• About
  • Contact
  • Hindi News
  • English News
Saturday, June 6, 2026
  • Login
Asli Punjabi | Latest Punjabi News from India, USA
Advertisement
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ
No Result
View All Result

Home Punjab

ਕੇਂਦਰ ਦੀ ਭਾਜਪਾ ਸਰਕਾਰ ਕਿਸਾਨੀ ਅੰਦੋਲਨ ਨੂੰ ਤਾਰਪੀਡੋ ਕਰਨ ਲਈ ਕੈਪਟਨ ਵਿਰੁੱਧ ਈ.ਡੀ ਤੇ ਸੀ.ਬੀ.ਆਈ ਦੇ ਕੇਸ ਪਾਉਣ ਦੇ ਦਬਕੇ ਮਾਰਨੇ ਬੰਦ ਕਰੇ: ਕੈਬਨਿਟ ਮੰਤਰੀ ਚੰਨੀ

Asli Punjabi by Asli Punjabi
December 10, 2020
in Punjab, ਕਾਰੋਬਾਰ
0
ਕੇਂਦਰ ਦੀ ਭਾਜਪਾ ਸਰਕਾਰ ਕਿਸਾਨੀ ਅੰਦੋਲਨ ਨੂੰ ਤਾਰਪੀਡੋ ਕਰਨ ਲਈ ਕੈਪਟਨ ਵਿਰੁੱਧ ਈ.ਡੀ ਤੇ ਸੀ.ਬੀ.ਆਈ ਦੇ ਕੇਸ ਪਾਉਣ ਦੇ ਦਬਕੇ ਮਾਰਨੇ ਬੰਦ ਕਰੇ: ਕੈਬਨਿਟ ਮੰਤਰੀ ਚੰਨੀ
590
SHARES
3.3k
VIEWS
Share on FacebookShare on TwitterShare on Whatsapp

