ਜਲੰਧਰ – ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਵੀਰਵਾਰ ਨੂੰ ਜਲੰਧਰ ਵਿਖੇ ਪੰਜਾਬ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ (ਪੀਯੂਈਆਈਪੀ) ਸਕੀਮ ਅਧੀਨ 126 ਕਰੋੜ ਰੁਪਏ ਦੇ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ।ਪੰਜਾਬ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ (ਪੀਯੂਈਆਈਪੀ) ਦੀ ਪ੍ਰਗਤੀ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੀਯੂਈਆਈਪੀ ਦੇ ਦੂਜੇ ਪੜਾਅ ਤਹਿਤ ਨਗਰ ਨਿਗਮ ਜਲੰਧਰ ਦੇ ਅਧਿਕਾਰ ਖੇਤਰ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਲਈ 95 ਕਰੋੜ ਰੁਪਏ ਅਤੇ ਹੋਰ ਨਗਰ ਕੌਂਸਲਾਂ ਲਈ 31 ਕਰੋੜ ਰੁਪਏ ਡੀਡੀਐਲਜੀ, ਜਲੰਧਰ ਨੂੰ ਜਾਰੀ ਕੀਤੇ ਗਏ ਹਨ ।ਡਿਪਟੀ ਕਮਿਸ਼ਨਰ ਨੇ ਉਪ ਮੰਡਲ ਮੈਜਿਸਟਰੇਟਾਂ/ਐਮ.ਸੀ. ਅਧਿਕਾਰੀਆਂ ਨੂੰ ਕਿਹਾ ਕਿ ਉਹ ਲੋਕਾਂ ਦੀ ਭਲਾਈ ਲਈ ਇਹ ਕਾਰਜ ਨਿਰਧਾਰਤ ਸਮੇਂ ਦੇ ਅੰਦਰ-ਅੰਦਰ ਸ਼ੁਰੂ ਕਰਨ ਅਤੇ ਮੁਕੰਮਲ ਕੀਤੇ ਜਾਣ ਨੂੰ ਯਕੀਨੀ ਬਣਾਉਣ।ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਰਵਪੱਖੀ ਵਿਕਾਸ ਨੂੰ ਹੁਲਾਰਾ ਦੇਣਾ ਸਮੇਂ ਦੀ ਮੁੱਖ ਲੋੜ ਹੈ। ਥੋਰੀ ਨੇ ਅਧਿਕਾਰੀਆਂ ਨੂੰ ਸਕੀਮ ਅਧੀਨ ਚੱਲ ਰਹੇ ਪ੍ਰਾਜੈਕਟਾਂ ਨੂੰ ਮੁਕੰਮਲ ਕਰਨ ਲਈ ਸਮਾਂ-ਹੱਦ ਦੀ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ।ਉਨ੍ਹਾਂ ਕਿਹਾ ਕਿ ਇਹ ਫੰਡ ਜ਼ਿਲ੍ਹੇ ਦੇ ਸ਼ਹਿਰੀ ਖੇਤਰਾਂ ਦੇ ਸਰਵਪੱਖੀ ਵਿਕਾਸ ਨੂੰ ਵੱਡਾ ਹੁਲਾਰਾ ਦੇਣਗੇ। ਉਨ੍ਹਾਂ ਕਿਹਾ ਕਿ ਇਸ ਯੋਜਨਾ ਦਾ ਮੁੱਖ ਮੰਤਵ ਜ਼ਿਲ੍ਹੇ ਦੇ ਸ਼ਹਿਰੀ ਖੇਤਰਾਂ ਦੇ ਸਮੁੱਚੇ ਵਿਕਾਸ ਨੂੰ ਯਕੀਨੀ ਬਣਾਉਣਾ ਹੈ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ, ਉਪ ਮੰਡਲ ਮੈਜਿਸਟਰੇਟ ਰਾਹੁਲ ਸਿੰਧੂ, ਗੌਤਮ ਜੈਨ, ਸੰਜੀਵ ਕੁਮਾਰ ਸ਼ਰਮਾ, ਡਾ. ਵਿਨੀਤ ਕੁਮਾਰ ਤੇ ਡਾ. ਜੈ ਇੰਦਰ ਸਿੰਘ, ਜੁਆਇੰਟ ਕਮਿਸ਼ਨਰ, ਐਮਸੀ ਇਨਾਇਤ, ਡੀਡੀਐਲਜੀ ਦਰਬਾਰਾ ਸਿੰਘ ਅਤੇ ਹੋਰ ਮੌਜੂਦ ਸਨ।