• About
  • Contact
  • Hindi News
  • English News
Friday, June 5, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਪੰਜਾਬ ਸਰਕਾਰ ਕਿਸਾਨਾਂ ਅਤੇ ਕਿਸਾਨ ਜਥੇਬੰਦੀਆਂ ਨਾਲ ਹਮੇਸ਼ਾਂ ਚੱਟਾਨ ਵਾਂਗ ਖੜੀ ਹੈ: ਵਿਜੈ ਇੰਦਰ ਸਿੰਗਲਾ

Asli Punjabi by Asli Punjabi
December 8, 2020
in Punjab, ਕਾਰੋਬਾਰ
0
ਪੰਜਾਬ ਸਰਕਾਰ ਕਿਸਾਨਾਂ ਅਤੇ ਕਿਸਾਨ ਜਥੇਬੰਦੀਆਂ ਨਾਲ ਹਮੇਸ਼ਾਂ ਚੱਟਾਨ ਵਾਂਗ ਖੜੀ ਹੈ: ਵਿਜੈ ਇੰਦਰ ਸਿੰਗਲਾ
588
SHARES
3.3k
VIEWS
Share on FacebookShare on TwitterShare on Whatsapp

ਪੰਜਾਬ ਸਰਕਾਰ ਦੀ ਤਰਫੋਂ ਮਿ੍ਰਤਕ ਕਿਸਾਨ ਦੇ ਪਰਿਵਾਰ ਨੂੰ ਪੰਜ ਲੱਖ ਰੁਪਏ ਦਾ ਚੈੱਕ ਸੌਂਪਿਆ

ਚੰਡੀਗੜ – ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਕਿਸਾਨ ਵਿਰੋਧੀ ਖੇਤੀ ਬਿੱਲਾਂ ਖਿਲਾਫ ਚੱਲ ਰਹੇ ਵੱਡੇ ਕਿਸਾਨ ਅੰਦੋਲਨ ਵਿੱਚ ਸ਼ਿਰਕਤ ਕਰਦੇ ਸਮੇਂ ਫੌਤ ਹੋਏ ਮਾਨਸਾ ਦੇ ਪਿੰਡ ਖਿਆਲੀ ਚਹਿਲਾਂ ਵਾਲੀ ਦੇ ਕਿਸਾਨ ਸਵ. ਸ੍ਰੀ ਧੰਨਾ ਸਿੰਘ ਨਮਿਤ ਭੋਗ ਅਤੇ ਅੰਤਿਮ ਅਰਦਾਸ ਮੌਕੇ ਪੰਜਾਬ ਸਰਕਾਰ ਦੀ ਤਰਫੋਂ ਕੈਬਨਿਟ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਸ਼ਾਮਲ ਹੁੰਦਿਆਂ ਵਿਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਉਨਾਂ ਇਸ ਮੌਕੇ ਪੰਜਾਬ ਸਰਕਾਰ ਵੱਲੋਂ ਪੀੜਤ ਪਰਿਵਾਰ ਨੂੰ ਪੰਜ ਲੱਖ ਰੁਪਏ ਦੀ ਮਾਲੀ ਮਦਦ ਦਾ ਚੈੱਕ ਵੀ ਸੌਂਪਿਆ ਜੋ ਕਿ ਮਿ੍ਰਤਕ ਕਿਸਾਨ ਦੀ ਧਰਮਪਤਨੀ ਸ਼੍ਰੀਮਤੀ ਮਨਜੀਤ ਕੌਰ, ਭਰਾ ਅਤੇ ਬੱਚਿਆਂ ਨੇ ਪ੍ਰਾਪਤ ਕੀਤਾ। ਇਸ ਮੌਕੇ ਪੀੜਤ ਪਰਿਵਾਰ ਨਾਲ ਡੂੰਘੀ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਸ੍ਰੀ ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ, ਕਿਸਾਨ ਜਥੇਬੰਦੀਆਂ ਅਤੇ ਉਨਾਂ ਦੇ ਪਰਿਵਾਰਾਂ ਨਾਲ ਚੱਟਾਨ ਵਾਂਗ ਖੜੀ ਹੈ।ਉਨਾਂ ਕਿਹਾ ਕਿ ਪਿੰਡ ਖਿਆਲੀ ਚਹਿਲਾਂ ਵਾਲੀ ਦੇ ਪੰਜ ਯੋਧਿਆਂ ਨੇ ਪਹਿਲਾਂ ਦੇਸ਼ ਦੇ ਆਜ਼ਾਦੀ ਸੰਗਰਾਮ ਵਿੱਚ ਆਪਣੀ ਸ਼ਹਾਦਤ ਦਿੱਤੀ ਸੀ ਅਤੇ ਹੁਣ ਕਿਸਾਨ ਸ. ਧੰਨਾ ਸਿੰਘ ਕਿਸਾਨ ਹੱਕਾਂ ਲਈ ਸ਼ਹੀਦ ਹੋ ਗਏ ਹਨ। ਉਨਾਂ ਵਿਸ਼ਵਾਸ ਦਿਵਾਉਂਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਮਿ੍ਰਤਕ ਕਿਸਾਨ ਦੇ ਬੱਚਿਆਂ ਦੀ ਮਿਆਰੀ ਸਿੱਖਿਆ ਅਤੇ ਦੋਵੇਂ ਜ਼ਖ਼ਮੀ ਕਿਸਾਨ ਵੀਰਾਂ ਸ੍ਰੀ ਬਲਜਿੰਦਰ ਸਿੰਘ ਅਤੇ ਸ੍ਰੀ ਜਗਤਾਰ ਸਿੰਘ ਦੇ ਇਲਾਜ ਲਈ ਵੀ ਪੂਰੀ ਤਰਾਂ ਵਚਨਬੱਧ ਹੈ।