ਕੇਸ ਪਾਉਣ ਦੇ ਡਰਾਵੇ ਦੇਣ ਦੀਆਂ ਕੋਝੀਆਂ ਹਰਕਤਾਂ ਤੋਂ ਬਾਜ਼ ਆਵੇ ਕੇਂਦਰ ਸਰਕਾਰ

ਚੰਡੀਗੜ – ਪੰਜਾਬ ਦੇ ਕੈਬਨਿਟ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਅੱਜ ਇੱਥੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਕਿਸਾਨਾਂ ਦੇ ਮਸਲੇ ਹੱਲ ਕਰਨ ਦੀ ਬਜਾਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਡਰਾਉਣ ਲਈ ਈ.ਡੀ ਅਤੇ ਸੀ.ਬੀ.ਆਈ ਦੇ ਕੇਸ ਪਾਉਣ ਦੇ ਦਬਕੇ ਮਾਰਨ ਦੀਆਂ ਨਾਕਾਮ ਕੋਸ਼ਿਸ਼ਾਂ ਕਰ ਰਹੀ ਹੈ। ਸ. ਚੰਨੀ ਨੇ ਕਿਹਾ ਕਿ ਭਾਜਪਾ ਸਰਕਾਰ ਅਜਿਹੀਆਂ ਕੋਝੀਆਂ ਹਰਕਤਾਂ ਤੋਂ ਬਾਜ਼ ਆਵੇ ਕਿਉਂਕਿ ਮੁੱਖ ਮੰਤਰੀ ਨਾਲ ਸੂਬੇ ਦੇ ਲੋਕ, ਕਾਂਗਰਸ ਪਾਰਟੀ ਅਤੇ ਸੂਬਾ ਸਰਕਾਰ ਭਟ ਕੇ ਖੜੀ ਹੈ।ਉਨਾਂ ਕਿਹਾ ਕਿ ਦੇਸ਼ ਦੇ ਲੱਖਾਂ ਕਿਸਾਨ 15 ਦਿਨਾਂ ਤੋਂ ਦਿੱਲੀ ਬਾਰਡਰ ’ਤੇ ਵੱਖ-ਵੱਖ ਸੜਕਾਂ ਜਾਮ ਕਰਕੇ ਕੇਂਦਰ ਸਰਕਾਰ ਦੇ ਵੱਡੇ-ਵੱਡੇ ਕਾਰੋਬਾਰੀਆਂ ਨੂੰ ਲਾਭ ਦੇਣ ਵਾਲੇ, ਕਿਸਾਨ-ਮਾਰੂ ਅਤੇ ਕਿਸਾਨਾਂ ਦੀ ਸਲਾਹ ਤੋਂ ਬਿਨਾਂ ਬਣਾਏ ਗਏ 3 ਖੇਤੀ ਕਾਨੂੰਨਾਂ ਵਿਰੁੱਧ ਪ੍ਰਦਰਸ਼ਨ ਕਰ ਰਹੇ ਹਨ ਪਰ ਕੇਂਦਰ ਸਰਕਾਰ ਕਿਸਾਨ ਮਸਲੇ ਨੂੰ ਹੱਲ ਕਰਨ ਦੀ ਬਜਾਏ ਵੱਖ-ਵੱਖ ਕੋਝੇ ਹਥਕੰਡੇ ਵਰਤਣ ਦੀ ਕੋਸਿਸ਼ ਕਰ ਰਹੀ ਹੈ।ਸ. ਚੰਨੀ ਨੇ ਕਿਹਾ ਕਿ ਭਾਜਪਾ ਸਰਕਾਰ ਵਲੋਂ ਪੰਜਾਬ ਦੇ ਮੁੱਖ ਮੰਤਰੀ ਨੂੰ ਵੀ ਕਿਸਾਨਾਂ ਨਾਲ ਖੜੇ ਹੋਣ ਕਾਰਨ ਈ.ਡੀ ਅਤੇ ਸੀ.ਬੀ.ਆਈ. ਦੇ ਕੇਸ ਪਾਉਣ ਦੇ ਦਬਕੇ ਮਾਰ ਕੇ ਦਬਾਉਣ ਦੀ ਕੋਸਿਸ਼ ਕੀਤੀ ਜਾ ਰਹੀ ਹੈ। ਉਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦ ਕੇ ਕੇਂਦਰ ਸਰਕਾਰ ਵਲੋਂ ਲਿਆਂਦੇ ਤਿੰਨੋਂ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਰੱਦ ਕਰ ਚੁੱਕੀ ਹੈ, ਜੋ ਕੇਂਦਰ ਦੀ ਭਾਜਪਾ ਸਰਕਾਰ ਨੂੰ ਹਜ਼ਮ ਨਹੀਂ ਹੋ ਰਿਹਾ।