ ਵਿਅਕਤੀ ਵਿਚ ਕੋਵਿਡ ਸਬੰਧੀ ਲੱਛਣ ਨਾ ਹੋਣ ਜਾਂ ਟੈਸਟਿੰਗ ਨੈਗੇਟਿਵ ਹੈ, ਤਾਂ ਉਸਨੂੰ ਇੱਕ ਅੰਡਰਟੇਕਿੰਗ ਜਮਾਂ ਕਰਨ ਤੋਂ ਬਾਅਦ ਘਰ ਜਾਣ ਦੀ ਇਜਾਜ਼ਤ ਦਿੱਤੀ ਜਾਵੇਗੀ। ਇਸ ਅੰਡਰਟੇਕਿੰਗ ਵਿਚ 14 ਦਿਨਾਂ ਲਈ ਘਰ ‘ਚ ਇਕਾਂਤਵਾਸ ,ਆਪਣੀ ਸਿਹਤ ਸਥਿਤੀ ਦੀ ਸਵੈ ਨਿਗਰਾਨੀ ਅਤੇ ਕੋਵਿਡ -19 ਸਬੰਧੀ ਕੋਈ ਵੀ ਲੱਛਣ ਨਜ਼ਰ ਆਉਣ ਤੇ ਨੇੜਲੀ ਸਿਹਤ ਸਹੂਲਤ ਨੂੰ ਸੂਚਿਤ ਕਰਨਾ ਲਾਜ਼ਮੀ ਹੋਵੇਗਾ। ਸਾਰੇ ਯਾਤਰੀਆਂ ਨੂੰ ਕੋਵਾ ਐਪ ਡਾਊਨਲੋਡ ਕਰਨਾ ਲਾਜ਼ਮੀ ਹੈ ਹਮੇਸ਼ਾਂ ਜੋ ਕਿਰਿਆਸ਼ੀਲ ਰਹੇਗੀ।

ਪੰਜਾਬ ਤੋਂ ਅਕਸਰ ਬਾਹਰ ਜਾਣ ਜਾਂ ਅੰਤਰ-ਰਾਜ ਯਾਤਰਾ ਕਰਨ ਵਾਲੇ ਯਾਤਰੀ ਜਿਵੇਂ ਕਿ ਐਮ ਪੀ / ਐਮ ਐਲ ਏ, ਡਾਕਟਰਾਂ, ਪੱਤਰਕਾਰਾਂ, ਇੰਜੀਨੀਅਰਾਂ, ਕਾਰਜਕਾਰੀ, ਵਪਾਰੀ, ਟਰਾਂਸਪੋਰਟਰਾਂ, ਸਲਾਹਕਾਰਾਂ ਆਦਿ ਨੂੰ ਹੋਮ ਕੁਅਰੰਟਾਈਨ ਰੱਖਣ ਦੀ ਜ਼ਰੂਰਤ ਨਹੀਂ ਹੈ।

ਡਿਪਟੀ ਕਮਿਸ਼ਨਰ ਅਤੇ ਸਬ-ਡਵੀਜ਼ਨਲ ਮੈਜਿਸਟ੍ਰੇਟ ਅਜਿਹੇ ਵਿਅਕਤੀਆਂ ਨੂੰ ਪਾਸ ਜਾਰੀ ਕਰਨ ਲਈ ਅਧਿਕਾਰਤ ਹਨ ਜੋ ਆਪਣੀ ਸਿਹਤ ਸਥਿਤੀ ਦੀ ਸਵੈ-ਨਿਗਰਾਨੀ ਲਈ ਇਕ ਅੰਡਰਟੇਕਿੰਗ ਪੇਸ਼ ਕਰਨਗੇ ਅਤੇ ਜੇ ਉਨਾਂ ਨੂੰ ਕੋਈ ਲੱਛਣ ਹੋਣ ਤਾਂ ਪ੍ਰਸ਼ਾਸਨ ਨੂੰ ਸੂਚਿਤ ਕਰਨਗੇ। ਬੁਲਾਰੇ ਨੇ ਅੱਗੇ ਕਿਹਾ ਕਿ ਉਨਾਂ ਨੂੰ ਕੋਵਾ ਐਪ ਡਾਊਨਲੋਡ ਕਰਨ ਦੀ ਵੀ ਲੋੜ ਹੈ ਜੋ ਕਿਰਿਆਸ਼ੀਲ ਰਹੇਗੀ।

Previous Post

ਕੋਵਿਡ ਰਾਹਤ ਕੇਂਦਰ ਰਿਆਤ ਬਾਹਰਾ ‘ਚ ਸਾਂਝੀ ਰਸੋਈ ਵਲੋਂ ਮੁਹੱਈਆ ਕਰਵਾਇਆ ਜਾ ਰਿਹੈ ਪੌਸ਼ਟਿਕ ਖਾਣਾ : ਡਿਪਟੀ ਕਮਿਸ਼ਨਰ

Next Post

ਅਨੁਪ੍ਰਿਤਾ ਜੌਹਲ ਨੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਏ.ਡੀ.ਸੀ. (ਜਨਰਲ) ਦਾ ਅਹੁਦਾ ਸੰਭਾਲਿਆ

Asli Punjabi

Asli Punjabi

Related Posts

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

by Asli Punjabi
March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

by Asli Punjabi
March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

by Asli Punjabi
March 9, 2026
ਸ਼ਹੀਦ ਭਾਈ ਤਾਰਾ ਸਿੰਘ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਖਾਲਸਾ ਮਾਰਚ
Top Stories