ਕੈਬਨਿਟ ਮੰਤਰੀ ਸ੍ਰੀ ਸਿੰਗਲਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਹਿਲੇ ਦਿਨ ਤੋਂ ਹੀ ਕਿਸਾਨਾਂ ਅਤੇ ਕਿਸਾਨ ਜਥੇਬੰਦੀਆਂ ਦੀਆਂ ਤਕਲੀਫਾਂ ਨੂੰ ਦੂਰ ਕਰਨ ਵਾਸਤੇ ਅਤੇ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਗਏ ਕਾਲੇ ਕਾਨੂੰਨਾਂ ਖਿਲਾਫ਼ ਜ਼ੋਰਦਾਰ ਢੰਗ ਨਾਲ ਪੈਰਵਾਈ ਕੀਤੀ ਗਈ ਹੈ। ਉਨਾਂ ਕਿਹਾ ਕਿ ਪੰਜਾਬ, ਦੇਸ਼ ਦਾ ਪਹਿਲਾ ਸੂਬਾ ਹੈ ਜਿੱਥੇ ਤਿੰਨੇ ਕਾਲੇ ਕਾਨੂੰਨਾਂ ਨੂੰ ਰੱਦ ਕੀਤਾ ਗਿਆ ਅਤੇ ਨਾਲ ਹੀ ਨਾਲ ਨਵਾਂ ਕਾਨੂੰਨ ਬਣਾਇਆ ਗਿਆ ਜਿਸ ਤਹਿਤ ਕੋਈ ਵੀ ਵਿਅਕਤੀ ਜੋ ਐਮ ਐਸ ਪੀ ਤੋਂ ਘੱਟ ਮੁੱਲ ਉੱਤੇ ਖ਼ਰੀਦ ਕਰਦਾ ਹੈ ਤਾਂ ਉਸ ਵਿਰੁੱਧ ਕੇਸ ਦਰਜ ਕੀਤਾ ਜਾਵੇਗਾ ਅਤੇ ਤਿੰਨ ਸਾਲ ਤੱਕ ਦੀ ਸਜ਼ਾ ਹੋਵੇਗੀ।ਕੈਬਨਿਟ ਮੰਤਰੀ ਸ੍ਰੀ ਸਿੰਗਲਾ, ਜੋ ਕਿ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਤਰਫੋਂ ਦੁੱਖ ਦੀ ਘੜੀ ਵਿੱਚ ਪੀੜਤ ਪਰਿਵਾਰ ਨੂੰ ਹੌਂਸਲਾ ਦੇਣ ਲਈ ਪੁੱਜੇ ਸਨ, ਨੇ ਪਿੰਡ ਵਾਸੀਆਂ ਦੀਆਂ ਹੋਰ ਮੰਗਾਂ ਨੂੰ ਪੂਰਾ ਕਰਨ ਦਾ ਭਰੋਸਾ ਵੀ ਦਿੱਤਾ। ਉਨਾਂ ਨਾਬਾਰਡ ਦੀ ਤਰਫੋਂ ਸੜਕ ਨੂੰ ਚੌੜਾ ਕਰਵਾਉਣ, ਸਰਕਾਰੀ ਪ੍ਰਾਇਮਰੀ ਸਕੂਲ ਨੂੰ ਮਿਡਲ ਸਕੂਲ ਦਾ ਦਰਜਾ ਦੇਣ ਦਾ ਐਲਾਨ ਕੀਤਾ ਅਤੇ ਪਾਰਕ ਬਣਵਾਉਣ ਸਬੰਧੀ ਪ੍ਰਸ਼ਾਸਨ ਰਾਹੀਂ ਸਰਕਾਰ ਨੂੰ ਤਜਵੀਜ਼ ਭੇਜਣ ਦੀ ਵੀ ਹਦਾਇਤ ਕੀਤੀ।ਇਸ ਮੌਕੇ ਸਾਬਕਾ ਵਿਧਾਇਕ ਅਜੀਤਇੰਦਰ ਸਿੰਘ ਮੋਫ਼ਰ, ਯੂਥ ਕਾਂਗਰਸ ਚੰਡੀਗੜ ਸੰਦੀਪ ਭੁੱਲਰ, ਚੇਅਰਮੈਨ ਜ਼ਿਲਾ ਪਰਿਸ਼ਦ ਬਿਕਰਮ ਸਿੰਘ ਮੋਫ਼ਰ, ਚੁਸਪਿੰਦਰ ਸਿੰਘ ਚਹਿਲ, ਅਰਸ਼ਦੀਪ ਸਿੰਘ ਗਾਗੋਵਾਲ, ਕੁਲਵੰਤ ਰਾਏ ਸਿੰਗਲਾ, ਪੱਪੀ ਮਾਨ, ਮਨਜੀਤ ਸਿੰਘ ਧਨੇਰ, ਜਗਰਾਜ ਸਿੰਘ ਬਰੇਟਾ, ਵਿਨੋਦ ਸਿੰਗਲਾ, ਰਮੇਸ਼ ਟੈਨੀ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਜਥੇਬੰਦੀਆਂ ਦੇ ਆਗੂ, ਸਿਆਸੀ ਆਗੂ ਅਤੇ ਪਿੰਡਾਂ ਦੇ ਲੋਕ ਵੀ ਮੌਜੂਦ ਸਨ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