ਕੈਬਨਿਟ ਮੰਤਰੀ ਚੰਨੀ ਨੇ ਕਿਹਾ ਕਿ ਦੇਸ਼ ਭਰ ਵਿਚ ਕਿਸਾਨਾਂ ਦੀ ਹੋ ਰਹੀ ਲਾਮਬੰਦੀ ਕਾਰਨ ਕੇਂਦਰ ਸਰਕਾਰ ਬੁਖਲਾਹਟ ਵਿਚ ਆ ਗਈ ਹੈ ਅਤੇ ਕਿਸਾਨ ਅੰਦੋਲਨ ਨੂੰ ਦਬਾਉਣ ਲਈ ਹਰ ਹਰਬਾ ਵਰਤ ਰਹੀ ਹੈ। ਉਨਾਂ ਨਾਲ ਹੀ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਿਸੇ ਵੀ ਦਬਕੇ ਤੋਂ ਡਰਨ ਵਾਲੇ ਨਹੀਂ ਅਤੇ ਪੂਰੀ ਤਰਾਂ ਡਟ ਕੇ ਕਿਸਾਨਾਂ ਦੇ ਨਾਲ ਖੜੇ ਹਨ ਅਤੇ ਖੜੇ ਰਹਿਣਗੇ।ਉਨਾਂ ਕਿਹਾ ਕਿ ਪਹਿਲਾਂ ਵੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਕਾਲੀ-ਭਾਜਪਾ ਸਰਕਾਰ ਨੇ ਝੂਠੇ ਕੇਸਾਂ ਵਿਚ ਫਸਾ ਕੇ ਉਲਝਾਉਣ ਦੀ ਕੋਸ਼ਿਸ਼ ਕੀਤੀ ਸੀ ਪਰ ਅਦਾਲਤਾਂ ਵਿਚ ਲੰਮੀ ਲੜਾਈ ਮਗਰੋਂ ਉਹ ਬੇਦਾਗ਼ ਸਾਬਤ ਹੋਏ ਹਨ। ਉਨਾਂ ਨਾਲ ਹੀ ਕਿਹਾ ਕਿ ਇਤਿਹਾਸ ਗਵਾਹ ਹੈ ਕਿ ਕੈਪਟਨ ਅਮਰਿੰਦਰ ਸਿੰਘ ਹਮੇਸ਼ਾ ਹੀ ਪੰਜਾਬ ਦੇ ਲੋਕਾਂ ਨਾਲ ਖੜੇ ਰਹੇ ਹਨ, ਉਹ ਭਾਵੇਂ ਪੰਜਾਬ ਦੇ ਹਿੱਤਾਂ ਲਈ ਲੋਕ ਸਭਾ ਤੋਂ ਅਸਤੀਫ਼ਾ ਦੇਣ ਦਾ ਮਾਮਲਾ ਹੋਵੇ ਜਾਂ ਫਿਰ ਪਾਣੀਆਂ ਦੇ ਸਮਝੌਤੇ ਰੱਦ ਕਰਨ ਦਾ ਮਾਮਲਾ ਹੋਵੇ। ਹੁਣ ਵੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਚੱਟਾਨ ਵਾਂਗ ਡਟ ਕੇ ਕਿਸਾਨਾਂ ਨਾਲ ਖੜੇ ਹਨ ਅਤੇ ਪਹਿਲਾਂ ਹੀ ਕੇਂਦਰ ਦੇ ਕਾਲੇ ਕਾਨੂੰਨਾਂ ਨੂੰ ਰੱਦ ਕਰ ਚੁੱਕੇ ਹਨ।ਸ. ਚੰਨੀ ਨੇ ਕੇਂਦਰ ਦੀ ਭਾਜਪਾ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਏਧਰ ਓਧਰ ਟੱਕਰਾਂ ਮਾਰਨ ਦੀ ਬਜਾਏ ਜਲਦ ਤੋਂ ਜਲਦ ਕਿਸਾਨ ਵਿਰੋਧੀ ਤਿੰਨੇ ਕਾਲੇ ਕਾਨੂੰਨ ਰੱਦ ਕਰੇ। ਉਨਾਂ ਕਿਹਾ ਕਿ ਜੇਕਰ ਇਹ ਮਸਲਾ ਕੇਂਦਰ ਸਰਕਾਰ ਨੇ ਜਲਦ ਹੱਲ ਨਾ ਕੀਤਾ ਤਾਂ ਇਹ ਅੰਦੋਲਨ ਦਿਨੋਂ-ਦਿਨ ਹੋਰ ਤੇਜ਼ ਹੋਵੇਗਾ, ਫਿਰ ਇਹ ਨਾ ਹੋਵੇ ਕਿ ਕੇਂਦਰ ਤੋਂ ਸਥਿਤੀ ਸੰਭਾਲੀ ਨਾ ਜਾਵੇ। ਉਨਾਂ ਨਾਲ ਹੀ ਕੇਂਦਰ ਨੂੰ ਚਿਤਾਵਨੀ ਵੀ ਦਿੱਤੀ ਕਿ ਈ.ਡੀ ਅਤੇ ਸੀ.ਬੀ.ਆਈ ਦੇ ਕੇਸ ਪਾਉਣ ਦੇ ਦਬਕੇ ਮਾਰਨੇ ਬੰਦ ਕਰੇ, ਨਹੀਂ ਤਾਂ ਇਸ ਦੇ ਭਾਜਪਾ ਨੂੰ ਗੰਭੀਰ ਨਤੀਜੇ ਭੁਗਤਣੇ ਪੈ ਸਕਦੇ ਹਨ।

