ਫ਼ਤਹਿਗੜ੍ਹ ਸਾਹਿਬ, 27 ਮਈ 2020 – ਸ੍ਰੀਮਤੀ ਅਨੁਪ੍ਰਿਤਾ ਜੌਹਲ ਨੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਏ ਡੀ ਸੀ (ਜਨਰਲ) ਨੇ ਆਪਣੇ ਅਹੁਦੇ ਦਾ ਕਾਰਜ਼ਭਾਰ ਸੰਭਾਲ ਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਹੈ, ਉਹ ਉਸ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ।
ਸ਼੍ਰੀਮਤੀ ਜੌਹਲ ਨੇ ਕਿਹਾ ਕਿ ਉਹ ਖ਼ੁਦ ਨੂੰ ਖੁਸ਼ਕਿਸਮਤ ਸਮਝਦੇ ਹਨ ਕਿ ਉਨ੍ਹਾਂ ਨੂੰ ਸ਼ਹੀਦਾਂ ਦੀ ਇਸ ਮਹਾਨ ਧਰਤੀ ‘ਤੇ ਸੇਵਾਵਾਂ ਨਿਭਾਉਣ ਦਾ ਮੌਕਾ ਮਿਲਿਆ ਹੈ। ਇਸ ਤੋੋਂ ਪਹਿਲਾਂ ਉਹ ਡਿਪਟੀ ਸਕੱਤਰ ਜੰਗਲਾਤ ਤੇ ਜੰਗਲੀ ਜੀਵ ਵਿਭਾਗ ਦੇ ਨਾਲ-ਨਾਲ ਉਪ ਸਕੱਤਰ ਮੈਡੀਕਲ ਸਿੱਖਿਆ ਅਤੇ ਖੋਜ ਵਜੋਂ ਸੇਵਾਵਾਂ ਨਿਭਾਅ ਰਹੇ ਸਨ।