Previous Post

ਸੁਖਵਿੰਦਰ ਸਿੰਘ ਬਿੰਦਰਾ ਕਿਸਾਨਾਂ ਨੂੰ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਦਿੱਤੀ

Next Post

ਆਰੀਅਨਜ ਦੇ ਵਰਚੁਅਲ ਫ਼ੰਕਸ਼ਨ ਵਿੱਚ ਪੰਜਾਬੀ ਗਾਇਕ ਅਲੀ ਬ੍ਰਦਰਜ਼, ਕਸ਼ਮੀਰੀ ਗਾਇਕ ਬਾਬਰ ਮੂਦਾਸਿਰ ਅਤੇ ਬਿਹਾਰੀ ਗਾਇਕ ਵਿਕਾਸ ਝਾਅ ਪੇਸ਼ਕਾਰੀ ਕਰਨਗੇ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਆਰੀਅਨਜ ਦੇ ਵਰਚੁਅਲ ਫ਼ੰਕਸ਼ਨ ਵਿੱਚ ਪੰਜਾਬੀ ਗਾਇਕ ਅਲੀ ਬ੍ਰਦਰਜ਼, ਕਸ਼ਮੀਰੀ ਗਾਇਕ ਬਾਬਰ ਮੂਦਾਸਿਰ ਅਤੇ ਬਿਹਾਰੀ ਗਾਇਕ ਵਿਕਾਸ ਝਾਅ ਪੇਸ਼ਕਾਰੀ ਕਰਨਗੇ

ਆਰੀਅਨਜ ਦੇ ਵਰਚੁਅਲ ਫ਼ੰਕਸ਼ਨ ਵਿੱਚ ਪੰਜਾਬੀ ਗਾਇਕ ਅਲੀ ਬ੍ਰਦਰਜ਼, ਕਸ਼ਮੀਰੀ ਗਾਇਕ ਬਾਬਰ ਮੂਦਾਸਿਰ ਅਤੇ ਬਿਹਾਰੀ ਗਾਇਕ ਵਿਕਾਸ ਝਾਅ ਪੇਸ਼ਕਾਰੀ ਕਰਨਗੇ

Recommended

ਪੰਜਾਬ ਵਿੱਚ ਤਹਿਸੀਲਦਾਰਾਂ ਤੇ ਨਾਇਬ-ਤਹਿਸੀਲਦਾਰਾਂ ਨੇ ਸਮੂਹਿਕ ਛੁੱਟੀ ਲੈ ਕੇ ਕੰਮ ਠੱਪ ਕੀਤਾ ਤਹਿਸੀਲਾਂ ਵਿੱਚ ਹੁੰਦੇ ਭ੍ਰਿਸ਼ਟਾਚਾਰ ਸੰਬੰਧੀ ਅਧਿਕਾਰੀਆਂ ਦੀ ਸੂਚੀ ਜਾਰੀ ਹੋਣ ਦਾ ਮਾਮਲਾ

ਪੰਜਾਬ ਵਿੱਚ ਤਹਿਸੀਲਦਾਰਾਂ ਤੇ ਨਾਇਬ-ਤਹਿਸੀਲਦਾਰਾਂ ਨੇ ਸਮੂਹਿਕ ਛੁੱਟੀ ਲੈ ਕੇ ਕੰਮ ਠੱਪ ਕੀਤਾ ਤਹਿਸੀਲਾਂ ਵਿੱਚ ਹੁੰਦੇ ਭ੍ਰਿਸ਼ਟਾਚਾਰ ਸੰਬੰਧੀ ਅਧਿਕਾਰੀਆਂ ਦੀ ਸੂਚੀ ਜਾਰੀ ਹੋਣ ਦਾ ਮਾਮਲਾ

June 21, 2023
ਅਕਾਲ ਤਖਤ ਵੱਲੋਂ ਬਣਾਈ 7 ਮੈਂਬਰੀ ਕਮੇਟੀ ਦੀ ਮੀਟਿੰਗ ਅੱਜ,

ਅਕਾਲ ਤਖਤ ਵੱਲੋਂ ਬਣਾਈ 7 ਮੈਂਬਰੀ ਕਮੇਟੀ ਦੀ ਮੀਟਿੰਗ ਅੱਜ,

February 4, 2025

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In