You might also like

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

Previous Post

ਬੱਲੇਬਾਜ਼ ਪਾਰਥਿਵ ਪਟੇਲ ਨੇ ਕ੍ਰਿਕਟ ਤੋਂ ਲਿਆ ਸੰਨਿਆਸ

Next Post

ਪੰਜਾਬੀ ਗਾਇਕ ਅਲੀ ਬ੍ਰਦਰਜ਼ ਨੇ ਆਰੀਅਨ ਵਿਦਿਆਰਥੀਆਂ ਨੂੰ ਮਨਮੋਹਿਤ ਕੀਤਾ

Asli Punjabi

Asli Punjabi

Related Posts

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

by Asli Punjabi
March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

by Asli Punjabi
March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

by Asli Punjabi
March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

by Asli Punjabi
March 18, 2026
ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ
Punjab

ਵੱਡੀ ਖ਼ਬਰ: ਚੰਡੀਗੜ੍ਹ ਦੀ ਮੋਬਾਈਲ ਮਾਰਕੀਟ ‘ਚ ਲੱਗੀ ਭਿਆਨਕ ਅੱਗ; ਮੌਕੇ ‘ਤੇ ਹਫੜਾ-ਦਫੜੀ ਦਾ ਮਾਹੌਲ

by Asli Punjabi
March 18, 2026
Next Post
ਪੰਜਾਬੀ ਗਾਇਕ ਅਲੀ ਬ੍ਰਦਰਜ਼ ਨੇ ਆਰੀਅਨ ਵਿਦਿਆਰਥੀਆਂ ਨੂੰ ਮਨਮੋਹਿਤ ਕੀਤਾ

ਪੰਜਾਬੀ ਗਾਇਕ ਅਲੀ ਬ੍ਰਦਰਜ਼ ਨੇ ਆਰੀਅਨ ਵਿਦਿਆਰਥੀਆਂ ਨੂੰ ਮਨਮੋਹਿਤ ਕੀਤਾ

Recommended

ਕਲੈਰੀਕਲ ਅਮਲੇ ਦੀ ਹੜਤਾਲ ਕਾਰਨ ਪਿਛਲੇ ਛੇ ਦਿਨਾਂ ਤੋਂ ਸਰਕਾਰੀ ਦਫਤਰਾਂ ਦਾ ਕੰਮ ਕਾਜ ਠੱਪ

ਕਲੈਰੀਕਲ ਅਮਲੇ ਦੀ ਹੜਤਾਲ ਕਾਰਨ ਪਿਛਲੇ ਛੇ ਦਿਨਾਂ ਤੋਂ ਸਰਕਾਰੀ ਦਫਤਰਾਂ ਦਾ ਕੰਮ ਕਾਜ ਠੱਪ

October 13, 2021
ਘੋੜਾ ਪਾਲਕਾਂ ਲਈ ਖੁ਼ਸ਼ਖ਼ਬਰੀ, ਮਾਘੀ ਮੌਕੇ ਘੌੜਿਆਂ ਸਬੰਧੀ ਗਤੀਵਿਧੀਆਂ ਦੀ ਸਰਕਾਰ ਨੇ ਦਿੱਤੀ ਆਗਿਆ

ਘੋੜਾ ਪਾਲਕਾਂ ਲਈ ਖੁ਼ਸ਼ਖ਼ਬਰੀ, ਮਾਘੀ ਮੌਕੇ ਘੌੜਿਆਂ ਸਬੰਧੀ ਗਤੀਵਿਧੀਆਂ ਦੀ ਸਰਕਾਰ ਨੇ ਦਿੱਤੀ ਆਗਿਆ