ਸ਼ਹੀਦ ਭਾਈ ਤਾਰਾ ਸਿੰਘ ਦੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਖਾਲਸਾ ਮਾਰਚ

by Asli Punjabi
March 9, 2026
300 ਸਾਲਾ ਸ਼ਤਾਬਦੀ ਨੂੰ ਸਮਰਪਿਤ ‘ਖਾਲਸਾਈ ਮਾਰਚ’ ਦਾ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵੱਲੋਂ ਨਿੱਘਾ ਸੁਆਗਤ
Top Stories

300 ਸਾਲਾ ਸ਼ਤਾਬਦੀ ਨੂੰ ਸਮਰਪਿਤ ‘ਖਾਲਸਾਈ ਮਾਰਚ’ ਦਾ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਵੱਲੋਂ ਨਿੱਘਾ ਸੁਆਗਤ

by Asli Punjabi
March 9, 2026
Next Post
ਅਨੁਪ੍ਰਿਤਾ ਜੌਹਲ ਨੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਏ.ਡੀ.ਸੀ. (ਜਨਰਲ) ਦਾ ਅਹੁਦਾ ਸੰਭਾਲਿਆ

ਅਨੁਪ੍ਰਿਤਾ ਜੌਹਲ ਨੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਏ.ਡੀ.ਸੀ. (ਜਨਰਲ) ਦਾ ਅਹੁਦਾ ਸੰਭਾਲਿਆ

Recommended

ਅਮਰਿੰਦਰ ਸਿੰਘ ਦਾ ਹਰੀਸ਼ ਰਾਵਤ ’ਤੇ ਪਲਟਵਾਰ, ਕਿਹਾ ਚੰਨੀ ਨੂੰ ਮਿਲਣ ਤੋਂ ਮੈਂ ਨਾਂਹ ਨਹੀਂ ਕੀਤੀ,

ਅਮਰਿੰਦਰ ਸਿੰਘ ਦਾ ਹਰੀਸ਼ ਰਾਵਤ ’ਤੇ ਪਲਟਵਾਰ, ਕਿਹਾ ਚੰਨੀ ਨੂੰ ਮਿਲਣ ਤੋਂ ਮੈਂ ਨਾਂਹ ਨਹੀਂ ਕੀਤੀ,

October 1, 2021
ਮਜ਼ਦੂਰਾਂ ਨੂੰ ਰੇਲ ਗੱਡੀਆਂ ਰਾਹੀਂ ਘਰ ਭੇਜਣ ’ਚ ਮਦਦ ਕਰੇ ਕਾਂਗਰਸ: ਮਾਇਆਵਤੀ

ਮਜ਼ਦੂਰਾਂ ਨੂੰ ਰੇਲ ਗੱਡੀਆਂ ਰਾਹੀਂ ਘਰ ਭੇਜਣ ’ਚ ਮਦਦ ਕਰੇ ਕਾਂਗਰਸ: ਮਾਇਆਵਤੀ

May 20, 2020

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ
Punjab

ਸਿਵਲ ਹਸਪਤਾਲ ਗੋਨਿਆਣਾ ਵਿਖੇ ਕੈਂਸਰ ਤੋਂ ਬਚਾਉਣ ਵਾਲੀ ਵੈਕਸੀਨ ਲਾਉਣ ਦੀ ਸ਼ੁਰੂਆਤ

March 9, 2026
ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ
Punjab

ਪ੍ਰੇਰਣਾ 2.0 – ਅੰਤਰਰਾਸ਼ਟਰੀ ਮਹਿਲਾ ਦਿਵਸ ਸੰਮੇਲਨ : CGC ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਦਿਵਸ ਤੇ ਵਿਸ਼ੇਸ਼ ਸਮਾਗਮ

March 9, 2026
ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ
Top Stories

ਹਾਈਕੋਰਟ ਨੇ ਕੇਜਰੀਵਾਲ ਅਤੇ ਸਿਸੋਦੀਆ ਨੂੰ ਜਾਰੀ ਕੀਤਾ ਨੋਟਿਸ, ਪੜ੍ਹੋ ਪੂਰਾ ਮਾਮਲਾ

March 9, 2026
ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ
Top Stories

ਹਿਮਾਚਲ ਵਾਸੀ ਸੰਜੀਵ ਕੁਮਾਰ ਨੇ UPSC ਸਿਵਲ ਸੇਵਾ ਪ੍ਰੀਖਿਆ ਪਾਸ ਕਰਕੇ ਵਧਾਇਆ ਮਾਣ

March 9, 2026
ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ
Top Stories

ਅਯਾਤੁੱਲਾ ਅਲੀ ਖਮੇਨੀ ਦੇ ਪੁੱਤਰ ਮੋਜਤਬਾ ਖਮੇਨੀ ਬਣੇ ਈਰਾਨ ਦੇ ਨਵੇਂ ਸੁਪਰੀਮ ਲੀਡਰ

March 9, 2026
ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ
National

ਗਰਮੀਆਂ ਤੋਂ ਪਹਿਲਾਂ ਏਸੀ ਖਰੀਦਣਾ ਹੋਇਆ ਮਹਿੰਗਾ: ਕੀਮਤਾਂ ਵਿੱਚ 15 ਫੀਸਦੀ ਤੱਕ ਦਾ ਵਾਧਾ

March 9, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In