January 5, 2024

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Don't miss it

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼
Punjab

ਅਰੁਣਾ ਚੌਧਰੀ ਨੇ BDPOs ਦੀਆਂ ਤਰੱਕੀਆਂ ‘ਤੇ ਚੁੱਕੇ ਸਵਾਲ; CS ਨੂੰ ਚਿੱਠੀ ਲਿਖ ਕੇ ਲਗਾਏ ਗੰਭੀਰ ਦੋਸ਼

March 18, 2026
ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ
Punjab

ਰਸੋਈ ਗੈਸ ਦੀ ਕਿੱਲਤ ਦੀ ਅਫਵਾਹ: ਬਾਜ਼ਾਰ ‘ਚ ਇੰਡਕਸ਼ਨ ਅਤੇ ਪੁਰਾਣੇ ਸਟੋਵਾਂ ਦੀ ਮੰਗ ਵਧੀ; ਸਟਾਕ ਹੋਇਆ ਖ਼ਤਮ

March 18, 2026
ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?
World

ਨਿਊਜ਼ੀਲੈਂਡ- ਤੇਲ ਦੇ ਭਾਅ ਉਤੇ-ਹੁਣ ਵਿਆਜ ਦੇ ਚਰਚੇ..ਕਿੰਝ ਚੱਲਣਗੇ ਘਰਾਂ ਦੇ ਖਰਚੇ?

March 18, 2026
ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ
Punjab

ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਅਗਵਾਈ ਹੇਠ ਸਕੂਲਾਂ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

March 18, 2026
NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ
Punjab

NRI ਸੁਖਜਿੰਦਰ ਸਿੰਘ ਬਬਲਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਮਲੂਕਾ ਨੂੰ ਆਰਥਿਕ ਸਹਾਇਤਾ; ਸਕੂਲ ਸਟਾਫ਼ ਵੱਲੋਂ ਵਿਸ਼ੇਸ਼ ਸਨਮਾਨ

March 18, 2026
ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ
Top Stories

ਪੰਜਾਬ ‘ਚ ਨਹਿਰੀ ਸਿੰਚਾਈ ਕ੍ਰਾਂਤੀ: 26% ਤੋਂ 78% ਤੱਕ ਪਹੁੰਚਿਆ ਪਾਣੀ ਦਾ ਘੇਰਾ

March 18, 2026
Asli Punjabi | Latest Punjabi News from India, USA

Asli Punjabi Provide Latest Punjabi News from Punjab, India, USA and all over the world. Get today's news headlines from Health, Culture, Sports, Religious..

Categories

  • Entertainment
  • Health
  • Lifestyle
  • National
  • Punjab
  • Sports
  • Top Stories
  • Uncategorized
  • video
  • World
  • ਕਾਰੋਬਾਰ
  • ਯੂ ਐਸ ਏ

Browse by Tag

amritsar National sgpc ਕੈਨੇਡਾ ਭਾਰਤ ਵਿਕਾਸ ਵਿਸ਼ਵ ਬੈਂਕ ਵੈਕਸੀਨ ਸੋਨੂ ਸੂਦ

© 2020 Asli PunjabiDesign & Maintain byTej Info.

No Result
View All Result
  • ਮੁੱਖ ਪੰਨਾ
  • ਯੂ ਐਸ ਏ
  • ਵਿਸ਼ਵ
  • ਭਾਰਤ
  • ਪੰਜਾਬ
  • ਕਾਰੋਬਾਰ
  • ਜੀਵਨ ਸ਼ੈਲੀ
  • ਮਨੋਰੰਜਨ
  • ਖੇਡਾਂ
  • ਸਿਹਤ

© 2020 Asli PunjabiDesign & Maintain byTej Info.

Welcome Back!

Login to your account below

Forgotten Password?

Create New Account!

Fill the forms bellow to register

All fields are required. Log In

Retrieve your password

Please enter your username or email address to reset your password.

Log In